Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅੰਡਰਗ੍ਰਾਂਊਡ ਪਾਇਪਾਂ ਅਤੇ ਤੁਪਕਾ ਸਿੰਚਾਈ ਪ੍ਰਣਾਲੀ ਦੇ 14.09 ਕਰੋੜ ਲਾਗਤ ਦੇ 215 ਕੇਸ ਪ੍ਰਵਾਨ

ਖੇਤਾਂ ਤੱਕ ਪੁੱਜੇਗਾ ਪੂਰਾ ਪਾਣੀ, 80 ਤੋਂ 90 ਫੀਸਦੀ ਤੱਕ ਮਿਲਦੀ ਹੈ ਸਬਸਿਡੀ ਡਿਪਟੀ ਕਮਿਸ਼ਨਰ

Web Admin

Web Admin

5 Dariya News

ਫਾਜ਼ਿਲਕਾ , 03 Sep 2020

Last updated on: Sep 03, 2020, 00:00 IST

ਸਿੰਚਾਈ ਦੇ ਪਾਣੀ ਦੀ ਸੁਚੱਜੀ ਵਰਤੋਂ ਲਈ ਅੰਡਰ ਗ੍ਰਾਊਂਡ ਪਾਇਪਾਂ ਅਤੇ ਤੁਪਕਾ ਸਿੰਚਾਈ ਪ੍ਰਣਾਲੀ ਸਥਾਪਿਤ ਕਰਨ ਲਈ ਜਿਲਾ ਪੱਧਰੀ ਪ੍ਰਵਾਨਗੀ ਕਮੇਟੀ ਦੀ ਬੈਠਕ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਦੀ ਅਗਵਾਈ ਵਿਚ ਅੱਜ ਇੱਥੇ ਹੋਈ। ਇਸ ਮੌਕੇ ਦੋਹਾਂ ਪ੍ਰਕਾਰ ਦੇ 215 ਕੇਸ ਪ੍ਰਵਾਨ ਕੀਤੇ ਗਏ ਜਿੰਨਾਂ ਤੇ ਕੁੱਲ ਲਾਗਤ 14.09 ਕਰੋੜ ਰੁਪਏ ਆਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਰਵਿੰਦਪਾਲ ਸਿੰਘ ਸੰਧੂ ਨੇ ਦਿੱਤੀ।ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਸਰਕਾਰ ਦਾ ਉਦੇਸ਼ ਹੈ ਕਿ ਕਿਸਾਨਾਂ ਨੂੰ ਪਾਣੀ ਦੀ ਬਚਤ ਵਾਲੀਆਂ ਤਕਨੀਕਾਂ ਨਾਲ ਜੋੜਿਆ ਜਾਵੇ। ਇਸ ਲਈ ਸਰਕਾਰ ਵੱਲੋਂ ਅੰਡਰਗ੍ਰਾਊਂਡ ਪਾਣੀ ਦੀਆਂ ਪਾਇਪਾਂ ਅਤੇ ਤੁਪਕਾ ਸਿੰਚਾਈ ਪ੍ਰਣਾਲੀ ਸਥਾਪਿਤ ਕਰਨ ਲਈ ਸਬਸਿਡੀ ਦਿੱਤੀ ਜਾਂਦੀ ਹੈ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲੇ ਵਿਚ ਅੰਡਰ ਗ੍ਰਾਊਂਡ ਪਾਇਪਾਂ ਪਾਉਣ ਦੇ 162 ਕੇਸ਼ ਪ੍ਰਵਾਨ ਕੀਤੇ ਗਏ ਹਨ ਜਿੰਨਾਂ ਤੇ 1271.50 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਸਕੀਮ ਤਹਿਤ ਕਿਸਾਨ ਸਮੂਹ ਵਿਚ ਇੱਕਠੇ ਹੋ ਕੇ ਪਾਣੀ ਦੀ ਸਪਲਾਈ ਲਈ ਪਾਇਪਾਂ ਪਾਊਂਦੇ ਹਨ। ਇਸ ਤਹਿਤ ਸਰਕਾਰ ਵੱਲੋਂ 90 ਫੀਸਦੀ ਸਬਸਿਡੀ ਦਿੱਤੀ ਜਾਂਦੀ ਹੈ।ਇਸੇ ਤਰਾਂ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਪਿੱਛਲੇ ਸਾਲ ਤੋਂ ਪੰਜਾਬ ਸਰਕਾਰ ਨੇ ਨਰਮੇ ਅਤੇ ਮੱਕੀ ਵਿਚ ਵੀ ਤੁਪਕਾ ਸਿੰਚਾਈ ਪ੍ਰਣਾਲੀ ਸਥਾਪਿਤ ਕਰਨ ਦਾ ਪ੍ਰੋਜੈਕਟ ਆਰੰਭਿਆ ਸੀ ਜਿਸਦੇ ਚੰਗੇ ਨਤੀਜੇ ਮਿਲਣ ਤੇ ਇਸ ਸਾਲ ਜਿਆਦਾ ਕਿਸਾਨ ਇਸ ਸਕੀਮ ਲਈ ਅੱਗੇ ਆਏ ਹਨ। ਇਸ ਸਾਲ ਇਸ ਸਕੀਮ ਤਹਿਤ 4 ਨਰਮਾ ਉਤਪਾਦਕਾਂ, 10 ਮੱਕੀ ਉਤਪਾਦਕਾਂ ਅਤੇ 1 ਸਬਜੀ ਉਤਪਾਦਕ ਵੱਲੋਂ ਤੁਪਕਾ ਸਿੰਚਾਈ ਸਿਸਟਮ ਸਥਾਪਿਤ ਕਰਨ ਲਈ ਅਰਜੀ ਦਿੱਤੀ ਗਈ ਸੀ। ਨਰਮੇ ਵਾਲੇ ਕਿਸਾਨਾਂ ਦੇ ਪ੍ਰੋਜੈਕਟ ਤੇ 6.82 ਲੱਖ ਅਤੇ ਮੱਕੀ ਅਤੇ ਸਬਜੀ ਉਤਪਾਦਕਾਂ ਤੇ ਪ੍ਰੋਜੈਕਟ ਤੇ 32.20 ਲੱਖ ਰੁਪਏ ਖਰਚ ਆਵੇਗਾ। ਇਸਤੋਂ ਬਿਨਾਂ ਕਿਨੂੰ ਦੇ ਬਾਗਾਂ ਵਿਚ ਵੀ ਡਿ੍ਰਪ ਸਿਸਟਮ ਲਗਾਉਣ ਲਈ 38 ਕਿਸਾਨਾਂ ਵੱਲੋਂ ਅਰਜੀ ਲਗਾਈ ਗਈ ਸੀ ਜਿਸ ਤੇ 98.51 ਲੱਖ ਰੁਪਏ ਦਾ ਖਰਚ ਆਵੇਗਾ। ਇਸ ਸਾਰੇ ਕੇਸ ਜ਼ਿਲਾ ਕਮੇਟੀ ਵੱਲੋਂ ਪ੍ਰਵਾਨ ਕਰ ਦਿੱਤੇ ਗਏ। ਇੰਨਾਂ ਦੀ ਸਥਾਪਨਾ ਲਈ ਸਰਕਾਰ ਵੱਲੋਂ 80 ਤੋਂ 90 ਫੀਸਦੀ ਤੱਕ ਸਬਸਿਡੀ ਦਿੱਤੀ ਜਾਂਦੀ ਹੈ।ਇਸ ਮੌਕੇ ਉਪਮੰਡਲ ਭੂਮੀ ਸੁਰੱਖਿਆ ਅਫ਼ਸਰ ਸ: ਹਰਮਨਦੀਪ ਸਿੰਘ, ਭੂਮੀ ਸੁੱਰਖਿਆ ਅਫ਼ਸਰ ਸ੍ਰੀ ਵਿਕਾਸ ਪੂਨੀਆ, ਬਲਾਕ ਖੇਤੀਬਾੜੀ ਅਫ਼ਸਰ ਸ੍ਰੀ ਭੁਪਿੰਦਰ ਕੁਮਾਰ, ਕਾਰਜਕਾਰੀ ਇੰਜਨੀਅਰ ਮੰਡੀਬੋਰਡ ਸ: ਕੁਲਦੀਪ ਸਿੰਘ ਆਦਿ ਵੀ ਹਾਜਰ ਸਨ।

 

Tags: DC Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD