Tuesday, 21 May 2024

 

 

ਖ਼ਾਸ ਖਬਰਾਂ ਲੁਧਿਆਣਾ ਨਗਰ ਨਿਗਮ ਦਾ ਕਲਰਕ ਜਨਮ ਸਰਟੀਫਿਕੇਟ ਵਿੱਚ ਦਰੁਸਤੀ ਬਦਲੇ 11500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ ਐਸਏਐਸ ਨਗਰ ਵਿੱਚ 61 ਮਾਈਕਰੋ ਅਬਜ਼ਰਵਰ ਮਤਦਾਨ ਦਿਵਸ ਮੌਕੇ ਚੌਕਸੀ ਰੱਖਣਗੇ ਮਾਈਕਰੋ ਅਬਜ਼ਰਵਰ ਕਰਨਗੇ ਨਾਜ਼ੁਕ ਅਤੇ ਸੰਵੇਦਨਸ਼ੀਲ ਬੂਥਾਂ ਦੀ ਨਿਗਰਾਨੀ ਚੋਣ ਪ੍ਰਚਾਰ ਦੀ ਮੰਜੂਰੀ ਲੈਣ ਲਈ ਸੁਵਿਧਾ ਕੇਂਦਰ ਵਿਖੇ ਕੀਤਾ ਜਾ ਸਕਦਾ ਹੈ ਸੰਪਰਕ – ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਬਿਜਲੀ ਮੀਟਰ ਲਗਾਉਣ ਬਦਲੇ 12000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਪੀ.ਐਸ.ਪੀ.ਸੀ.ਐਲ ਦਾ ਲਾਈਨਮੈਨ ਤੇ ਸਾਬਕਾ ਸਰਪੰਚ ਗ੍ਰਿਫਤਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਕੀਤਾ ਚੋਣ ਪ੍ਰਚਾਰ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਪ੍ਰਸਿੱਧ ਕਵੀ ਸੁਰਜੀਤ ਪਾਤਰ ਜੀ ਦੇ ਭੋਗ ਰਸਮ 'ਚ ਹੋਏ ਸ਼ਾਮਲ ਰਵਨੀਤ ਸਿੰਘ ਬਿੱਟੂ ਦੇ ਬੇਬੁਨਿਆਦ ਦੋਸ਼ਾਂ 'ਤੇ ਵੜਿੰਗ ਨੇ ਕੀਤਾ ਪਲਟਵਾਰ ਪੰਜਾਬ ਵਿੱਚ ਬਿਹਤਰ ਕਾਨੂੰਨ ਵਿਵਸਥਾ ਬਹਾਲ ਕਰਨਾ ਪਹਿਲੀ ਤਰਜੀਹ : ਵਿਜੇ ਇੰਦਰ ਸਿੰਗਲਾ ਪੰਜਾਬ 'ਚ ਆਮ ਆਦਮੀ ਪਾਰਟੀ ਲਗਾਤਾਰ ਹੋ ਰਹੀ ਹੈ ਮਜ਼ਬੂਤ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਨੇਤਾ 'ਆਪ' 'ਚ ਹੋਏ ਸ਼ਾਮਲ ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ : ਜੈ ਇੰਦਰ ਕੌਰ ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ ਚੰਡੀਗੜ੍ਹ ਲਈ ਕਾਂਗਰਸ-ਆਪ ਚੋਣ ਮਨੋਰਥ ਪੱਤਰ ਨੇ ਦੋਵਾਂ ਪਾਰਟੀਆਂ ਦਾ ਪੰਜਾਬ ਵਿਰੋਧੀ ਚੇਹਰਾ ਬੇਨਕਾਬ ਕੀਤਾ: ਸੁਖਬੀਰ ਸਿੰਘ ਬਾਦਲ ਅਗਲੀ ਅਕਾਲੀ ਦਲ ਦੀ ਸਰਕਾਰ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਉਹਨਾਂ ਵੱਲੋਂ ਵਾਹੀ ਜਾ ਰਹੀ ਜ਼ਮੀਨ ਦੇ ਮਾਲਕਾਨਾ ਹੱਕ ਦੇਵੇਗੀ : ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ ਕਾਂਗਰਸ ਦੀ ਸਰਕਾਰ ਆਉਣ ਤੇ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇਗੀ : ਗੁਰਜੀਤ ਸਿੰਘ ਔਜਲਾ ਰਾਜਾ ਵੜਿੰਗ ਨੂੰ ਗਿੱਲ ਅਤੇ ਆਤਮਾ ਨਗਰ ਵਿੱਚ ਜ਼ੋਰਦਾਰ ਸਮਰਥਨ ਮਿਲਿਆ; ਕਾਂਗਰਸ ਦੀਆਂ ਪ੍ਰਾਪਤੀਆਂ ਗਿਣਾਈਆਂ ਪੱਤਰਕਾਰਾਂ, ਨੌਜਵਾਨਾਂ ਅਤੇ ਮਹਿਲਾਵਾਂ ਲਈ ਕਾਂਗਰਸ ਦਾ ਵੱਡਾ ਵਾਅਦਾ: ਸੱਪਲ ਦੀ ਭਾਰਤ ਲਈ ਸਾਹਸੀ ਯੋਜਨਾ ਮੈਂ ਭਗਵਾਨ ਸ਼੍ਰੀ ਰਾਮ ਦੀ ਜਨਮ ਭੂਮੀ ਤੋਂ ਆਇਆ ਹਾਂ, ਚੰਡੀਗੜ੍ਹ ਨੂੰ ਜੈ ਸ਼੍ਰੀ ਰਾਮ ਮਜੀਠਾ ਵਿਖੇ ਕਾੰਗਰਸ ਨੂੰ ਮਿਲਿਆ ਭਰਵਾਂ ਹੁੰਗਾਰਾ

 

ਸੈਨਿਕ ਸਨਮਾਨ ਨਾਲ ਦਿੱਤੀ ਗਈ ਸ਼ਹੀਦ ਸੂਬੇਦਾਰ ਰਾਜੇਸ਼ ਕੁਮਾਰ ਨੂੰ ਅੰਤਿਮ ਵਿਦਾਇਗੀ

ਵਿਧਾਇਕ ਇੰਦੂ ਬਾਲਾ, ਡਿਪਟੀ ਕਮਿਸ਼ਨਰ ਅਪਨੀਤ ਰਿਆਤ ਅਤੇ ਐਸ.ਐਸ.ਪੀ. ਨਵਜੋਤ ਮਾਹਲ ਨੇ ਸ਼ਹੀਦ ਨੂੰ ਭੇਟ ਕੀਤੇ ਸ਼ਰਧਾ ਦੇ ਫੁੱਲ

Web Admin

Web Admin

5 Dariya News

ਹੁਸ਼ਿਆਰਪੁਰ , 03 Sep 2020

ਜੰਮੂ ਕਸ਼ਮੀਰ ਦੇ ਰਾਜੋਰੀ ਸੈਕਟਰ ਵਿੱਚ ਸ਼ਹੀਦ ਹੋਏ ਮੁਕੇਰੀਆਂ ਦੇ ਸੂਬੇਦਾਰ ਰਾਜੇਸ਼ ਕੁਮਾਰ ਨੂੰ ਅੱਜ ਸੈਨਿਕ ਸਨਮਾਨ ਨਾਲ ਉਨ੍ਹਾਂ ਦੇ ਪਿੰਡ ਕਲੀਚਪੁਰ ਕਲੋਤਾ ਵਿੱਚ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਮੌਕੇ ਮੁਕੇਰੀਆਂ ਦੀ ਵਿਧਾਇਕ ਇੰਦੂ ਬਾਲਾ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐਸ.ਐਸ.ਪੀ ਨਵਜੋਤ ਸਿੰਘ ਮਾਹਲ ਤੋਂ ਇਲਾਵਾ ਹੋਰ ਵੀ ਸਖਸ਼ੀਅਤਾਂ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਡਿਪਟੀ ਕਮਿਸ਼ਨਰ ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਰਿਵਾਰ ਨਾਲ ਮੋਢੇ ਨਾਲ ਮੋਢਾ ਮਿਲਾ ਕੇ ਖੜ੍ਹਾ ਹੈ ਅਤੇ ਕਦੇ ਵੀ ਪਰਿਵਾਰ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇਦਾਰ ਰਾਜੇਸ਼ ਕੁਮਾਰ ਇਕ ਬਹਾਦਰ ਯੋਧੇ ਸਨ ਜਿਨ੍ਹਾਂ ਦੀ ਕੁਰਬਾਨੀ ਲਈ ਪੂਰਾ ਦੇਸ਼ ਹਮੇਸ਼ਾ ਰਿਣੀ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹੀਦ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਅਤੇ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਾ ਐਲਾਨ ਕੀਤਾ ਗਿਆ ਹੈ। ਹੋਰਨਾ ਤੋਂ ਇਲਾਵਾ ਐਸ.ਡੀ.ਐਮ ਮੁਕੇਰੀਆਂ ਅਸ਼ੋਕ ਕੁਮਾਰ ਅਤੇ ਡੀ.ਐਸ.ਪੀ. ਰਵਿੰਦਰ ਕੁਮਾਰ ਨੇ ਵੀ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ ਜੰਮੂ ਕਸ਼ਮੀਰ ਦੇ ਰਾਜੌਰੀ ਸੈਕਟਰ ਵਿੱਚ ਪਾਕਿਸਤਾਨ ਵਲੋਂ ਹੋਈ ਗੋਲੀਬਾਰੀ ਦੌਰਾਨ 60 ਐਸ.ਏ.ਟੀ.ਏ. ਰੈਜੀਮੈਂਟ ਦੇ ਸੂਬੇਦਾਰ ਰਾਜੇਸ਼ ਕੁਮਾਰ ਸ਼ਹੀਦ ਹੋ ਗਏ ਸਨ। 

 

Tags: Obituary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD