Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਦੁਕਾਨਦਾਰਾਂ ਨੂੰ ਕਰੋਨਾ ਤੋਂ ਬਚਾਅ ਬਾਰੇ ਕੀਤਾ ਜਾਗਰੂਕ

ਸਦਰ ਬਾਜ਼ਾਰ ਦਾ ਦੌਰਾ ਕਰਕੇ ਲੋਕਾਂ ਨੂੰ ਮਾਸਕ ਪਾਉਣ ਲਈ ਪ੍ਰੇਰਿਆ, 'ਕਰੋਨਾ ਪਾਜੀਟਿਵ ਹੋਣਾ ਕੋਈ ਸਮਾਜਿਕ ਧੱਬਾ ਨਹੀਂ'

Web Admin

Web Admin

5 Dariya News

ਕਪੂਰਥਲਾ , 03 Sep 2020

Last updated on: Sep 03, 2020, 00:00 IST

ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਰੋਨਾ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਅਹਿਮ ਕਦਮ ਚੁੱਕਦਿਆਂ ਅੱਜ ਖੁਦ ਸਦਰ ਬਾਜ਼ਾਰ ਦਾ ਦੌਰਾ ਕਰਕੇ ਦੁਕਾਨਦਾਰਾਂ ਅਤੇ ਬਾਜ਼ਾਰ ਵਿੱਚ ਚੱਲ ਰਹੇ ਲੋਕਾਂ ਨੂੰ ਮਾਸਕ ਪਾਉਣ ਅਤੇ ਕਰੋਨਾ ਤੋਂ ਬਚਾਅ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਸਬੰਧੀ ਪ੍ਰੇਰਿਤ ਕੀਤਾ ।ਉਹਨਾਂ ਦੁਕਾਨਦਾਰਾਂ ਨੂੰ ਕਿਹਾ ਕਿ ਉਹ ਜਿਥੇ ਆਪ ਸਿਹਤ ਪ੍ਰੋਟੋਕੋਲ ਦੀ ਪਾਲਣਾ ਕਰਨ ਉੱਥੇ ਹੀ ਗਾਹਕਾਂ ਨੂੰ ਵੀ ਇਸ ਸਬੰਧੀ ਸੁਚੇਤ ਕੀਤਾ ਜਾਵੇ ।ਉਹਨਾਂ ਇਕ ਵੀਡੀਓ ਸੰਦੇਸ਼ ਰਾਹੀਂ ਵੀ ਲੋਕਾਂ ਦੇ ਮੁਖਾਤਿਬ ਹੁੰਦਿਆਂ ਕਿਹਾ ਕਿ ਸਿਹਤ ਮੰਤਰਾਲੇ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ ਸਤੰਬਰ ਵਿੱਚ ਕਰੋਨਾ ਆਪਣੀ ਚਰਮ ਸੀਮਾ 'ਤੇ ਹੋਵੇਗਾ ਜਿਸ ਕਰਕੇ ਲੋਕ ਕਰੋਨਾ ਮਹਾਂਮਾਰੀ ਤੋਂ ਬਚਣ ਲਈ ਹਦਾਇਤਾਂ ਦੀ ਪਾਲਣਾ ਕਰਨ ।ਉਹਨਾਂ ਦੱਸਿਆ ਕਿ ਉਹ ਖੁਦ 18 ਦਿਨ ਬਾਅਦ ਲੋਕਾਂ ਵਿੱਚ ਆਏ ਹਨ ਕਿਉਂ ਜੋ ਉਹਨਾਂ ਦੇ 8 ਪਰਿਵਾਰਿਕ ਮੈਂਬਰ ਜਿਸ ਵਿੱਚ ਬੱਚੇ ਵੀ ਸ਼ਾਮਲ ਹਨ ਕਰੋਨਾ ਪਾਜੀਟਿਵ ਹੋ ਗਏ ਸਨ ।ਉਹਨਾਂ ਦੱਸਿਆ ਕਿ ਇਸ ਵਾਈਰਸ ਤੋਂ ਬਚਣ ਦਾ ਇਕੋ ਹੱਲ ਸਰੀਰਕ ਦੂਰੀ ਹੈ ਜਿਸ ਕਰਕੇ ਸਾਨੂੰ ਆਪਣੀ ਸਮਾਜਿਕ ਜਿੰਮੇਵਾਰੀ ਸਮਝਦੇ ਹੋਏ ਮਾਸਕ ਪਾਉਣ, ਹੱਥ ਧੋਣ  ਵਰਗੇ ਮੁੱਢਲੇ ਉਪਾਅ ਕਰਨੇ ਚਾਹੀਦੇ ਹਨ, ਉਥੇ ਹੀ ਕਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ ।ਉਹਨਾਂ  ਕਿਹਾ ਕਿ ਪੰਜਾਬ ਸਰਕਾਰ ਵੱਲੋ ਕਰੋਨਾ ਪਾਜੀਟਿਵ ਲੋਕਾਂ ਲਈ ਘਰੇਲੂ ਇਕਾਂਤਵਾਸ ਦੀ ਸਹੂਲਤ ਦਿੱਤੀ ਗਈ ਹੈ, ਜਿਸ ਕਰਕੇ ਸਾਨੂੰ ਇਸ ਬਿਮਾਰੀ ਤੋਂ ਘਬਰਾਉਣ ਦੀ ਲੋੜ ਨਹੀਂ ਸਗੋਂ ਘਰ ਵਿੱਚ ਵੱਖਰੇ ਰਹਿ ਕੇ ਆਪਣਾ ਇਲਾਜ ਕਰਵਾਉਣਾ ਚਾਹੀਦਾ ਹੈ ।ਉਹਨਾਂ ਕਿਹਾ ਕਿ ਕਰੋਨਾ ਪਾਜੀਟਿਵ ਹੋਣਾ ਕੋਈ ਸਮਾਜਿਕ ਧੱਬਾ ਨਹੀਂ ਅਤੇ ਉਹਨਾਂ ਦੇ ਪਰਿਵਾਰ ਦੇ 8 ਜੀਅ ਪਾਜੀਟਿਵ ਹੋ ਗਏ ਸਨ, ਜੋਕਿ ਘਰੇਲੂ ਇਕਾਂਤਵਾਸ ਰਾਹੀਂ ਹੁਣ ਬਿਲਕੁਲ ਠੀਕ ਹਨ ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਜੇਕਰ ਉਹਨਾਂ ਨੂੰ ਲੱਛਣ ਨਹੀਂ ਵੀ ਹਨ ਤਾਂ ਵੀ ਉਹ ਪਾਜੀਟਿਵ ਹੋ ਸਕਦੇ ਹਨ ਜਿਸ ਕਰਕੇ ਲੋਕ ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸਹਿਯੋਗ ਦੇਣ ਅਤੇ ਆਪਣਾ ਟੈਸਟ ਜ਼ਰੂਰ ਕਰਵਾਉਣ ।ਉਹਨਾਂ ਇਹ ਵੀ ਦੱਸਿਆ ਕਿ ਬਰਸਾਤੀ ਮੌਸਮ ਦੇ ਖਤਮ ਹੋਣ ਦੇ ਮੱਦੇਨਜਰ ਸ਼ਹਿਰ ਵਿੱਚ ਸੈਨੀਟਾਈਜ ਮੁਹਿੰਮ ਤਹਿਤ ਹਾਈਡਰੋ ਕਲੋਰਾਈਨ ਦਾ ਛਿੜਕਾਅ ਜਲਦ ਸ਼ੁਰੂ ਕੀਤਾ ਜਾ ਰਿਹਾ ਹੈ ।

 

Tags: Rana Gurjit Singh , Punjab Pradesh Congress Committee , Congress , Punjab Congress , Kapurthala , Kapurthala News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD