Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਧਾਇਕ ਲਾਡੀ ਵਲੋਂ ਸ੍ਰੀ ਹਰਗੋਬਿੰਦਪੁਰ ਸ਼ਹਿਰ ਵਿੱਚ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ

ਸਫ਼ਾਈ ਕਰਮਚਾਰੀਆਂ ਵਲੋਂ ਵੱਖੋ-ਵੱਖਰਾ ਇਕੱਠਾ ਕੀਤਾ ਜਾਵੇਗਾ ਗਿੱਲਾ ਤੇ ਸੁੱਕਾ ਕੂੜਾ

Web Admin

Web Admin

5 Dariya News

ਬਟਾਲਾ , 03 Sep 2020

Last updated on: Sep 03, 2020, 00:00 IST

ਧਾਰਮਿਕ ਅਤੇ ਇਤਿਹਾਸਕ ਨਗਰ ਸ੍ਰੀ ਹਰਗੋਬਿੰਦਪੁਰ ਨੂੰ ਸਫ਼ਾਈ ਪੱਖੋਂ ਖੂਬਸੂਰਤ ਬਣਾਉਣ ਲਈ ਵਿਸ਼ੇਸ਼ ਸਫ਼ਾਈ ਮੁਹਿੰਮ ਅਰੰਭੀ ਗਈ, ਜਿਸਦੀ ਸ਼ੁਰੂਆਤ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਅੱਜ ਨਗਰ ਕੌਂਸਲ ਦਫ਼ਤਰ ਤੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਈ.ਓ. ਨਗਰ ਕੌਂਸਲ ਬ੍ਰਿਜ ਮੋਹਨ, ਬਾਬਾ ਸੋਨੂੰ ਭੱਲਾ, ਯਾਦਵਿੰਦਰ ਸਿੰਘ ਸ਼ੈਰੀ, ਸਰਪੰਚ ਭੁਪਿੰਦਰ ਸਿੰਘ ਭਿੰਦਾ ਅਤੇ ਹੋਰ ਮੋਹਤਬਰ ਵੀ ਹਾਜ਼ਰ ਸਨ।ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਸ਼੍ਰੀ ਹਰਗੋਬਿੰਦਪੁਰ ਸ਼ਹਿਰ ਗੁਰੂ ਸਾਹਿਬਾਨ ਦਾ ਵਰਸੋਇਆ ਹੋਇਆ ਨਗਰ ਹੈ ਅਤੇ ਇਸ ਸ਼ਹਿਰ ਨੂੰ ਖੂਬਸੂਰਤ ਬਣਾਉਣ ਵਿੱਚ ਕੋਈ ਕਸਰ ਛੱਡੀ ਨਹੀਂ ਜਾਵੇਗੀ। ਉਨ੍ਹਾਂ ਕਿਹਾ ਕਿ ਸਫ਼ਾਈ ਮੁਹਿੰਮ ਤਹਿਤ ਨਗਰ ਕੌਂਸਲ ਦੇ ਸਫ਼ਾਈ ਕਰਮਚਾਰੀਆਂ ਵਲੋਂ ਘਰੋ-ਘਰੀ ਜਾ ਕੇ ਸੁੱਕਾ ਅਤੇ ਗਿੱਲਾ ਕੂੜਾ ਵੱਖੋ-ਵੱਖਰਾ ਇਕੱਠਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗਿੱਲਾ ਕੂੜਾ ਕੰਪੋਸਟ ਖਾਦ ਬਣਾਉਣ ਦੇ ਕੰਮ ਲਿਆਂਦਾ ਜਾਵੇਗਾ ਜਦਕਿ ਸੁੱਕੇ ਕੂੜੇ ਨੂੰ ਰੀ-ਸਾਈਕਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਇਸ ਮੁਹਿੰਮ ਵਿੱਚ ਸਾਥ ਦੇਣਾ ਚਾਹੀਦਾ ਹੈ ਤਾਂ ਜੋ ਇਸ ਮੁਹਿੰਮ ਨੂੰ ਕਾਮਯਾਬ ਕੀਤਾ ਜਾ ਸਕੇ।ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਜਿਥੇ ਸ਼੍ਰੀ ਹਰਗੋਬਿੰਦਪੁਰ ਨੂੰ ਸਫ਼ਾਈ ਪੱਖੋਂ ਖੂਬਸੂਰਤ ਬਣਾਇਆ ਜਾਵੇਗਾ ਓਥੇ 2.80 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦੀਆਂ ਗਲੀਆਂ ਨਾਲੀਆਂ ਬਣਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਲਦ ਹੀ ਟੈਂਡਰ ਲਗਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਹਰਗਬਿੰਦਪੁਰ ਵਿੱਚ ਨਵੇਂ ਬਣਨ ਵਾਲੇ ਬੱਸ ਅੱਡੇ ਦਾ ਨੀਂਹ ਪੱਥਰ ਵੀ ਜਲਦ ਹੀ ਰੱਖਿਆ ਜਾ ਰਿਹਾ ਹੈ।ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਹਰਗੋਬਿੰਦਪੁਰ ਸ਼ਹਿਰ ਦੇ 11 ਵਾਰਡ ਹਨ ਅਤੇ ਹਰ ਵਾਰਡ ਲਈ ਇੱਕ ਸਫ਼ਾਈ ਕਰਮਚਾਰੀ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਵਾਰਡ ਦੀ ਸਫ਼ਾਈ ਲਈ ਸਬੰਧਤ ਸਫ਼ਾਈ ਕਰਮਚਾਰੀ ਜਿੰਮੇਵਾਰ ਹੋਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਗਿੱਲਾ ਤੇ ਸੁੱਕਾ ਕੂੜਾ ਵੱਖੋ-ਵੱਖਰਾ ਇਕੱਠਾ ਕਰਕੇ ਇਸ ਮੁਹਿੰਮ ਵਿੱਚ ਸਾਥ ਦੇਣ। ਉਨ੍ਹਾਂ ਕਿਹਾ ਕਿ ਸਤੰਬਰ ਮਹੀਨੇ ਦੇ ਅਖੀਰ ਤੱਕ ਸ਼ਹਿਰ ਵਿਚੋਂ ਕੂੜੇ ਦੇ ਡੰਪ ਖਤਮ ਕਰ ਦਿੱਤੇ ਜਾਣਗੇ।

 

Tags: Balwinder Singh Laddi , Punjab Pradesh Congress Committee , Congress , Punjab Congress , Batala News , Batala , ShriHargobindpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD