Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਿਸ਼ਨ ਫ਼ਤਿਹ : ਪਿੰਡ ਅਗੇਤਾ ਦੀ ਪੰਚਾਇਤ ਵੱਲੋਂ ਕੋਰੋਨਾ ਯੋਧਿਆਂ ਨੂੰ ਪੂਰਾ ਸਮਰਥਨ ਦੇਣ ਦਾ ਐਲਾਨ

ਐਸ.ਐਸ.ਪੀ. ਦੁੱਗਲ ਵੱਲੋਂ ਲੋਕਾਂ ਨੂੰ ਕੋਰੋਨਾ ਯੋਧਿਆਂ ਤੇ ਕੋਵਿਡ ਸਬੰਧੀਂ ਅਫ਼ਵਾਹਾਂ ਤੋਂ ਸੁਚੇਤ ਰਹਿਣ ਦਾ ਸੱਦਾ

Web Admin

Web Admin

5 Dariya News

ਨਾਭਾ/ਪਟਿਆਲਾ , 04 Sep 2020

Last updated on: Sep 04, 2020, 00:00 IST

ਕੋਰੋਨਾ ਯੋਧਿਆਂ, ਡਾਕਟਰਾਂ ਅਤੇ ਸਿਹਤ ਵਿਭਾਗ ਦੇ ਹੋਰ ਕਰਮਚਾਰੀਆਂ ਵਿਰੁੱਧ ਜਿਸ ਤਰ੍ਹਾਂ ਗ਼ੈਰ ਜ਼ਿੰਮੇਵਾਰ ਲੋਕਾਂ ਵੱਲੋਂ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ, ਅਜਿਹੇ 'ਚ ਨਾਭਾ ਬਲਾਕ ਦੇ ਪਿੰਡ ਅਗੇਤਾ ਦੀ ਗ੍ਰਾਮ ਪੰਚਾਇਤ ਹੋਰਨਾਂ ਲਈ ਇੱਕ ਉਦਾਹਰਣ ਬਣਕੇ ਸਾਹਮਣੇ ਆਈ ਹੈ। ਅਗੇਤਾ ਦੀ ਪੰਚਾਇਤ ਨੇ ਇੱਕ ਮਤਾ ਪਾਸ ਕਰਕੇ ਕੋਵਿਡ-19 ਖ਼ਿਲਾਫ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੜੀ ਜਾ ਰਹੀ ਜੰਗ 'ਮਿਸ਼ਨ ਫ਼ਤਿਹ' ਤਹਿਤ ਕੋਰੋਨਾ ਯੋਧਿਆਂ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ ਕੀਤਾ ਹੈ।ਪੰਜਾਬ ਸਰਕਾਰ ਵੱਲੋਂ ਜਾਰੀ ਨਵੇਂ ਦਿਸ਼ਾ ਨਿਰਦੇਸ਼ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਗ੍ਰਾਮ ਪੰਚਾਇਤ ਦੇ ਸਰਪੰਚ ਸ੍ਰੀਮਤੀ ਹਰਪ੍ਰੀਤ ਕੌਰ ਸਮੇਤ ਪੰਚਾਇਤ ਮੈਂਬਰ ਰਾਣੌ ਕੌਰ, ਹਰਬੰਤ ਸਿੰਘ, ਖੁਸ਼ਪ੍ਰੀਤ ਸਿੰਘ ਅਤੇ ਸਾਬਕਾ ਸਰਪੰਚ ਤੇ ਨੰਬਰਦਾਰ ਹਰਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ, ਜ਼ਿਲ੍ਹਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਸਮੇਤ ਸਿਹਤ ਵਿਭਾਗ ਵੱਲੋਂ ਕੋਰੋਨਾ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਸ਼ਲਾਘਾਯੋਗ ਯਤਨਾਂ ਨੂੰ ਸਮੁੱਚੇ ਪਿੰਡ ਵਾਸੀ ਅਤੇ ਪੰਚਾਇਤ ਪੂਰਨ ਸਮਰਥਨ ਦਿੰਦੀ ਹੈ। ਇਸ ਮੌਕੇ ਪ੍ਰੋਬੇਸ਼ਨਰ ਡੀ.ਐਸ.ਪੀ. ਮਨਦੀਪ ਕੌਰ ਅਤੇ ਥਾਣਾ ਸਦਰ ਨਾਭਾ ਦੇ ਐਸ.ਐਚ.ਓ. ਇੰਸਪੈਕਟਰ ਸੁਖਦੇਵ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।ਇਸੇ ਦੌਰਾਨ ਪਟਿਆਲਾ ਦੇ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੋਰੋਨਾ ਵਾਇਰਸ ਤੇ ਡਾਕਟਰਾਂ, ਆਸ਼ਾ ਵਰਕਰਾਂ ਤੇ ਅਜਿਹੇ ਹੋਰ ਕੋਰੋਨਾ ਯੋਧਿਆਂ ਖ਼ਿਲਾਫ਼ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ 'ਤੇ ਯਕੀਨ ਨਾ ਕਰਨ। ਇਸ ਤੋਂ ਬਿਨ੍ਹਾਂ ਅਜਿਹੇ ਮਾੜੇ ਅਨਸਰਾਂ ਅਤੇ ਅਫ਼ਵਾਹਾਂ ਦੇ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਸੂਚਨਾ ਵਟਸਐਪ ਪੋਰਟਲ 96468-00112 'ਤੇ ਦਿੱਤੀ ਜਾ ਸਕਦੀ ਹੈ। ਇਸ ਤੋਂ ਬਿਨ੍ਹਾਂ ਕੋਵਿਡ-19 ਸਬੰਧੀਂ ਕਿਸੇ ਮੁੱਦੇ 'ਤੇ ਕੁੱਝ ਪੁੱਛਣ ਲਈ ਹੈਲਪਲਾਈਨ ਨੰਬਰ 0175-2350550 ਤੇ 62843-57500 'ਤੇ ਕਾਲ ਕੀਤੀ ਜਾ ਸਕਦੀ ਹੈ।ਐਸ.ਐਸ.ਪੀ. ਨੇ ਕਿਹਾ ਕਿ ਅਫ਼ਵਾਹਾਂ ਫੈਲਾਉਣ ਵਾਲੇ ਗ਼ੈਰਸਮਾਜੀ ਅਨਸਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਪਟਿਆਲਾ ਪੁਲਿਸ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ ਖ਼ਿਲਾਫ਼ ਜੰਗ ਨੂੰ ਜਿੱਤਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੇ 'ਮਿਸ਼ਨ ਫ਼ਤਿਹ' ਤਹਿਤ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ 'ਚ ਪੁਲਿਸ ਅਤੇ ਪ੍ਰਸ਼ਾਸਨ ਦਾ ਸਾਥ ਦਿੱਤਾ ਜਾਵੇ।

 

Tags: Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak , Covid-19 pandemic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD