Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਅਧਿਆਪਕ ਦਿਵਸ ਮੌਕੇ ਡਵੀਜ਼ਨਲ ਕਮਿਸ਼ਨਰ ਵੱਲੋਂ ਅਧਿਆਪਕਾਂ ਦਾ ਸਨਮਾਨ

ਆਰੀਅਨਜ਼ ਤੇ ਰੋਟਰੀ ਕਲੱਬ ਵੱਲੋਂ ਕਰਵਾਏ ਅਧਿਆਪਕ ਦਿਵਸ ਸਮਾਰੋਹ ਦੀ ਸ਼ਲਾਘਾ

Web Admin

Web Admin

5 Dariya News

ਪਟਿਆਲਾ , 04 Sep 2020

ਦੇਸ਼ ਦੇ ਮਰਹੂਮ ਰਾਸ਼ਟਰਪਤੀ ਸ੍ਰੀ ਰਾਧਾ ਕ੍ਰਿਸ਼ਨਨ ਦੇ ਜਨਮ ਦਿਨ ਮੌਕੇ ਮਨਾਏ ਜਾਂਦੇ ਅਧਿਆਪਕ ਦਿਵਸ ਤੋਂ ਇਕ ਦਿਨ ਪਹਿਲਾਂ ਆਰੀਅਨਜ਼ ਗਰੁੱਪ ਆਫ ਕਾਲਜਿਜ਼, ਰਾਜਪੁਰਾ ਤੇ ਰਾਜਪੁਰਾ ਰੋਟਰੀ ਕਲੱਬ ਨੇ ਕਮਿਸ਼ਨਰ ਦਫ਼ਤਰ, ਪਟਿਆਲਾ ਵਿਖੇ ਸੰਕੇਤਕ ਰੂਪ 'ਚ ਅਧਿਆਪਕ ਦਿਵਸ ਮਨਾਇਆ।ਸਮਾਗਮ 'ਚ ਰਾਜਪੁਰਾ ਤਹਿਸੀਲ ਦੇ ਤਕਰੀਬਨ 12 ਸਰਕਾਰੀ ਤੇ ਗ਼ੈਰ ਸਰਕਾਰੀ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ।ਪਟਿਆਲਾ ਦੇ ਡਵੀਜ਼ਨਲ ਕਮਿਸ਼ਨਰ ਸ਼੍ਰੀ ਚੰਦਰ ਨੇ ਗੈਂਦ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਾਡੇ ਅਧਿਆਪਕ ਸਾਡੀ ਸਫਲਤਾ ਦੇ ਅਸਲ ਥੰਮ ਹਨ।ਉਹ ਭਵਿਖ ਲਈ ਵਿਦਿਆਰਥੀਆਂ ਨੂੰ ਤਿਆਰ ਕਰਦੇ ਹਨ, ਕਿਉਂਕਿ ਉਹ ਗਿਆਨ ਤੇ ਬੁੱਧੀ ਦੇ ਅਸਲ ਪ੍ਰਤੀਕ ਹਨ। ਉਨ੍ਹਾਂ ਨੇ ਵਿਦਿਆਰਥੀ ਦੇ ਜੀਵਨ 'ਚ ਅਧਿਆਪਕ ਦੀ ਉਸਾਰੂ ਭੂਮਿਕਾ ਬਾਰੇ ਵੀ ਦੱਸਿਆ।ਵਿਸ਼ੇਸ਼ ਮਹਿਮਾਨ ਵਜੋਂ ਆਰੀਅਨਜ਼ ਗਰੁਪ ਆਫ਼ ਕਾਲਜਿਜ਼ ਦੇ ਚੇਅਰਮੈਨ ਡਾ ਅੰਸ਼ੂ ਕਟਾਰੀਆ ਨੇ ਸ਼ਿਰਕਤ ਕੀਤੀ ਤੇ ਕਿਹਾ ਕਿ ਇੱਕ ਅਧਿਆਪਕ ਇੱਕ ਮਿੱਤਰ, ਦਾਰਸ਼ਨਿਕ ਅਤੇ ਗਾਈਡ ਹੁੰਦਾ ਹੈ, ਜੋ ਨੌਜਵਾਨਾਂ ਦੇ ਮਨਾਂ 'ਚ ਵਿਸ਼ਵਾਸ ਪੈਦਾ ਕਰਦਾ ਹੈ, ਉਨ੍ਹਾਂ ਨੂੰ ਦਿਸ਼ਾ ਦਿੰਦਾ ਹੈ ਤੇ ਉਨ੍ਹਾਂ ਨੂੰ ਸੁਪਨੇ ਵੇਖਣ ਲਈ ਉਤਸ਼ਾਹਿਤ ਕਰਦਾ ਹੈ। ਅਧਿਆਪਕ ਆਪਣਾ ਸਾਰਾ ਸਾਲ ਸਾਨੂੰ ਸਿਖਿਅਤ ਕਰਨ 'ਚ ਬਿਤਾਉਂਦੇ ਹਨ।ਸਮਾਗਮ ਦੀ ਪ੍ਰਧਾਨਗੀ ਰੋਟਰੀ ਕਲੱਬ ਰਾਜਪੁਰਾ ਦੇ ਪ੍ਰਧਾਨ ਐਡਵੋਕੇਟ ਰਾਕੇਸ਼ ਮਹਿਤਾ ਨੇ ਕੀਤੀ ਅਤੇ ਦੱਸਿਆ ਕਿ 1966 'ਚ ਸਥਾਪਤ ਹੋਏ ਰੋਟਰੀ ਕਲੱਬ ਰਾਜਪੁਰਾ ਵੱਲੋਂ ਲਗਾਤਾਰ ਸਮਾਜ ਸੇਵਾ ਦੇ ਕਾਰਜ ਕੀਤੇ ਜਾ ਰਹੇ ਹਨ। ਇਸ ਦੌਰਾਨ ਪੂਨਿਕਾ ਮਹਾਜਨ, ਕੁਸੁਮ ਸੂਦ ਤੇ ਮਨਪ੍ਰੀਤ ਮਾਨ, ਆਰੀਅਨਜ਼ ਗਰੁੱਪ ਆਫ਼ ਕਾਲੇਜਿਜ ਸਮੇਤ ਕੁਲ 12 ਅਧਿਆਪਕ ਜਸਵਿੰਦਰ ਕੌਰ, ਸਕਾਲਰ ਪਬਲਿਕ ਸਕੂਲ, ਰਿੰਪੀ ਵਰਮਾ, ਸਰਕਾਰੀ ਐਲੀਮੈਂਟਰੀ ਸਕੂਲ ਰਾਜਪੁਰਾ; ਰੇਨੂੰ ਰਹੀਜਾ, ਸਰਕਾਰੀ ਐਲੀਮੈਂਟਰੀ ਸਕੂਲ (ਪੀਹਰ ਕੱਲ੍ਹਾ); ਜਸਵੀਰ ਕੌਰ, ਸਰਕਾਰੀ ਸੀਨੀਅਰ ਸੈਕੰਡਰੀ ਗਰਲਜ਼ ਸਕੂਲ, ਰਾਜਪੁਰਾ;, ਸੁਮਿਤ ਕੁਮਾਰ, ਸਰਕਾਰ ਕੋਇਡ. ਸੀਨੀਅਰ ਸੈਕੰਡਰੀ ਸਕੂਲ, ਐਨਟੀਸੀ ਰਾਜਪੁਰਾ; ਲਲਿਤ, ਪਟੇਲ ਪਬਲਿਕ ਸਕੂਲ, ਰਾਜਪੁਰਾ; ਮੋਨੀਆ ਸੋਫਟ, ਸਰਕਾਰੀ ਮਿਡਲ ਸਕੂਲ ਖਾਨਪੁਰ; ਭਾਰਤੀ ਜੋਸ਼ੀ, ਸਕਾਲਰ ਪਬਲਿਕ ਸਕੂਲ ਰਾਜਪੁਰਾ ਨੂੰ ਸਨਮਾਨਿਤ ਕੀਤਾ ਗਿਆ।ਇਸ ਮੌਕੇ ਸਾਬਕਾ ਪ੍ਰਧਾਨ ਪਰਵੀਨ ਅਨੇਜਾ, ਸਕੱਤਰ ਸੁਨੀਲ ਪਬਰੇਜਾ, ਬਰਜਿੰਦਰ ਗੁਪਤਾ, ਸੰਦੀਪ ਅਹੂਜਾ ਤੇ ਅਰਵਿੰਦਰਪਾਲ ਸਿੰਘ ਰਾਜੂ, ਤੇਜ਼ਵੀਰ ਜੈਲਦਾਰ, ਰਿਸ਼ੀ ਸ਼ਾਹੀ ਵੀ ਮੌਜੂਦ ਸਨ।

 

Tags: Punjab Admin , Aryan College , Chander Gaind , Aryans Group of colleges Rajpura , Rajpura , Patiala , Rotary Club Rajpura , Dr. Anshu Kataria

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD