Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬਹੁਕਰੋੜੀ ਵਜ਼ੀਫ਼ਾ ਘੋਟਾਲਾ : ਧਰਮਸੋਤ ਵਿਰੁੱਧ 'ਆਪ' ਨੇ ਕੀਤਾ ਜ਼ਿਲ੍ਹਾ-ਪੱਧਰੀ ਰੋਸ ਮੁਜ਼ਾਹਰਾ

ਹੋਣਹਾਰ ਦਲਿਤ ਬੱਚਿਆਂ ਦੇ ਦੋਸ਼ੀ ਧਰਮਸੋਤ ਨੂੰ ਬਚਾ ਰਹੇ ਹਨ ਮੁੱਖ ਮੰਤਰੀ- 'ਆਪ'

Web Admin

Web Admin

5 Dariya News

ਮੋਹਾਲੀ , 04 Sep 2020

Last updated on: Sep 04, 2020, 00:00 IST

ਆਮ ਆਦਮੀ ਪਾਰਟੀ (ਆਪ) ਨੇ ਸ਼ੁੱਕਰਵਾਰ ਨੂੰ ਇੱਥੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੂਹਰੇ ਰੋਸ-ਮੁਜ਼ਾਹਰਾ ਕਰਦੇ ਹੋਏ ਵਜ਼ੀਫ਼ਾ ਘੁਟਾਲੇ 'ਚ ਫਸੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤੁਰੰਤ ਬਰਖ਼ਾਸਤ ਕਰਕੇ ਮੰਤਰੀ ਅਤੇ ਪੂਰੇ ਵਜ਼ੀਫ਼ਾ ਘੋਟਾਲਾ ਗਿਰੋਹ ਖ਼ਿਲਾਫ਼ ਫ਼ੌਜਦਾਰੀ ਮਾਮਲਾ ਦਰਜ਼ ਕਰਨ ਦੀ ਮੰਗ ਕੀਤੀ।ਰੋਸ ਧਰਨੇ ਦੀ ਅਗਵਾਈ ਪਾਰਟੀ ਦੇ ਸੀਨੀਅਰ ਆਗੂਆਂ ਮੈਡਮ ਰਾਜ ਲਾਲੀ ਗਿੱਲ, ਨਰਿੰਦਰ ਸਿੰਘ ਸ਼ੇਰਗਿੱਲ, ਹਰੀਸ਼ ਕੌਸ਼ਲ, ਹਰਜੀਤ ਬੰਟੀ, ਗੁਰਮੇਜ਼ ਸਿੰਘ ਕਾਹਲੋਂ, ਗੁਰਤੇਜ ਸਿੰਘ ਪੰਨੂ, ਕੁਲਜੀਤ ਸਿੰਘ ਰੰਧਾਵਾ, ਬਹਾਦਰ ਸਿੰਘ ਚਾਹਲ, ਆਰਤੀ ਰਾਣਾ, ਸਵੀਟੀ ਸ਼ਰਮਾ, ਨਵਜੋਤ ਸੈਣੀ, ਜਗਦੇਵ ਮਲੋਆ, ਗੋਵਿੰਦਰ ਮਿੱਤਲ, ਸਰਬਜੀਤ ਕੌਰ. ਡਾ. ਸਨੀ ਆਹਲੂਵਾਲੀਆ, ਬਲਵਿੰਦਰ ਕੌਰ ਧਨੌੜਾ, ਪਰਮਿੰਦਰ ਸਿੰਘ ਗੋਲਡੀ, ਪ੍ਰਭਜੋਤ ਕੌਰ, ਜਸਪਾਲ ਕਉਣੀ ਦੀ ਅਗਵਾਈ ਹੇਠ ਆਯੋਜਿਤ ਰੋਸ ਧਰਨੇ ਦੌਰਾਨ ਕਾਂਗਰਸ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਸਾਧੂ ਸਿੰਘ ਧਰਮਸੋਤ ਦੇ ਨਾਲ ਮੁੱਖ ਮੰਤਰੀ ਅਮਰਿੰਦਰ ਸਿੰਘ ਦੇ ਪੁਤਲੇ ਫੂਕੇ। ਇਸ ਉਪਰੰਤ ਪੰਜਾਬ ਦੇ ਰਾਜਪਾਲ ਦੇ ਨਾਮ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ ਪੱਤਰ ਸੌਂਪਿਆ।'ਆਪ' ਆਗੂਆਂ ਨੇ ਕਿਹਾ ਕਿ ਸਾਧੂ ਸਿੰਘ ਧਰਮਸੋਤ ਲੱਖਾਂ ਹੋਣਹਾਰ ਦਲਿਤ ਵਿਦਿਆਰਥੀਆਂ ਦੇ ਭਵਿੱਖ ਦਾ ਕਾਤਲ ਹੈ। ਧਰਮਸੋਤ ਖ਼ਿਲਾਫ਼ ਵਧੀਕ ਮੁੱਖ ਸਕੱਤਰ ਵੱਲੋਂ ਜਿੰਨੇ ਦਸਤਾਵੇਜ਼ੀ ਸਬੂਤਾਂ ਨਾਲ ਸਰਕਾਰ ਨੂੰ ਜਾਂਚ ਰਿਪੋਰਟ ਸੌਂਪੀ ਹੈ, ਉਸ ਦੀ ਗੰਭੀਰਤਾ ਨੂੰ ਦੇਖਦੇ ਹੋਏ ਇਸ ਭ੍ਰਿਸ਼ਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਪੰਜ ਮਿੰਟਾਂ 'ਚ ਮੰਤਰੀ ਮੰਡਲ 'ਚੋ ਬਰਖ਼ਾਸਤ ਕਰਕੇ ਫ਼ੌਜਦਾਰੀ ਮੁਕੱਦਮਾ ਦਰਜ ਕਰ ਲਿਆ ਜਾਣਾ ਚਾਹੀਦਾ ਸੀ।'ਆਪ' ਲੀਡਰਸ਼ਿਪ ਨੇ ਮੁੱਖ ਮੰਤਰੀ 'ਤੇ ਦੋਸ਼ ਲਗਾਏ ਕਿ ਉਹ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਸਕੀਮ 'ਚ ਸਿੱਧਾ 63.91 ਕਰੋੜ ਰੁਪਏ ਹੜੱਪਣ ਵਾਲੇ ਆਪਣੇ ਭ੍ਰਿਸ਼ਟ ਮੰਤਰੀ (ਧਰਮਸੋਤ) ਨੂੰ ਬਰਖ਼ਾਸਤ ਕਰਨ 'ਚ ਬਚਾਉਣ ਲਈ ਸਾਰੀਆਂ ਨੈਤਿਕ ਅਤੇ ਪ੍ਰਸ਼ਾਸਨਿਕ ਹੱਦਾਂ ਟੱਪ ਰਹੇ ਹਨ।'ਆਪ' ਆਗੂਆਂ ਨੇ ਕਿਹਾ ਕਿ ਘੋਟਾਲਾ ਜੱਗ-ਜ਼ਾਹਿਰ ਹੋਣ ਦੇ 10 ਦਿਨ ਲੰਘ ਜਾਣ ਦੇ ਬਾਵਜੂਦ ਕਾਂਗਰਸ ਹਾਈਕਮਾਨ ਅਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਆਪਣੇ ਭ੍ਰਿਸ਼ਟ ਪ੍ਰੰਤੂ 'ਕਮਾਊ ਪੁੱਤ' ਨੂੰ ਬਚਾਉਣ ਲਈ ਪੱਬਾਂ ਭਾਰ ਹੋਈ ਪਈ ਹੈ।'ਆਪ' ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਇਸ ਵਜ਼ੀਫ਼ਾ ਘੁਟਾਲੇ ਦੀ ਵਿਭਾਗੀ ਜਾਂਚ 2 ਅਧਿਕਾਰੀਆਂ ਨੂੰ ਸੌਂਪੇ ਜਾਣ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਜਾਂਚ ਕੋਈ ਵੀ ਏਜੰਸੀ ਕਰੇ ਪ੍ਰੰਤੂ ਜਾਂਚ ਮਾਣਯੋਗ ਹਾਈਕੋਰਟ ਦੇ ਮੌਜੂਦਾ ਜੱਜਾਂ ਦੀ ਨਿਗਰਾਨੀ ਹੇਠ ਸਮਾਂਬੱਧ ਹੋਵੇ ਅਤੇ ਇਸ ਜਾਂਚ ਦਾ ਦਾਇਰਾ 2012-13 ਤੱਕ ਵਧਾਇਆ ਜਾਵੇ, ਕਿਉਂਕਿ ਬਾਦਲਾਂ ਦੀ ਸਰਕਾਰ ਵੇਲੇ ਵੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ 'ਚ ਅਰਬਾਂ ਰੁਪਏ ਦੀ ਗੜਬੜੀ ਹੋਈ ਹੈ।

 

Tags: Protest , Agitation , Demonstration , AAP , Aam Aadmi Party , Aam Aadmi Party Punjab , Mohali , AAP Punjab , S.A.S.Nagar , S.A.S.Nagar Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD