Saturday, 18 May 2024

 

 

ਖ਼ਾਸ ਖਬਰਾਂ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

 

ਪਰਾਲੀ ਸਾੜਨ ਦੇ ਖ਼ਤਰੇ ਨਾਲ ਨਜਿੱਠਣ ਲਈ ਪਿੰਡ ਪੱਧਰ ’ਤੇ ਨੋਡਲ ਅਧਿਕਾਰੀ ਨਿਯੁਕਤ ਕੀਤੇ ਜਾਣਗੇ : ਵਿਨੀ ਮਹਾਜਨ

ਨੋਡਲ ਅਫਸਰਾਂ ਦੁਆਰਾ ਲਗਾਤਾਰ ਨਜ਼ਰਸਾਨੀ ਤੇ ਰਿਪੋਰਟਿੰਗ ਲਈ 8 ਹਾਟਸਪਾਟਾਂ ਦੀ ਪਛਾਣ

Web Admin

Web Admin

5 Dariya News

ਚੰਡੀਗੜ੍ਹ , 04 Sep 2020

ਅਗਾਮੀ ਸਾਉਣੀ ਸੀਜਨ ਦੌਰਾਨ ਝੋਨੇ ਦੀ ਪਰਾਲੀ ਨੂੰ ਬਿਲਕੁਲ ਨਾ ਸਾੜਨ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਦੇ ਅਣਥੱਕ ਯਤਨਾਂ ਦੇ ਹਿੱਸੇ ਵਜੋਂ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਵਲੋਂ ਸ਼ੁੱਕਰਵਾਰ ਨੂੰ ਸਮੂਹ ਡਿਪਟੀ ਕਮਿਸਨਰਾਂ ਨੂੰ ਪਿੰਡ ਪੱਧਰ ’ਤੇ ਨੋਡਲ ਅਧਿਕਾਰੀ ਨਿਯੁਕਤ ਕਰਨ ਦੇ ਨਿਰਦੇਸ ਦਿੱਤੇ ਗਏ ਹਨ ਤਾਂ ਜੋ ਅਜਿਹੀ ਕਿਸੇ ਵੀ ਘਟਨਾ ਬਾਰੇ ਤੁਰੰਤ ਰਿਪੋਰਟ ਕੀਤੀ ਜਾ ਸਕੇ।ਇਸ ਵਾਰ ਇੱਕ ਨਿਵੇਕਲੀ ਕਿਸਮ ਦਾ ਮੋਬਾਈਲ ਐਪ ਵੀ ਤਿਆਰ ਕੀਤਾ ਗਿਆ ਹੈ ਤਾਂ ਜੋ ਸੂਬੇ ਭਰ ਵਿਚ ਪਰਾਲੀ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਬਾਰੇ ਤਾਜ਼ਾ ਜਾਣਕਾਰੀ ਮਿਲ ਸਕੇ। ਇਹ ਸੂਬਾ ਸਰਕਾਰ ਦੀ ਸੁਪਰੀਮ ਕੋਰਟ ਦੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਸਾੜਨ ਤੋਂ ਰੋਕਣ ਸਬੰਧੀ ਦਿਸ਼ਾ-ਨਿਰਦੇਸ਼ ਲਾਗੂ ਕਰਨ ਬਾਰੇ ਵਿਖਾਈ ਜਾ ਰਹੀ ਪ੍ਰਤੀਬੱਧਤਾ ਦਾ ਸੂਚਕ ਹੈ।ਇਸ ਮਾਮਲੇ ਦੇ ਸਾਰੇ ਹਿੱਤਕਾਰੀਆਂ ਨਾਲ ਇੱਕ ਉੱਚ ਪੱਧਰੀ ਵਰਚੁਅਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਵੱਖੋ-ਵੱਖ ਵਿਭਾਗਾਂ ਵੱਲੋਂ ਪਰਾਲੀ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਪੂਰੀ ਤਰਾਂ ਠੱਲ ਪਾਉਣ ਲਈ ਵੱਖੋ-ਵੱਖ ਵਿਭਾਗਾਂ ਵੱਲੋਂ ਹੁਣ ਤੱਕ ਕੀਤੀ ਗਈ ਕਾਰਵਾਈ ਦਾ ਜਾਇਜ਼ਾ ਲਿਆ। ਇਸ ਮੀਟਿੰਗ ਵਿਚ ਕਿਸਾਨਾਂ ਦੇ ਪ੍ਰਤੀਨਿਧੀ, ਪੀ.ਏ.ਯੂ., ਆਈ.ਸੀ.ਏ.ਆਰ., ਐਨ.ਜੀ.ਓਜ਼, ਸੂਬੇ ਦੇ ਸਰਕਾਰੀ ਵਿਭਾਗ ਅਤੇ ਹੋਰਨਾਂ ਸਬੰਧਤਾਂ ਨੇ ਹਿੱਸਾ ਲਿਆ।ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ਨੂੰ ਐਮ.ਐਸ.ਪੀ. ਤੋਂ ਇਲਾਵਾ ਕਿਸਾਨਾਂ ਨੂੰ ਝੋਨੇ ਉੱਤੇ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ 100 ਰੁਪਏ ਦਾ ਵਿੱਤੀ ਲਾਭ ਦੇਣ ਲਈ ਕਿਹਾ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਹੱਲਾਸ਼ੇਰੀ ਮਿਲ ਸਕੇ, ਪਰ ਭਾਰਤ ਸਰਕਾਰ ਵੱਲੋਂ ਅਜੇ ਤੱਕ ਅਜਿਹਾ ਕੋਈ ਵੀ ਲਾਭ ਦੇਣ ਤੋਂ ਇਨਕਾਰ ਕੀਤਾ ਗਿਆ ਹੈ। ਅਜਿਹੀ ਕਿਸੇ ਵੀ ਮਦਦ ਦੀ ਸੂਰਤ ਵਿਚ ਸੂਬਾ ਸਰਕਾਰ ਕੋਲ ਆਪਣੇ ਬਲਬੂਤੇ ਉੱਤੇ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਤੋਂ ਇਲਾਵਾ ਕੋਈ ਰਾਹ ਨਹੀਂ ਰਹਿ ਜਾਵੇਗਾ। ਮੁੱਖ ਸਕੱਤਰ ਨੇ ਕਿਸਾਨਾਂ ਨੂੰ ਸੂਬਾ ਸਰਕਾਰ ਨਾਲ ਭਾਈਵਾਲ ਹੋ ਕੇ ਪਰਾਲੀ ਸਾੜਨ ਦੀ ਇਸ ਪ੍ਰਥਾ ਨੂੰ ਤਿਆਗ ਦੇਣ ਦੀ ਸਹੁੰ ਖਾਣ ਲਈ ਪ੍ਰੇਰਿਤ ਵੀ ਕੀਤਾ। ਮੁੱਖ ਸਕੱਤਰ ਨੇ ਅੱਗੇ ਦੱਸਿਆ ਕਿ ਨੋਡਲ ਅਧਿਕਾਰੀ ਵਿਸ਼ੇਸ਼ ਤੌਰ ’ਤੇ ਹਾਟਸਪਾਟ ਜ਼ਿਲਿਆਂ ਵਿੱਚ ਨਿਯੁਕਤ ਕੀਤੇ ਜਾਣਗੇ, ਜਿਥੇ ਪਿਛਲੇ ਸਾਲ ਦੌਰਾਨ ਪਰਾਲੀ ਸਾੜਨ ਦੀਆਂ ਜ਼ਿਆਦਾ ਘਟਨਾਵਾਂ ਸਾਹਮਣੇ ਆਈਆਂ ਸਨ। ਇਸ ਸਬੰਧੀ ਗਤੀਵਿਧੀਆਂ ਪਿੰਡ ਪੱਧਰ ’ਤੇ ਮਾਈਕਰੋ ਪੱਧਰੀ ਯੋਜਨਾਬੰਦੀ ਦੁਆਰਾ ਆਯੋਜਿਤ ਕੀਤੀਆਂ ਜਾਣਗੀਆਂ। ਸੂਬੇ ਵਿੱਚ 8 ਹਾਟਸਪਾਟ ਹਨ ਜਿਹਨਾਂ ਵਿਚ ਸੰਗਰੂਰ, ਬਰਨਾਲਾ, ਪਟਿਆਲਾ, ਸ੍ਰੀ ਮੁਕਤਸਰ ਸਾਹਿਬ, ਮਾਨਸਾ, ਤਰਨ ਤਾਰਨ ਅਤੇ ਫਿਰੋਜ਼ਪੁਰ ਜ਼ਿਲੇ ਸ਼ਾਮਲ ਹਨ। ਇਹ ਨੋਡਲ ਅਧਿਕਾਰੀ ਪੀ.ਆਰ.ਐਸ.ਸੀ. (ਪੰਜਾਬ ਰਿਮੋਟ ਸੈਂਸਿੰਗ ਸੈਂਟਰ, ਲੁਧਿਆਣਾ) ਦੁਆਰਾ ਪਰਾਲੀ ਸਾੜਨ ਦੀਆਂ ਰਿਪੋਰਟ ਕੀਤੀਆਂ ਗਈਆਂ ਘਟਨਾਵਾਂ ਦੀ ਪੁਸ਼ਟੀ ਕਰਨਗੇ। ਉਨਾਂ ਅੱਗੇ ਨਿਰਦੇਸ਼ ਦਿੱਤੇ ਕਿ ਪੀ.ਆਰ.ਐਸ.ਸੀ. ਅਤੇ ਜ਼ਿਲਾ ਪੱਧਰੀ ਕਮੇਟੀਆਂ ਨਾਲ ਤਾਲਮੇਲ ਲਈ ਪੰਜਾਬ ਮੰਡੀ ਬੋਰਡ ਕੰਟਰੋਲ ਰੂਮ ਸਥਾਪਤ ਕਰੇਗਾ।

ਮੁੱਖ ਸਕੱਤਰ ਨੇ ਸਮੂਹ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਪੇਂਡੂ ਖੇਤਰਾਂ ਵਿਚ ਪਰਾਲੀ ਦੀ ਰਹਿੰਦ-ਖੂੰਹਦ ਦੇ ਸੁਚੱਜੇ ਭੰਡਾਰਣ ਲਈ ਇੰਤਜ਼ਾਮ ਕੀਤੇ ਜਾਣ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਾ ਕੀਤਾ ਜਾਵੇ। ਪੰਜਾਬ ਰਿਮੋਟ ਸੈਂਸਿੰਗ ਏਜੰਸੀ ਦੇ ਡਾਇਰੈਕਟਰ ਨੇ ਇਸ ਮੌਕੇ ਦੱਸਿਆ ਕਿ ਇੱਕ ਵਿਸ਼ੇਸ਼ ਮੋਬਾਈਲ ਐਪ ਅਜਿਹੀਆਂ ਘਟਨਾਵਾਂ ਉੱਤੇ ਕਾਬੂ ਪਾਉਣ ਲਈ ਮਦਦਗਾਰ ਸਾਬਤ ਹੋਵੇਗਾ।ਮੁੱਖ ਸਕੱਤਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਡਿਪਟੀ ਕਮਿਸ਼ਨਰਾਂ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਅਤੇ ਸਾਉਣੀ ਦੇ ਸੀਜ਼ਨ ਦੀ ਵਾਢੀ ਤੇ ਖਰੀਦ ਨਾਲ ਜੁੜੀਆਂ ਸਭਨਾਂ ਧਿਰਾਂ ਦਰਮਿਆਨ ਤਾਲਮੇਲ ਬਣਾਇਆ ਜਾਵੇ ਤਾਂ ਜੋ ਪਰਾਲੀ ਸਾੜਨ ਦੀ ਸਮੱਸਿਆ ਨੂੰ ਨੱਥ ਪਾਉਣ ਲਈ ਪੁਖਤਾ ਇੰਤਜ਼ਾਮ ਕੀਤੇ ਜਾ ਸਕਣ। ਮੁੱਖ ਸਕੱਤਰ ਨੇ ਉਨਾਂ ਨੂੰ ਪਿੰਡ ਪੱਧਰ ’ਤੇ ਸਾਂਝੀ ਜ਼ਮੀਨ, ਪਸ਼ੂਆਂ ਦੇ ਟੋਭੇ, ਗਊਸ਼ਾਲਾਵਾਂ ਆਦਿ ਵਿੱਚ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਸੰਭਾਲ ਕੇ ਰੱਖਣ ਸਬੰਧੀ ਅਤੇ ਇਸ ਦੇ ਨਾਲ ਹੀ ਬਾਸਮਤੀ ਦੀ ਰਹਿੰਦ-ਖੂੰਹਦ, ਜਿਸ ਨੂੰ ਕੇ ਬਾਅਦ ਵਿਚ ਕਿਸੇ ਵੀ ਦੁਆਰਾ ਪਸ਼ੂਆਂ ਦੇ ਚਾਰੇ ਵਜੋਂ ਵਰਤਿਆ ਜਾ ਸਕਦਾ ਹੈ, ਦੀ ਸੁਚੱਜੀ ਸੰਭਾਲ ਲਈ ਵੀ ਜ਼ਰੂਰੀ ਇੰਤਜ਼ਾਮ ਕਰਨ ਦੇ ਨਿਰਦੇਸ਼ ਦਿੱਤੇ।ਉਹਨਾਂ ਇਸ ਤੋਂ ਪਹਿਲਾਂ ਡਿਪਟੀ ਕਮਿਸਨਰਾਂ ਨੂੰ ਆਪਣੇ ਜ਼ਿਲਿਆਂ ਵਿੱਚ ਚੱਲ ਰਹੀਆਂ ਆਈ.ਈ.ਸੀ. (ਸੂਚਨਾ ਸਿੱਖਿਆ ਅਤੇ ਸੰਚਾਰ) ਦੀਆਂ ਗਤੀਵਿਧੀਆਂ ਦੇ ਪ੍ਰਭਾਵਸ਼ਾਲੀ ਪ੍ਰਸਾਰ ਨੂੰ ਯਕੀਨੀ ਬਣਾਉਣ ਲਈ ਹਦਾਇਤ ਕੀਤੀ ਤਾਂ ਜੋ ਕੋਈ ਵੀ ਕਿਸਾਨ ਜਾਗਰੂਕਤਾ ਤੋਂ ਵਾਂਝਾ ਨਾ ਰਹਿ ਜਾਵੇ। ਇਸ ਮੌਕੇ ਕਾਨਫਰੰਸ ਵਿੱਚ ਹਿੱਸਾ ਲੈ ਰਹੇ ਅਗਾਂਹਵਧੂ ਕਿਸਾਨਾਂ ਨੇ ਵੀ ਇਸ ਫੈਸਲੇ ਦੀ ਹਿਮਾਇਤ ਕੀਤੀ ਅਤੇ ਵੱਖੋ-ਵੱਖਰੀਆਂ ਆਈ.ਈ.ਸੀ. ਗਤੀਵਿਧੀਆਂ ਦੇ ਕਿਸਾਨਾਂ ਉੱਤੇ ਪੈ ਰਹੇ ਸਕਾਰਾਤਮਕ ਅਸਰ ਦਾ ਵੀ ਸਮਰਥਨ ਕੀਤਾ।ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁਧ ਤਿਵਾੜੀ ਨੇ ਮੁੱਖ ਸਕੱਤਰ ਨੂੰ ਜਾਣੂੰ ਕਰਵਾਇਆ ਕਿ ਇਹ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ ਕਿ ਕਿਸੇ ਵੀ ਹਾਰਵੈਸਟਰ ਕੰਬਾਈਨ ਨੂੰ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐੱਸ) ਤੋਂ ਬਿਨਾਂ ਚੱਲਣ ਦੀ ਆਗਿਆ ਨਾ ਦਿੱਤੀ ਜਾਵੇ ਅਤੇ ਵਾਢੀ ਸਮੇਂ ਖੇਤ ਵਿੱਚ ਇਸਦੀ ਵਰਤੋਂ ਯਕੀਨੀ ਬਣਾਈ ਜਾਵੇ। ਉਨਾਂ ਕਿਹਾ ਕਿ ਫਸਲਾਂ ਦੀ ਰਹਿੰਦ ਖੂੰਹਦ ਪ੍ਰਬੰਧਨ ਯੋਜਨਾ ਦੇ ਤਹਿਤ ਸੂਬਾ ਸਰਕਾਰ ਸਾਰੀਆਂ ਗ੍ਰਾਮ ਪੰਚਾਇਤਾਂ, ਪੀਏਸੀਐਸ, ਕਸਟਮ ਹਾਇਰਿੰਗ ਸੈਂਟਰਾਂ ਨੂੰ ਅਤਿ ਆਧੁਨਿਕ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਉਪਕਰਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸੂਬਾ ਸਰਕਾਰ ਵੱਲੋਂ ਪਿਛਲੇ ਦੋ ਸਾਲਾਂ ਵਿਚ ਲਗਭਗ 51000 ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ ਜਿਸ ਵਿਚ ਸੀ.ਆਰ.ਐਮ. ਯੋਜਨਾ ਤਹਿਤ ਵੱਖ ਵੱਖ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦੀ ਸਬਸਿਡੀ ਅਤੇ ਸੀ.ਐਚ.ਸੀਜ਼ ਨੂੰ 80 ਫੀਸਦੀ ਸਬਸਿਡੀ ’ਤੇ ਇਹ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ।ਉਨਾਂ ਅੱਗੇ ਦੱਸਿਆ ਕਿ ਸਮੂਹ ਜ਼ਿਲਾ ਪੱਧਰੀ ਕਮੇਟੀਆਂ ਨੂੰ 8 ਸਤੰਬਰ, 2020 ਤੱਕ ਹੋਰ 23500 ਸੀਆਰਐਮ ਮਸ਼ੀਨਾਂ ਮਨਜ਼ੂਰ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਮਸ਼ੀਨਾਂ 10 ਅਕਤੂਬਰ, 2020 ਤੱਕ ਖ਼ੁਦ ਕਿਸਾਨਾਂ ਦੁਆਰਾ ਖਰੀਦੀਆਂ ਜਾਣ। ਸੂਬਾ ਸਰਕਾਰ ਨੇ ਮਸ਼ੀਨਾਂ ਲਈ ਵਾਧੂ ਫੰਡਾਂ ਦੇਣ ਲਈ ਇਹ ਮਾਮਲਾ ਭਾਰਤੀ ਖੇਤੀਬਾੜੀ ਮੰਤਰਾਲੇ ਕੋਲ ਉਠਾਇਆ ਹੈ ਕਿਉਂਕਿ ਉਪਲੱਬਧ ਮਸ਼ੀਨਾਂ ਲਈ ਤਿੰਨ ਗੁਣਾ ਬਿਨੈਕਾਰ ਹੋਣ ਕਰਕੇ ਬਹੁਤ ਸਾਰੇ ਬਿਨੈਕਾਰ ਮਸ਼ੀਨਾਂ ਤੋਂ ਵਾਂਝੇ ਰਹਿ ਜਾਣਗੇ। ਉਨਾਂ ਕਿਹਾ ਕਿ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਲਈ ਸਾਰੀਆਂ ਸੀਆਰਐਮ ਮਸ਼ੀਨਾਂ ਪਹਿਲ ਦੇ ਅਧਾਰ ’ਤੇ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਬਿਨਾਂ ਕਿਸੇ ਕਿਰਾਏ ਦੇ ਮੁਹੱਈਆ ਕਰਵਾਈਆਂ ਗਈਆਂ ਹਨ। 

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Vinny Mahajan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD