Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮੁੱਖ ਚੋਣ ਅਧਿਕਾਰੀ, ਪੰਜਾਬ ਨੇ ਚੋਣ ਪ੍ਰਕਿਰਿਆ ਵਿੱਚ ਅਧਿਆਪਕਾਂ ਦੇ ਵਡਮੁੱਲੇ ਯੋਗਦਾਨ ਦੇ ਸਨਮਾਨ 'ਚ ਮਨਾਇਆ ਅਧਿਆਪਕ ਦਿਵਸ

ਡਾ. ਐਸ. ਕਰੁਣਾ ਰਾਜੂ ਨੇ ਲੇਖ ਮੁਕਾਬਲੇ ਦੇ ਜੇਤੂਆਂ ਦਾ ਕੀਤਾ ਐਲਾਨ

Web Admin

Web Admin

5 Dariya News

ਚੰਡੀਗੜ੍ਹ , 05 Sep 2020

Last updated on: Sep 05, 2020, 00:00 IST

ਮੁੱਖ ਚੋਣ ਅਧਿਕਾਰੀ, ਪੰਜਾਬ ਵਲੋਂ ਚੋਣ ਪ੍ਰਕਿਰਿਆ ਵਿੱਚ ਅਧਿਆਪਕਾਂ ਵਲੋਂ ਨਿਭਾਈ ਜਾਂਦੀ ਅਹਿਮ ਭੂਮਿਕਾ ਦੇ ਸਨਮਾਨ ਵਿੱਚ ਅੱਜ ਅਧਿਆਪਕ ਦਿਵਸ ਬੜੇ ਵਿਲੱਖਣ ਢੰਗ ਨਾਲ ਮਨਾਇਆ ਗਿਆ।ਇਸ ਮੌਕੇ ਦੁਪਹਿਰ 12.00 ਵਜੇ ਇੱਕ ਫੇਸਬੁੱਕ ਲਾਈਵ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਨੂੰ ਸਮੁੱਚੇ ਅਧਿਆਪਕ ਭਾਈਚਾਰੇ, ਚੋਣ ਤਹਿਸੀਲਦਾਰਾਂ, ਚੋਣ ਕਾਨੂੰਨਗੋਆਂ ਅਤੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰਾਂ ਸਮੇਤ ਚੋਣ ਅਧਿਕਾਰੀਆਂ ਨੇ ਵਿਆਪਕ ਰੂਪ ਦੇਖਿਆ ।ਇਸ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਚੋਣ ਅਧਿਕਾਰੀ, ਪੰਜਾਬ ਡਾ. ਐਸ. ਕਰੁਣਾ ਰਾਜੂ, ਆਈ.ਏ.ਐੱਸ. ਨੇ ਅਧਿਆਪਕ ਭਾਈਚਾਰੇ ਅਤੇ ਸਿੱਖਿਆ ਵਿਭਾਗ, ਸਕੂਲਾਂ, ਕਾਲਜਾਂ, ਤਕਨੀਕੀ ਸੰਸਥਾਵਾਂ, ਜੋ ਹਮੇਸ਼ਾ ਚੋਣ ਟੀਮ ਦਾ ਹਿੱਸਾ ਹੁੰਦੀਆਂ ਹਨ, ਨੂੰ ਵਧਾਈ ਦਿੱਤੀ ਅਤੇ ਜ਼ਿਲ੍ਹਾ ਪੱਧਰ ਤੇ ਰਾਜ ਪੱਧਰ ਦੇ ਲੇਖ ਮੁਕਾਬਲਿਆਂ ਦੇ ਜੇਤੂਆਂ ਦਾ ਐਲਾਨ ਕੀਤਾ । ਇਹ ਲੇਖ ਮੁਕਾਬਲਾ ਸਾਰੇ 22 ਜ਼ਿਲ੍ਹਿਆਂ ਦੇ ਅਧਿਆਪਕਾਂ ਲਈ ਤਿੰਨ ਵਿਸ਼ਿਆਂ : ਚੋਣ ਤਜ਼ੁਰਬੇ ਸਾਂਝੇ ਕਰਨ, ਕੋਵਿਡ -19 ਦੌਰਾਨ ਚੋਣ ਡਿਊਟੀ ਦੀਆਂ ਚੁਣੌਤੀਆਂ ਅਤੇ ਚੋਣਾਂ ਡਿਊਟੀ ਨੂੰ ਸੁਖਾਲਾ ਬਣਾਉਣ ਸਬੰਧੀ ਸੁਝਾਅ  ਉੱਤੇ ਅਧਾਰਤ ਸੀ । ਜ਼ਿਲ੍ਹਾ ਪੱਧਰ 'ਤੇ ਕੁੱਲ 646 ਐਂਟਰੀਆਂ ਪ੍ਰਾਪਤ ਹੋਈਆਂ । ਸਾਰੇ 22 ਜ਼ਿਲ੍ਹਿਆਂ ਦੀਆਂ ਸਰਬੋਤਮ ਐਂਟਰੀਆਂ ਵਿਚੋਂ ਪਹਿਲੀਆਂ 3 ਐਂਟਰੀਆਂ ਨੂੰ ਰਾਜ ਪੱਧਰ 'ਤੇ ਨਕਦ ਇਨਾਮ ਸਮੇਤ ਸਰਟੀਫਿਕੇਟ ਦੇਣ ਲਈ ਚੁਣਿਆ ਗਿਆ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੱਲ ਸਰਾਏ, ਜ਼ਿਲ੍ਹਾ ਅੰਮ੍ਰਿਤਸਰ ਦੇ ਸ੍ਰੀ ਲਖਵਿੰਦਰ ਸਿੰਘ ਨੇ ਲੇਖ ਮੁਕਾਬਲੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦੋਂਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਸਰਾਲਾ, ਜ਼ਿਲ੍ਹਾ ਹੁਸ਼ਿਆਰਪੁਰ ਦੇ ਸ੍ਰੀ ਜਸਵੰਤ ਰਾਏ ਨੇ ਦੂਸਰਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੈਣੀ ਬਾਘਾ, ਜ਼ਿਲ੍ਹਾ ਮਾਨਸਾ ਦੇ ਸ੍ਰੀ ਨਰਿੰਦਰ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।ਇਸ ਤੋਂ ਇਲਾਵਾ ਸਰਕਾਰੀ ਪੋਲੀਟੈਕਨਿਕ ਕਾਲਜ ਫਾਰ ਗਰਲਜ਼, ਜ਼ਿਲ੍ਹਾ ਪਟਿਆਲਾ ਦੇ ਲੈਕਚਰਾਰ ਸ਼੍ਰੀ ਗੁਰਬਖਸ਼ੀਸ਼ ਸਿੰਘ ਨੇ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਵਿਚੋਂ ਸਰਬੋਤਮ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਵਧੀਕ ਮੁੱਖ ਚੋਣ ਅਧਿਕਾਰੀ, ਪੰਜਾਬ ਸ੍ਰੀਮਤੀ ਮਾਧਵੀ ਕਟਾਰੀਆ, ਆਈ.ਏ.ਐੱਸ. ਨੇ ਅਧਿਆਪਕ ਭਾਈਚਾਰੇ ਦਾ ਸਾਡੇ ਲੋਕਤੰਤਰ ਨੂੰ ਮਜ਼ਬੂਤ ਬਣਾਉਣ ਵਿਚ ਅਹਿਮ ਭੂਮਿਕਾ ਨਿਭਾਉਣ 'ਤੇ ਤਹਿ ਦਿਲੋਂ ਧੰਨਵਾਦ ਕੀਤਾ।

 

Tags: ECI , Chief Electoral officer Punjab , CEO Punjab , Teachers Day , SVEEP , Dr. S. Karuna Raju , Chief Electoral Officer

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD