Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਿਸ਼ਨ ਫਤਹਿ-ਕੋਵਿਡ 19 ਦੀਆਂ ਸਾਵਧਾਨੀਆਂ ਅਤੇ ਜਾਗਰੂਕਤਾ ਨੂੰ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾ ਲੁਧਿਆਣਾ ਵਿੱਚ 'ਲੋਕ ਸਾਂਝੇਦਾਰੀ ਮੁਹਿੰਮ' ਦੀ ਸ਼ੁਰੂਆਤ

ਲੋਕ ਕੂੜ ਪ੍ਰਚਾਰ ਤੋਂ ਬਚਣ ਅਤੇ ਮੁਫ਼ਤ ਟੈਸਟ ਸੁਵਿਧਾ ਦਾ ਲਾਭ ਲੈਣ-ਕੈਪਟਨ ਸੰਦੀਪ ਸਿੰਘ ਸੰਧੂ

Web Admin

Web Admin

5 Dariya News

ਮੁੱਲ੍ਹਾਂਪੁਰ/ਲੁਧਿਆਣਾ , 05 Sep 2020

Last updated on: Sep 05, 2020, 00:00 IST

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਮਿਸ਼ਨ ਫਤਹਿ ਤਹਿਤ ਕੋਵਿਡ 19 ਦੀਆਂ ਸਾਵਧਾਨੀਆਂ ਅਤੇ ਜਾਗਰੂਕਤਾ ਨੂੰ ਘਰ-ਘਰ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ 'ਲੋਕ ਸਾਂਝੇਦਾਰੀ ਮੁਹਿੰਮ' ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦੀ ਸ਼ੁਰੂਆਤ ਅੱਜ ਪੰਜਾਬ ਦੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ ਨੇ ਅੱਜ ਮੁੱਲ੍ਹਾਂਪੁਰ ਸਥਿਤ ਡਾ. ਬੀ. ਆਰ. ਅੰਬੇਦਕਰ ਵਿਖੇ ਸਾਦੇ ਸਮਾਗਮ ਦੌਰਾਨ ਕੀਤੀ। ਇਸ ਮੌਕੇ ਪੇਡਾ ਦੇ ਉੱਪ ਚੇਅਰਮੈਨ ਸ੍ਰ. ਕਰਨ ਸਿੰਘ ਵੜਿੰਗ, ਲੁਧਿਆਣਾ (ਪੱਛਮੀ) ਦੇ ਐੱਸ. ਡੀ. ਐੱਮ. ਸ੍ਰ. ਅਮਰਿੰਦਰ ਸਿੰਘ ਮੱਲ੍ਹੀ, ਨਗਰ ਕੌਂਸਲ ਮੁੱਲਾਂਪੁਰ ਦੇ ਪ੍ਰਧਾਨ ਸ੍ਰੀ ਤੇਲੂ ਰਾਮ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰ. ਪ੍ਰਭਦੀਪ ਸਿੰਘ ਨੱਥੋਵਾਲ, ਜ਼ਿਲ੍ਹਾ ਮਹਾਂਮਾਰੀ ਰੋਕਥਾਮ ਅਫ਼ਸਰ ਡਾ. ਰਮੇਸ਼ ਕੁਮਾਰ, ਸੀਨੀਅਰ ਕਾਂਗਰਸੀ ਆਗੂ ਸ੍ਰ. ਮਨਜੀਤ ਸਿੰਘ ਭਰੋਵਾਲ ਅਤੇ ਹੋਰ ਹਾਜ਼ਰ ਸਨ।ਇਸ ਮੌਕੇ ਸੰਬੋਧਨ ਕਰਦਿਆਂ ਕੈਪਟਨ ਸੰਧੂ ਨੇ ਦੱਸਿਆ ਕਿ 'ਲੋਕ ਸਾਂਝੇਦਾਰੀ' ਮੁਹਿੰਮ ਤਹਿਤ ਹਰੇਕ ਵਾਰਡ ਵਿੱਚ 5-5 ਮੈਂਬਰੀ ਕਮੇਟੀਆਂ ਬਣਾਈਆਂ ਜਾਣਗੀਆਂ। ਇਹ ਕਮੇਟੀਆਂ ਲੋਕਾਂ ਦੇ ਘਰ-ਘਰ ਜਾ ਕੇ 'ਮਿਸ਼ਨ ਫਤਹਿ' ਬਾਰੇ ਜਾਗਰੂਕਤਾ ਫੈਲਾਉਣਗੀਆਂ। ਇਨ੍ਹਾਂ ਕਮੇਟੀਆਂ ਵਿੱਚ ਸਿਹਤ ਵਿਭਾਗ ਦਾ ਹੈੱਲਥ ਵਰਕਰ, ਮੋਹਤਬਰ ਔਰਤ, ਸਮਾਜ ਸੇਵੀ, ਨੌਜਵਾਨ ਅਤੇ ਗੈਰ ਸਰਕਾਰੀ ਸੰਸਥਾਵਾਂ ਦੇ ਨੁਮਾਇੰਦਿਆਂ ਨੂੰ ਸ਼ਾਮਿਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਰਾਜ ਨੂੰ ਕੋਵਿਡ ਤੋਂ ਮੁਕਤ ਕਰਨ ਲਈ ਚਲਾਈ ਗਈ ਜਨ-ਜਾਗਰੂਕਤਾ ਮੁਹਿੰਮ 'ਮਿਸ਼ਨ ਫ਼ਤਿਹ' ਨੂੰ ਅੱਗੇ ਵੀ ਉਸ ਸਮੇਂ ਤੱਕ ਜਾਰੀ ਰੱਖਿਆ ਜਾਵੇਗਾ, ਜਦੋਂ ਤੱਕ ਇਸ ਬਿਮਾਰੀ ਨੂੰ ਜੜ੍ਹੋਂ ਖ਼ਤਮ ਨਹੀਂ ਕਰ ਦਿੱਤਾ ਜਾਂਦਾ। ਉਨ੍ਹਾਂ ਦੱਸਿਆ ਕਿ ਮਿਸ਼ਨ ਫ਼ਤਿਹ ਦਾ ਮੰਤਵ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸੁਝਾਈਆਂ ਗਈਆਂ ਸਾਵਧਾਨੀਆਂ ਦਾ ਅਮਲੀ ਰੂਪ ਵਿੱਚ ਪਾਲਣ ਕਰਵਾਉਣ ਲਈ ਜਾਗਰੂਕ ਕਰਨਾ ਹੈ।ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਰਾਹੀਂ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਹਰ ਜ਼ਿੰਮੇਵਾਰ ਨਾਗਰਿਕ ਅਤੇ ਸੰਸਥਾ ਦੀ ਜਾਗਰੂਕਤਾ ਮੁਹਿੰਮ 'ਚ ਹਿੱਸੇਦਾਰੀ ਯਕੀਨੀ ਬਣਾ ਕੇ, ਰਾਜ ਅਤੇ ਜ਼ਿਲ੍ਹੇ ਨੂੰ ਕੋਵਿਡ ਮੁਕਤ ਕਰਨਾ ਹੈ, ਉਨ੍ਹਾਂ ਕਿਹਾ ਕਿ ਜੇਕਰ ਅਸੀਂ ਘਰ ਤੋਂ ਬਾਹਰ ਨਿਕਲਣ ਲੱਗੇ ਮਾਸਕ ਪਹਿਨਾਂਗੇ, ਆਪਣੇ ਹੱਥਾਂ ਦੀ ਸਫ਼ਾਈ ਦਾ ਖਿਆਲ ਰੱਖਾਂਗੇ ਅਤੇ ਭੀੜ-ਭੜੱਕਾ ਨਾ ਕਰਕੇ ਸਮਾਜਿਕ ਦੂਰੀ ਦੀ ਪਾਲਣਾ ਕਰਾਂਗੇ ਤਾਂ ਅਸੀਂ ਜਿਥੇ ਕੋਰੋਨਾ ਦੇ ਖਤਰੇ ਤੋਂ ਬਚਾਂਗੇ, ਉਥੇ ਆਪਣੇ ਆਲੇ-ਦੁਆਲੇ ਨੂੰ ਵੀ ਸੁਰੱਖਿਅਤ ਰੱਖਾਂਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟੈਸਟ ਨਾ ਕਰਾਉਣ ਬਾਰੇ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਨੂੰ ਇੱਕ ਪਾਸੇ 'ਤੇ ਰੱਖ ਕੇ ਵੱਧ ਤੋਂ ਵੱਧ ਟੈਸਟ ਕਰਾਉਣ ਅਤੇ ਜੇਕਰ ਲੱਛਣ ਪਾਏ ਜਾਂਦੇ ਹਨ ਤਾਂ ਇਸ ਦਾ ਸਰਕਾਰੀ ਹਸਪਤਾਲਾਂ ਵਿੱਚ ਭਰਤੀ ਹੋ ਕੇ ਮੁਫ਼ਤ ਇਲਾਜ਼ ਕਰਾਉਣ।ਦੱਸਣਯੋਗ ਹੈ ਕਿ ਅੱਜ ਜ਼ਿਲ੍ਹਾ ਲੁਧਿਆਣਾ ਦੇ ਬਾਕੀ ਸ਼ਹਿਰਾਂ ਵਿੱਚ ਵੀ ਇਹ ਮੁਹਿੰਮ ਦੀ ਸ਼ੁਰੂਆਤ ਸੰਬੰਧਤ ਐੱਸ. ਡੀ. ਐੱਮਜ਼ ਅਤੇ ਹੋਰ ਅਧਿਕਾਰੀਆਂ ਵੱਲੋਂ ਕਰਵਾਈ ਗਈ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਜਾ ਰਿਹਾ ਹੈ।

 

Tags: Punjab Pradesh Congress Committee , Congress , Punjab Congress , Ludhiana , Mullanpur , Mission Fateh , Lok Saanjhedari , PEDA , Karan Singh Waring , Kashmir , Jammu And Kashmir , Jammu & Kashmir

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD