Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਯੋਧਿਆਂ ਦੀ ਤਰ੍ਹਾਂ ਡਾਕਟਰ ਤੇ ਪੈਰਾ ਮੈਡੀਕਲ ਸਟਾਫ ਕਰ ਰਿਹੈ ਕੋਰੋਨਾ ਦਾ ਸਾਹਮਣਾ : ਡਾ. ਸੰਜੀਵ ਕੁਮਾਰ

ਕੋਰੋਨਾ ਸਬੰਧੀ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 06 Sep 2020

Last updated on: Sep 06, 2020, 00:00 IST

ਕੋਰੋਨਾ ਵਾਇਰਸ ਇੱਕ ਤਰ੍ਹਾਂ ਦੀ ਜੰਗ ਹੈ ਜਿਸ ਦਾ ਮੁਕਾਬਲਾ ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ ਵੱਲੋਂ ਕੀਤਾ ਜਾ ਰਿਹਾ ਹੈ। ਡਾਕਟਰਾਂ ਤੇ ਪੈਰਾ ਮੈਡੀਕਲ ਸਟਾਫ ਦੀ ਬਦੌਲਤ ਹੀ ਜਿ਼ਲ੍ਹੇ ਦੇ ਕਾਫੀ ਵਿਅਕਤੀਆਂ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ। ਇਹ ਕਹਿਣਾ ਹੈ ਕੋਰੋਨਾ ਨੂੰ ਮਾਤ ਦੇਣ ਵਾਲੇ ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਡਾ. ਸੰਜੀਵ ਕੁਮਾਰ ਦਾ, ਜਿਹਨਾਂ ਨੂੰ ਕਿ 5 ਅਗਸਤ ਨੂੰ ਕੋਰੋਨਾ ਪੋਜੇਟਿਵ ਆਇਆ ਸੀ ਅਤੇ ਉਨ੍ਹਾਂ ਨੇ ਸਰਕਾਰ ਵੱਲੋਂ ਦਿੱਤੀ ਘਰ ਇਕਾਂਤਵਾਸ ਦੀ ਸੁਵਿਧਾ ਲੈ ਕੇ ਆਪਣੇ ਘਰ ਹੀ ਆਪਣਾ ਇਲਾਜ ਕਰਵਾਇਆ। ਉਨ੍ਹਾਂ ਦੱਸਿਆ ਕਿ ਬਿਮਾਰੀ ਦੌਰਾਨ ਸਮੇਂ-ਸਮੇਂ ਸਿਰ ਡਾਕਟਰ ਦਵਾਈਆਂ ਅਤੇ ਹੋਰ ਜਰੂਰਤਾਂ ਬਾਰੇ ਪੁੱਛਦੇ ਸਨ ਅਤੇ ਜੇਕਰ ਉਨ੍ਹਾਂ ਨੂੰ ਲੱਗਦਾ ਸੀ ਤਾਂ ਕਿ ਕਿਸੇ ਚੀਜ ਦੀ ਘਾਟ ਹੈ ਤਾਂ ਉਹ ਤੁਰੰਤ ਉਸਦਾ  ਪ੍ਰਬੰਧ ਕਰਦੇ ਸਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਕੀਤੇ ਪ੍ਰਬੰਧਾਂ  ਕਾਰਨ ਉਹ ਸਰਕਾਰ ਦੇ ਧੰਨਵਾਦੀ ਹਨ। ਉਨ੍ਹਾਂ ਲੋਕਾਂ ਨੂੰ ਇਹ ਵੀ ਕਿਹਾ ਕਿ ਕੋਰੋਨਾ ਟੈਸਟ ਬਾਰੇ ਫੈਲਾਈਆਂ ਜਾ ਰਹੀਆਂ ਅਫਵਾਹਾਂ ’ਤੇ ਯਕੀਨ ਨਾ ਕਰੋ ਅਤੇ ਆਪਣਾ ਟੈਸਟ ਕਰਵਾਉਣ ’ਚ ਦੇਰੀ ਨਾ ਕਰੋ ਕਿਉਂਕਿ ਜੇਕਰ ਟੈਸਟ ਕਰਵਾਉਣ ਵਿੱਚ ਦੇਰੀ ਕਰੋਗੇ ਤਾਂ ਜੇਕਰ ਕੋਰੋਨਾ ਪੋਜੋਟਿਵ ਆਉਂਦਾ ਹੈ ਤਾਂ ਸਮੇਂ ਸਿਰ ਇਸ ਦਾ ਇਲਾਜ ਕੀਤਾ ਜਾ ਸਕਦਾ ਹੈ ਅਤੇ ਟੈਸਟ ਵਿੱਚ ਦੇਰੀ ਕਰਨ ਨਾਲ ਬਿਮਾਰੀ ਨੂੰ ਬੜਾਵਾ ਦੇਣ ਬਰਾਬਰ ਹੈ।

 ਬਸੀ ਪਠਾਣਾ ਦੀ ਨਿਰਮਲਜੀਤ ਕੌਰ ਜਿਸ ਨੇ ਕੋਰੋਨਾ ਨੂੰ ਮਾਤ ਦਿੱਤੀ ਹੈ, ਨੂੰ ਆਈਸੋਲੇਸ਼ਨ ਸੈਂਟਰ ਬ੍ਰਾਹਮਣ ਮਾਜਰਾ ਸਰਹਿੰਦ ਵਿਖੇ ਕੋਰੋਨਾ ਪੋਜੇਟਿਵ ਹੋਣ ਕਾਰਨ ਭਰਤੀ ਕੀਤਾ ਗਿਆ ਸੀ। ਉਸਦਾ  ਕਹਿਣਾ ਹੈ ਕਿ ਉਹ 10 ਦਿਨ ਤੋਂ ਭਰਤੀ ਹੈ ਅਤੇ ਹੁਣ ਉਸ ਨੂੰ ਪਹਿਲਾਂ ਨਾਲੋਂ ਕਾਫੀ ਚੰਗਾ ਲੱਗ ਰਿਹਾ ਹੈ । ਉਸ ਨੇ ਦੱਸਿਆ ਕਿ ਕੋਰੋਨਾ ਵਾਇਰਸ ਦਾ ਇਲਾਜ ਕਰ ਰਹੇ ਡਾਕਟਰ ਤੇ ਨਰਸਿੰਗ ਸਟਾਫ ਵਾਰ-ਵਾਰ ਉਨ੍ਹਾਂ ਦਾ ਹਾਲ ਚਾਲ ਪੁੱਛਦੇ ਹਨ ਤੇ ਸਮੇਂ ਸਿਰ ਦਵਾਈ ਦਿੱਤੀ ਜਾਂਦੀ ਹੈ। ਜਿਸ ਕਾਰਨ ਹੁਣ ਉਹ ਠੀਕ ਹੈ।ਇਸੇ ਤਰ੍ਹਾਂ ਜੱਸੜਾਂ ਪਿੰਡ ਦੀ ਹਰਪ੍ਰੀਤ ਕੌਰ ਨੇ ਦੱਸਿਆ ਕਿ 21 ਅਗਸਤ ਨੂੰ ਉਸ ਨੂੰ ਬ੍ਰਾਹਮਣ ਮਾਜਰਾ ਵਿਖੇ ਬਣਾਏ ਗਏ ਆਈਸੋਲੇਸ਼ਨ ਸੈਂਟਰ ਵਿੱਚ ਭਰਤੀ ਕੀਤਾ ਗਿਆ ਸੀ ਅਤੇ ਜਦੋਂ ਤੋਂ ਉਹ ਭਰਤੀ ਹੋਈ ਹੈ ਉਦੋਂ ਤੋਂ ਹੀ ਡਾਕਟਰ ਤੇ ਹੋਰ ਸਟਾਫ ਸਾਰੇ ਮਰੀਜਾਂ ਦਾ ਪੂਰਾ ਖਿਆਲ ਰੱਖ ਰਹੇ ਹਨ ਅਤੇ ਸਮੇਂ ਸਿਰ ਦਵਾਈ ਦਿੱਤੀ ਜਾਂਦੀ ਹੈ ਅਤੇ ਸਮੇਂ ਸਿਰ ਖਾਣਾ ਵੀ ਦਿੱਤਾ ਜਾਂਦਾ ਹੈ। ਉਸ ਨੇ ਕਿਹਾ ਕਿ ਇਲਾਜ ਦੌਰਾਨ ਉਸ ਨੂੰ ਕਿਸੇ ਵੀ ਕਿਸਮ ਦੀ ਕੋਈ ਦਿੱਕਤ ਨਹੀਂ ਆਈ ਅਤੇ ਹੁਣ ਉਹ ਠੀਕ ਹੈ। ਉਸ ਨੇ ਕਿਹਾ ਕਿ ਕੋਰੋਨਾ ਸਬੰਧੀ ਜੋ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ ਉਹ ਬਿਲਕੁੱਲ ਬੇਬੁਨਿਆਦ ਹਨ ਅਤੇ ਇਨ੍ਹਾਂ ’ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ ਸਗੋਂ ਸਭ ਨੂੰ ਆਪਣਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਸਮੇਂ ਸਿਰ ਇਸ ਬਿਮਾਰੀ ਦਾ ਖਾਤਮਾ ਕੀਤਾ ਜਾ ਸਕੇ।  

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD