Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ ਵਿਖੇ 2 ਸਿੱਖ ਰੈਜੀਮੈਂਟ ਦਾ ਬੈਟਲ ਆਨਰ ਡੇਅ ਮਨਾਇਆ

ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ ਐਸ ਸ਼ੇਰਗਿੱਲ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ

Web Admin

Web Admin

5 Dariya News

ਲੁਧਿਆਣਾ , 06 Sep 2020

Last updated on: Sep 06, 2020, 00:00 IST

ਮਹਾਰਾਜਾ ਰਣਜੀਤ ਸਿੰਘ ਵਾਰ ਮਿਊਜ਼ੀਅਮ, ਲੁਧਿਆਣਾ ਵਿਖੇ 2 ਸਿੱਖ ਰੈਜੀਮੈਂਟ ਦਾ ਬੈਟਲ ਆਨਰ ਡੇਅ ਮਨਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਪੰਜਾਬ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ ਟੀ ਐਸ ਸ਼ੇਰਗਿੱਲ ਨੇ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਪੰਜਾਬ ਦੀ ਤਰਫੋਂ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਡਿਪਟੀ ਕਮਿਸ਼ਨਰ ਪੁਲਿਸ ਸ਼੍ਰੀ ਇਲਨਚੇਜੀਅਨ, ਉਪ ਮੰਡਲ ਮੈਜਿਸਟਰੇਟ ਸ੍ਰ ਅਮਰਿੰਦਰ ਸਿੰਘ ਮੱਲ੍ਹੀ ਅਤੇ ਹੋਰ ਅਧਿਕਾਰੀਆਂ ਤੋਂ ਇਲਾਵਾ 2 ਸਿੱਖ ਰੈਜੀਮੈਂਟ ਦੇ ਅਧਿਕਾਰੀ ਅਤੇ ਸੈਨਾ, ਨੇਵੀ ਅਤੇ ਏਅਰਫੋਰਸ ਦੇ ਕੁਝ ਚੋਣਵੇਂ ਰਿਟਾਇਰਡ ਅਧਿਕਾਰੀ ਵੀ ਹਾਜ਼ਰ ਸਨ।ਇਸ ਮੌਕੇ ਜਾਣਕਾਰੀ ਦਿੰਦਿਆਂ ਲੈਫਟੀਨੈਂਟ ਜਨਰਲ ਟੀ ਐਸ ਸ਼ੇਰਗਿੱਲ ਨੇ ਦੱਸਿਆ ਕਿ ਦੇਸ਼ ਨੂੰ ਮਾਣ ਹੈ ਕਿ ਜਿਥੇ ਦੇਸ਼ ਨੂੰ ਅਜ਼ਾਦ ਕਰਾਉਣ ਲਈ ਹਜ਼ਾਰਾਂ ਦੇਸ਼ ਭਗਤਾਂ ਨੇ ਆਪਣੀ ਕੁਰਬਾਨੀ ਦਿੱਤੀ ਉਥੇ ਹੀ ਇਸ ਆਜ਼ਾਦੀ ਨੂੰ ਬਰਕਰਾਰ ਰੱਖਣ ਲਈ ਕਈ ਫੌਜੀ ਯੋਧਿਆਂ ਨੇ ਆਪਣੇ ਪ੍ਰਾਣਾਂ ਦੀ ਆਹੂਤੀ ਦਿੱਤੀ। ਉਹਨਾਂ ਕਿਹਾ ਕਿ ਦੇਸ਼ ਦਾ ਹਰ ਫੌਜੀ ਅਧਿਕਾਰੀ ਅਤੇ ਜਵਾਨ ਅੱਜ ਦੇਸ਼ ਦੇ ਇਸ ਅਜ਼ਾਦ ਰੁਤਬੇ ਨੂੰ ਬਰਕਰਾਰ ਰੱਖਣ ਲਈ ਦ੍ਰਿੜ ਸੰਕਲਪ ਹੈ।ਚੀਨ ਅਤੇ ਪਾਕਿਸਤਾਨ ਵੱਲੋਂ ਭਾਰਤ ਦੇ ਕਈ ਹਿੱਸਿਆਂ ਉਤੇ ਸਮੇਂ ਸਮੇਂ ਉਤੇ ਕੀਤੇ ਜਾ ਰਹੇ ਦਾਅਵਿਆਂ ਬਾਰੇ ਉਹਨਾਂ ਸਪੱਸ਼ਟ ਕੀਤਾ ਕਿ ਜਿਹਨਾਂ ਇਲਾਕਿਆਂ ਉਤੇ ਵੀ ਇਹ ਗੁਆਂਢੀ ਮੁਲਕ ਦਾਅਵਾ ਕਰ ਰਹੇ ਹਨ, ਉਹ ਸਾਰੇ ਭਾਰਤ ਦੇ ਹੀ ਹਨ ਅਤੇ ਸਾਡਾ ਦੇਸ਼ ਆਪਣਾ ਇਕ ਇੰਚ ਇਲਾਕਾ ਵੀ ਕਿਸੇ ਹੋਰ ਦੇਸ਼ ਲਈ ਛੱਡ ਨਹੀਂ ਸਕਦਾ। ਉਹਨਾਂ ਕਿਹਾ ਕਿ ਭਾਰਤੀ ਫੌਜ ਦੇਸ਼ ਦੀਆਂ ਹੱਦਾਂ ਦੀ ਰਾਖੀ ਕਰਨ ਦੇ ਸਮਰੱਥ ਹਨ।ਦੱਸਣਯੋਗ ਹੈ ਕਿ ਕਰਨਲ ਅਨੂਪ ਸਿੰਘ ਧਾਰਨੀ ਉਸ ਰੈਜੀਮੈਂਟ ਦਾ ਹਿੱਸਾ ਸਨ, ਜਿਸ ਨੇ 1965 ਦੀ ਲੜਾਈ ਲੜੀ ਅਤੇ ਰਾਜਾ ਪਿਕੁਇਟ ਨੂੰ ਆਪਣੇ ਕਬਜ਼ੇ ਵਿਚ ਕਰ ਲਿਆ। ਉਹਨਾਂ ਨੇ ਇਸ ਲੜ੍ਹਾਈ ਨਾਲ ਜੁੜੇ ਕਈ ਤੱਥਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਬੈਟਲ ਆਨਰ ਡੇਅ ਜਿੱਤ ਦੇ ਦਿਨ ਵਜੋਂ ਮਨਾਇਆ ਜਾਂਦਾ ਹੈ।ਫੌਜੀ ਅਧਿਕਾਰੀਆਂ ਵਿੱਚ ਪ੍ਰਮੁੱਖ ਤੌਰ ਲੈਫਟੀਨੈਂਟ ਜਨਰਲ ਏ ਕੇ ਸ਼ਰਮਾ, ਬ੍ਰਿਗੇਡ ਸਤਿੰਦਰ ਸਿੰਘ (ਡਾਇਰੈਕਟਰ ਰੱਖਿਆ ਸੇਵਾਵਾਂ ਭਲਾਈ ਪੰਜਾਬ), ਬ੍ਰਿਗੇਡ ਜੀ ਜੇ ਸਿੰਘ, ਕਰਨਲ ਟੀ ਐਸ ਕਾਲੜਾ, ਕਰਨਲ ਅਨੂਪ ਸਿੰਘ ਧਰਨੀ, ਕਰਨਲ ਐਚ ਐਸ ਕਾਹਲੋਂ, ਗਰੁੱਪ ਕੈਪਟਨ ਗੁਰਪ੍ਰੀਤ ਸਿੰਘ ਮਾਂਗਟ, ਕਮਾਂਡਰ ਬਲਜਿੰਦਰ ਵਿਰਕ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਲੁਧਿਆਣਾ ਅਤੇ ਮੁੱਖ ਮੰਤਰੀ ਦੇ ਸਲਾਹਕਾਰ ਦੇ ਓ.ਐਸ.ਐਡੀ. ਸ੍ਰੀ ਕਰਨਵੀਰ ਸਿੰਘ ਸ਼ਾਮਲ ਸਨ।  

 

Tags: TS Shergill , Ludhiana , Battle Honour Day of 2 Sikh Regiment , 2 Sikh War Memorial , Maharaja Ranjit Singh War Museum Ludhiana , Lt Gen T S Shergill , Ludhiana News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD