Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਹੈਲਥ ਵਰਕਰ ਰਾਮ ਸਿੰਘ ਦੀ ਬੇਟੀ ਨੂੰ ਦਿੱਤੀ ਜਾਵੇਗੀ ਸਰਕਾਰੀ ਨੌਕਰੀ: ਬਲਬੀਰ ਸਿੰਘ ਸਿੱਧੂ

ਸਿਹਤ ਵਿਭਾਗ ਦੀ ਬੀਮਾ ਸਕੀਮ ਤਹਿਤ ਪਰਿਵਾਰ ਨੂੰ ਦਿੱਤੀ ਜਾਵੇਗੀ 50 ਲੱਖ ਰੁਪਏ ਦੀ ਸਹਾਇਤਾ

5 Dariya News

ਬਰਨਾਲਾ , 06 Sep 2020

Last updated on: Sep 06, 2020, 00:00 IST

ਸਿਹਤ ਮੰਤਰੀ ਸ.ਬਲਬੀਰ ਸਿੰਘ ਸਿੱਧੂ ਅੱਜ ਬਰਨਾਲਾ ਜ਼ਿਲੇ ਦੇ ਪਿੰਡ ਉਗੋਕੇ ਦੇ ਵਸਨੀਕ ਮਲਟੀ-ਪਰਪਜ ਹੈਲਥ ਵਰਕਰ ਕੋਰੋਨਾ ਯੋਧਾ ਰਾਮ ਸਿੰਘ ਜਿਨਾਂ ਦੀ ਮੌਤ ਕੋਰੋਨਾ ਨਾਲ ਹੋਈ ਸੀ ਦੇ ਘਰ ਦੁੱਖ ਪ੍ਰਗਟ ਕਰਨ ਲਈ ਉਨਾਂ ਦੀ ਰਿਹਾਇਸ ‘ਤੇ ਪਹੁੰਚੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਿਵਾਰ ਨੂੰ 1 ਲੱਖ ਰੁਪਏ ਐਕਸਗ੍ਰੇਸ਼ੀਆਂ ਗ੍ਰਾਂਟ ਅਤੇ ਉਨਾਂ ਦੀ ਬੇਟੀ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕੋਰੋਨਾ ਯੋਧਿਆਂ ਨੂੰ ਦਿੱਤੀ ਜਾਣ ਵਾਲੀ ਵਿਸ਼ੇਸ਼ ਬੀਮਾ ਯੋਜਨਾ ਤਹਿਤ 50 ਲੱਖ ਰੁਪਏ ਵੀ ਦਿੱਤੇ ਜਾਣਗੇ।ਸ. ਸਿੱਧੂ ਨੇ ਕਿਹਾ ਕਿ ਮਲਟੀਪਰਜ ਹੈਲਥ ਵਰਕਰ ਕੋਰੋਨਾ ਯੋਧਾ ਰਾਮ ਸਿੰਘ ਜੋ ਕਿ ਬਲਾਕ ਤਪਾ ਅਧੀਨ ਪਿੰਡ ਖੁੱਡੀ ਖੁਰਦ ਤੇ ਢਿੱਲਵਾਂ ਵਿੱਚ ਆਪਣੀ ਡਿਊਟੀ ‘ਤੇ ਤਾਇਨਾਤ ਸੀ ਅਤੇ ਮਹਾਂਮਾਰੀ ਦੇ ਇਸ ਦੌਰ ਵਿੱਚ ਆਪਣੀ ਡਿਊਟੀ ਪੂਰੀ ਇਮਾਨਦਾਰੀ, ਮੇਹਨਤ, ਸਿੱਦਤ ਨਾਲ ਨਿਭਾਇਆ।ਉਨਾਂ ਕਿਹਾ ਕਿ ਕੁੱਝ ਲੋਕ ਸੌੜੀ ਰਾਜਨੀਤੀ ਕਰਕੇ ਗੁੰਮਰਾਹ ਕਰਨ ਵਾਲੀਆਂ ਆਡੀਓਜ਼/ਵੀਡੀਓਜ਼ ਸ਼ੇਅਰ ਕਰ ਰਹੇ ਹਨ, ਜਿਸ ਵਿੱਚ ਕਿਹਾ ਜਾਂਦਾ ਹੈ ਕਿ ਕੋਈ ਬਿਮਾਰੀ ਨਹੀਂ ਹੈ, ਕੋਈ ਟੈਸਟ ਕਰਵਾਉਣ ਦੀ ਜ਼ਰੂਰਤ ਨਹੀਂ ਹੈ ਜਾਂ ਕਿਹਾ ਜਾਂਦਾ ਹੈ ਕਿ ਸਰੀਰਾਂ ਵਿੱਚੋਂ ਅੰਗ ਕੱਢ ਲਏ ਜਾਂਦੇ ਹਨ, ਪਰ ਇਸ ਤਰਾਂ ਦਾ ਗਲਤ ਪ੍ਰਚਾਰ ਬਹੁਤ ਹੀ ਮੰਦਭਾਗਾ ਹੈ। ਉਨਾਂ ਕਿਹਾ ਕਿ ਅਜਿਹੇ ਸ਼ਰਾਰਤੀ ਅਨਸਰਾਂ ਨੂੰ ਉਨਾਂ ਪਰਿਵਾਰਾਂ ਦੇ ਘਰ ਜਾ ਕੇ ਪੁੱਛਣਾ ਚਾਹੀਦਾ ਹੈ, ਜਿਨਾਂ ਦੇ ਮੈਂਬਰ ਇਸ ਕੋਰੋਨਾ ਮਹਾਂਮਾਰੀ ਦੀ ਭੇਂਟ ਚੜ ਗਏ ਹਨ। ਸੋ ਇਸ ਤਰਾਂ ਦੇ ਕੂੜ ਪ੍ਰਚਾਰ ਤੋਂ ਬਚਣ ਦੀ ਜ਼ਰੂਰਤ ਹੈ। ਸ. ਸਿੱਧੂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਦ ਵੀ ਤੁਹਾਡੇ ਪਿੰਡ/ਸ਼ਹਿਰ ਦੇ ਗਲੀ/ਮੁਹੱਲੇ ਵਿੱਚ ਸਿਹਤ ਵਿਭਾਗ ਦੀ ਕੋਈ ਟੀਮ ਵੱਲੋਂ ਟੈਸਟਿੰਗ/ਚੈਕਿੰਗ ਕੀਤੀ ਜਾਂਦੀ ਹੈ ਤਾਂ ਉਸ ਦਾ ਪੂਰੀ ਤਰਾਂ ਨਾਲ ਸਹਿਯੋਗ ਕੀਤਾ ਜਾਵੇ ਤਾਂ ਕਿ ਪੰਜਾਬ ਸਰਕਾਰ, ਸਿਹਤ ਵਿਭਾਗ ਇਸ ਮਹਾਂਮਾਰੀ ਖਿਲਾਫ਼ ਪੂਰੀ ਵਚਨਵੱਧਤਾ ਨਾਲ ਲੜਾਈ ਲੜ ਸਕੇ ਅਤੇ ਆਪਾਂ ਇਸ ਭਿਆਨਕ ਮਹਾਂਮਾਰੀ ਦੇ ਪ੍ਰਕੋਪ ਵਿੱਚੋਂ ਨਿੱਕਲ ਕੇ ਇਸ ਨੂੰ ਬੁਰੀ ਤਰਾਂ ਹਰਾ ਸਕੀਏ।    

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Punjab Congress , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD