Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੋਵਿਡ ਸੈਂਪਲਿੰਗ ਲਈ ਲੋਕਾਂ ਨੂੰ ਕੀਤਾ ਜਾਵੇ ਪ੍ਰੇਰਿਤ-ਡਿਪਟੀ ਕਮਿਸ਼ਨਰ

ਐਸਡੀਐਮ, ਤਹਿਸੀਲਦਾਰ, ਬੀਡੀਪੀਓ ਕਰਣਗੇ ਤਾਲਮੇਲ, ਸੈਂਪਲਿੰਗ ਟੀਮਾਂ ਦੀ ਗਿਣਤੀ ਵਧਾ ਕੇ 19 ਕੀਤੀ

Web Admin

Web Admin

5 Dariya News

ਅਬੋਹਰ , 07 Sep 2020

Last updated on: Sep 07, 2020, 00:00 IST

ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਕੋਵਿਡ ਸਬੰਧੀ ਹੋ ਰਹੀ ਸੈਂਪਲਿੰਗ ਦੀ ਸਮੀਖਿਆ ਲਈ ਬੈਠਕ ਕੀਤੀ।ਬੈਠਕ ਵਿੱਚ ਵੱਖ-ਵੱਖ ਸੈਂਪਲਿੰਗ ਟੀਮਾਂ ਦੇ ਡਾਕਟਰ ਹਾਜ਼ਰ ਸਨ।ਬੈਠਕ ਦੌਰਾਨ ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸੈਂਪਲਿੰਗ ਟੀਮਾਂ ਦੀ ਗਿਣਤੀ ਵਿੱਚ ਵਾਧਾ ਕਰਕੇ ਰੋਜ਼ਾਨਾ ਲਏ ਜਾ ਰਹੇ ਸੈਂਪਲਾਂ ਦੀ ਗਿਣਤੀ ਵਿੱਚ ਵਾਧਾ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਆਖਿਆ ਕਿ ਸੈਂਪਲਿੰਗ ਰਾਹੀਂ ਹੀ ਬਿਮਾਰੀ ਦੇ ਪਸਾਰ ਨੂੰ ਰੋਕਿਆ ਜਾ ਸਕਦਾ ਹੈ। ਉਨਾਂ ਨੇ ਆਖਿਆ ਕਿ ਹੁਣ ਜ਼ਿਲੇ ਵਿੱਚ ਸੈਂਪਲਿੰਗ ਲੈਣ ਵਾਲੀਆਂ ਟੀਮਾਂ ਦੀ ਗਿਣਤੀ ਵਧਾ ਕੇ 19 ਕੀਤੀ ਗਈ ਹੈ। ਉਨਾਂ ਨੇ ਦੱਸਿਆ ਕਿ  ਐਸਡੀਐਮ, ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਡਾਕਟਰੀ ਟੀਮਾਂ ਨਾਲ ਤਾਲਮੇਲ ਕਰਣਗੇ ਅਤੇ ਲੋਕਾਂ ਨੂੰ ਸੈਂਪਲਿੰਗ ਦੇ ਲਾਭ ਦੱਸਦੇ ਹੋਏ ਉਨਾਂ ਨੂੰ ਪ੍ਰੇਰਿਤ ਕੀਤਾ ਜਾਵੇਗਾ ਕਿ ਲੋਕ ਸੈਂਪਲਿੰਗ ਕਰਵਾਉਣ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਵੀ ਕੋਵਿਡ ਦੇ ਲੱਛਣ ਵਿਖਾਈ ਦੇਣ ਜਾਂ ਜੇਕਰ ਕੋਈ ਕੋਵਿਡ ਪਾਜਿਟਿਵ ਦੇ ਸੰਪਰਕ ਵਿਚ ਆਇਆ ਹੋਵੇ ਤਾਂ ਉਹ ਤੁਰੰਤ ਟੈਸਟ ਕਰਵਾਏ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫਾਜ਼ਿਲਕਾ, ਜਲਾਲਾਬਾਦ, ਅਬੋਹਰ, ਸੀਤੋ, ਖੂਈਖੇੜਾ, ਜੰਡਵਾਲਾ ਭੀਮੇਸ਼ਾਹ,ਡਬਵਾਲਾ ਕਲਾਂ ਵਿਖੇ ਰੋਜ਼ਾਨਾ ਸਵੇਰੇ 9 ਤੋਂ 1 ਵਜੇ ਤੱਕ ਸੈਂਪਲ ਲਏ ਜਾਂਦੇ ਹਨ।ਕੋਵਿਡ ਦੇ ਟੈਸਟ ਬਿਲਕੁਲ ਮੁਫਤ ਕੀਤੇ ਜਾਂਦੇ ਹਨ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਿਹਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਾਜਿਟਿਵ ਮਰੀਜ਼ਾ ਦੇ ਸੰਪਰਕਾ ਦੀ ਪਹਿਚਾਣ ਕਰਕੇ ਉਨਾਂ ਦੇ ਸੈਂਪਲ ਵੀ ਲਏ ਜਾਣ। ਉਨਾਂ ਨੇ ਕਿਹਾ ਕਿ ਕੈਨਟੇਨਮੈਂਟ ਜੋਨ ਵਿਚ ਵੱਧ ਤੋਂ ਵੱਧ ਸੈਂਪਲਿੰਗ ਕੀਤੀ ਜਾਵੇ।ਬੈਠਕ ਵਿੱਚ ਏਡੀਸੀ ਵਿਕਾਸ ਸ੍ਰੀ ਨਵਲ ਕੁਮਾਰ ਸਹਾਇਕ ਕਮਿਸ਼ਨਰ ਜਨਰਲ ਸ. ਕਵਰਜੀਤ ਸਿੰਘ ਵੀ ਹਾਜ਼ਰ ਸਨ।

ਫਾਜ਼ਿਲਕਾ ਵਿੱਚ 23 ਜਣੇ ਹੋਏ ਠੀਕ

ਡਿਪਟੀ ਕਮਿਸ਼ਨਰ ਨੇ ਹੋਰ ਦੱਸਿਆ ਕਿ  ਬੀਤੇ 24 ਘੰਟਿਆ ਵਿੱਚ 23 ਜਣੇ ਕੋਵਿਡ ਨੂੰ ਹਰਾ ਕੇ ਠੀਕ ਹੋ ਗਏ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਜ਼ਿਲੇ ਵਿੱਚ ਕੁਲ 25 ਨਵੇ ਕੇਸ ਆਏ ਹਨ ਜਿਨਾ ਵਿੱਚ 23 ਫਾਜ਼ਿਲਕਾ ਜ਼ਿਲੇ ਦੇ ਨਾਲ ਸਬੰਧਤ ਹਨ।ਇਸ ਤਰਾਂ ਫਾਜ਼ਿਲਕਾ ਵਿੱਚ ਹੁਣ ਤੱਕ ਕੁਲ ਪਾਜਿਟਿਵ ਕੇਸ 1152 ਹੋ ਗਏ ਹਨ। ਜਦ ਕਿ ਜ਼ਿਲੇ ਵਿੱਚ ਠੀਕ ਹੋਣ ਵਾਲਿਆਂ ਦੀ ਕੁਲ ਗਿਣਤੀ 674 ਹੋ ਗਈ ਹੈ। ਇਸ ਸਮੇਂ ਐਕਟਿਵ ਕੇਸ 460 ਹਨ ਅਤੇ ਮੌਤਾਂ 18 ਹੋਈਆਂ ਹਨ।

ਟੈਸਟ ਦੇਣ ਹੌਕੇ ਘਰ ਵਿਖੇ ਇਕਾਂਤਵਾਸ ਹੋਣ ਲਈ ਭਰਿਆ ਜਾ ਸਕਦਾ ਹੈ ਫਾਰਮ

ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਹੁਣ ਜਦੋ ਕੋਈ ਵਿਅਕਤੀ ਸੈਂਪਲ ਦੇਵੇਗਾ ਉਸੇ ਸਮੇਂ ਉਸਦੇ ਸਿਹਤ ਦੀ ਸਥਿਤੀ ਵੇਖਦਿਆ ਉਸ ਨੂੰ ਇਕ ਫਾਰਮ ਦਿੱਤਾ ਜਾਵੇਗਾ।ਜਿੰਨਾ ਦੀ ਸਿਹਤ ਸਮੱਸਿਆ ਨਹੀਂ ਹੋਵੇਗੀ ਉਹ ਇਹ ਫਾਰਮ ਭਰ ਕੇ ਦੇ ਸਕਦੇ ਹਨ ਕਿ ਜੇਕਰ ਉਸ ਦਾ ਟੈਸਟ ਪਾਜ਼ਿਟਿਵ ਆਉਂਦਾ ਹੈ ਤਾਂ ਉਹ ਆਪਣੇ ਘਰ ਵਿੱਚ ਹੀ ਇਕਾਂਤਵਾਸ ਵਿੱਚ ਰਹਿ ਸਕੇਗਾ। ਉਨਾਂ ਨੇ ਇਹ ਵੀ ਦੱਸਿਆ ਕਿ ਹੁਣ ਪਾਜਿਟਿਵ ਕੇਸਾ ਦੇ ਘਰਾਂ ਅੱਗੇ ਪੋਸਟਰ ਵੀ ਨਹੀਂ ਲਾਏ ਜਾਣਗੇ।

 

Tags: DC Fazilka , Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak , Covid-19 pandemic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD