Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜਿਲ੍ਹਾ ਸਿੱਖਿਆ ਅਫਸਰ ਵੱਲੋਂ ਏਡਿਡ ਸਕੂਲਾਂ ਦੇ ਮੁਖੀਆਂ ਤੋਂ ਲਈ ਗਈ ਪੈਸ ਦੇ ਪਹਿਲੇ ਵਿਸਾਵਾਰ ਮੁਲਾਂਕਣ ਦੀ ਰਿਪੋਰਟ

ਪੈਸ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਰਣਜੀਤ ਸਿੰਘ ਆਈਡੀ ਐਸਡੀ ਸੀਨੀਅਰ ਸੈਕੰਡਰੀ ਲਮੀਨੀ ਏਡਿਡ ਸਕੂਲਾਂ ਦਾ ਨੋਡਲ ਅਫਸਰ ਨਿਯੁਕਤ ਕੀਤਾ

Web Admin

Web Admin

5 Dariya News

ਪਠਾਨਕੋਟ , 07 Sep 2020

Last updated on: Sep 07, 2020, 00:00 IST

ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਤੇ ਸਰਕਾਰੀ ਸਕੂਲਾ ਦੀ ਹਰ ਪੱਖ ਤੋਂ ਬੇਹਤਰੀ ਨਾਲ ਲੈ ਕੇ ਵਿੱਢੀ ਮੁਹਿੰਮ 'ਪੰਜਾਬ ਅਚੀਵਮੈਂਟ ਸਰਵੇ' ਦੀ ਸਫਲਤਾ ਲਈ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਸ੍ਰੀ ਬਲਦੇਵ ਰਾਜ ਅਤੇ ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਸ੍ਰੀ ਰਮੇਸ ਲਾਲ ਠਾਕੁਰ ਵੱਲੋਂ ਏਡਿਡ ਸਕੂਲਾਂ ਦੇ ਮੁਖੀਆਂ ਨਾਲ ਮੀਟਿੰਗ ਕਰਕੇ ਪੈਸ ਦੇ ਪਹਿਲੇ ਵਿਸਾਵਾਰ ਮੁਲਾਂਕਣ ਦੀ ਵਿਸਤ੍ਰਿਤ ਰੂਪ ਵਿਚ ਰਿਪੋਰਟ ਪ੍ਰਾਪਤ ਕੀਤੀ ਅਤੇ ਸ੍ਰੀ ਰਣਜੀਤ ਸਿੰਘ ਆਈਡੀ ਐਸਡੀ ਸੀਨੀਅਰ ਸੈਕੰਡਰੀ ਲਮੀਨੀ ਨੂੰ ਪੈਸ ਨੂੰ ਸਫਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਏਡਿਡ ਸਕੂਲਾਂ ਦਾ ਨੋਡਲ ਅਫਸਰ ਨਿਯੁਕਤ ਕੀਤਾ।ਇਸ ਮੌਕੇ ਤੇ ਸੰਬੋਧਨ ਕਰਦਿਆਂ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਬਲਦੇਵ ਰਾਜ ਨੇ ਕਿਹਾ ਕਿ ਅਧਿਆਪਕਾਂ ਨੂੰ ਵਿਦਿਆਰਥੀਆਂ ਦੇ ਮਾਪਿਆਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ ਕਿ ਇਸ ਸਮੇਂ 'ਪੰਜਾਬ ਪ੍ਰਾਪਤੀ ਸਰਵੇਖਣ' ਜੋ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਕਰਵਾਇਆ ਜਾ ਰਿਹਾ ਹੈ, ਇਸ ਦਾ ਮੰਤਵ ਵਿਦਿਆਰਥੀਆਂ ਦੁਆਰਾ ਸਿਰਫ ਸਿੱਖਣ ਪਰਿਣਾਮਾਂ ਸੰਬੰਧੀ ਟੈਸਟਾਂ ਰਾਹੀਂ 'ਨੈਸਨਲ ਅਚੀਵਮੈਂਟ ਸਰਵੇ' ਵਿੱਚ ਹੀ ਵਧੀਆ ਪ੍ਰਦਰਸਨ ਕਰਨਾ ਨਹੀਂ ਸਗੋਂ ਉਨ੍ਹਾਂ ਦੀ ਵੱਖ-ਵੱਖ ਵਿਸਆਿਂ ਵਿੱਚ ਸਮਝ ਦੇ ਪੱਧਰ ਅਤੇ ਉਨ੍ਹਾਂ ਦੀ ਤਾਰਕਿਕ ਯੋਗਤਾ ਨੂੰ ਵੀ ਵਧਾਉਣਾ ਹੈ। ਇਸ ਨਾਲ ਉਹਨਾਂ ਦੁਆਰਾ ਵੱਖ-ਵੱਖ ਕੋਰਸਾਂ ਜਿਵੇਂ ਇੰਜੀਨੀਅਰਿੰਗ, ਮੈਡੀਕਲ, ਕਾਮਰਸ ਅਤੇ ਹੋਰ ਕੋਰਸਾਂ ਦੇ ਵਿੱਚ ਦਾਖਲਾ ਲੈਣ ਲਈ ਅਤੇ ਰੁਜਗਾਰ ਪ੍ਰਾਪਤੀ ਲਈ ਉਹਨਾਂ ਦੁਆਰਾ ਭਵਿੱਖ ਵਿੱਚ ਦਿੱਤੇ ਜਾਣ ਵਾਲੇ ਦਾਖਲਾ ਪ੍ਰੀਖਿਆਵਾਂ ਵਿੱਚ ਕਾਰਗੁਜਾਰੀ ਨੂੰ ਬਿਹਤਰ ਬਣਾਉਣ ਵਿੱਚ ਵੀ ਮੱਦਦ ਮਿਲੇਗੀ। 

ਇਸ ਲਈ ਅਧਿਆਪਕ ਹਰ ਵਿਦਿਆਰਥੀ ਤੱਕ ਆਪਣੀ ਪਹੁੰਚ ਬਣਾਉਣਾ ਯਕੀਨੀ ਬਣਾਉਣ।ਉਪ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਸ੍ਰੀ ਰਮੇਸ ਲਾਲ ਠਾਕੁਰ ਅਤੇ ਜਿਲ੍ਹਾ ਕੋਆਰਡੀਨੇਟਰ ਪੜ੍ਹੋਂ ਪੰਜਾਬ ਪੜ੍ਹਾਓ ਪੰਜਾਬ ਵਨੀਤ ਮਹਾਜਨ ਨੇ ਕਿਹਾ ਕਿ ਨੈਸ਼ਨਲ ਅਚੀਵਮੈਂਟ ਸਰਵੇ ਦੀ ਤਰਜ ਦੇ ਸ਼ੁਰੂ ਕੀਤੇ ਗਏ ਇਸ ਸਰਵੇ ਤਹਿਤ ਪਹਿਲੀ ਤੋਂ ਬਾਰਵੀ ਜਮਾਤ ਦੇ ਲਰਨਿੰਗ ਆਊਟ ਕਮ ਸਬੰਧੀ ਛੇ ਵਿਸ਼ਿਆਂ ਦੇ  ਮਲਟੀਪਲ ਚੁਆਇਸ ਦੇ ਪ੍ਰਸ਼ਨ ਪੱਤਰ ਤਿਆਰ ਕਰਕੇ ਉਨ੍ਹਾਂ ਰਾਹੀਂ ਵਿਦਿਆਰਥੀਆਂ ਦੀ ਸਮਝਨ ਸ਼ਕਤੀ, ਯਾਦ ਸ਼ਕਤੀ ਅਤੇ ਲਾਗੂ ਕਰਨ ਦੀ ਸ਼ਕਤੀ ਬਾਰੇ ਜਾਣਿਆ ਜਾ ਰਿਹਾ ਹੈ ਜਿਸ ਦੇ ਅਧਾਰ ਤੇ ਹੀ ਵੱਖ-ਵੱਖ ਵਿਧੀਆਂ ਰਾਹੀਂ ਪਾਠ ਕ੍ਰਮ, ਪੜ੍ਹਾਉਣ ਦੀ ਵਿਧੀਆਂ ਅਤੇ ਪ੍ਰਯੋਗੀ ਸਮੱਗਰੀ ਨੂੰ ਤਿਆਰ ਕੀਤਾ ਜਾ ਰਿਹਾ ਹੈ ਤਾਂ ਕਿ ਹਰ ਵਿਦਿਆਰਥੀ ਹਰ ਵਿਸ਼ੇ ਤੇ ਗਹਿਨ ਅਧਿਐਨ ਵਿੱਚ ਦਿਲਚਸਪੀ ਨਾਲ ਕੰਮ ਕਰੇ ਅਤੇ ਉਸ ਬਾਰੇ ਨਾ ਕੇਵਲ ਪੜਿਆ ਹੋਵੇ, ਬਲਿਕ ਉਸ ਨੂੰ ਪੂਰਾ ਗਿਆਨ ਵੀ ਹੋਵੇ ਅਤੇ ਵਿਸ਼ਾ ਵਸਤੂ ਬਾਰੇ ਜਾਣ ਕੇ ਹਰ ਵਿਦਿਆਰਥੀ ਉਸ ਨੂੰ ਲੋੜ ਅਨੁਸਾਰ ਆਪਣੇ ਜੀਵਨ ਅਤੇ ਕਰਮ ਖੇਤਰ ਵਿੱਚ ਲਾਗੂ ਕਰ ਸਕੇ।ਮੀਟਿੰਗ ਵਿੱਚ ਰਕੇਸ ਕੁਮਾਰ ਪ੍ਰਿੰਸੀਪਲ ਆਰਿਆ ਸੀਨੀਅਰ ਸੈਕੰਡਰੀ ਸਕੂਲ ( ਮੁੰਡੇ), ਮਧੂ ਬਾਲਾ ਆਰੀਆ ਗਰ੍ਰਲ੍ਰਸ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ, ਮਿਸੇਜ ਮਨਜੀਤ ਐਵਲਿਨ ਮਿਸਨ ਸਕੂਲ ਪਠਾਨਕੋਟ, ਰਿੰਪੀ ਗੁਰੂ ਅਰਜੁਨ ਦੇਵ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ, ਰਣਜੀਤ ਸਿੰਘ ਆਈਡੀ ਐਸਡੀ ਸੀਨੀਅਰ ਸੈਕੰਡਰੀ ਲਮੀਨੀ, ਸੰਦੀਪ ਕੁਮਾਰ ਕੰਜਰੂਰ ਡੀਏਵੀ ਸੀਨੀਅਰ ਸੈਕੰਡਰੀ ਸਕੂਲ ਝਾਕੋਖਲਾੜੀ, ਨਰਿੰਦਰ ਸਿੰਘ ਸੰਤ ਆਸਰਮ ਮਹਾਂਵਿਦਿਆਲਾ ਹਾਈ ਸਕੂਲ ਪਠਾਨਕੋਟ, ਜੋਤੀ ਔਹਰੀ ਵਜੀਰ ਕੌਰ ਸਨਾਤਨ ਧਰਮ ਗਰਲਸ ਸਕੂਲ ਪਠਾਨਕੋਟ, ਜਿਲ੍ਹਾ ਕੋਆਰਡੀਨੇਟਰ ਮੀਡੀਆ ਸੈਲ ਬਲਕਾਰ ਅੱਤਰੀ ਆਦਿ ਹਾਜਰ ਸਨ।

 

Tags: Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD