Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਬਲਬੀਰ ਸਿੰਘ ਸਿੱਧੂ ਵਲੋਂ 16 ਕਰੋੜ ਦੀ ਲਾਗਤ ਨਾਲ ਤਿਆਰ ਕੀਤੇ ਤਿੰਨ ਨਵੇਂ ਕਮਿਊਨਿਟੀ ਸਿਹਤ ਕੇਂਦਰ ਜਲੰਧਰ ਨੂੰ ਸਮਰਪਿਤ

ਕਮਿਊਨਿਟੀ ਸਿਹਤ ਕੇਂਦਰਾਂ ਵਿਖੇ 80 ਬੈਡ ਪਾਈਪ ਰਾਹੀਂ ਆਕਸੀਜਨ ਸਪਲਾਈ ਨਾਲ ਕੀਤੇ ਪੂਰੀ ਤਰ੍ਹਾਂ ਲੈਸ

Web Admin

Web Admin

5 Dariya News

ਜਲੰਧਰ , 08 Sep 2020

Last updated on: Sep 08, 2020, 00:00 IST

ਮੈਡੀਕਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਕੋਵਿਡ ਦੇ ਵੱਧ ਰਹੇ ਕੇਸਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਟਾਕਰਾ ਕਰਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦੇ ਮੱਦੇਨਜ਼ਰ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਅੱਜ 16 ਕਰੋੜ ਰੁਪਏ ਦੀ ਲਾਗਤ ਨਾਲ ਦਾਦਾ ਕਲੋਨੀ, ਬਸਤੀ ਗੁਜਾਂ ਅਤੇ ਖੁਰਲਾ ਕਿੰਗਰਾ ਵਿਖੇ ਤਿਆਰ ਕੀਤੇ ਗਏ ਤਿੰਨ ਨਵੇਂ ਕਮਿਊਨਿਟੀ ਸੈਂਟਰ ਕੋਵਿਡ-19 ਦੇ ਲੈਵਲ-2 ਦੇ ਮਰੀਜ਼ਾਂ ਦੇ ਇਲਾਜ ਲਈ ਸਮਰਪਿਤ ਕੀਤੇ ਗਏ।ਇਨ੍ਹਾਂ ਤਿੰਨਾਂ ਕਮਿਊਨਿਟੀ ਸੈਂਟਰਾਂ ਵਿੱਚ 80 ਬੈਡ ਮੌਜੂਦ ਹਨ ਜਿਨਾਂ ਵਿੱਚ 30 ਬੈਡ ਦਾਦਾ ਕਲੋਨੀ, 30 ਬੈਡ ਬਸਤੀ ਗੁਜਾਂ ਅਤੇ 20 ਬੈਡ ਖੁਰਲਾ ਕਿੰਗਰਾ ਕਮਿਊਨਿਟੀ ਸੈਂਟਰ ਵਿਖੇ ਉਪਲੱਬਧ ਹਨ ਜੋ ਕਿ ਸਾਰੇ ਪਾਈਪ ਰਾਹੀਂ ਆਕਸੀਜ਼ਨ ਸਪਲਾਈ ਦੀ ਸਹੂਲਤ ਨਾਲ ਪੂਰੀ ਤਰ੍ਹਾਂ ਲੈਸ ਹਨ।ਇਸ ਮੌਕੇ ਸਿਹਤ ਮੰਤਰੀ ਪੰਜਾਬ ਦੇ ਨਾਲ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ, ਵਿਧਾਇਕ ਸ੍ਰੀ ਪਰਗਟ ਸਿੰਘ, ਸ੍ਰੀ ਸੁਸ਼ੀਲ ਕੁਮਾਰ ਰਿੰਕੂ, ਸ੍ਰੀ ਰਾਜਿੰਦਰ ਬੇਰੀ, ਸ੍ਰੀ ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ, ਸ੍ਰੀ ਹਰਦੇਵ ਸਿੰਘ ਲਾਡੀ ਸ਼ੋਰੋਵਾਲੀਆ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਿਆਮ ਥੋਰੀ, ਪੁਲਿਸ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ , ਮੇਅਰ ਸ੍ਰੀ ਜਗਦੀਸ਼ ਰਾਜ ਰਾਜਾ ਅਤੇ ਹੋਰ ਵੀ ਸ਼ਾਮਿਲ ਸਨ, ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਕੋਵਿਡ ਦੇ ਵੱਧ ਰਹੇ ਕੇਸਾਂ ਨਾਲ ਨਜਿੱਠਣ ਲਈ ਵਚਨਬੱਧ ਹੈ ਅਤੇ ਇਨ੍ਹਾਂ ਤਿੰਨ ਨਵੇਂ ਕਮਿਊਨਿਟੀ ਸਿਹਤ ਕੇਂਦਰਾਂ ਦੇ ਸ਼ੁਰੂ ਹੋ ਜਾਣ ਨਾਲ ਕੋਵਿਡ-19 ਦੇ ਲੈਵਲ-2 ਦੇ ਮਰੀਜ਼ਾਂ ਲਈ ਬੈਡਾਂ ਦੀ ਸਮਰੱਥਾ ਵਿੱਚ ਵਾਧਾ ਹੋਣ ਨਾਲ ਇਨਾਂ ਦੀ ਗਿਣਤੀ 364 ਹੋ ਗਈ ਹੈ, ਜਦਕਿ ਪਹਿਲਾਂ ਸਿਵਲ ਹਸਪਤਾਲਾਂ ਵਿੱਚ ਇਹ ਗਿਣਤੀ 284 ਬੈਡ ਸੀ।ਸ੍ਰੀ ਸਿੱਧੂ ਨੇ ਕਿਹਾ ਕਿ ਇਨ੍ਹਾਂ ਤਿੰਨਾਂ ਕਮਿਊਨਟੀ ਸਿਹਤ ਕੇਂਦਰਾਂ ਵਿੱਚ ਮੌਜੂਦ 80 ਬੈਡਾਂ ਨੂੰ ਪਾਈਪ ਰਾਹੀਂ ਆਕਸੀਜ਼ਨ ਸਪਲਾਈ ਨਾਲ ਲੈਸ ਕੀਤਾ ਗਿਆ ਹੈ ਜੋ ਕਿ ਕੋਵਿਡ ਦੇ ਮਰੀਜ਼ਾਂ ਦੇ ਇਲਾਜ ਲਈ ਮੁੱਢਲੀ ਜਰੂਰਤ ਹੈ। ਉਨ੍ਹਾਂ ਕਿਹਾ ਕਿ ਇਨਾਂ ਸਿਹਤ ਕੇਂਦਰਾਂ ਵਲੋਂ ਕੋਵਿਡ-19 ਖਿਲਾਫ਼ ਜੰਗ ਵਿੱਚ ਅਹਿਮ ਭੂਮਿਕਾ ਨਿਭਾਈ ਜਾਵੇਗੀ।

ਇਸ ਮੌਕੇ ਲੋਕਾਂ ਨੂੰ ਅਪੀਲ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਕੋਵਿਡ-19 ਦੇ ਲੱਛਣਾ ਨੂੰ ਹਲਕੇ ਵਿੱਚ ਨਾ ਲਿਆ ਜਾਵੇ ਅਤੇ ਜਦੋਂ ਵੀ ਇਸ ਬਿਮਾਰੀ ਸਬੰਧੀ ਕੋਈ ਲੱਛਣ ਦਿਖਾਈ ਦੇਣ ਤਾਂ ਤੁਰੰਤ ਨੇੜੇ ਦੀ ਸਿਹਤ ਸੰਸਥਾ ਨਾਲ ਸੰਪਰਕ ਕਰਨ ਤੋਂ ਇਲਾਵਾ ਕੋਵਿਡ ਟੈਸਟ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਵਲੋਂ ਦੇਰੀ ਨਾਲ ਡਾਕਟਰ ਨਾਲ ਸੰਪਰਕ ਕੀਤਾ ਜਾਂਦਾ ਹੈ, ਤਾਂ ਉਨਾਂ ਦੀ ਹਾਲਤ ਬਹੁਤ ਵਿਗੜ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਾਸ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਫੰਡਾਂ ਅਤੇ ਸਾਧਨਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਜਿਸ ਲਈ ਸਾਨੂੰ ਸਭ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ।ਕੋਰੋਨਾ ਵਾਇਰਸ ਮਹਾਂਮਾਰੀ ਦੀ ਆੜ ਵਿੱਚ ਮਨੁੱਖੀ ਅੰਗਾਂ ਦੀ ਤਸਕਰੀ ਅਤੇ ਮਨਾਫ਼ਾਖੋਰੀ ਸਬੰਧੀ ਗ਼ਲਤ ਅਫਵਾਹਾਂ ਫੈਲਾਉਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਇਸ ਸਬੰਧੀ ਪੁਲਿਸ ਵਿਭਾਗ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਅਜਿਹੇ ਸ਼ਰਾਰਤੀ ਅਨਸਰਾਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਵਿਡ-19 ਦੇ ਸਰਗਰਮ ਮਰੀਜ਼ਾਂ ਅਤੇ ਘਰਾਂ ਵਿੱਚ ਇਕਾਂਤਵਾਸ ਹੋਏ ਲੋਕਾਂ ਨੂੰ 50,000 ਮੁਫ਼ਤ ਕੋਵਿਡ ਕੇਅਰ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ । ਉਨ੍ਹਾਂ ਦੱਸਿਆ ਕਿ ਇਨ੍ਹਾਂ ਕਿੱਟਾਂ ਵਿੱਚ ਔਕਸੀਮੀਟਰ, ਡਿਜੀਟਲ ਥਰਮਾਮੀਟਰ, ਫੇਸ ਮਾਸਕ ਅਤੇ ਜਰੂਰੀ ਦਵਾਈਆਂ ਮੌਜੂਦ ਹੋਣਗੀਆਂ।ਸ੍ਰੀ ਸਿੱਧੂ ਨੇ ਕਿਹਾ ਕਿ ਜਲੰਧਰ ਦੀ ਟੀਮ ਵਲੋਂ ਨੋਵੇਲ ਕੋਰੋਨਾ ਵਾਇਰਸ ਦੇ ਟਾਕਰੇ ਲਈ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਡਿਊਟੀ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯਤਨ ਉਦੋਂ ਤੱਕ ਜਾਰੀ ਰਹਿਣੇ ਚਾਹੀਦੇ ਹਨ, ਜਦੋਂ ਤੱਕ ਕੋਰੋਨਾ ਵਾਇਰਸ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਜਾਂਦਾ।ਉਨ੍ਹਾਂ ਦੱਸਿਆ ਕਿ ਸਹੂਲਤਾਂ ਜਿਵੇਂ ਕਿ ਆਪਰੇਸ਼ਨ ਥਿਏਟਰ, ਐਮਰਜੰਸੀ ਵਾਰਡ, ਡਿਸਪੈਂਸਰੀ, ਫੀਮੇਲ ਅਤੇ ਮੇਲ ਵਾਰਡ, ਐਲੀਵੇਟਰ ਅਤੇ ਹੋਰ ਮੁਹੱਈਆ ਕਰਵਾਈਆਂ ਗਈਆਂ ਹਨ।ਇਸ ਮੌਕੇ ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਸ੍ਰੀ ਬੌਬੀ ਸਹਿਗਲ, ਡਿਪਟੀ ਮੇਅਰ ਸ੍ਰੀ ਹਰਸਿਮਰਨਜੀਤ ਸਿੰਘ ਬੰਟੀ, ਉਪ ਮੰਡਲ ਮੈਜਿਸਟਰੇਟ ਸ੍ਰੀ ਰਾਹੁਲ ਸਿੰਧੂ, ਡਾ. ਜੈ ਇੰਦਰ ਸਿੰਘ, ਸਿਵਲ ਸਰਜਨ ਡਾ.ਗੁਰਿੰਦਰ ਕੌਰ ਚਾਵਲਾ, ਡਿਪਟੀ ਮੈਡੀਕਲ ਕਮਿਸ਼ਨਰ ਡਾ.ਜੋਤੀ, ਸੀਨੀਅਰ ਮੈਡੀਕਲ ਅਫ਼ਸਰ ਡਾ.ਕਸ਼ਮੀਰੀ ਲਾਲ, ਡਾ.ਜਗਦੀਸ਼ ਕੁਮਾਰ, ਕਾਰਜਕਾਰੀ ਇੰਜੀਨੀਅਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਸ੍ਰੀ ਸੁਖਚੈਨ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

 

Tags: Balbir Singh Sidhu , Punjab , Punjab Pradesh Congress Committee , Congress , Chandigarh , S.A.S.Nagar , Punjab Congress , Punjab Government , Government of Punjab , Community Health Centres , CHCs , Jalandhar , Chaudhary Santokh Singh , Pargat Singh , Sushil Kumar Rinku , Rajinder Beri , Ghanshyam Thori , Santokh Singh Chaudhary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD