Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟ੍ਰੇਨਿੰਗ ਐਂਡ ਰਿਸਰਚ ਨੇ 53 ਵਾਂ ਸਲਾਨਾ ਦਿਵਸ ਮਨਾਇਆ

Web Admin

Web Admin

5 Dariya News

ਐਸ.ਏ.ਐਸ.ਨਗਰ , 08 Sep 2020

Last updated on: Sep 08, 2020, 00:00 IST

ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟ੍ਰੇਨਿੰਗ ਐਂਡ ਰਿਸਰਚ (ਐਨ.ਆਈ.ਟੀ.ਟੀ.ਆਰ., ਚੰਡੀਗੜ੍ਹ) ਵੱਲੋਂ ਆਪਣਾ 53 ਵਾਂ ਸਲਾਨਾ ਦਿਵਸ ਮਨਾਇਆ ਗਿਆ। ਮੌਜੂਦਾ ਮਹਾਂਮਾਰੀ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ, ਪ੍ਰੋਗਰਾਮ ਆਨਲਾਈਨ ਮੋਡ ਰਾਹੀਂ ਆਯੋਜਿਤ ਕੀਤਾ ਗਿਆ।ਸ੍ਰੀ ਮਧੂ ਰੰਜਨ ਕੁਮਾਰ ਸੰਯੁਕਤ ਸਕੱਤਰ, ਸਿੱਖਿਆ ਮੰਤਰਾਲੇ (ਉੱਚ ਸਿੱਖਿਆ ਵਿਭਾਗ), ਭਾਰਤ ਸਰਕਾਰ ਨੇ ਇੰਸਟੀਚਿਊਟ ਦੇ ਸਲਾਨਾ ਦਿਵਸ ਮੌਕੇ ਨੂੰ ਦਰਸਾਉਂਦਾ ਈ-ਸੋਵੀਨਰ ਰਿਲੀਜ਼ ਕੀਤਾ। ਸ੍ਰੀ ਮਧੂ ਰੰਜਨ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਸੰਸਥਾ ਨੂੰ ਆਪਣੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਕੋਵਿਡ-19 ਦੌਰਾਨ ਸੰਸਥਾ ਨੇ ਦੇਸ਼ ਭਰ ਵਿੱਚ ਪੰਦਰਾਂ ਹਜ਼ਾਰ ਤੋਂ ਵੱਧ ਫੈਕਲਟੀ ਨੂੰ ਸਿਖਲਾਈ ਮੁਹੱਈਆ ਕਰਵਾ ਕੇ ਸ਼ਾਨਦਾਰ ਕੰਮ ਕੀਤਾ ਹੈ। ਉਨ੍ਹਾਂ ਨੇ ਸੰਸਥਾ ਦੇ ਡਾਇਰੈਕਟਰ ਪ੍ਰੋਫੈਸਰ ਪੱਟਨਾਇਕ ਦੀ ਗਤੀਸ਼ੀਲ ਅਗਵਾਈ ਹੇਠ ਪਿਛਲੇ ਤਿੰਨ ਸਾਲਾਂ ਦੌਰਾਨ ਸੰਸਥਾ ਵੱਲੋਂ ਕੀਤੇ ਬਹੁਪੱਖੀ ਵਿਕਾਸ ਦੀ ਸ਼ਲਾਘਾ ਵੀ ਕੀਤੀ।ਪ੍ਰੋ.ਕੇ.ਕੇ. ਅਗਰਵਾਲ ਚੇਅਰਮੈਨ ਨੈਸ਼ਨਲ ਬੋਰਡ ਆਫ ਏਕ੍ਰੀਡੇਸ਼ਨ (ਐਨ.ਬੀ.ਏ.) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਪ੍ਰੋ. ਅਗਰਵਾਲ ਨੇ ਸਮਾਰਟ ਕਲਾਸਰੂਮ ਅਤੇ ਆਡੀਓ ਵਿਜ਼ੂਅਲ ਏਡਜ਼ ਨਾਲ ਲੈੱਸ ਨਵੀਨਤਮ ਸਹੂਲਤਾਂ ਵਾਲੇ 80 ਤੋਂ ਵੱਧ ਵਿਅਕਤੀਆਂ ਦੀ ਸਮਰੱਥਾ ਵਾਲੇ ਨਵੇਂ ਤਿਆਰ ਕੀਤੇ ਕਾਨਫਰੰਸ ਹਾਲ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਐਨ.ਆਈ.ਟੀ.ਟੀ.ਆਰ., ਚੰਡੀਗੜ੍ਹ ਨੂੰ ਇਸ ਵਿਸ਼ੇਸ਼ ਦਿਨ ਦੀ ਵਧਾਈ ਦਿੱਤੀ ਅਤੇ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਨਵੀਂ ਸਿੱਖਿਆ ਨੀਤੀ (ਐਨਈਪੀ-2020) ਵਿੱਚ ਐਨ.ਆਈ.ਟੀ.ਟੀ.ਆਰ. ਮਹੱਤਵਪੂਰਣ ਭੂਮਿਕਾ ਨਿਭਾਵੇਗਾ।ਪ੍ਰੋ. ਐਸ. ਅਨੰਠਾ ਰਾਮਕ੍ਰਿਸ਼ਨ ਡਾਇਰੈਕਟਰ, ਸੀ.ਐਸ.ਆਈ.ਆਰ.-ਸੀ.ਐਸ.ਆਈ.ਓ., ਚੰਡੀਗੜ੍ਹ ਇਸ ਮੌਕੇ ਮਹਿਮਾਨ ਵਜੋਂ ਸ਼ਾਮਲ ਹੋਏ। 

ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਇਸ ਮਹਾਂਮਾਰੀ ਦੌਰਾਨ ਸਿਖਲਾਈ ਦੇਣ ਅਤੇ ਨਾਮਵਰ ਤਕਨੀਕੀ ਕਿਤਾਬਾਂ ਦਾ ਵੱਖ ਵੱਖ ਖੇਤਰੀ ਭਾਸ਼ਾਵਾਂ ਵਿੱਚ ਅਨੁਵਾਦ ਕਰਨ ਲਈ ਐਨ.ਆਈ.ਟੀ.ਟੀ.ਆਰ. ਨੂੰ ਰੋਬੋਟਿਕਸ ਨੂੰ ਵਿਕਸਤ ਕਰਨ ਲਈ ਪਹਿਲ ਕਰਨੀ ਚਾਹੀਦੀ ਹੈ। ‘ਨਵੀਂ ਸਿੱਖਿਆ ਨੀਤੀ (ਐਨਈਪੀ 2020)’ ਤੇ ਖੁੱਲ੍ਹੇ ਵਿਚਾਰ-ਵਟਾਂਦਰੇ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਫੈਕਲਟੀ ਮੈਂਬਰਾਂ ਨੇ ਇਸ ਨੀਤੀ ਦੇ ਲਾਗੂਕਰਨ ਦੇ ਤਰੀਕਿਆਂ ਅਤੇ ਰਣਨੀਤੀਆਂ, ਖ਼ਾਸਕਰ ਉੱਚ ਸਿੱਖਿਆ ਵਿੱਚ ਬਦਲਾਅ ਦੇ ਲਾਗੂਕਰਨ ਸਬੰਧੀ ਸੁਝਾਅ ਦਿੱਤੇ।ਖੁੱਲ੍ਹੇ ਵਿਚਾਰ ਵਟਾਂਦਰੇ ਨੂੰ ਸੰਚਾਲਿਤ ਕਰਦੇ ਹੋਏ, ਸੰਸਥਾ ਦੇ ਫੈਕਲਟੀ ਇੰਚਾਰਜ ਪ੍ਰਸ਼ਾਸਨ ਪ੍ਰੋ. ਪਰਮੋਦ ਕੁਮਾਰ ਸਿੰਗਲਾ ਨੇ ਐਨਈਪੀ 2020 ਦੇ ਕੁਝ ਮਹੱਤਵਪੂਰਨ ਪਹਿਲੂ ਪੇਸ਼ ਕੀਤੇ। ਇਹ ਸਿੱਟਾ ਕੱਢਿਆ ਗਿਆ ਕਿ ਨਵੀਂ ਰਾਸ਼ਟਰੀ ਸਿੱਖਿਆ ਨੀਤੀ (ਐਨਈਪੀ) 2020, ਇੱਕ ਵਧੀਆ ਨੀਤੀ ਹੈ ਕਿਉਂਕਿ ਸਿਖਿਆ ਪ੍ਰਣਾਲੀ ਨੂੰ 21ਵੀਂ ਸਦੀ ਦੀਆਂ ਲੋੜਾਂ ਅਨੁਸਾਰ ਸੰਪੂਰਨ, ਲਚਕਦਾਰ ਅਤੇ ਬਹੁ-ਅਨੁਸ਼ਾਸਨੀ ਬਣਾਉਣ ਦਾ ਉਦੇਸ਼ ਹੈ ਪਰ ਇਸ ਦਾ ਲਾਗੂਕਰਨ ਇਕ ਵੱਡੀ ਚੁਣੌਤੀ ਹੋਵੇਗਾ। ਐਨ.ਆਈ.ਟੀ.ਟੀ.ਆਰ. ਚੰਡੀਗੜ੍ਹ ਨੂੰ ਐਨ.ਈ.ਪੀ. 2020 ਦੇ ਸਫਲਤਾਪੂਰਵਕ ਲਾਗੂਕਰਨ ਲਈ ਮੁੱਖ ਭੂਮਿਕਾ ਨਿਭਾਉਣੀ ਹੋਵੇਗੀ।ਇਸ ਤੋਂ ਪਹਿਲਾਂ, ਐਨ.ਆਈ.ਟੀ.ਟੀ.ਟੀ.ਆਰ. ਦੇ ਡਾਇਰੈਕਟਰ ਪ੍ਰੋ. ਐਸ.ਐੱਸ. ਪੱਟਨਾਇਕ ਨੇ ਸੰਸਥਾ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ। ਉਨ੍ਹਾਂ ਕਿਹਾ ਕਿ ਐਨ.ਆਈ.ਟੀ.ਟੀ.ਆਰ., ਚੰਡੀਗੜ੍ਹ ਦੇਸ਼ ਦੇ ਪ੍ਰਮੁੱਖ ਅਦਾਰਿਆਂ ਵਿਚੋਂ ਇਕ ਹੈ ਜੋ ਤਕਨੀਕੀ ਅਧਿਆਪਕਾਂ ਦੀ ਸਿਖਲਾਈ ਅਤੇ ਸਿੱਖਿਆ ਵਿਚ ਕਈ ਤਰ੍ਹਾਂ ਦੇ ਵਿਸ਼ੇਸ਼ ਇੰਜੀਨੀਅਰਿੰਗ ਅਤੇ ਟੈਕਨੋਲੋਜੀਕਲ ਸਾਇੰਸ ਕੋਰਸਾਂ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਮਾਹਰ ਹੈ। 1967 ਵਿਚ ਇਸ ਦੀ ਸਥਾਪਨਾ ਤੋਂ ਬਾਅਦ, ਇੰਸਟੀਚਿਊਟ ਨੇ ਭਾਰਤ ਅਤੇ ਵਿਦੇਸ਼ਾਂ ਵਿਚ ਯੋਗ ਅਧਿਆਪਕਾਂ ਅਤੇ ਹੋਰ ਪੇਸ਼ੇਵਰਾਂ ਨੂੰ ਵਿਕਸਤ ਕਰਨ ਵਿਚ ਇਕ ਮਹੱਤਵਪੂਰਣ ਭੂਮਿਕਾ ਨਿਭਾਈ ਹੈ।ਡਾ. ਪੱਟਨਾਇਕ ਨੇ ਇੰਸਟੀਚਿਊਟ ਦੀਆਂ ਕੁਝ ਸ਼ਾਨਦਾਰ ਉਪਲਬਧੀਆਂ ਜਿਵੇਂ ਪੇਟੈਂਟ ਫਾਈਲਡ, ਇਨੋਵੇਸ਼ਨ ਅਤੇ ਰਿਸਰਚ ਪ੍ਰੋਜੈਕਟ, ਅਧਿਆਪਕਾਂ ਦੀ ਸਿਖਲਾਈ, ਬੁਨਿਆਦੀ ਢਾਂਚਾ, ਓਪਨ ਆਨ ਲਾਈਨ ਕੋਰਸ (ਐਮ.ਓ.ਓ.ਸੀ.ਐੱਸ.) ਵਿਕਸਤ ਕਰਨ, ਪਾਠਕ੍ਰਮ ਅਤੇ ਉਦਯੋਗ ਦੀ ਲੋੜ ਅਨੁਸਾਰ ਇੰਸਟਰਕਸ਼ਨਲ ਮੈਟੀਰੀਅਲ ਡਿਜ਼ਾਈਨ ਕਰਨ ਆਦਿ ਬਾਰੇ ਦੱਸਿਆ।

 

Tags: National Institute of Technical Teachers Training and Research , NITTTR Chandigarh , Madhu Ranjan Kumar , S.A.S. Nagar , S.A.S. Nagar Mohali , Mohali , NITTTR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD