Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫਾਜ਼ਿਲਕਾ ਅਤੇ ਮੁਕਤਸਰ ਜ਼ਿਲਿਆਂ ਦੇ ਖੇਤਾਂ ਵਿੱਚੋਂ ਜਲ ਨਿਕਾਸੀ ਦੀ ਨਿਗਰਾਨੀ ਲਈ ਨੋਡਲ ਅਫਸਰ ਲਗਾਏ ਜਾਣਗੇ : ਸੁਖਬਿੰਦਰ ਸਿੰਘ ਸਰਕਾਰੀਆ

ਫਸਲਾਂ ਦੇ ਨੁਕਸਾਨ ਦੀ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਦਿੱਤਾ ਜਾਵੇਗਾ ਮੁਆਵਜ਼ਾ-ਗੁਰਪ੍ਰੀਤ ਸਿੰਘ ਕਾਂਗੜ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ/ਫਾਜ਼ਿਲਕਾ , 09 Sep 2020

Last updated on: Sep 09, 2020, 00:00 IST

ਪੰਜਾਬ ਦੇ ਜਲ ਸ੍ਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਅੱਜ ਮੁਕਤਸਰ ਅਤੇ ਫਾਜ਼ਿਲਕਾ ਜ਼ਿਲੇ ਦੇ ਮੀਂਹ ਨਾਲ ਪ੍ਰਭਾਵਿਤ ਦਰਜਨ ਤੋਂ ਵੱਧ ਪਿੰਡ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣ ਕੇ ਜਲ ਨਿਕਾਸੀ ਦੀ ਪ੍ਰਭਾਵੀ ਕਾਰਜ ਯੋਜਨਾ ਲਾਗੂ ਕਰਨ ਦੇ ਹੁਕਮ ਸਬੰਧਤ ਵਿਭਾਗਾਂ ਨੂੰ ਦਿੱਤੇ।ਇਸ ਮੌਕੇ ਉਨਾਂ ਨਾਲ ਜਲਾਲਾਬਾਦ ਦੇ ਵਿਧਾਇਕ ਸ੍ਰੀ ਰਮਿੰਦਰ ਆਵਲਾ ਤੇ ਬੱਲੂਆਣਾ ਦੇ ਵਿਧਾਇਕ ਸ੍ਰੀ ਨੱਥੂ ਰਾਮ ਵੀ ਹਾਜ਼ਰ ਸਨ।ਜਲ ਸ੍ਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਇਸ ਮੌਕੇ ਆਖਿਆ ਕਿ ਸੇਮ ਨਾਲਿਆਂ ਸਬੰਧੀ ਵਿਆਪਕ ਪਲਾਨਿੰਗ ਦੀ ਲੋੜ ਹੈ ਅਤੇ ਸਰਕਾਰ ਵੱਲੋਂ ਵਿਭਾਗ ਨੂੰ ਇਸ ਸਬੰਧੀ ਲੰਬੇ ਸਮੇਂ ਲਈ ਹੰਢਣਸਾਰ ਪ੍ਰੋਜੈਕਟ ਤਿਆਰ ਕਰਨ ਲਈ ਆਖਿਆ ਗਿਆ ਹੈ। ਉਨਾਂ ਨੇ ਆਖਿਆ ਕਿ ਫੌਰੀ ਤੌਰ ਤੇ ਪਾਣੀ ਨਿਕਾਸੀ ਲਈ ਲਿਫਟ ਪੰਪਾਂ ਅਤੇ ਟਰਾਂਸਫਾਰਮਰਾਂ ਦਾ ਹੋਰ ਪ੍ਰਬੰਧ, ਕਰਨ ਦੇ ਹੁਕਮ ਵਿਭਾਗ ਨੂੰ ਦਿੱਤੇ ਗਏ ਹਨ। ਉਨਾਂ ਨੇ ਆਖਿਆ ਕਿ ਵਿਭਾਗ ਦੀ ਪ੍ਰਾਥਮਿਕਤਾ ਹੈ ਕਿ ਤੁਰੰਤ ਖੇਤਾਂ ਅਤੇ ਅਬਾਦੀ ਖੇਤਰਾਂ ਵਿੱਚੋ ਪਾਣੀ ਕੱਢਿਆ ਜਾਵੇ ਅਤੇ ਫਿਰ ਵਿਆਪਕ ਯੋਜਨਾ ਬੰਦੀ ਨਾਲ ਇਸ ਸਮੱਸਿਆ ਦਾ ਸਥਾਈ ਹੱਲ ਕੀਤਾ ਜਾਵੇ।ਇਸ ਮੌਕੇ ਜਲ ਸ੍ਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਨੇ ਸਾਰੇ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਪਾਣੀ ਦੀ ਨਿਕਾਸੀ ਦੇ ਪ੍ਰਬੰਧਾਂ ਦੀ ਨਿਗਰਾਨੀ ਲਈ ਪਿੰਡ ਵਾਰ ਨੋਡਲ ਅਫਸਰ ਲਗਾਏ ਜਾਣ।ਮਾਲ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਦੱਸਿਆ ਕਿ ਸਰਕਾਰ ਵੱਲੋਂ ਵਿਸ਼ੇਸ ਗਿਰਦਾਵਰੀ ਦੇ ਹੁਕਮ ਕਰ ਦਿੱਤੇ ਗਏ ਹਨ। ਉਨਾਂ ਨੇ ਕਿਹਾ ਕਿ ਵਿਭਾਗ ਨੂੰ ਸਪੱਸ਼ਟ ਹਦਾਇਤ ਕੀਤੀ ਗਈ ਹੈ ਕਿ ਕੋਈ ਵੀ ਯੋਗ ਪੀੜਤ ਮੁਆਵਜੇ ਤੋਂ ਵਾਂਝਾ ਨਾ ਰਹੇ। ਉਨਾਂ ਨੇ ਕਿਹਾ ਕਿ ਬਾਰਿਸ਼ ਨਾਲ ਜਿਨਾਂ ਦੇ ਮਕਾਨਾਂ ਨੂੰ ਨੁਕਸਾਨ ਹੋਇਆ ਹੈ, ਉਸਦਾ ਵੀ ਸਰਵੇ ਕਰਵਾ ਕੇ ਸਰਕਾਰ ਦੀ ਨੀਤੀ ਅਨੁਸਾਰ ਮੁਆਵਜ਼ਾ ਦਿੱਤਾ ਜਾਵੇਗਾ। ਉਨਾਂ ਆਖਿਆ ਕਿ ਪਸ਼ੂਆਂ ਲਈ ਚਾਰੇ ਦੀ ਵਿਵਸਥਾ ਕਰਨ ਲਈ ਵੀ ਜ਼ਿਲਾ ਪ੍ਰਸ਼ਾਸਨ ਨੂੰ ਆਖਿਆ ਗਿਆ ਹੈ।ਮਾਲ ਮੰਤਰੀ ਨੇ ਆਖਿਆ ਕਿ ਜ਼ਿਲਾ ਪ੍ਰਸ਼ਾਸਨ ਨੂੰ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਮਗਨਰੇਗਾ ਤਹਿਤ ਜਾਬ ਕਾਰਡ ਧਾਰਕਾਂ ਨੂੰ ਵੱਧ ਤੋਂ ਵੱਧ ਕੰਮ ਦਿੱਤਾ ਜਾਵੇ ਤਾਂ ਜੋ ਮਜ਼ਦੂਰਾ ਨੂੰ ਆਮਦਨ ਹੋ ਸਕੇ ਅਤੇ ਫੌਰੀ ਤੌਰ ’ਤੇ ਉਨਾਂ ਦੀ ਮਦਦ ਹੋ ਸਕੇ।

ਇਸ ਮੌਕੇ ਸ੍ਰੀ ਸੁਨੀਲ ਜਾਖੜ ਲੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਇਸ ਸਮੱਸਿਆ ਦਾ ਸਥਾਈ ਹੱਲ ਕਰਨ ਲਈ ਢੁਕਵੀਂ ਯੋਜਨਾਬੰਦੀ ਕਰੇਗੀ ਪਰ ਫਿਲਹਾਲ ਫੌਰੀ ਤਰਜੀਹ ਜਲ ਨਿਕਾਸੀ ਦੀ ਹੈ ਤਾਂ ਜੋ ਕਿਸਾਨ ਆਪਣੀਆਂ ਫਸਲਾਂ ਦੀ ਬਿਜਾਈ ਕਰ ਸਕਣ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਆਖਿਆ ਕਿ ਜਲ ਭਰਾਵ ਦੀ ਇਸ ਸਮੱਸਿਆ ਦਾ ਅਸਲ ਕਾਰਨ ਪਿਛਲੀ ਅਕਾਲੀ ਭਾਜਪਾ ਸਰਕਾਰ ਦੀਆਂ ਗਲਤ ਨੀਤੀਆਂ ਹਨ। ਉਨਾਂ ਨੇ ਕਿਹਾ ਕਿ ਅਕਾਲੀ ਸਰਕਾਰ ਸਮੇਂ ਨੁਕਸਦਾਰ ਸੇਮ ਨਾਲੇ ਬਣਾਏ ਗਏ ਜਿਸ ਨਾਲ ਸੇਮ ਦੀ ਸਮੱਸਿਆ ਦਾ ਹੱਲ ਹੋਣ ਦੀ ਬਜਾਏ ਇਸ ਸਮੱਸਿਆ ਦਾ ਹੋਰ ਵਿਸਥਾਰ ਹੋ ਗਿਆ।ਸ੍ਰੀ ਜਾਖੜ ਨੇ ਦੱਸਿਆ ਕਿ 2014 ਵਿਚ ਉਹ ਤਤਕਾਲੀ ਮੱੁਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਸਮੇਤ ਪ੍ਰਧਾਨ ਮੰਤਰੀ ਸ. ਮਨਮੋਹਨ ਸਿੰਘ ਨੂੰ ਮਿਲੇ ਸਨ ਅਤੇ ਉਨਾਂ ਨੇ 2246 ਕਰੋੜ ਰੁਪਏ ਸੇਮ ਨਾਲਿਆਂ ਦੀਆਂ ਤਰੁੱਟੀਆਂ ਦੂਰ ਕਰਨ ਲਈ ਦਿੱਤੇ ਸਨ ਪਰ ਉਸ ਤੋਂ ਬਾਅਦ ਇਹ ਰਕਮ ਕਿੱਥੇ ਗਈ ਇਸਦਾ ਕੋਈ ਵੇਰਵਾ ਅਕਾਲੀ ਸਰਕਾਰ ਨੇ ਨਹੀਂ ਦਿੱਤਾ। ਉਨਾਂ ਨੇ ਕਿਹਾ ਕਿ ਜੇਕਰ ਉਕਤ ਰਕਮ ਦਾ ਸਹੀ ਇਸਤੇਮਾਲ ਕੀਤਾ ਜਾਂਦਾ ਤਾਂ ਅੱਜ ਇਹ ਹਾਲ ਨਹੀਂ ਸੀ ਹੋਣਾ।ਇਸ ਮੌਕੇ ਦੋਵੇਂ ਕੈਬਨਿਟ ਮੰਤਰੀਆ ਅਤੇ ਸੂਬਾ ਕਾਂਗਰਸ ਪ੍ਰਧਾਨ ਵੱਲੋਂ ਅਬੋਹਰ ਬਾਈਪਾਸ, ਦੁਤਾਰਾ ਵਾਲੀ, ਮਲੁਕਪੁਰਾ, ਭੰਗਾਲਾ, ਧਰਾਂਗਵਾਲਾ, ਮੁਰਾਦਵਾਲਾ, ਘੁੜਿਆਣਾ, ਬੁਰਜ ਹਨੂੰਮਾਨਗੜ,ਕੁਹਾੜਿਆਵਾਲੀ,ਮਮੂਖੇੜਾ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਲੋਕਾਂ ਵੱਲੋਂ ਦੱਸੇ ਅਨੁਸਾਰ ਅਧਿਕਾਰੀਆਂ ਨੂੰ ਤੁਰੰਤ ਪਾਣੀ ਦੀ ਨਿਕਾਸੀ ਕਰਵਾਉਣ ਲਈ ਕਿਹਾ ਗਿਆ । ਇਸ ਦੌਰਾਨ ਉਨਾਂ ਦੇ ਨਾਲ ਪਿ੍ਰੰਸੀਪਲ ਸਕੱਤਰ ਸਰਬਜੀਤ ਸਿੰਘ, ਡਿਪਟੀ ਕਮਿਸ਼ਨਰ ਸ. ਅਰਵਿੰਦ ਪਾਲ ਸਿੰਘ ਸੰਧੂ, ਐਸ.ਐਸ.ਪੀ  ਸ. ਹਰਜੀਤ ਸਿੰਘ, ਸ੍ਰੀ ਸੰਦੀਪ ਜਾਖੜ, ਜ਼ਿਲਾ ਕਾਂਗਰਸ ਪ੍ਰਧਾਨ ਸ੍ਰੀ ਰੰਜਮ ਕਾਮਰਾ, ਚੀਫ ਇੰਜੀਨੀਅਰ ਸੰਜੀਵ ਗੁਪਤਾ, ਏਡੀਸੀ ਵਿਕਾਸ ਸ੍ਰੀ ਨਵਲ ਕੁਮਾਰ ਆਦਿ ਵੀ ਹਾਜ਼ਰ ਸਨ।

 

Tags: Sunil Jakhar , Gurpreet Singh Kangar , Sukhbinder Singh Sarkaria , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Fazilka , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD