Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਮੀਂਹ ਤੋਂ ਪ੍ਰਭਾਵਿਤ ਪਿੰਡਾਂ ਦਾ ਡਿਪਟੀ ਕਮਿਸ਼ਨਰ ਨੇ ਕੀਤਾ ਦੌਰਾ, ਪਿੰਡਾਂ ਦੇ ਲੋਕਾਂ ਨਾਲ ਵੀ ਕੀਤੀ ਗੱਲਬਾਤ

ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਿੰਡਾਂ ਵਿੱਚੋਂ ਪਾਣੀ ਦੀ ਨਿਕਾਸੀ ਸਮੇਤ ਬਾਕੀ ਕੰਮ ਵੀ ਜਲਦ ਪੂਰੇ ਕਰਨ ਦੀ ਕੀਤੀ ਹਦਾਇਤ

Web Admin

Web Admin

5 Dariya News

ਫਿਰੋਜ਼ਪੁਰ , 10 Sep 2020

Last updated on: Sep 10, 2020, 00:00 IST

ਭਾਰੀ ਮੀਂਹ ਪੈਣ ਕਾਰਨ ਜ਼ਿਲ੍ਹੇ ਵਿੱਚ ਹੋਏ ਪ੍ਰਭਾਵਿਤ ਪਿੰਡਾਂ ਦੀ ਸਥਿਤੀ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਪਿੰਡ ਚੱਕ ਰੋੜਾਂ ਵਾਲਾ, ਮਹਿਮਾ, ਗੁਲਾਮ ਪਤਰਾ ਆਦਿ ਪਿੰਡਾਂ ਦਾ ਦੌਰਾ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਿੱਛਲੇ ਦਿਨਾਂ ਚ ਭਾਰੀ ਮੀਂਹ ਪੈਣ ਕਾਰਨ ਇਨ੍ਹਾਂ ਪਿੰਡਾਂ ਵਿੱਚ ਪਾਣੀ ਭਰ ਗਿਆ ਸੀ, ਜਿਸ ਦੀ ਨਿਕਾਸੀ ਲਈ ਮੋਟਰਾਂ ਲਗਾ ਦਿੱਤੀਆਂ ਗਈਆਂ ਹਨ ਤੇ ਪਾਣੀ ਜਲਦ ਹੀ ਨਿਕਲ ਜਾਵੇਗਾ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਪਿੰਡ ਵਾਸੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਮੀਂਹ ਨਾਲ ਹੋਏ ਨੁਕਸਾਨ ਆਦਿ ਬਾਰੇ ਜਾਣਕਾਰੀ ਵੀ ਹਾਸਲ ਕੀਤੀ। ਡਿਪਟੀ ਕਮਿਸ਼ਨਰ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਿੰਡ ਵਾਸੀਆਂ ਦੇ ਹੋਏ ਨੁਕਸਾਨ ਦਾ ਪੁਰਾ ਵੇਰਵਾ ਤਿਆਰ ਕਰਨ ਲਈ ਆਖਿਆ ਤੇ ਨਾਲ ਹੀ ਉਨ੍ਹਾਂ ਨੂੰ ਪਿੰਡਾਂ ਵਿੱਚੋਂ ਪਾਣੀ ਦੀ ਨਿਕਾਸੀ ਸਮੇਤ ਬਾਕੀ ਕੰਮ ਵੀ ਜਲਦ ਪੂਰੇ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਐਸਡੀਐਮ ਅਮਿੱਤ ਗੁਪਤਾ, ਨਾਇਬ ਤਹਿਸੀਲਦਾਰ ਗੁਰਤੇਜ ਸਿੰਘ, ਅਮਰਜੀਤ ਸਿੰਘ ਸਰਪੰਚ ਮਹਿਮਾ, ਨਿਸ਼ਾਨ ਸਿੰਘ ਸਰਪੰਚ ਚੱਕ ਰੋੜਾ ਵਾਲਾ, ਸਰਪੰਚ ਵਿਰਸਾ ਸਿੰਘ, ਕਾਂਗਰਸੀ ਆਗੂ ਨਸੀਬ ਸਿੰਘ ਆਦਿ ਹਾਜ਼ਰ ਸਨ।

 

Tags: DC Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD