Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਖੁਰਾਕ ਉਦਯੋਗ ਦੀਆਂ ਲੋੜੀਂਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਪੰਜਾਬ ਦੀਆਂ ਖੋਜ ਸੰਸਥਾਵਾਂ ਨੂੰ ਐਸ.ਏ.ਈ.ਐਨ. ਤਹਿਤ ਫੰਡਿੰਗ ਪ੍ਰਾਪਤ ਹੋਈ

ਕਦਮ ਦਾ ਉਦੇਸ਼ ਸੂਬੇ ਦੇ ਖੋਜ ਤੇ ਵਿਕਾਸ ਮਾਹਿਰਾਂ ਅਤੇ ਫੂਡ ਪ੍ਰੋਸੈਸਿੰਗ ਉਦਯੋਗ ਦਰਮਿਆਨ ਇੱਕ ਮਜ਼ਬੂਤ ਅਤੇ ਟਿਕਾਊ ਨੈਟਵਰਕ ਸਥਾਪਤ ਕਰਨਾ- ਅਲੋਕ ਸ਼ੇਖਰ

Web Admin

Web Admin

5 Dariya News

ਐਸ.ਏ.ਐਸ. ਨਗਰ , 10 Sep 2020

Last updated on: Sep 10, 2020, 00:00 IST

ਪੰਜਾਬ ਦੇ ਸਾਇੰਸ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਵੱਲੋਂ ਬਾਇਓਤਕਨਾਲੋਜੀ ਇੰਡਸਟਰੀ ਰਿਸਰਚ ਅਸਿਸਟੈਂਸ ਕੌਂਸਲ (ਬੀ.ਆਈ.ਆਰ.ਏ.ਸੀ.), ਬਾਇਓਤਕਨਾਲੋਜੀ ਵਿਭਾਗ, ਭਾਰਤ ਸਰਕਾਰ ਤੋਂ ਵਿੱਤੀ ਸਹਾਇਤਾ ਨਾਲ ਪੰਜਾਬ ਸਟੇਟ ਬਾਇਓਟੈਕ ਕਾਰਪੋਰੇਸ਼ਨ ਜ਼ਰੀਏ ਆਪਣੀ ਤਰ੍ਹਾਂ ਦਾ ਪਹਿਲਾ ਸੈਕੰਡਰੀ ਐਗਰੀਕਲਚਰ ਇੰਟਰਪ੍ਰੀਨਿਊਰਲ ਨੈੱਟਵਰਕ (ਐਸ.ਏ.ਈ.ਐਨ.) ਸਥਾਪਤ ਕੀਤਾ ਗਿਆ ਹੈ।ਕਾਰਪੋਰੇਸ਼ਨ ਦੇ ਡਾਇਰੈਕਟਰ ਅਤੇ ਨੈਟਵਰਕ ਪ੍ਰੋਜੈਕਟ ਦੇ ਪ੍ਰਮੁੱਖ ਜਾਂਚਕਰਤਾ ਡਾ. ਅਜੀਤ ਦੁਆ ਨੇ ਦੱਸਿਆ ਕਿ ਖੁਰਾਕ ੳਦਯੋਗ ਦੀਆਂ ਲੋੜੀਂਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ  ਰਾਜ ਦੀਆਂ ਪ੍ਰਮੁੱਖ ਖੋਜ ਸੰਸਥਾਵਾਂ ਜਿਵੇਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ.), ਨੈਸ਼ਨਲ ਐਗਰੀ-ਫੂਡ ਬਾਇਓਟੈਕਨਾਲੋਜੀ ਇੰਸਟੀਚਿਊਟ (ਐਨ.ਏ.ਬੀ.ਆਈ.) ਅਤੇ ਸੈਂਟਰ ਫਾਰ ਇਨੋਵੇਟਿਵ ਐਂਡ ਅਪਲਾਈਡ ਬਾਇਓਪ੍ਰੋਸੈਸਿੰਗ (ਸੀਆਈਏਬੀ) ਨੂੰ 85 ਲੱਖ ਰੁਪਏ ਤੋਂ ਵੱਧ ਦੀ ਫੰਡਿੰਗ ਨਾਲ ਦਸ ਥੋੜ੍ਹੀ ਮਿਆਦ ਦੇ ਉਦਯੋਗ-ਮੁਖੀ ਪ੍ਰੋਜੈਕਟ ਦਿੱਤੇ ਗਏ ਹਨ। ਹੋਰ ਖੋਜ ਪ੍ਰੋਜੈਕਟਾਂ ਤੋਂ ਉਲਟ ਉਦਯੋਗਾਂ ਨੇ ਖੋਜ ਸੰਸਥਾਵਾਂ ਨਾਲ ਭਾਈਵਾਲੀ ਕੀਤੀ ਹੈ ਅਤੇ ਖੋਜ ਦੇ ਨਤੀਜਿਆਂ ਨੂੰ ਪ੍ਰਦਰਸ਼ਤ ਕਰਨ ਅਤੇ ਲਾਗੂ ਕਰਨ ਲਈ ਆਪਣੀਆਂ ਇਕਾਈਆਂ ਦੀ ਪੇਸ਼ਕਸ਼ ਕੀਤੀ ਹੈ। ਇਹ ਪ੍ਰਾਜੈਕਟ ਸਖਤ ਮੁਲਾਂਕਣ ਪ੍ਰਕਿਰਿਆ ਦੇ ਬਾਅਦ ਦਿੱਤੇ ਗਏ ਹਨ ਜੋ ਕੋਵਿਡ-19 ਲਾਕਡਾਉਨ ਦੌਰਾਨ ਵਰਚੁਅਲ ਪਲੇਟਫਾਰਮ 'ਤੇ ਕਾਫ਼ੀ ਚੁਣੌਤੀਪੂਰਨ ਰਿਹਾ।ਡਾ. ਦੁਆ ਨੇ ਕਿਹਾ ਕਿ ਇਹ ਮੁਲਾਂਕਣ ਕਮੇਟੀ ਦੇ ਸਹਿਯੋਗ ਅਤੇ ਐਸ.ਏ.ਈ.ਐਨ. ਪ੍ਰੋਜੈਕਟ ਟੀਮ ਦੇ ਸਮਰਪਣ ਨਾਲ ਸੰਭਵ ਹੋ ਸਕਿਆ।ਸਾਇੰਸ ਟੈਕਨਾਲੋਜੀ ਅਤੇ ਵਾਤਾਵਰਣ ਦੇ ਪ੍ਰਮੁੱਖ ਸਕੱਤਰ ਸ਼੍ਰੀ ਅਲੋਕ ਸ਼ੇਖਰ ਨੇ ਮੌਜੂਦਾ ਹਾਲਾਤਾਂ ਵਿੱਚ ਪੰਜਾਬ ਲਈ ਸੈਕੰਡਰੀ ਐਗਰੀਕਲਚਰ (ਖੇਤੀਬਾੜੀ) ਦੀ ਮੁੱਢਲੀ ਮਹੱਤਤਾ ਤੇ ਜ਼ੋਰ ਦਿੰਦੇ ਹੋਏ ਇਸ ਕਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਖੋਜ ਅਤੇ ਵਿਕਾਸ ਖੇਤਰ ਦੇ ਮਾਹਿਰਾਂ ਅਤੇ ਰਾਜ ਦੇ ਫੂਡ ਪ੍ਰੋਸੈਸਿੰਗ ਉਦਯੋਗ ਦਰਮਿਆਨ ਇੱਕ ਮਜ਼ਬੂਤ ਅਤੇ ਟਿਕਾਊ ਨੈੱਟਵਰਕ ਸਥਾਪਤ ਕਰੇਗਾ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬੀ.ਐਸ. ਢਿੱਲੋਂ ਨੇ ਕਾਰਪੋਰੇਸ਼ਨ ਅਤੇ ਸਹਿਯੋਗੀ ਸੰਸਥਾਵਾਂ ਦੇ ਉੱਦਮੀਆਂ ਦਾ ਇੱਕ ਨੈੱਟਵਰਕ ਬਣਾਉਣ ਅਤੇ ਫਸਲਾਂ ਨੂੰ ਲਾਭਕਾਰੀ ਬਣਾਉਣ ਦੀਆਂ ਜ਼ਰੂਰਤਾਂ ਦੀ ਪੂਰਤੀ ਕਰਨ ਦੇ ਨਾਲ ਨਾਲ ਬਾਇਓ ਰਹਿੰਦ-ਖੂੰਹਦ ਦੀ ਵਰਤੋਂ ਲਈ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ।ਐਨ.ਏ.ਬੀ.ਆਈ. ਦੇ ਕਾਰਜਕਾਰੀ ਡਾਇਰੈਕਟਰ ਅਤੇ ਸੀ.ਆਈ.ਏ.ਬੀ. ਦੇ ਸੀ.ਈ.ਓ. ਡਾ. ਅਮੂਲਿਆ ਪਾਂਡਾ ਨੇ ਪੰਜਾਬ ਸਰਕਾਰ ਨਾਲ ਹੱਥ ਮਿਲਾਉਣ ਦੀ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਦੇਸ਼ ਵਿਚ ਹਰੀ ਕ੍ਰਾਂਤੀ ਲਿਆਉਣ ਵਿਚ ਪੰਜਾਬ ਨੇ ਸ਼ਲਾਘਾਯੋਗ ਭੂਮਿਕਾ ਨਿਭਾਈ ਹੈ ਅਤੇ ਸਰਕਾਰ ਦੀ ਇਹ ਕੋਸ਼ਿਸ਼ ਸੈਕੰਡਰੀ ਐਗਰੀਕਲਚਰ ਵਿੱਚ ਨਵੇਂ ਇਨਕਲਾਬ ਨੂੰ ਹੁਲਾਰਾ ਦੇਵੇਗੀ। ਉਨ੍ਹਾਂ ਕਿਹਾ ਕਿ ਐਨ.ਏ.ਬੀ.ਆਈ. ਅਤੇ ਸੀਆਈਏਬੀ ਆਧੁਨਿਕ ਬਾਇਓਟੈਕਨਾਲੌਜੀ ਸਾਧਨਾਂ ਦੀ ਵਰਤੋਂ ਨਾਲ ਪੰਜਾਬ ਦੇ ਵਿਕਾਸ ਵਿੱਚ ਯੋਗਦਾਨ ਪਾਉਣਗੀਆਂ।ਡਾ. ਅਲਕੇਸ਼ ਕੰਦੋਰੀਆ ਨੇ ਦੱਸਿਆ ਕਿ ਪਹਿਲੇ ਪੜਾਅ ਵਿਚ ਫਲ ਅਤੇ ਸਬਜ਼ੀਆਂ ਅਤੇ ਅਨਾਜ ਤੇ ਅਨਾਜ ਪ੍ਰੋਸੈਸਿੰਗ ਸੈਕਟਰ 'ਤੇ ਧਿਆਨ ਕੇਂਦਰਿਤ ਕਰਦਿਆਂ ਨੈਟਵਰਕ ਦੇ ਅਧੀਨ ਮਨਜ਼ੂਰ ਕੀਤੇ ਗਏ ਪ੍ਰਾਜੈਕਟਾਂ ਵਿਚ ਰਹਿੰਦ-ਖੂੰਹਦ ਤੋਂ ਪੈਸਾ ਕਮਾਉਣ, ਸਿਹਤ ਲਈ ਲਾਭਕਾਰੀ ਖੁਰਾਕ ਅਤੇ ਸਾਡੇ ਰਵਾਇਤੀ ਮੁਰੱਬਾ ਅਤੇ ਪਾਪੜ ਉਦਯੋਗ ਦੀਆਂ ਲੋੜਾਂ ਵੱਲ ਧਿਆਨ ਦਿੱਤਾ ਜਾਵੇਗਾ।ਡਾ. ਦੁਆ ਨੇ ਦੱਸਿਆ ਕਿ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਤਕਨਾਲੋਜੀ ਦੇ ਕਾਰਜਕਾਰੀ ਡਾਇਰੈਕਟਰ ਡਾ. ਜਤਿੰਦਰ ਕੌਰ ਅਰੋੜਾ ਵੱਲੋਂ ਪਰਿਕਲਪਨਾ ਤੋਂ ਬਾਅਦ ਐਸ.ਏ.ਈ.ਐਨ. ਨੂੰ ਸਾਂਝੇ ਤੌਰ 'ਤੇ ਸਕੱਤਰ ਡੀ.ਬੀ.ਟੀ, ਭਾਰਤ ਸਰਕਾਰ ਅਤੇ ਮੁੱਖ ਸਕੱਤਰ ਪੰਜਾਬ ਵੱਲੋਂ ਸਾਲ 2018 ਵਿੱਚ ਸ਼ੁਰੂ ਕੀਤਾ ਗਿਆ ਸੀ। ਇਹ ਪ੍ਰਾਜੈਕਟ ਹੁਣ ਕਾਰਪੋਰੇਸ਼ਨ ਦੁਆਰਾ ਮੋਹਰੀ ਏਜੰਸੀ ਵਜੋਂ ਲਾਗੂ ਕੀਤਾ ਜਾ ਰਿਹਾ ਹੈ ਜਿਸ ਵਿੱਚ ਐਨ.ਏ.ਬੀ.ਆਈ., ਸੀਆਈਏਬੀ ਅਤੇ ਬਾਇਓਨੈਸਟ-ਪੀਯੂ ਭਾਈਵਾਲ ਸੰਸਥਾਵਾਂ ਹਨ। ਕਾਰਪੋਰੇਸ਼ਨ ਆਪਣਾ ਕੰਮ ਪੰਜਾਬ ਬਾਇਓਟੈਕਨਾਲੌਜੀ ਇਨਕਿਊਬੇਟਰ (ਪੀ.ਬੀ.ਟੀ.ਆਈ.) ਤੋਂ ਕਰ ਰਹੀ ਹੈ ਜੋ ਆਪਣੀ ਇਸ ਕਿਸਮ ਦੀ ਪਹਿਲੀ ਐਨ.ਏ.ਬੀ.ਐਲ ਪ੍ਰਵਾਨਿਤ ਸਟੇਟ ਐਨਾਲਿਟੀਕਲ ਐਂਡ ਕੰਟਰੈਕਚੂਅਲ ਰਿਸਰਚ ਏਜੰਸੀ ਹੈ ਜੋ ਇਸ ਕਾਰਜ ਖੇਤਰ ਵਿੱਚ ਉਦਯੋਗ, ਸਟਾਰਟਅੱਪਜ਼ ਅਤੇ ਉੱਦਮੀਆਂ ਦਾ ਸਮਰਥਨ ਕਰ ਰਹੀ ਹੈ। ਰਾਜ ਵਿੱਚ ਸੈਕੰਡਰੀ ਖੇਤੀਬਾੜੀ ਨੂੰ ਉਤਸ਼ਾਹਤ ਕਰਨ ਲਈ ਕਾਰਪੋਰੇਸ਼ਨ, ਨੈਟਵਰਕ ਸੰਸਥਾਵਾਂ, ਭਾਈਵਾਲ ਸੰਸਥਾਵਾਂ ਅਤੇ ਪੀਬੀਟੀਆਈ ਦੇ ਸਾਂਝੇ ਯਤਨਾਂ ਦਾ ਵੱਡਾ ਸਮਰਥਨ ਹੋਵੇਗਾ।

 

Tags: Punjab Admin , Secondary Agriculture Entrepreneurial Network , SAEN , Department of Science Technology & Environment , Biotechnology Industry Research Assistance Council , BIRAC , Punjab Agricultural University , PAU , Guru Nanak Dev University , GNDU , National Agri-Food Biotechnology Institute , NABI , Centre for Innovative and Applied Bioprocessing , CIAB , Alok Shekhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD