Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼ਿੱਦਤ ਨਾਲ ਸੇਵਾਵਾਂ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਦਾ ਹੋਵੇਗਾ ਸਨਮਾਨ : ਨਵਜੋਤ ਸਿੰਘ ਮਾਹਲ

ਐਸ.ਐਸ.ਪੀ. ਨੇ ਸ਼ਲਾਘਾਯੋਗ ਸੇਵਾਵਾਂ ਦੇਣ ਬਦਲੇ ਕਾਂਸਟੇਬਲ ਨਵਨੀਤ ਸਿੰਘ ਨੂੰ ਦਿੱਤਾ ਪ੍ਰਸ਼ੰਸਾ ਪੱਤਰ

Web Admin

Web Admin

5 Dariya News

ਹੁਸ਼ਿਆਰਪੁਰ , 10 Sep 2020

Last updated on: Sep 10, 2020, 00:00 IST

ਜ਼ਿਲ੍ਹਾ ਪੁਲਿਸ ਮੁਖੀ ਨਵਜੋਤ ਸਿੰਘ ਮਾਹਲ ਨੇ ਅੱਜ ਕਿਹਾ ਕਿ ਸ਼ਿੱਦਤ, ਲਗਨ ਅਤੇ ਤਨਦੇਹੀ ਨਾਲ ਸੇਵਾਵਾਂ ਦੇਣ ਵਾਲੇ ਪੁਲਿਸ ਮੁਲਾਜ਼ਮਾਂ ਦਾ ਸਨਮਾਨ ਕੀਤਾ ਜਾਵੇਗਾ ਅਤੇ ਇਸ ਸਬੰਧੀ ਵਿਸ਼ੇਸ਼ ਸਮਾਗਮ ਉਲੀਕ ਕੇ ਅਜਿਹੇ ਜੀਅ ਜਾਨ ਨਾਲ ਅਮਨ ਕਾਨੂੰਨ ਦੀ ਬਹਾਲੀ ਨੂੰ ਬਰਕਰਾਰ ਰੱਖਣ ਵਾਲੇ ਜਵਾਨਾਂ ਨੂੰ ਹੱਲਾਸ਼ੇਰੀ ਦਿੱਤੀ ਜਾਵੇਗੀ।ਸਥਾਨਕ ਪੁਲਿਸ ਲਾਈਨ ਵਿਖੇ ਵਡਮੁੱਲੀਆਂ ਸੇਵਾਵਾਂ ਦੇਣ ਬਦਲੇ ਥਾਣਾ ਸਦਰ ’ਚ ਤਾਇਨਾਤ ਕਾਂਸਟੇਬਲ ਨਵਨੀਤ ਸਿੰਘ ਨੂੰ ਪ੍ਰਸ਼ੰਸਾ ਪੱਤਰ ਸੌਂਪਦਿਆਂ ਨਵਜੋਤ ਸਿੰਘ ਮਾਹਲ ਨੇ ਕਿਹਾ ਕਿ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨਾ ਅਤੇ ਭੈੜੇ ਅਨਸਰਾਂ ਨੂੰ ਨੱਥ ਪਾਉਣਾ ਪੁਲਿਸ ਦਾ ਮੁਢਲਾ ਕੰਮ ਹੈ ਜਿਸ ਨੂੰ ਮੁੱਖ ਤਰਜ਼ੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਲੋਕ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਜੇਕਰ ਕਿਸੇ ਵੀ ਵਿਅਕਤੀ ਨੂੰ ਕਿਸੇ ਤਰ੍ਹਾਂ ਦੀ ਗੈਰ ਕਾਨੂੰਨੀ ਸਰਗਰਮੀ ਦੀ ਭਿਣਕ ਲਗਦੀ ਹੈ ਤਾਂ ਉਹ ਤੁਰੰਤ ਇਸ ਬਾਰੇ ਪੁਲਿਸ ਨੂੰ ਸੂਚਿ ਕਰੇ, ਤਾਂ ਜੋ ਲੋਕ ਹਿੱਤਾਂ ਲਈ ਲੋੜੀਂਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।ਐਸ.ਪੀ. (ਜਾਂਚ) ਰਵਿੰਦਰ ਪਾਲ ਸਿੰਘ ਸੰਧੂ ਅਤੇ ਹੋਰ ਪੁਲਿਸ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਐਸ.ਐਸ.ਪੀ ਮਾਹਲ ਨੇ ਪੁਲਿਸ ਮੁਲਾਜ਼ਮਾਂ ਨੂੰ ਹੋਰ ਵੀ ਵਧੇਰੇ ਚੁਸਤੀ-ਫੁਰਤੀ ਨਾਲ ਆਪਣੀ ਡਿਊਟੀ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਉਨ੍ਹਾਂ ਵਲੋਂ ਲਾਮਿਸਾਲ ਸੇਵਾਵਾਂ ਦੇਣ ਵਾਲੇ ਮੁਲਾਜ਼ਮਾਂ ਨੂੰ ਸਮੇਂ-ਸਮੇਂ ਸਿਰ ਪ੍ਰਸ਼ੰਸਾ ਪੱਤਰਾਂ ਨਾਲ ਨਿਵਾਜਿਆ ਜਾਵੇਗਾ।

 

Tags: SSP Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD