Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਸਾਰਾਗੜ੍ਹੀ ਦਿਵਸ ਦੇ ਸਬੰਧ ਵਿੱਚ ਗੁਰਦੁਆਰਾ ਸਾਰਾਗੜ੍ਹੀ ਵਿੱਖੇ ਸ੍ਰੀ ਆਖੰਡ ਪਾਠ ਦਾ ਸ਼ੁੱਭ ਆਰੰਭ

ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ 12 ਸਤੰਬਰ ਨੂੰ ਮਨਾਇਆ ਜਾਣ ਵਾਲਾ ਸਾਰਾਗੜ੍ਹੀ ਦਿਵਸ ਪ੍ਰੋਗਰਾਮ ਹੋਵੇਗਾ ਸਾਦਾ, ਕਿਸੇ ਤਰ੍ਹਾਂ ਦਾ ਕੋਈ ਇਕੱਠ ਨਹੀਂ ਕੀਤਾ ਜਾਵੇਗਾ

Web Admin

Web Admin

5 Dariya News

ਫਿਰੋਜ਼ਪੁਰ , 10 Sep 2020

ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ 12 ਸਤੰਬਰ ਨੂੰ ਮਨਾਏ ਜਾਣ ਵਾਲੇ ਸਾਰਾਗੜ੍ਹੀ ਦਿਵਸ ਦੇ ਸਬੰਧ ਵਿੱਚ ਗੁਰਦੁਆਰਾ ਸਾਰਾਗੜੀ ਸਾਹਿਬ ਵਿਖੇ ਵੀਰਵਾਰ ਨੂੰ ਸ਼੍ਰੀ ਆਖੰਡ ਪਾਠ ਦਾ ਸ਼ੁੱਭ ਆਰੰਭ ਹੋ ਗਿਆ ਹੈ।ਇਸ ਸ਼ੁੱਭ ਮੌਕੇ ਡਿਪਟੀ ਕਮਿਸ਼ਨਰ ਸ੍ਰ: ਗੁਰਪਾਲ ਸਿੰਘ ਚਾਹਲ, ਐਸਡੀਐਮ ਅਮਿੱਤ ਗੁਪਤਾ, ਸਹਾਇਕ ਕਮਿਸ਼ਨਰ ਰਵਿੰਦਰ ਸਿੰਘ ਅਰੋੜਾ ਨੇ ਗੁਰਦੁਆਰਾ ਸਾਰਾਗੜੀ ਵਿਖੇ ਪਹੁੰਚ ਕੇ ਮੱਥਾ ਟੇਕਿਆ।ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਨੇ ਦੱਸਿਆ ਕਿ ਸਾਰਾਗੜੀ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ 12 ਸਤੰਬਰ ਨੂੰ ਹਰ ਸਾਲ ਸਾਰਾਗੜੀ ਦਿਵਸ ਦਾ ਸਮਾਗਮ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ, ਜਦਕਿ ਇਸ ਵਾਰ ਕੋਵਿਡ19 ਕਾਰਨ ਇਹ ਪ੍ਰੋਗਰਾਮ ਬਹੁਤ ਹੀ ਸਾਦੇ ਢੰਗ ਨਾਲ ਕੀਤਾ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਕਿਸੇ ਤਰ੍ਹਾਂ ਦਾ ਵੀ ਕੋਈ ਇਕੱਠ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸਾਰਾਗੜ੍ਹੀ ਵਿਖੇ ਸ਼੍ਰੀ ਆਖੰਡ ਪਾਠ ਆਰੰਭ ਹੋ ਗਿਆ ਹੈ ਅਤੇ ਸ਼ਨੀਵਾਰ 12 ਸਤੰਬਰ ਨੂੰ 9 ਵਜੇ ਸ਼੍ਰੀ ਆਖੰਡ ਪਾਠ ਦਾ ਭੋਗ ਹੋਵੇਗਾ। ਉਨ੍ਹਾਂ ਕਿਹਾ ਕਿ ਕੋਵਿਡ19 ਦੇ ਫੈਲਾਅ ਨੂੰ ਰੋਕਣ ਲਈ ਇਸ ਵਾਰ ਸਾਰਾਗੜੀ ਦਿਵਸ ਕੋਈ ਪ੍ਰੋਗਰਾਮ ਨਹੀਂ ਕੀਤਾ ਜਾਵੇਗਾ ਤੇ ਕਿਸੇ ਤਰ੍ਹਾਂ ਦਾ ਕੋਈ ਵੀ ਇਕੱਠ ਨਹੀਂ ਹੋਵੇਗਾ।

 

Tags: Dharmik

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD