Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਡਿਪਟੀ ਕਮਿਸ਼ਨਰ ਵਲੋਂ ਬਹਾਦਰ ਲੜਕੀ ਕੁਸੁਮ ਨੂੰ ਇਕ ਲੱਖ ਰੁਪਏ ਦਾ ਚੈਕ ਭੇਟ

ਬੇਟੀ ਬਚਾਓ, ਬੇਟੀ ਪੜ੍ਹਾਓ ਪ੍ਰੋਗਰਾਮ ਤਹਿਤ ਉਸ ਦੇ ਮੈਸਕੋਟ ਨੂੰ ਬ੍ਰਾਂਚ ਅੰਬੈਸਡਰ ਵਜੋਂ ਵਰਤਣ ਦੀ ਸ਼ੁਰੂਆਤ

Web Admin

Web Admin

5 Dariya News

ਜਲੰਧਰ , 10 Sep 2020

Last updated on: Sep 10, 2020, 00:00 IST

ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਅੱਜ 15 ਸਾਲਾ ਕੁਸੁਮ ਜਿਸ ਵਲੋਂ 30 ਅਗਸਤ ਨੂੰ ਦੀਨ ਦਿਆਲ ਉਪਾਧਿਆਏ ਨਗਰ ਵਿਖੇ ਦੋ ਮੋਟਰ ਸਾਈਕਲ ਸਵਾਰ ਸਨੈਚਰਾਂ ਵਿਚੋਂ ਇਕ ਵਲੋਂ ਉਸ  ਨੂੰ ਗੁੱਟ 'ਤੇ ਗੰਭੀਰ ਜਖ਼ਮੀ ਕਰਨ ਦੇ ਬਾਵਜੂਦ ਇਕ ਲੁਟੇਰੇ ਨੂੰ ਕਾਬੂ ਕਰਨ ਵਿੱਚ ਦਿਖਾਈ ਬੇਮਿਸਾਲ ਬਹਾਦਰੀ ਸਦਕਾ ਇਕ ਲੱਖ ਰੁਪਏ ਦਾ ਚੈਕ ਭੇਟ ਕੀਤਾ ਗਿਆ। ਕੁਸੁਮ ਦੇ ਹੌਸਲੇ ਅਤੇ ਦ੍ਰਿੜ ਸੰਕਲਪ ਨੂੰ ਸਲਾਮ ਕਰਦਿਆਂ ਡਿਪਟੀ ਕਮਿਸ਼ਨਰ ਵਲੋਂ ਹੋਰਨਾਂ ਲੜਕੀਆਂ ਨੂੰ ਪ੍ਰੇਰਿਤ ਕਰਨ ਵਾਸਤੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਪ੍ਰੋਗਰਾਮ ਤਹਿਤ ਬ੍ਰਾਂਚ ਅੰਬੈਸਡਰ ਵਜੋਂ ਉਸ ਦੇ ਨਾਮ ਦਾ ਮੈਸਕੋਟ ਵੀ ਜਾਰੀ ਕੀਤਾ ਗਿਆ।ਕੁਸੁਮ ਜੋ ਕਿ ਪੂਰੇ ਉਤਸ਼ਾਹ ਵਿੱਚ ਸੀ, ਡਿਪਟੀ ਕਮਿਸ਼ਨਰ ਦਫ਼ਤਰ ਆਪਣੇ ਪਿਤਾ ਸਾਧੂ ਰਾਮ ਅਤੇ ਮਾਤਾ ਰਾਜ ਕੁਮਾਰੀ ਨਾਲ ਪਹੁੰਚਣ 'ਤੇ ਡਿਪਟੀ ਕਮਿਸ਼ਨਰ ਵਲੋਂ ਨਿੱਘਾ ਸਵਾਗਤ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੁਸੁਮ ਅਤੇ ਉਸ ਦੇ ਪਰਿਵਾਰ 'ਤੇ  ਜ਼ਿਲ੍ਹੇ ਨੂੰ ਬਹੁਤ ਮਾਣ ਹੈ ਅਤੇ ਇਹ ਤਾਂ ਉਸ ਵਲੋਂ ਦਿਖਾਈ ਗਈ ਬਹਾਦੁਰੀ ਦਾ ਸਨਮਾਨ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੌਮੀ ਅਤੇ ਸੂਬਾ ਪੱਧਰੀ ਬਹਾਦੁਰੀ ਐਵਾਰਡ ਲਈ ਕੁਸੁਮ ਦੇ ਨਾਮ ਦੀ ਸਿਫਾਰਸ਼ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦਫਤਰ ਨੂੰ ਭੇਜੀ ਗਈ ਹੈ।

ਸ੍ਰੀ ਥੋਰੀ ਨੇ ਦੱਸਿਆ ਕਿ ਕੁਸੁਮ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਜੇਕਰ ਲੜਕੀਆਂ ਨੂੰ ਅੱਗੇ ਵੱਧਣ ਦੇ ਸਮਾਨ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਉਹ ਹਰ ਕਾਮਯਾਬੀ ਦੀ ਹਰ ਬੁਲੰਦੀ ਨੂੰ ਹਾਸਿਲ ਕਰ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਕੁਸੁਮ ਦੇ ਮਾਤਾ-ਪਿਤਾ ਨੇ ਉਸ ਨੂੰ ਐਨ.ਸੀ.ਸੀ.ਅਤੇ ਤਾਇਕਵਾਂਡੋ ਲਈ ਪ੍ਰੇਰਿਤ ਕੀਤਾ, ਜਿਸ ਦੇ ਸਿੱਟੇ ਵਜੋਂ ਉਹ ਲੁੱਟ-ਖੋਹ ਦੀ ਘਟਨਾ ਦੌਰਾਨ ਦ੍ਰਿੜ ਹੌਸਲੇ ਨਾਲ ਲੁਟੇਰਿਆਂ ਦਾ ਸਾਹਮਣਾ ਕਰ ਸਕੀ।ਡਿਪਟੀ ਕਮਿਸਨਰ ਵਲੋਂ ਕੁਸੁਮ ਨੂੰ ਪੁਲਿਸ ਅਫ਼ਸਰ ਬਣਨ ਦੇ ਦੇਖੇ ਗਏ ਸੁਪਨੇ ਨੂੰ ਪੂਰਾ ਕਰਨ ਵਿੱਚ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ। ਉਨ੍ਹਾਂ ਉਸ ਦੇ ਪਰਿਵਾਰ ਨੂੰ ਕਿਹਾ ਕਿ ਉਹ ਕਿਸੇ ਵੀ ਸਮੇਂ ਕਿਸੇ ਵੀ ਮਦਦ ਲਈ ਉਨਾਂ ਦੇ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।ਡਿਪਟੀ ਕਮਿਸ਼ਨਰ ਵਲੋਂ ਇਸ ਮੌਕੇ 'ਦਾਦੀ ਅਤੇ ਪੋਤੀ ਦੀ ਜੋੜੀ' ਆਨਲਾਈਨ ਮੁਕਾਬਲੇ ਦੀ ਵੀ ਸ਼ੁਰੂਆਤ ਕੀਤੀ ਗਈ ਜਿਸ ਵਿੱਚ 15 ਸਾਲ ਤੱਕ ਦੀਆਂ ਲੜਕੀਆਂ ਭਾਗ ਲੈ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਲੜਕੀਆਂ  'ਸੈਲਫ਼ੀ ਵਿਦ ਦਾਦੀ' ਅਤੇ 'ਦਾਦੀ ਅਤੇ ਪੋਤੀ' ਦੇ ਰਿਸ਼ਤੇ ਸਬੰਧੀ (30 ਤੋਂ 60 ਸੈਕੰਡ ਦੀ ) ਦੀ ਵੀਡੀਓ ਬਣਾ ਕੇ ਐਂਟਰੀ ਲਈ ਵਟਸਐਪ ਨੰਬਰ 98720-21457 'ਤੇ  21 ਸਤੰਬਰ 2020 ਤੱਕ ਭੇਜ ਸਕਦੇ ਹਨ।ਸ੍ਰੀ ਥੋਰੀ ਨੇ ਦੱਸਿਆ ਕਿ ਪਹਿਲੀਆਂ ਤਿੰਨ ਬਿਹਤਰ ਐਂਟਰੀਆਂ ਨੂੰ 10,000 ਰੁਪਏ, 5000 ਰੁਪਏ ਅਤੇ 2100 ਰੁਪਏ ਦਾ ਨਗ਼ਦ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 1100 ਰੁਪਏ ਦੇ 10 ਕੰਨਸੋਲੇਸ਼ਨ ਇਨਾਮ ਵੀ ਦਿੱਤੇ ਜਾਣਗੇ।ਇਸ ਮੌਕੇ ਹੋਰਨਾਂ ਤੋਂ ਇਲਾਵਾ  ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਸਹਾਇਕ ਕਮਿਸਨਰ ਹਰਪ੍ਰੀਤ ਸਿੰਘ, ਹਰਦੀਪ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮਿੰਦਰ ਸਿੰਘ ਰੰਧਾਵਾ ਅਤੇ ਹੋਰ ਵੀ ਹਾਜ਼ਰ ਸਨ।

 

Tags: DC Jalandhar , Ghanshyam Thori , Jalandhar , Deputy Commissioner Jalandhar , Beti Bachao Beti Padhao , BBBP , Kusum

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD