Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਸਭਨਾਂ ਦੇ ਸਹਿਯੋਗ ਨਾਲ ਕੋਵਿਡ ਨੂੰ ਦਿੱਤੀ ਜਾਵੇਗੀ ਮਾਤ : ਸੁੰਦਰ ਸ਼ਾਮ ਅਰੋੜਾ

ਸਿਆਸੀ ਪਾਰਟੀਆਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਸਰਕਾਰ ਦਾ ਸਹਿਯੋਗ ਕਰਨ ਦੀ ਕੀਤੀ ਅਪੀਲ

Web Admin

Web Admin

5 Dariya News

ਨਵਾਂਸ਼ਹਿਰ , 10 Sep 2020

Last updated on: Sep 10, 2020, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚੋਂ ਕੋਵਿਡ ਮਹਾਮਾਰੀ ਨੂੰ ਖ਼ਤਮ ਕਰਨ ਲਈ ਦਿਨ-ਰਾਤ ਇਕ ਕਰ ਰਹੀ ਹੈ, ਪਰੰਤੂ ਇਸ ਬਿਮਾਰੀ ਨੂੰ ਮਾਤ ਦੇਣ ਲਈ ਸਮਾਜ ਦੇ ਸਾਰੇ ਵਰਗਾਂ ਦਾ ਸਹਿਯੋਗ ਜ਼ਰੂਰੀ ਹੈ। ਇਹ ਪ੍ਰਗਟਾਵਾ ਉਦਯੋਗ ਤੇ ਵਣਜ ਮੰਤਰੀ ਪੰਜਾਬ ਸੁੰਦਰ ਸ਼ਾਮ ਅਰੋੜਾ ਨੇ ਅੱਜ ਜ਼ਿਲੇ ਵਿਚ ਕੋਵਿਡ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਹੈ, ਇਸ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਮਨੁੱਖਤਾ ਦੀ ਭਲਾਈ ਲਈ ਰਾਜਨੀਤੀ ਤੋਂ ਉੱਪਰ ਉੱਠ ਕੇ ਇਸ ਮੁੱਦੇ ’ਤੇ ਸਰਕਾਰ ਦਾ ਸਹਿਯੋਗ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਕੋਵਿਡ ਸਬੰਧੀ ਗੁੰਮਰਾਹਕੁੰਨ ਪ੍ਰਚਾਰ ਅਤੇ ਅਫ਼ਵਾਹਾਂ ਫੈਲਾਉਣਾ ਬੇਹੱਦ ਘਟੀਆ ਹਰਕਤ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨਾਂ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ ਅਤੇ ਇਥੋਂ ਦੇ ਲੋਕ ਮੁੱਢ ਤੋਂ ਹੀ ਮਨੁੱਖਤਾ ਦੀ ਭਲਾਈ ਦੇ ਕੰਮਾਂ ਵਿਚ ਵੱਧ-ਚੜ ਕੇ ਹਿੱਸਾ ਲੈਂਦੇ ਆਏ ਹਨ, ਪਰੰਤੂ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੋਵਿਡ ਦੇ ਮੁੱਦੇ ’ਤੇ ਉਨਾਂ ਨੂੰ ਗੁੰਮਰਾਹ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜੋ ਕਿ ਕਦੇ ਕਾਮਯਾਬ ਨਹੀਂ ਹੋਣਗੀਆਂ। ਆਮ ਆਦਮੀ ਪਾਰਟੀ ਵੱਲੋਂ ਆਕਸੀਮੀਟਰ ਵੰਡੇ ਜਾਣ ਨੂੰ ਢਕਵੰਜ ਦੱਸਦਿਆਂ ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਰਾਜਸੀ ਆਕਸੀਜਨ ਦੀ ਲੋੜ ਹੈ। ਉਨਾਂ ਕਿਹਾ ਕਿ ਇਸ ਤਰਾਂ ਆਕਸੀਮੀਟਰ ਵੰਡਣ ਦਾ ਕੋਈ ਫਾਇਦਾ ਨਹੀਂ। ਉਨਾਂ ਸਵਾਲ ਕੀਤਾ ਕਿ ਕੀ ਆਕਸੀਮੀਟਰ ਨੂੰ ਆਪਰੇਟ ਕਰਨ ਸਬੰਧੀ ਜਾਗਰੂਕ ਕਰਨ ਲਈ ਉਨਾਂ ਕੋਲ ਇੰਨੇ ਹੈਲਥ ਵਰਕਰ ਮੌਜੂਦ ਹਨ? ਉਨਾਂ ਕਿਹਾ ਕਿ ਅਜਿਹਾ ਕਰਨ ਨਾਲ ਸਗੋਂ ਕੋਵਿਡ ਦਾ ਫੈਲਾਅ ਹੀ ਹੋਵੇਗਾ।ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਵਿਚੋਂ ਕੋਵਿਡ ਦੇ ਖ਼ਾਤਮੇ ਲਈ ਬੇਹੱਦ ਗੰਭੀਰ ਹਨ ਅਤੇ ਉਨਾਂ ਵੱਲੋਂ ਇਸ ਸਬੰਧੀ ਰੋਜ਼ਾਨਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਰਾਂ ਸਿਹਤ, ਪੁਲਿਸ ਅਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਆਪਣੀਆਂ ਜਾਨਾਂ ਜ਼ੋਖ਼ਿਮ ਵਿਚ ਪਾ ਕੇ ਕੋਵਿਡ ਨੂੰ ਮਾਤ ਦੇਣ ਲਈ ਜੀਅ-ਜਾਨ ਨਾਲ ਜੁੱਟੇ ਹੋਏ ਹਨ ਅਤੇ ਸਾਨੂੰ ਉਨਾਂ ਦਾ ਮਨੋਬਲ ਉੱਚਾ ਕਰਨਾ ਚਾਹੀਦਾ ਹੈ। ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਦੀਆਂ ਕੋਵਿਡ ’ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਇਸ ਜ਼ਿਲੇ ਵਿਚ ਕੋਵਿਡ ਦਾ ਪਹਿਲਾ ਕੇਸ ਆਇਆ ਸੀ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਜਿਸ ਤਰੀਕੇ ਨਾਲ ਮਿਹਨਤ ਕਰ ਕੇ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਿਆ ਗਿਆ, ਉਹ ਇਕ ਮਿਸਾਲ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ ਤੋਂ ਡਰਨ ਦੀ ਬਜਾਏ ਇਸ ਤੋਂ ਬਚਾਅ ਲਈ ਆਪਣਾ ਟੈਸਟ ਜ਼ਰੂਰ ਕਰਵਾਉਣ।

ਇਸ ਤੋਂ ਪਹਿਲਾਂ ਉਨਾਂ ਜ਼ਿਲਾ ਹਸਪਤਾਲ ਨਵਾਂਸ਼ਹਿਰ ਦਾ ਦੌਰਾ ਕਰ ਕੇ ਉਥੇ ਕੋਵਿਡ ਪ੍ਰਬੰਧਾਂ ਅਤੇ ਕੋਵਿਡ ਮਰੀਜ਼ਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।ਇਸ ਤੋਂ ਬਾਅਦ ਉਨਾਂ ਸੇਵਾ ਕੇਂਦਰ ਮੀਟਿੰਗ ਹਾਲ ਵਿਚ ਜ਼ਿਲਾ ਅਧਿਕਾਰੀਆਂ, ਜਨਤਕ ਪ੍ਰਤੀਨਿਧੀਆਂ, ਆਈ. ਐਮ. ਏ ਦੇ ਅਹੁਦੇਦਾਰਾਂ, ਵਪਾਰੀਆਂ ਅਤੇ ਧਾਰਮਿਕ ਆਗੂਆਂ ਨਾਲ ਮੀਟਿੰਗਾਂ ਕੀਤੀਆਂ ਅਤੇ ਕੋਵਿਡ ’ਤੇ ਕਾਬੂ ਪਾਉਣ ਅਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕਰਨ ਸਬੰਧੀ ਉਨਾਂ ਦੇ ਸਹਿਯੋਗ ਦੀ ਮੰਗ ਕੀਤੀ ਅਤੇ ਉਨਾਂ ਦੇ ਕੀਮਤੀ ਸੁਝਾਅ ਲਏ। ਇਸ ਦੌਰਾਨ ਉਨਾਂ ਜ਼ਿਲਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੋਵਿਡ ਸੈਂਪਲ ਲੈਣ ਲਈ ਵਾਰਡ ਅਤੇ ਪਿੰਡ ਪੱਧਰ ’ਤੇ ਕੈਂਪ ਲਗਾਏ ਜਾਣ। ਲੋਕਾਂ ਨੂੰ ਕੋਵਿਡ ਸਬੰਧੀ ਜਾਗਰੂਕ ਕਰਨ ਲਈ ਵਾਰਡ ਅਤੇ ਪਿੰਡ ਪੱਧਰ ’ਤੇ 11-11 ਮੈਂਬਰੀ ਕਮੇਟੀਆਂ ਦਾ ਗਠਨ ਕੀਤਾ ਜਾਵੇ, ਜਿਨਾਂ ਵਿਚ ਸਿਵਲ ਸੁਸਾਇਟੀ, ਧਾਰਮਿਕ, ਵਪਾਰੀ, ਸਰਪੰਚ, ਨੰਬਰਦਾਰ, ਸਾਬਕਾ ਆਗੂ ਆਦਿ ਹਰੇਕ ਵਰਗ ਨੂੰ ਪ੍ਰਤੀਨਿਧਤਾ ਦਿੱਤੀ ਜਾਵੇ। ਇਸੇ ਤਰਾਂ ਉਨਾਂ ਘਰਾਂ ਵਿਚ ਇਕਾਂਤਵਾਸ ਮਰੀਜ਼ਾਂ ਦੀ ਸਿਹਤ ਸੰਭਾਲ ਲਈ ਨੋਡਲ ਅਫ਼ਸਰ ਤਾਇਨਾਤ ਕਰਨ ਦੇ ਵੀ ਆਦੇਸ਼ ਦਿੱਤੇ ਅਤੇ ਉਨਾਂ ਦੇ ਨੰਬਰ ਜਨਤਕ ਕਰਨ ਲਈ ਕਿਹਾ, ਤਾਂ ਜੋ ਕਿਸੇ ਵੀ ਹੰਗਾਮੀ ਹਾਲਤ ਵਿਚ ਇਨਾਂ ਨੰਬਰਾਂ ’ਤੇ ਸੰਪਰਕ ਕਰ ਕੇ ਐਂਬੂਲੈਂਸ ਅਤੇ ਡਾਕਟਰੀ ਸੇਵਾਵਾਂ ਤੁਰੰਤ ਹਾਸਲ ਕੀਤੀਆਂ ਜਾ ਸਕਣ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਉਨਾਂ ਨੂੰ ਜ਼ਿਲੇ ਵਿਚ ਕੋਵਿਡ ਤੋਂ ਬਚਾਅ ਅਤੇ ਜਾਗਰੂਕਤਾ ਸਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਆਈ. ਐਮ. ਏ ਦੇ ਅਹੁਦੇਦਾਰਾਂ ਨਾਲ ਮੀਟਿੰਗ ਦੌਰਾਨ ਉਨਾਂ ਆਈ. ਐਮ. ਏ ਨੂੰ ਕੋਵਿਡ ਸਬੰਧੀ ਆਪਣਾ ਇਕ ਹਸਪਤਾਲ ਖੋਲਣ ਦੀ ਅਪੀਲ ਕੀਤੀ, ਜਿਸ ਲਈ ਉਨਾਂ ਨੂੰ ਬਿਲਡਿੰਗ, ਹੋਰ ਬੁਨਿਆਦੀ ਸਹੂਲਤਾਂ ਅਤੇ ਫੰਡ ਆਦਿ ਮੁਹੱਈਆ ਕਰਵਾਉਣ ਦੀ ਪੇਸ਼ਕਸ਼ ਕੀਤੀ ਗਈ, ਜਿਸ ਦਾ ਅਹੁਦੇਦਾਰਾਂ ਵੱਲੋਂ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ। ਉਨਾਂ ਧਾਰਮਿਕ ਆਗੂਆਂ ਨਾਲ ਮੀਟਿੰਗ ਕਰਦਿਆਂ ਉਨਾਂ ਨੂੰ ਅਪੀਲ ਕੀਤੀ ਕਿ ਧਾਰਮਿਕ ਸਥਾਨਾਂ ’ਤੇ ਅਰਦਾਸ ਤੋਂ ਬਾਅਦ ਲੋਕਾਂ ਨੂੰ ਕੋਵਿਡ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ, ਜਿਵੇਂ ਕਿ ਮਾਸਕ ਪਹਿਨਣ, ਸੋਸ਼ਲ ਡਿਸਟੈਂਸਿੰਗ ਰੱਖਣ ਅਤੇ ਹੱਥ ਵਾਰ-ਵਾਰ ਧੋਣ ਆਦਿ ਦੀ ਅਪੀਲ ਕੀਤੀ ਜਾਵੇ। ਇਸੇ ਤਰਾਂ ਵਪਾਰ ਮੰਡਲ ਦੇ ਅਹੁਦੇਦਾਰਾਂ ਨਾਲ ਮੀਟਿੰਗ ਦੌਰਾਨ ਉਨਾਂ ਵਪਾਰੀਆਂ ਅਤੇ ਦੁਕਾਨਦਾਰਾਂ ਕੋਲੋਂ ਕੋਵਿਡ ਨੂੰ ਹਰਾਉਣ ਲਈ ਸਹਿਯੋਗ ਦੀ ਮੰਗ ਕੀਤੀ। ਉਨਾਂ ਕਿਹਾ ਕਿ ਸਮਾਜ ਦਾ ਹਰੇਕ ਵਿਅਕਤੀ ਦੁਕਾਨਦਾਰਾਂ ਨਾਲ ਨੇੜਿਓਂ ਜੁੜਿਆ ਹੋਇਆ ਹੈ, ਇਸ ਲਈ ਉਨਾਂ ਵੱਲੋਂ ਆਪਣੇ ਸਾਥੀਆਂ ਅਤੇ ਗਾਹਕਾਂ ਪ੍ਰਤੀ ਸਾਵਧਾਨੀਆਂ ਵਰਤਣ ਦਾ ਦਿੱਤਾ ਸੰਦੇਸ਼ ਬੇਹੱਦ ਮਾਅਨੇ ਰੱਖਦਾ ਹੈ।ਇਸ ਮੌਕੇ ਵਿਧਾਇਕ ਬਲਾਚੌਰ ਚੌਧਰੀ ਦਰਸ਼ਨ ਲਾਲ ਮੰਗੂਪੁਰ, ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ, ਐਸ. ਐਸ. ਪੀ ਅਲਕਾ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਜ) ਅਦਿੱਤਿਆ ਉੱਪਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਰਬਜੀਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਦੀਪਜੋਤ ਕੌਰ, ਐਸ. ਡੀ. ਐਮ ਬੰਗਾ ਵਿਰਾਜ ਤਿੜਕੇ, ਸਿਵਲ ਸਰਜਨ ਡਾ. ਰਾਜਿੰਦਰ ਕੁਮਾਰ ਭਾਟੀਆ ਤੇ ਹੋਰ ਹਾਜ਼ਰ ਸਨ। 

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Shaheed Bhagat Singh Nagar , SBS Nagar , Nawanshahr

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD