Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਬਲਬੀਰ ਸਿੰਘ ਸਿੱਧੂ ਵਲੋਂ ਲੋਕਾਂ ਨੂੰ ਕੋਵਿਡ ਟੈਸਟ ਕਰਵਾਕੇ ਕੀਮਤੀ ਜਾਨਾਂ ਬਚਾਉਣ ਦੀ ਭਾਵਨਾਤਮਿਕ ਅਪੀਲ

ਸਿਵਲ ਹਸਪਤਾਲ ਵਿਖੇ ਕੋਵਿਡ-19 ਸਬੰਧੀ ਮੌਜੂਦਾ ਸਥਿਤੀ ਦਾ ਲਿਆ ਜਾਇਜ਼ਾ

Web Admin

Web Admin

5 Dariya News

ਜਲੰਧਰ , 10 Sep 2020

Last updated on: Sep 10, 2020, 00:00 IST

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸੂਬਾ ਵਾਸੀਆਂ ਨੂੰ ਭਾਵਨਾਤਮਿਕ ਅਪੀਲ ਕਰਦਿਆਂ ਕਿਹਾ ਕਿ ਕੋਵਿਡ ਦਾ ਟੈਸਟ ਕਰਵਾਉਣ ਲਈ ਅਗੇ ਆਉÎਣ, ਕਿਉਂਕਿ ਕੋਵਿਡ ਤੋਂ ਪ੍ਰਭਾਵਿਤ ਮਰੀਜ਼ਾਂ ਵਲੋਂ ਟੈਸਟ ਕਰਵਾਉਣ ਵਿੱਚ ਦੇਰੀ ਕਰਨਾ ਕੋਰੋਨਾ ਵਾਇਰਸ ਖਿਲਾਫ਼ ਲੜਾਈ ਦੌਰਾਨ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਸ੍ਰੀ ਸਿੰਧੂ ਜੋ ਕਿ ਸਿਹਤ ਵਿਭਾਗ ਵਲੋਂ ਕੋਵਿਡ-19 ਦੀ ਸਥਿਤੀ ਸਬੰਧੀ ਜਲੰਧਰ ਵਿਖੇ ਜਾਇਜ਼ਾ ਲੈ ਰਹੇ ਸਨ ਨੇ ਕਿਹਾ ਕਿ ਸੂਬਾ ਸਰਕਾਰ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ 24 ਘੰਟੇ ਅਣਥੱਥ ਯਤਨ ਕੀਤੇ ਜਾ ਰਹੇ ਹਨ ਅਤੇ ਸਾਨੂੰ ਸਭ ਨੂੰ ਕੋਵਿਡ-19 ਬਿਮਾਰੀ ਸਬੰਧੀ ਕੋਈ ਵੀ ਲੱਛਣ ਦਿਖਾਈ ਦੇਣ 'ਤੇ ਤੁਰੰਤ ਸਿਹਤ ਵਿਭਾਗ ਦੀ ਟੀਮ ਨਾਲ ਸੰਪਰਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਨੂੰ ਬੁਖ਼ਾਰ ਜਾਂ ਬਿਮਾਰੀ ਸਬੰਧੀ ਹੋਰ ਕੋਈ ਲੱਛਣ ਦਿਖਾਈ ਦਿੰਦੇ ਹਨ ਤਾਂ ਉਨਾਂ ਨੂੰ ਤੁਰੰਤ ਕੋਵਿਡ ਦਾ ਟੈਸਟ ਕਰਵਾਉਣਾ ਚਾਹੀਦਾ ਹੈ ਤਾਂ ਜੋ ਕੋਵਿਡ ਅਤੇ ਹੋਰ ਦੂਸਰੀਆਂ ਬਿਮਾਰੀਆਂ ਤੋਂ ਪ੍ਰਭਾਵਿਤ ਵਿਅਕਤੀਆਂ ਦਾ ਜਲਦ ਤੋਂ ਜਲਦ ਇਲਾਜ ਸ਼ੁਰੂ ਕੀਤਾ ਜਾ ਸਕੇ।ਸ੍ਰੀ ਸਿੱਧੂ ਨੇ ਕਿਹਾ ਕਿ ਹਰ ਇਕ ਨੂੰ ਕੋਵਿਡ-19 ਮਹਾਂਮਾਰੀ ਪ੍ਰਤੀ ਪੂਰੀ ਤਰ੍ਹਾਂ ਚੌਕਸ ਰਹਿ ਕੇ ਮਹੱਤਵਪੂਰਨ ਭੂਮਿਕਾ ਨਿਭਾਉਣੀ ਹੋਵੇਗੀ ,ਜੋ ਕਿ ਕੋਵਿਡ-19 ਮਹਾਂਮਾਰੀ ਤੋਂ ਸੁਰੱਖਿਆ ਵਿੱਚ ਸਹਾਈ ਹੋਵੇਗੀ ਕਿਉਂਕਿ ਕੋਵਿਡ ਪ੍ਰਤੀ ਜਾਗਰੂਕਤਾ ਹੀ ਇਸ ਬਿਮਾਰੀ ਨੂੰ ਦੂਰ ਰੱਖ ਸਕਦੀ ਹੈ।ਸਿਹਤ ਅਮਲੇ ਨੂੰ ਆਪਣਾ ਪਰਿਵਾਰ ਦਸਦਿਆਂ ਸ੍ਰੀ ਸਿੱਧੂ ਨੇ ਕੋਵਿਡ-19 ਮਹਾਂਮਾਰੀ ਦੌਰਾਨ ਉਨਾਂ ਵਲੋਂ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਕੋਰੋਨਾ ਵਾਇਰਸ ਮਹਾਂਮਾਰੀ ਦੌਰਾਨ ਸ਼ਲਾਘਾਯੋਗ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੋਰੋਨਾ ਵਾਇਰਸ ਖਿਲਾਫ਼ ਡਾਕਟਰਾਂ, ਮੈਡੀਕਲ ਅਮਲੇ ਅਤੇ ਹੋਰਨਾਂ ਵਲੋਂ ਮਨੁੱਖਤਾ ਦੀ ਭਲਾਈ ਲਈ ਨਿਭਾਈਆਂ ਜਾ ਰਹੀਆਂ ਸ਼ਾਨਦਾਰ ਸੇਵਾਵਾਂ ਨੂੰ ਇਤਿਹਾਸ ਵਿੱਚ ਹਮੇਸ਼ਾ ਯਾਦ ਰੱਖਿਆ ਜਾਵੇਗਾ।ਸ੍ਰੀ ਸਿੱਧੂ ਨੇ ਕਿਹਾ ਕਿ ਬਿਨਾਂ ਵਰਦੀ ਦੇ ਇਨਾਂ ਸੈਨਿਕਾਂ ਵਲੋਂ ਕੀਤੀ ਗਈ ਸਖ਼ਤ ਮਿਹਨਤ ਦੂਸਰਿਆਂ ਲਈ ਆਪਣੀ ਡਿਊਟੀ ਨੂੰ ਪੂਰੀ ਸਮਰੱਥਾ ਅਤੇ ਜਿੰਮੇਵਾਰੀ ਨਾਲ ਨਿਭਾਉਣ ਲਈ ਪ੍ਰੇਰਣਾ ਦਾਇਕ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਸਮੁੱਚੀ ਮਾਨਵਤਾ ਇਨ੍ਹਾਂ ਬਹਾਦਰ ਕੋਰੋਨਾ ਯੋਧਿਆਂ ਅਗੇ ਨਤਮਸਤਕ ਹੈ ਜੋ ਮਨੁੱਖੀ ਹੋਂਦ ਨੂੰ ਬਚਾਉਣ ਲਈ ਦਿਨ ਰਾਤ ਅਣਥੱਕ ਯਤਨ ਕਰ ਰਹੇ ਹਨ।ਇਸ ਮੌਕੇ ਸ੍ਰੀ ਸਿੱਧੂ ਵਲੋਂ ਸਿਹਤ ਟੀਮਾਂ ਵਲੋਂ ਪੂਰੇ ਜ਼ੋਰਾਂ ਨਾਲ ਕੀਤੇ ਜਾ ਰਹੇ ਟੈਸਟਾਂ 'ਤੇ ਤਸ਼ੱਲੀ ਦਾ ਪ੍ਰਗਟਾਵਾ ਕੀਤਾ ਗਿਆ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਜਸਬੀਰ ਸਿਘ, ਉਪ ਮੰਡਲ ਮੈਜਿਸਟਰੇਟ ਸ੍ਰੀ ਰਾਹੁਲ ਸਿੰਧੂ, ਮੈਡੀਕਲ ਸੁਪਰਡੰਟ ਮਨਦੀਪ ਕੌਰ, ਐਸ.ਐਮ.ਓ.ਕਸ਼ਮੀਰੀ ਲਾਲ, ਡਾ.ਪਰਮਜੀਤ ਸਿੰਘ ਅਤੇ ਹੋਰ ਵੀ ਹਾਜ਼ਰ ਸਨ।

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Punjab Congress , Punjab Government , Government of Punjab , Jalandhar , Punjab Fights Corona , Coronavirus , COVID 19 , Novel Coronavirus , India Fights Corona , Fight Against Corona

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD