Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਦੋ ਕੁਇੰਟਲ ਭੁੱਕੀ ਸਮੇਤ ਤਿੰਨ ਮੁਲਜ਼ਮ ਕਾਬੂ : ਅਮਨੀਤ ਕੌਂਡਲ

ਬਾਹਰਲੇ ਸੂਬਿਆਂ ਵਿੱਚੋਂ ਲਿਆਉਂਦੇ ਸਨ ਨਸ਼ੀਲੇ ਪਦਾਰਥ, ਜ਼ਿਲ੍ਹਾ ਪੁਲੀਸ ਮੁਖੀ ਅਮਨੀਤ ਕੌਂਡਲ ਨੇ ਦਿੱਤੀ ਜਾਣਕਾਰੀ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 11 Sep 2020

Last updated on: Sep 11, 2020, 00:00 IST

ਜ਼ਿਲ੍ਹਾ ਪੁਲੀਸ ਮੁਖੀ ਅਮਨੀਤ ਕੌਂਡਲ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਨੇ ਦੱਸਿਆ ਕਿ ਮਾੜੇ ਅਨਸਰਾਂ ਤੇ ਨਸ਼ਿਆਂ ਵਿਰੁੱਧ ਵਿੱਢੀ ਗਈ ਮੁਹਿੰਮ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ, ਜਦੋਂ ਪੁਲੀਸ ਨੇ ਨਸ਼ਾ ਤਸਕਰੀ ਦੇ ਦੋਸ਼ ਹੇਠ ਤਿੰਨ ਮੁਲਜ਼ਮਾਂ ਨੂੰ 02 ਕੁਇੰਟਲ ਭੁੱਕੀ ਅਤੇ 150 ਗਰਾਮ ਅਫੀਮ ਸਮੇਤ ਕਾਬੂ ਕੀਤਾ।ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਜਗਜੀਤ ਸਿੰਘ ਜੱਲਾ, ਪੁਲਿਸ ਕਪਤਾਨ (ਇੰਨ) ਅਤੇ ਮਨਜੀਤ ਸਿੰਘ, ਉਪ ਕਪਤਾਨ ਪੁਲਿਸ, ਸਬ-ਡਵੀਜ਼ਨ, ਫਤਹਿਗੜ੍ਹ ਸਾਹਿਬ ਦੀ ਨਿਗਰਾਨੀ ਹੇਠ ਮੁੱਖ ਅਫਸਰ, ਥਾਣਾ ਸਰਹਿੰਦ ਇੰਸਪੈਕਟਰ ਗੁਰਇਕਬਾਲ ਸਿੰਘ ਦੇ ਨਿਰਦੇਸ਼ਾਂ 'ਤੇ ਮਿਤੀ 10-09-2020 ਨੂੰ ਸ:ਥਾਣੇ: ਜਸਵੀਰ ਸਿੰਘ ਸਮੇਤ ਪੁਲਿਸ ਪਾਰਟੀ ਤਰਖਾਣ ਮਾਜਰਾ ਕੱਟ 'ਤੇ ਮੌਜੂਦ ਸੀ।ਜ਼ਿਲ੍ਹਾ ਪੁਲੀਸ ਮੁਖੀ ਨੇ ਦੱਸਿਆ ਕਿ ਪੁਲੀਸ ਨੂੰ ਪਤਾ ਲੱਗਿਆ ਕਿ ਮੁਲਜ਼ਮ ਭਾਰੀ ਮਾਤਰਾ ਵਿਚ ਨਸ਼ਾ ਲੈ ਕੇ ਸਰਹਿੰਦ ਵੱਲ ਨੂੰ ਆ ਰਹੇ ਹਨ।ਇਸ 'ਤੇ ਸ.ਥਾਣੇ: ਬਲਵਿੰਦਰ ਸਿੰਘ ਥਾਣਾ ਸਰਹਿੰਦ ਵੱਲੋਂ ਪਿੰਡ ਤਰਖਾਣ ਮਾਜਰਾ ਕੱਟ 'ਤੇ ਨਾਕਾਬੰਦੀ ਕਰ ਕੇ ਵਕਤ ਕਰੀਬ 06:00 ਵਜੇ ਸ਼ਾਮ ਟਰੱਕ ਨੰਬਰ PB-10-HE-7918 ਨੂੰ ਚੈਕਿੰਗ ਲਈ ਰੋਕਿਆ ਗਿਆ। ਮਨਜੀਤ ਸਿੰਘ, ਉਪ ਕਪਤਾਨ ਪੁਲਿਸ, ਸਰਕਲ, ਫਤਹਿਗੜ੍ਹ ਸਾਹਿਬ ਨੇ ਆਪਣੀ ਨਿਗਰਾਨੀ ਹੇਠ ਸ.ਥਾਣੇ: ਬਲਵਿੰਦਰ ਸਿੰਘ ਰਾਹੀਂ ਟਰੱਕ ਨੰਬਰ PB-10-HE-7918 ਦੀ ਤਲਾਸ਼ੀ ਕਰਵਾਈ।ਤਲਾਸ਼ੀ ਦੌਰਾਨ ਟਰੱਕ ਵਿੱਚੋਂ 02 ਕੁਇੰਟਲ ਭੂੱਕੀ ਚੂਰਾ ਪੋਸਤ ਅਤੇ 150 ਗ੍ਰਾਮ ਅਫੀਮ ਬਰਾਮਦ ਹੋਈ। ਇਸ ਸਬੰਧੀ ਮੁਲਜ਼ਮ ਜਸਵੀਰ ਸਿੰਘ, ਗੁਲਬਾਗ ਸਿੰਘ, ਰਵਿੰਦਰ ਸਿੰਘ ਨੂੰ ਮੌਕੇ 'ਤੇ ਹੀ ਗ੍ਰਿਫਤਾਰ ਕੀਤਾ ਗਿਆ ਅਤੇ ਇਕ ਹੋਰ ਮੁਲਜ਼ਮ ਲਖਵੀਰ ਸਿੰਘ ਜੋ ਰਸਤੇ ਵਿੱਚ ਹੀ ਟਰੱਕ ਵਿੱਚੋਂ ਉੱਤਰ ਗਿਆ ਸੀ, ਦੀ ਗ੍ਰਿਫਤਾਰੀ ਹਾਲੇ ਬਾਕੀ ਹੈ।ਲਖਵੀਰ ਸਿੰਘ ਉਰਫ ਲੱਖੀ, ਜਸਵੀਰ ਸਿੰਘ ਉਰਫ ਜੱਸਾ ਵਾਸੀਆਨ ਵਾਰਡ ਨੰਬਰ 05 ਤੱਕੀਆ ਮੁਹੱਲਾ ਅਮਲੋਹ, ਗੁਲਬਾਗ ਸਿੰਘ ਉਰਫ ਦੁੱਲਾ ਵਾਸੀ ਪਿੰਡ ਅਲਾਦਾਦਪੁਰ ਥਾਣਾ ਅਮਲੋਹ ਅਤੇ ਰਵਿੰਦਰ ਸਿੰਘ ਵਾਸੀ ਪਿੰਡ ਭੱਦਲਥੂਹਾ ਥਾਣਾ ਅਮਲੋਹ ਹਾਲ ਕਿਰਾਏਦਾਰ ਪਿੰਡ ਅਲਾਦਾਦਪੁਰ ਥਾਣਾ ਅਮਲੋਹ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਖਿਲਾਫ ਮੁਕੱਦਮਾ ਨੰਬਰ 270 ਮਿਤੀ 10-09-2020 ਅ/ਧ 18,15,22/61/85 ਐਨ.ਡੀ.ਪੀ.ਐਸ ਐਕਟ ਥਾਣਾ ਸਰਹਿੰਦ ਵਿਖੇ ਦਰਜ ਰਜਿਸਟਰ ਕੀਤਾ ਗਿਆ ਹੈ।ਮੁਲਜ਼ਮ ਲਖਵੀਰ ਸਿੰਘ ਖਿਲਾਫ ਪਹਿਲਾਂ ਵੀ ਮੁ.ਨੰ. 114/2017 ਅ/ਧ 15 ਐਨ.ਡੀ.ਪੀ.ਐਸ ਐਕਟ ਥਾਣਾ ਅਮਲੋਹ ਅਤੇ ਮੁ.ਨੰ. 91/2019 ਅ/ਧ 15,18 ਐਨ.ਡੀ.ਪੀ.ਐਸ ਐਕਟ ਥਾਣਾ ਸਰਹਿੰਦ ਦਰਜ ਹਨ।ਇਸੇ ਤਰ੍ਹਾਂ ਜਸਵੀਰ ਸਿੰਘ ਖ਼ਿਲਾਫ਼ ਮੁ.ਨੰ. 110/2018 ਅ/ਧ 15,29 ਐਨ.ਡੀ.ਪੀ.ਐਸ ਐਕਟ ਥਾਣਾ ਘੱਗਾ ਜ਼ਿਲਾ ਪਟਿਆਲਾ ਵਿਖੇ ਦਰਜ ਹਨ।

 

Tags: Crime News Punjab , Punjab Police , Police , Crime News , SSP Fatehgarh Sahib , Fatehgarh Sahib , Amneet Kondal , Fatehgarh Sahib Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD