Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਾਲਮੀਕਿ ਅਤੇ ਮਜ਼ਬੀ ਸਿੱਖਾਂ ਦੀ ਸਾਢੇ ਬਾਰਾਂ ਪਰਸੈਂਟ ਰਿਜ਼ਰਵੇਸ਼ਨ ਦੀ ਸੁਪਰੀਮ ਕੋਰਟ ਵਿੱਚ ਪੈਰਵੀ ਕਰਨ ਲਈ ਵਾਲਮੀਕਿ ਸਭਾ ਨੇ ਪੰਜਾਬ ਸਰਾਕਰ ਦਾ ਕੀਤਾ ਧੰਨਵਾਦ

Web Admin

Web Admin

5 Dariya News

ਐਸ.ਏ.ਐਸ. ਨਗਰ , 11 Sep 2020

Last updated on: Sep 11, 2020, 00:00 IST

ਚੇਅਰਮੈਨ ਸਫਾਈ ਕਰਮਚਾਰੀ ਕਮਿਸ਼ਨ ਗੇਜਾ ਰਾਮ ਨੇ ਦੱਸਿਆ ਕਿ  ਵਾਲਮੀਕਿ ਅਤੇ ਮਜ਼ਬੀ ਸਿੱਖਾਂ ਦੀ ਸਾਢੇ ਬਾਰਾਂ ਪਰਸੈਂਟ ਰਿਜ਼ਰਵੇਸ਼ਨ ਦੀ ਸੁਪਰੀਮ ਕੋਰਟ ਵਿੱਚ ਪੈਰਵੀ ਕਰਨ ਲਈ ਵਾਲਮੀਕਿ ਸਭਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ I ਉਨ੍ਹਾਂ ਦੱਸਿਆ ਕਿ ਇਸ ਮੌਕੇ ਡਾ. ਰਾਜ ਕੁਮਾਰ ਵੇਰਕਾ ਵੱਲੋਂ  ਜਾਣਕਾਰੀ ਦਿੱਤੀ ਗਈ ਕਿ ਪੰਜਾਬ ਸਰਕਾਰ ਵੱਲੋਂ ਬਹੁਤ ਛੇਤੀ 22 ਹਜ਼ਾਰ ਸਰਕਾਰੀ ਨੌਕਰੀਆਂ ਭਰੀਆਂ ਜਾ ਰਹੀਆਂ ਹਨ ਜਿਨ੍ਹਾਂ ਵਿੱਚ ਵਾਲਮੀਕਿ ਅਤੇ ਮਜ਼ਬੀ ਸਿੱਖਾਂ ਦਾ ਬੈਕਲਾਗ ਭਰਿਆ ਜਾਵੇਗਾ ।ਉਨ੍ਹਾਂ ਦੱਸਿਆ ਕਿ  ਡਾ. ਵੇਰਕਾ ਨੇ ਵਾਲਮੀਕਿ ਸਭਾ ਦੀ ਇਕੱਤਰਤਾ ਦੌਰਾਨ ਦੱਸਿਆ ਕਿ ਵਾਲਮੀਕਿ ਅਤੇ ਮਜ਼ਬੀ ਸਿੱਖਾਂ ਨੂੰ ਸਾਢੇ ਬਾਰਾਂ ਪਰਸੈਂਟ ਗਿਆਨੀ ਜੈਲ ਸਿੰਘ ਜੀ ਦੀ ਕਾਂਗਰਸ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਕੁੱਲ ਅਬਾਦੀ ਵਿੱਚੋਂ ਅੱਧੀ ਅਬਾਦੀ ਦੇ ਆਧਾਰ ਤੇ ਵੰਡ ਕੇ ਦਿੱਤੀ ਗਈ ਸੀ। ਇਸ ਰਿਜਰਵੇਸ਼ਨ ਨੂੰ ਪੰਜਾਬ ਸਰਕਾਰ ਨੇ ਰਿਜਰਵੇਸ਼ਨ ਐਕਟ 2006 ਬਣਾ ਕੇ ਬਰਕਰਾਰ ਰੱਖਿਆ ਸੀ। ਇਸਨੂੰ ਰਵਿਦਾਸੀਆ ਸਮਾਜ ਨੇ ਸੁਪਰੀਮ ਕੋਰਟ ਵਿੱਚ ਚੈਲੰਜ ਕੀਤਾ ਗਿਆ ਸੀ। ਹੁਣ ਪੰਜਾਬ ਸਰਕਾਰ ਦੀ ਅਪੀਲ ਤੇ ਸੁਪਰੀਮ ਕੋਰਟ ਵੱਲੋਂ ਫੈਸਲਾ ਕਰਕੇ ਵਾਲਮੀਕਿ ਅਤੇ ਮਜ਼ਬੀ ਸਿੱਖਾਂ ਦੀ ਰਿਜਰਵੇਸ਼ਨ ਬਰਕਰਾਰ ਰੱਖੀ ਗਈ ਹੈ। ਇਸ ਲਈ ਅਸੀ ਸਭ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ। ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਦੀ ਮੋਦੀ ਸਰਕਾਰ ਨੇ ਵਿਦਿਆਰਥੀਆਂ ਦੇ ਵਜੀਫੇ 2016 ਤੋਂ ਬੰਦ ਕਰ ਦਿੱਤੇ ਹਨ ਪਰ  ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਪੰਜਾਬ ਦੇ ਐਸ.ਸੀ. ਵਿਦਿਆਰਥੀਆਂ ਨੂੰ ਸਮਾਰਟ ਕਾਰਡ ਬਣਾ ਕੇ ਦੇਣ ਦਾ ਫੈਸਲਾ ਕੀਤਾ ਹੈ ਅਤੇ ਇਹ ਸਮਾਰਟ ਕਾਰਡ 2 ਅਕਤੂਬਰ ਤੋਂ ਲਾਗੂ ਕੀਤੇ ਜਾ ਰਹੇ ਹਨ । ਉਨ੍ਹਾਂ ਨੇ ਪੰਜਾਬ ਦੇ ਵਾਲਮੀਕਿ ਅਤੇ ਮਜ਼ਬੀ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਪੜ੍ਹਾਉਣ ਤਾਂ ਕਿ ਸਾਡਾ ਸਮਾਜ ਪ੍ਰਗਤੀ ਕਰ ਸਕੇ ।ਮੀਟਿੰਗ ਵਿੱਚ  ਵਾਲਮੀਕਿ ਸਭਾ ਦੇ ਉਪ ਪ੍ਰਧਾਨ ਸੈਂਟਰਲ ਸ੍ਰੀ ਗਮੀ ਕਲਿਆਣ, ਚੇਅਰਮੈਨ ਲੱਖਾ ਸਿੰਘ ਵਲਟੋਹਾ, ਜਨਰਲ ਸਕੱਤਰ ਨਿਸ਼ਾਨ ਸਿੰਘ, ਸੀਨੀਅਰ ਉਪ ਪ੍ਰਧਾਨ ਮਹਿਲਾ ਵਿੰਗ ਬਲਜੀਤ ਕੌਰ, ਹਰਪ੍ਰੀਤ ਗਿੱਲ ਫਿਰੋਜ਼ਪੁਰ, ਗੁਰਸੇਵਕ ਸਿੰਘ ਸੰਗਰੂਰ, ਡਾਕਟਰ ਸੁਰਿੰਦਰ ਸਿੰਘ ਵਲਟੋਹਾ, ਛਿੰਦਰ ਸਿੰਘ ਦਿੜ੍ਹਬਾ, ਪ੍ਰਧਾਨ ਯੂਥ ਵਿੰਗ ਜਤਿੰਦਰ ਚਨੇ, ਸਰਪਰਸਤ ਯੂਥ ਵਿੰਗ ਆਲ ਇੰਡੀਆ ਸ਼ੀਤਲ ਦੀਪ, ਰੋਹਿਤ ਵਾਲੀਆਂ, ਜਿਲ੍ਹਾ ਪ੍ਰਧਾਨ ਲੁਧਿਆਣਾ ਅਮਿਤ ਕਲਿਆਣ, ਬੁੱਝਾ ਸਿੰਘ ਜਗਰਾਉ, ਕਨੂੰਨੀ ਸਲਾਹਕਾਰ ਸ੍ਰੀ ਰਾਹੂਲ ਆਦੀਆ, ਕਰਲੈਨ ਸਿੰਘ ਸਹੋਤਾ, ਸ੍ਰੀ ਗੇਜਾ ਰਾਮ ਵਾਲਮੀਕਿ ਸ਼ਾਮਲ ਸਨ I

 

Tags: Geja Ram Valmiki

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD