Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਵਿੱਚ ਮੈਡੀਕਲ ਆਕਸੀਜਨ ਦੀ ਕੋਈ ਕਮੀ ਨਹੀਂ : ਬਲਬੀਰ ਸਿੱਧੂ

ਪੰਜਾਬ ਸਰਕਾਰ ਨੇ ਰੋਜ਼ਾਨਾ 800 ਆਕਸੀਜਨ ਸਿਲੰਡਰਾਂ ਦੇ ਉਤਪਾਦਨ ਅਤੇ ਭਰਾਈ ਲਈ ਵਿਸਥਾਰਤ ਪ੍ਰਬੰਧ ਕੀਤੇ

Web Admin

Web Admin

5 Dariya News

ਚੰਡੀਗੜ , 11 Sep 2020

Last updated on: Sep 11, 2020, 00:00 IST

ਕੋਵਿਡ ਮਹਾਂਮਾਰੀ ਦੇ ਦੌਰਾਨ ਸੂਬੇ ਭਰ ਦੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਮੈਡੀਕਲ ਆਕਸੀਜਨ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਕਿਹਾ ਕਿ ਰਾਜ ਸਰਕਾਰ ਨੇ ਆਕਸੀਜਨ ਸਿਲੰਡਰਾਂ ਦੇ ਉਤਪਾਦਨ ਅਤੇ ਮੁੜ ਭਰਾਈ ਲਈ ਵਿਸਥਾਰਤ ਪ੍ਰਬੰਧ ਕੀਤੇ ਹਨ।ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਲੁਧਿਆਣਾ ਜ਼ਿਲੇ ਦੇ ਹਸਪਤਾਲਾਂ ਨੂੰ ਮੈਡੀਕਲ ਆਕਸੀਜਨ ਦੀ ਸਪਲਾਈ ਯਕੀਨੀ ਬਣਾਉਣ ਤੋਂ ਇਲਾਵਾ ਜ਼ਿਲਾ ਪ੍ਰਸ਼ਾਸਨ ਨੇ ਲੋੜ ਅਨੁਸਾਰ ਹੋਰ ਜ਼ਿਲਿਆਂ ਨੂੰ ਆਕਸੀਜਨ ਦੀ ਸਪਲਾਈ ਯਕੀਨੀ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਹਨ। ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਲੁਧਿਆਣਾ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਦੇ ਠੋਸ ਯਤਨਾਂ ਸਦਕਾ ਲੁਧਿਆਣਾ ਵਿੱਚ ਰੋਜ਼ਾਨਾ 800 ਆਕਸੀਜਨ ਸਿਲੰਡਰਾਂ ਦੇ ਉਤਪਾਦਨ ਅਤੇ ਰੋਜ਼ਾਨਾ 3000 ਸਿਲੰਡਰਾਂ ਦੀ ਭਰਾਈ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਸ. ਸਿੱਧੂ ਨੇ ਕਿਹਾ ਕਿ ਲੁਧਿਆਣਾ ਸਭ ਤੋਂ ਵੱਡਾ ਅਤੇ ਸੂਬੇ ਦੇ ਕੋਵਿਡ ਨਾਲ ਸਭ ਤੋਂ ਵੱਧ ਪ੍ਰਭਾਵਿਤ ਜ਼ਿਲਿਆਂ ਵਿੱਚੋਂ ਇੱਕ ਹੈ। ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਹਸਪਤਾਲਾਂ ਨੂੰ ਮੈਡੀਕਲ ਆਕਸੀਜਨ ਦੀ ਸਪਲਾਈ ਤੁਰੰਤ ਸ਼ੁਰੂ ਕਰਨ ਲਈ ਲੁਧਿਆਣਾ ਦੇ ਉਦਯੋਗਪਤੀਆਂ ਨੂੰ ਕਿਹਾ ਹੈ । ਇਸ ਤੋਂ ਪਹਿਲਾਂ ਵੈਲਟੇਕ ਇਕਉਪਮੈਂਟਜ਼ ਐਂਡ ਇਨਫਰਾਸਟਰੱਕਚਰ ਲਿਮਟਿਡ ਦਾ ਗਿਆਸਪੁਰਾ ਪਿੰਡ ਵਿਖੇ ਸਥਾਪਤ ਇੱਕ ਪਲਾਂਟ ਸਿਰਫ ਉਦਯੋਗਾਂ ਲਈ ਆਕਸੀਜਨ ਪੈਦਾ ਕਰਦਾ ਸੀ। ਇਸੇ ਤਰਾਂ ਆਕਸੀਜਨ ਦੇ ਜ਼ਿਆਦਾਤਰ ਸਪਲਾਇਰਾਂ ਕੋਲ ਮੈਡੀਕਲ ਆਕਸੀਜਨ ਦੀ ਸਪਲਾਈ ਦਾ ਲਾਇਸੰਸ ਨਹੀਂ ਸੀ।ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨਾਲ ਤਾਲਮੇਲ ਕਰਕੇ ਲੁਧਿਆਣਾ ਦੇ ਪੰਜ ਆਕਸੀਜਨ ਸਪਲਾਇਅਰਜ਼ (ਹਰਪ੍ਰੀਤ ਕ੍ਰਾਇਓਜੀਨਿਕਸ, ਜੀ.ਡੀ.ਆਰ. ਗੈਸਿਜ਼, ਵੈਲਟੇਕ ਇਕਉਪਮੈਂਟਜ਼, ਬੀਓਸੀ ਗੈਸਿਜ਼ ਅਤੇ ਅਪਰਨਾ ਗੈਸਿਜ਼) ਨੂੰ ਮੈਡੀਕਲ ਆਕਸੀਜਨ ਰੀਪੈਕਿੰਗ ਲਾਇਸੰਸ ਜਾਰੀ ਕੀਤੇ ਗਏ ਹਨ। ਮੈਸਰਜ਼ ਵੈਲਟੇਕ ਇਕਉਪਮੈਂਟਜ਼ ਐਂਡ ਇਨਫਰਾਸਟਰੱਕਚਰ ਲਿਮਟਿਡ ਦੀ ਇੱਕ ਨਿਰਮਾਣ ਇਕਾਈ ਨੂੰ ਮੈਡੀਕਲ ਆਕਸੀਜਨ ਦੇ ਉਤਪਾਦਨ ਲਈ ਲਾਇਸੈਂਸ ਜਾਰੀ ਕੀਤਾ ਗਿਆ ਹੈ। ਇਹ ਲੁਧਿਆਣਾ ਵਿੱਚ ਦਿੱਤਾ ਪਹਿਲਾ ਲਾਇਸੰਸ ਹੈ ਜਿਸ ਨਾਲ ਮੈਡੀਕਲ ਆਕਸੀਜਨ ਦੀ ਕਮੀ ਪੂਰੀ ਹੋਈ ਹੈ।ਜ਼ਿਲਾ ਪ੍ਰਸ਼ਾਸਨ ਦੀ ਪ੍ਰੇਰਨਾ ਸਦਕਾ, ਵੈਲਟੇਕ ਇਕਉਪਮੈਂਟਜ਼ ਨੇ ’ਸੰਭਵ’ ਫਾਉਂਡੇਸ਼ਨ ਦੇ ਬੈਨਰ ਹੇਠ ਲੋੜਵੰਦ ਵਿਅਕਤੀਆਂ ਲਈ ਆਕਸੀਜਨ ਸਿਲੰਡਰਾਂ ਦੀ ਮੁਫ਼ਤ ਸਪਲਾਈ ਸ਼ੁਰੂ ਕੀਤੀ ਹੈ। ਲੋੜਵੰਦ ਇਸ ਮੁਫ਼ਤ ਸੇਵਾ ਦਾ ਲਾਭ ਲੈਣ ਲਈ ਮੋਬਾਈਲ ਨੰਬਰ 97799-18899 ਅਤੇ 98140-27317 ’ਤੇ ਸੰਪਰਕ ਕਰ ਸਕਦੇ ਹਨ।ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਡਿਪਟੀ ਕਮਿਸ਼ਨਰ, ਲੁਧਿਆਣਾ ਅਤੇ ਨੋਡਲ ਅਫ਼ਸਰ ਮੈਡੀਕਲ ਆਕਸੀਜਨ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸੋਲਨ (ਹਿਮਾਚਲ ਪ੍ਰਦੇਸ਼), ਪਾਣੀਪੱਤ (ਹਰਿਆਣਾ) ਅਤੇ ਦੇਹਰਾਦੂਨ (ਉੱਤਰਾਖੰਡ) ਦੇ ਡਿਪਟੀ ਕਮਿਸ਼ਨਰਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ ਤਾਂ ਜੋ ਕੋਰੋਨਾ ਦੇ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। 

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Punjab Congress , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD