Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਆਪਣੇ ਮਨੋਭਾਵਾਂ ਨੂੰ ਰੰਗਾਂ ਨਾਲ ਚਿੱਤਰਨ ਵਿੱਚ ਮਾਹਿਰ ਹੈ ਬਟਾਲਾ ਦਾ ਫੂਡ ਸਪਲਾਈ ਇੰਸਪੈਕਟਰ ਸੁਖਦੇਵ ਸਿੰਘ

ਸੁਖਦੇਵ ਸਿੰਘ ਨੇ ਕੈਬਨਿਟ ਮੰਤਰੀ ਸ. ਬਾਜਵਾ ਦਾ ਪੋਰਟਰੇਟ ਤਿਆਰ ਕੀਤਾ

Web Admin

Web Admin

5 Dariya News

ਬਟਾਲਾ , 12 Sep 2020

Last updated on: Sep 12, 2020, 00:00 IST

ਸਿਆਣੇ ਕਹਿੰਦੇ ਹਨ ਕਿ ਸ਼ੌਂਕ ਦਾ ਕੋਈ ਮੁੱਲ ਨਹੀਂ ਹੁੰਦਾ। ਜੇਕਰ ਮਨੁੱਖ ਦੀ ਜ਼ਿੰਦਗੀ ਵਿੱਚ ਕੋਈ ਚੰਗਾ ਸ਼ੌਂਕ ਹੋਵੇ ਤਾਂ ਉਸਦੀ ਜ਼ਿੰਦਗੀ ਹੋਰ ਵੀ ਖੂਬਰਸੂਰਤ ਤੇ ਰੰਗੀਨ ਹੋ ਜਾਂਦੀ ਹੈ। ਅਜਿਹਾ ਹੀ ਇੱਕ ਖੂਬਸੂਰਤ ਸ਼ੌਂਕ ਪਾਲਿਆ ਹੈ ਬਟਾਲਾ ਵਿਖੇ ਤਾਇਨਾਤ ਫੂਡ ਸਪਲਾਈ ਇੰਸਪੈਕਟਰ ਸੁਖਦੇਵ ਸਿੰਘ ਨੇ। ਪਿੰਡ ਮਠੋਲਾ ਦਾ ਜੰਮਪਲ ਸੁਖਦੇਵ ਸਿੰਘ ਬਚਪਨ ਤੋਂ ਹੀ ਰੰਗਾਂ ਨਾਲ ਖੇਡ ਰਿਹਾ ਹੈ ਅਤੇ ਰੰਗਾਂ ਨਾਲ ਪਿਆਰ ਕਰਦਿਆਂ ਉਸਨੇ ਆਪਣੇ ਮਨੋਭਾਵਾਂ ਨੂੰ ਕਾਗਜ਼ ’ਤੇ ਅਜਿਹੀ ਖੂਬਸੂਰਤੀ ਨਾਲ ਚਿਤਰਿਆ ਹੈ ਕਿ ਉਹ ਚਿੱਤਰਕਾਰੀ ਦੇ ਖੇਤਰ ਵਿੱਚ ਰਾਸ਼ਟਰੀ ਐਵਾਰਡ ਜੇਤੂ ਬਣ ਚੁੱਕਾ ਹੈ।ਅੱਜ ਬਟਾਲਾ ਕਲੱਬ ਵਿਖੇ ਹੋਏ ਇੱਕ ਸਰਕਾਰੀ ਸਮਾਗਮ ਦੌਰਾਨ ਜਦੋਂ ਫੂਡ ਸਪਲਾਈ ਇੰਸਪੈਕਟਰ ਸੁਖਦੇਵ ਸਿੰਘ ਨੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੂੰ ਉਨ੍ਹਾਂ ਦੀ ਆਪਣੇ ਹੱਥੀਂ ਬਣਾਈ ਤਸਵੀਰ ਭੇਟ ਕੀਤੀ ਤਾਂ ਉਸ ਤਸਵੀਰ ਨੂੰ ਦੇਖ ਕੇ ਸਾਰੇ ਹੈਰਾਨ ਹੋ ਗਏ। ਸ. ਬਾਜਵਾ ਦੀ ਇਹ ਤਸਵੀਰ ਬਿਲਕੁਲ ਇਵੇਂ ਲੱਗ ਰਹੀ ਸੀ ਜਿਵੇਂ ਕਿਸੇ ਨੇ ਕੈਮਰੇ ਨਾਲ ਖਿੱਚੀ ਹੋਵੇ। ਸ. ਬਾਜਵਾ ਨੇ ਇੰਸਪੈਕਟਰ ਸੁਖਦੇਵ ਸਿੰਘ ਦੀ ਕਲਾ ਦੀ ਸਰਾਹਨਾ ਕਰਦਿਆਂ ਉਸਨੂੰ ਸ਼ਾਬਾਸ਼ੀ ਦਿੱਤੀ।ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਉਸਨੇ ਸ. ਬਾਜਵਾ ਦੀ ਇਹ ਤਸਵੀਰ ਇੱਕ ਮਹੀਨੇ ਦੇ ਸਮੇਂ ਵਿੱਚ ਤਿਆਰ ਕੀਤੀ ਹੈ। ਉਸਨੇ ਦੱਸਿਆ ਕਿ ਉਹ ਹਰ ਰਾਤ ਨੂੰ 2 ਘੰਟੇ ਇਸ ਤਸਵੀਰ ਨੂੰ ਬਣਾਉਣ ਲਈ ਸਮਾਂ ਕੱਢਦਾ ਸੀ। ਉਸਨੇ ਕਿਹਾ ਕਿ ਜੇਕਰ ਉਹ ਲਗਾਤਾਰ ਕੰਮ ਕਰਦਾ ਤਾਂ ਉਹ ਹਫ਼ਤੇ ਵਿੱਚ ਤਸਵੀਰ ਤਿਆਰ ਕਰ ਸਕਦਾ ਸੀ ਪਰ ਸਰਕਾਰੀ ਨੌਂਕਰੀ ਦੇ ਰੁਝੇਵਿਆਂ ਕਾਰਨ ਏਨ੍ਹਾਂ ਸਮਾਂ ਕੱਢਣਾ ਸੰਭਵ ਨਹੀਂ।

ਸੁਖਦੇਵ ਸਿੰਘ ਨੇ ਦੱਸਿਆ ਕਿ ਉਸਨੇ ਚਿੱਤਰਕਾਰੀ ਦੀ ਕੋਈ ਸਿਖਲਾਈ ਨਹੀਂ ਲਈ ਅਤੇ ਨਾ ਹੀ ਕੋਈ ਇਸਦੀ ਵਿਸ਼ੇਸ਼ ਪੜ੍ਹਾਈ ਕੀਤੀ ਹੈ ਬਲਕਿ ਇਹ ਗੁਣ ਉਸ ਵਿੱਚ ਬਚਪਨ ਤੋਂ ਕੁਦਰਤੀ ਹੀ ਹੈ। ਸੁਖਦੇਵ ਸਿੰਘ ਨੇ ਆਪਣੀ ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਦੀ ਪੜ੍ਹਾਈ ਦੌਰਾਨ ਲੁਧਿਆਣਾ ਵਿਖੇ ਪਾਰਟ ਟਾਈਮ ਆਰਟ ਗੈਲਰੀ ਵੀ ਖੋਲੀ ਸੀ ਜਿਥੇ ਉਹ ਪ੍ਰੋਫੈਸ਼ਨਲ ਤੌਰ ’ਤੇ ਵੀ ਪੇਟਿੰਗ ਬਣਾਉਂਦਾ ਰਿਹਾ ਹੈ।ਸੁਖਦੇਵ ਸਿੰਘ ਨੇ ਦੱਸਿਆ ਕਿ ਸੰਨ 2006 ਵਿੱਚ ਉਸਨੂੰ ਹੈਦਰਾਬਾਦ ਤੋਂ ਵਧੀਆ ਪੇਟਿੰਗ ਲਈ ਨੈਸ਼ਨਲ ਐਵਾਰਡ ਵੀ ਮਿਲ ਚੁੱਕਾ ਹੈ। ਉਸਨੇ ਦੱਸਿਆ ਕਿ ਉਸਦੀ ਸੋਹਣੀ ਮਹੀਂਵਾਲ, ਸ਼ਹੀਦ ਭਗਤ ਸਿੰਘ ਅਤੇ ਮਹਾਤਮਾਂ ਗਾਂਧੀ ਦੀ ਤਸਵੀਰ ਨੂੰ ਨੈਸ਼ਨਲ ਐਵਾਰਡ ਲਈ ਚੁਣਿਆ ਗਿਆ ਸੀ।ਸੰਨ 2009 ਵਿੱਚ ਫੂਡ ਸਪਲਾਈ ਵਿਭਾਗ ਵਿੱਚ ਬਤੌਰ ਫੂਡ ਸਪਲਾਈ ਇੰਸਪੂੇਟਰ ਭਰਤੀ ਹੋਏ ਸੁਖਦੇਵ ਸਿੰਘ ਜਿਥੇ ਆਪਣੀ ਸਰਕਾਰੀ ਜਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾ ਰਹੇ ਹਨ ਓਥੇ ਉਨ੍ਹਾਂ ਦਾ ਰੰਗਾਂ ਨਾਲ ਪਿਆਰ ਵੀ ਓਵੇਂ ਹੀ ਬਰਕਰਾਰ ਹੈ। ਉਹ ਡਿਊਟੀ ਤੋਂ ਬਾਅਦ ਕੈਨਵਸ ’ਤੇ ਕਾਗਜ਼ ਸਜਾ ਕੇ ਰੰਗਾਂ ਨੂੰ ਅਜਿਹੀ ਖੂਬਸੂਰਤੀ ਨਾਲ ਚਿੱਤਰਦੇ ਹਨ ਕਿ ਉਨ੍ਹਾਂ ਦੇ ਬਣੇ ਚਿੱਤਰਾਂ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ।ਸੁਖਦੇਵ ਸਿੰਘ ਆਪਣੀ ਕਲਾ ਨੂੰ ਰੱਬੀ ਦਾਤ ਮੰਨਦਾ ਪ੍ਰਮਾਤਮਾ ਦਾ ਧੰਨਵਾਦ ਕਰਦਾ ਕਹਿੰਦਾ ਹੈ ਕਿ ਕਾਦਰ ਦੀ ਸਮੁੱਚੀ ਕ੍ਰਿਤ ਉਸਨੂੰ ਪੇਟਿੰਗ ਕਰਨ ਪ੍ਰੇਰਨਾ ਦਿੰਦੀ ਹੈ ਅਤੇ ਰੰਗਾਂ ਨੂੰ ਚਿੱਤਰ ਕੇ ਉਸਨੂੰ ਦਿਲੀ ਸਕੂਨ ਮਿਲਦਾ ਹੈ।

 

Tags: Tript Rajinder Singh Bajwa , Batala , Punjab Pradesh Congress Committee , Congress , Punjab Congress , Government of Punjab , Punjab Government , Punjab , Fair Price Shops , FPS , National Food Security Act , NFSA , Smart Ration Card Scheme , Smart Ration Card

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD