Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਸਮਾਰਟ ਰਾਸ਼ਨ ਕਾਰਡ ਯੋਜਨਾ ਦਾ ਆਗਾਜ਼

4 ਲੱਖ ਤੋਂ ਵੀ ਵੱਧ ਲੋੜਵੰਦਾਂ ਨੂੰ ਮਿਲੇਗਾ ਸਕੀਮ ਦਾ ਲਾਭ : ਕਾਂਗੜ

Web Admin

Web Admin

5 Dariya News

ਮਾਨਸਾ , 12 Sep 2020

Last updated on: Sep 12, 2020, 00:00 IST

ਪੰਜਾਬ ਸਰਕਾਰ ਵੱਲੋਂ ਲੋੜਵੰਦ ਗਰੀਬ ਪਰਿਵਾਰਾਂ ਨੂੰ ਦਿੱਤੀ ਜਾਣ ਵਾਲੀ ਰਾਸ਼ਨ ਦੀ ਸਹੂਲਤ ਨੂੰ ਹੋਰ ਸੁਖਾਲਾ ਕਰਦੇ ਹੋਏ ਅੱਜ ਸਮਾਰਟ ਰਾਸ਼ਨ ਕਾਰਡ ਯੋਜਨਾ ਨੂੰ ਲਾਗੂ ਕਰ ਦਿੱਤਾ ਗਿਆ ਹੈ ਅਤੇ ਜ਼ਿਲ੍ਹਾ ਮਾਨਸਾ ਵਿਖੇ ਇਸ ਯੋਜਨਾ ਦਾ ਆਗਾਜ਼ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕੀਤਾ। ‘ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ’ ਯੋਜਨਾ ਦਾ ਰਸਮੀ ਤੌਰ ’ਤੇ ਉਦਘਾਟਨ ਕਰਦਿਆਂ ਮੁੱਖ ਮਹਿਮਾਨ ਵੱਲੋਂ ਕੁਝ ਲਾਭਪਾਤਰੀਆਂ ਨੂੰ ਮੌਕੇ ’ਤੇ ਹੀ ਸਮਾਰਟ ਕਾਰਡ ਵੀ ਪ੍ਰਦਾਨ ਕੀਤੇ ਗਏ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵੀਡੀਓ ਕਾਨਫਰੰਸਿੰਗ ਦੇ ਰਾਹੀਂ ਰਾਜ ਭਰ ਵਿੱਚ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਯੋਜਨਾ ਦਾ ਉਦਘਾਟਨ ਕਰਦਿਆਂ ਮਾਲ ਮੰਤਰੀ ਪੰਜਾਬ ਸ਼੍ਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਦੱਸਿਆ ਕਿ ਲੋਕਾਂ ਦੀ ਕਾਫ਼ੀ ਸਮੇਂ ਦੀ ਮੰਗ ਨੂੰ ਪੂਰਾ ਕਰਦਿਆਂ ਅੱਜ ਪੰਜਾਬ ਸਰਕਾਰ ਵੱਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਪੂਰੇ ਸੂਬੇ ਅੰਦਰ ਕੀਤੀ ਗਈ ਹੈ, ਜਿਸ ਤਹਿਤ ਹੁਣ ਲਾਭਪਾਤਰੀ ਆਪਣੀ ਇੱਛਾ ਅਨੁਸਾਰ ਕਿਸੇ ਵੀ ਰਾਸ਼ਨ ਡਿਪੂ ਤੋਂ ਲਾਭ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਪੰਜਾਬ ਸਰਕਾਰ ਵੱਲੋਂ ਯੋਜਨਾਵਾਂ ਨੂੰ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਦੀ ਪ੍ਰਕਿਰਿਆ ਅਸਰਦਾਰ ਅਤੇ ਸੁਖਾਲੀ ਬਣਾਉਣ ਦਾ ਇੱਕ ਉੱਦਮ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਕਾਰਡ ਲਾਭਪਾਤਰੀ ਨੂੂੰ ਰਾਸ਼ਨ ਪ੍ਰਾਪਤ ਕਰਨ ਲਈ ਕਿਸੇ ਵੀ ਰਾਸ਼ਨ ਡਿਪੂ ਦੀ ਚੋਣ ਕਰਨ ਦੇ ਸਮਰੱਥ ਬਣਾਏਗਾ ਅਤੇ ਚੋਣ ਕਰਨ ਦੀ ਲੋੜੀਂਦੀ ਆਜ਼ਾਦੀ ਦੇਵੇਗਾ। ਉਨ੍ਹਾਂ ਦੱਸਿਆ ਕਿ ਇਸ ਸਕੀਮ ਦਾ ਫਾਇਦਾ ਮਾਨਸਾ ਜ਼ਿਲ੍ਹੇ ਦੇ 1 ਲੱਖ 3 ਹਜ਼ਾਰ 593 ਪਰਿਵਾਰਾਂ, ਜਿਨ੍ਹਾਂ ਦੇ ਸਮਾਰਟ ਕਾਰਡ ਬਣਾਏ ਗਏ ਹਨ, ਨੂੰ ਪਹੁੰਚੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਲਾਭਪਾਤਰੀਆਂ ਦੀ ਗਿਣਤੀ 4 ਲੱਖ 3 ਹਜ਼ਾਰ 576 ਹੈ।ਇਸ ਮੌਕੇ ਹਲਕਾ ਵਿਧਾਇਕ ਮਾਨਸਾ ਸ਼੍ਰੀ ਨਾਜਰ ਸਿੰਘ ਮਾਨਸਾਹੀਆ, ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ, ਐਸ.ਐਸ.ਪੀ. ਸ਼੍ਰੀ ਸੁਰੇਂਦਰ ਲਾਂਬਾ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਪੇ੍ਰਮ ਮਿੱਤਲ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਸ਼੍ਰੀ ਬਿਕਰਮ ਸਿੰਘ ਮੋਫਰ, ਵਾਈਸ ਪ੍ਰਧਾਨ ਪੰਜਾਬ ਸਫਾਈ ਕਰਮਚਾਰੀ ਯੁਨੀਅਨ ਸ਼੍ਰੀ ਰਾਮ ਸਿੰਘ ਸਰਦੂਲਗੜ੍ਹ, ਕਾਂਗਰਸੀ ਆਗੂ ਡਾ. ਮਨੋਜ ਬਾਲਾ ਮੰਜੂ ਬਾਂਸਲ, ਸ਼੍ਰੀ ਚੁਸਪਿੰਦਰ ਸਿੰਘ ਚਹਿਲ, ਸ਼੍ਰੀ ਸੁਖਦਰਸ਼ਨ ਸਿੰਘ ਖਰੇ, ਸ਼੍ਰੀ ਮਾਈਕਲ ਗਾਗੋਵਾਲ ਅਤੇ ਜ਼ਿਲ੍ਹਾ ਕੰਟਰੋਲਰ ਫੂਡ ਤੇ ਸਿਵਲ ਸਪਲਾਈ ਸ਼੍ਰੀਮਤੀ ਮਧੂ ਤੋਂ ਇਲਾਵਾ ਹੋਰ ਵੀ ਸਖ਼ਸ਼ੀਅਤਾਂ ਮੌਜੂਦ ਸਨ।

 

Tags: Gurpreet Singh Kangar , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Mansa , Fair Price Shops , FPS , National Food Security Act , NFSA , Smart Ration Card Scheme , Smart Ration Card

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD