Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਲੋਕ ਸਭਾ ਮੈਂਬਰ ਵੱਲੋਂ ਜਲੰਧਰ ਵਿਖੇ ਸਮਾਰਟ ਰਾਸ਼ਨ ਕਾਰਡ ਸਕੀਮ ਦਾ ਆਗਾਜ਼, 2, 48,205 ਪਰਿਵਾਰਾਂ ਨੂੰ ਮਿਲੇਗਾ ਲਾਭ

ਲਾਭਪਾਤਰੀ ਰਾਜ ਵਿਚ ਕਿਸੇ ਵੀ ਰਾਸ਼ਨ ਡਿਪੂ ਤੋਂ ਅਨਾਜ ਪ੍ਰਾਪਤ ਕਰ ਸਕਣਗੇ : ਸੰਤੋਖ ਸਿੰਘ ਚੌਧਰੀ

Web Admin

Web Admin

5 Dariya News

ਜਲੰਧਰ , 12 Sep 2020

Last updated on: Sep 12, 2020, 00:00 IST

ਅਨਾਜ ਦੀ ਪ੍ਰਭਾਵਸ਼ਾਲੀ ਤੇ ਪਾਰਦਰਸ਼ੀ ਵੰਡ ਅਤੇ ਯੋਗ ਤੇ ਅਸਲ ਲਾਭਪਾਤਰੀਆਂ ਨੂੰ ਰਾਜ ਦੇ ਕਿਸੇ ਵੀ ਡਿਪੂ ਹੋਲਡਰ ਤੋਂ ਰਾਸ਼ਨ ਪ੍ਰਾਪਤ ਕਰਨ ਦੀ ਆਜ਼ਾਦੀ ਦੇਣ ਦੀ ਦਿਸ਼ਾ ਵਿਚ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਨੇ ਸ਼ਨੀਵਾਰ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਗਏ ਇਕ ਉਦਘਾਟਨੀ ਸਮਾਰੋਹ ਵਿੱਚ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਸੌਂਪਦਿਆਂ ਰਾਜ ਸਰਕਾਰ ਦੀ ਮਹੱਤਵਪੂਰਨ ਡਿਜੀਟਲ ਪਹਿਲਕਦਮੀ `ਸਮਾਰਟ ਰਾਸ਼ਨ ਕਾਰਡ ਸਕੀਮ’ ਦਾ ਆਗਾਜ਼ ਕੀਤਾ।ਉਨ੍ਹਾਂ ਨਾਲ ਵਿਧਾਇਕ ਪਰਗਟ ਸਿੰਘ, ਰਜਿੰਦਰ ਬੇਰੀ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਮੇਅਰ ਜਗਦੀਸ਼ ਰਾਜ ਰਾਜਾ ਵੀ ਮੌਜੂਦ ਸਨ। ਇਸ ਮੌਕੇ ਸੰਸਦ ਮੈਂਬਰ ਨੇ 10 ਲਾਭਪਾਤਰੀਆਂ ਨੂੰ ਪ੍ਰਤੀਕ ਦੇ ਰੂਪ ਵਿੱਚ ਸਮਾਰਟ ਕਾਰਡ ਵੰਡੇ।ਵਿਧਾਇਕਾਂ ਸੁਸ਼ੀਲ ਕੁਮਾਰ ਰਿੰਕੂ, ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ, ਸੁਰਿੰਦਰ ਸਿੰਘ ਅਤੇ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੱਲੋਂ ਕ੍ਰਮਵਾਰ ਜਲੰਧਰ ਪੱਛਮੀ, ਜਲੰਧਰ ਉੱਤਰੀ, ਕਰਤਾਰਪੁਰ ਅਤੇ ਸ਼ਾਹਕੋਟ ਸਮੇਤ ਹੋਰ ਹਲਕਿਆਂ ਵਿੱਚ ਸਾਰੇ ਜ਼ਿਲ੍ਹੇ ਵਿੱਚ ਇਕ ਸਮੇਂ ਇਸ ਸਕੀਮ ਦੀ ਸ਼ੁਰੂਆਤ ਕੀਤੀ ਗਈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲਾਭਪਾਤਰੀਆਂ ਨੂੰ ਡਿਜੀਟਲ ਰੂਪ ਨਾਲ ਸਸ਼ਕਤ ਕਰਨ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸੰਸਦ ਮੈਂਬਰ ਨੇ ਕਿਹਾ ਕਿ ਇਹ ਯੋਜਨਾ ਰਾਜ ਵਿਚ ਅਨਾਜ ਦੀ ਜਨਤਕ ਵੰਡ ਪ੍ਰਣਾਲੀ ਵਿਚ ਇਕ ਨਵਾਂ ਮੀਲ ਪੱਥਰ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਹੁਣ ਲੋਕ ਆਪਣੇ ਰਾਸ਼ਨ ਕਾਰਡਾਂ ਨੂੰ ਸਬੰਧਤ ਡਿਪੂ ਵਿੱਚ ਤਬਦੀਲ ਕਰਨ ਦੀ ਚਿੰਤਾ ਕੀਤੇ ਬਗੈਰ ਆਪਣੀ ਮਰਜ਼ੀ ਨਾਲ ਕਿਸੇ ਵੀ ਸਰਕਾਰੀ ਰਾਸ਼ਨ ਡਿਪੂ ਤੋਂ ਅਨਾਜ ਪ੍ਰਾਪਤ ਕਰ ਸਕਦੇ ਹਨ।ਉਨ੍ਹਾਂ ਅੱਗੇ ਕਿਹਾ ਕਿ ਨਵੀਂ ਪ੍ਰਣਾਲੀ ਰਾਸ਼ਨ ਵੰਡ ਵਿੱਚ ਧੋਖਾਦੇਹੀ ਜਾਂ ਚੋਰੀ ਨੂੰ ਬਿਲਕੁਲ ਖਤਮ ਕਰ ਦੇਵੇਗੀ ਕਿਉਂਕਿ ਸਮੁੱਚੀ ਪ੍ਰਣਾਲੀ ਪੂਰੀ ਤਰ੍ਹਾਂ ਕੰਪਿਊਟਰਾਈਜ਼ਡ ਸਿਸਟਮ 'ਤੇ ਆਧਾਰਿਤ ਹੈ।ਉਨ੍ਹਾਂ ਕਿਹਾ ਕਿ ਕੁੱਲ 2, 48,205 ਪਰਿਵਾਰਾਂ ਨੂੰ ਇਹ ਰਾਸ਼ਨ ਕਾਰਡ ਪ੍ਰਾਪਤ ਹੋਣਗੇ, ਜਿਨ੍ਹਾਂ ਵਿੱਚ ਲਾਭਪਾਤਰੀ ਦੀ ਪਹਿਚਾਨ ਅਤੇ ਪੂਰੀ ਜਾਣਕਾਰੀ ਸਬੰਧੀ ਚਿਪ ਲਗਾਈ ਗਈ ਹੈ। 

ਉਨ੍ਹਾਂ ਕਿਹਾ ਕਿ ਸਕੀਮ ਤਹਿਤ ਲਾਭਪਾਤਰੀਆਂ ਨੂੰ ਸਾਲ ਵਿੱਚ ਦੋ ਵਾਰ ਰਾਸ਼ਨ ਮਿਲਦਾ ਹੈ ਅਤੇ ਹਰੇਕ ਪਰਿਵਾਰ ਦੇ ਇਕ ਮੈਂਬਰ ਨੂੰ 30 ਕਿਲੋਗ੍ਰਾਮ ਕਣਕ (ਪ੍ਰਤੀ ਮਹੀਨਾ 5 ਕਿਲੋਗ੍ਰਾਮ) ਮਿਲਦੀ ਹੈ।ਚੌਧਰੀ ਨੇ ਕਿਹਾ ਕਿ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਜ਼ਿਲ੍ਹੇ ਦੇ 917 ਰਾਸ਼ਨ ਡਿਪੂਆਂ ਵਿਚੋਂ ਕਿਸੇ ਵੀ ਰਾਸ਼ਨ ਡਿਪੂ ਤੋਂ ਅਨਾਜ ਲੈਣ ਲਈ ਆਧਾਰ ਵਰਗੇ ਸ਼ਨਾਖਤੀ ਪ੍ਰਮਾਣ ਨੂੰ ਲਿਜਾਣ ਦੀ ਜ਼ਰੂਰਤ ਨਹੀਂ ਹੈ।ਸੰਸਦ ਮੈਂਬਰ ਨੇ ਅੱਗੇ ਕਿਹਾ ਕਿ ਇਸ ਯੋਜਨਾ ਦਾ ਉਦੇਸ਼ ਜਨਤਕ ਵੰਡ ਪ੍ਰਣਾਲੀ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਵਧਾਉਣ ਦੇ ਨਾਲ-ਨਾਲ ਜਾਅਲੀ ਵੰਡ ਨੂੰ ਖਤਮ ਕਰਨਾ ਅਤੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਅਸਲ ਲਾਭਪਾਤਰੀ ਨੂੰ ਡਿਪੂ ਤੋਂ ਰਾਸ਼ਨ ਮੁਹੱਈਆ ਕਰਵਾਉਣਾ ਹੈ ।ਸਕੀਮ ਦੇ ਉਦਘਾਟਨ 'ਤੇ ਖੁਸ਼ੀ ਜ਼ਾਹਰ ਕਰਦਿਆਂ ਦਕੋਹਾ ਦੀ ਇਕ ਲਾਭਪਾਤਰੀ ਪ੍ਰੀਤੀ ਨੇ ਦੱਸਿਆ ਕਿ ਹੁਣ ਉਸ ਦਾ ਪਰਿਵਾਰ ਜ਼ਿਲ੍ਹੇ ਦੇ ਕਿਸੇ ਵੀ ਰਾਸ਼ਨ ਡਿਪੂ ਤੋਂ ਅਨਾਜ ਪ੍ਰਾਪਤ ਕਰ ਸਕੇਗਾ ਅਤੇ ਰਾਸ਼ਨ ਦੀ ਵੰਡ ਪੂਰੀ ਤਰ੍ਹਾਂ ਸਪਸ਼ਟ ਅਤੇ ਪਾਰਦਰਸ਼ੀ ਹੋਵੇਗੀ।ਇਕ ਹੋਰ ਲਾਭਪਾਤਰੀ ਦਵਿੰਦਰ ਕੌਰ ਨੇ ਕਿਹਾ ਕਿ ਸਮਾਰਟ ਰਾਸ਼ਨ ਕਾਰਡ ਸਕੀਮ ਨੇ ਉਨ੍ਹਾਂ ਨੂੰ ਸ਼ਕਤੀ ਦਿੱਤੀ ਹੈ ਕਿਉਂਕਿ ਹੁਣ ਕੋਈ ਵੀ ਡਿਪੂ ਹੋਲਡਰ ਰਾਸ਼ਨ ਵੰਡ ਵਿੱਚ ਕਿਸੇ ਕਿਸਮ ਦੀ ਧਾਂਦਲੀ ਨਹੀਂ ਕਰ ਸਕੇਗਾ।ਇਸੇ ਦੌਰਾਨ ਸਾਬਕਾ ਮੰਤਰੀ ਅਤੇ ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਦੇ ਮਹਿੰਦਰ ਸਿੰਘ ਕੇ ਪੀ, ਸੀਨੀਅਰ ਕਾਂਗਰਸੀ ਆਗੂ ਜਗਬੀਰ ਸਿੰਘ ਬਰਾੜ ਅਤੇ ਵਿਕਰਮਜੀਤ ਸਿੰਘ ਚੌਧਰੀ ਵੱਲੋਂ ਆਦਮਪੁਰ, ਨਕੋਦਰ ਅਤੇ ਫਿਲੌਰ ਵਿਖੇ ਵੀ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕੀਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਡੀਐਫਐਸਸੀ ਨਰਿੰਦਰ ਸਿੰਘ, ਡੀਐਫਐਸਓ ਅਸ਼ੋਕ ਕੁਮਾਰ, ਕਾਂਗਰਸੀ ਆਗੂ ਸੁਖਵਿੰਦਰ ਸਿੰਘ ਲਾਲੀ, ਯੂਥ ਕਾਂਗਰਸ ਦੇ ਆਗੂ ਅੰਗਦ ਦੱਤਾ, ਹਨੀ ਜੋਸ਼ੀ ਅਤੇ ਹੋਰ ਮੌਜੂਦ ਸਨ।

 

Tags: Santokh Singh Chaudhary , Chaudhary Santokh Singh , Punjab Pradesh Congress Committee , Congress , Jalandhar , Punjab Congress , Pargat Singh , Rajinder Beri , Ghanshyam Thori , Fair Price Shops , FPS , National Food Security Act , NFSA , Smart Ration Card Scheme , Smart Ration Card

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD