Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਮੁਹਾਲੀ ਵਿਖੇ ‘ਸਮਾਰਟ ਰਾਸ਼ਨ ਕਾਰਡ’ ਵੰਡ ਦੀ ਸ਼ੁਰੂਆਤ

ਐਸ.ਏ.ਐਸ.ਨਗਰ ਵਿਖੇ 1.10 ਲੱਖ ਪਰਿਵਾਰਾਂ ਦੇ 4 ਲੱਖ ਤੋਂ ਵੱਧ ਵਿਅਕਤੀਆਂ ਨੂੰ ਮਿਲੇਗਾ ਲਾਭ

5 Dariya News

ਐਸ ਏ ਐਸ ਨਗਰ , 12 Sep 2020

Last updated on: Sep 12, 2020, 00:00 IST

ਅੱਜ ਇੱਥੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਕੌਮੀ ਖੁਰਾਕ ਸੁਰੱਖਿਆ ਐਕਟ (ਐੱਨ.ਐੱਫ.ਐੱਸ. ਏ.) ਅਧੀਨ ਪਰਿਵਾਰਾਂ ਨੂੰ ਸਮਾਰਟ ਰਾਸ਼ਨ ਵੰਡਣ ਦੀ ਸ਼ੁਰੂਆਤ ਕੀਤੀ ਗਈ।ਲਾਭਪਾਤਰੀਆਂ ਨੂੰ ਸਮਾਰਟ ਕਾਰਡ ਸੌਂਪਣ ਤੋਂ ਬਾਅਦ ਸ. ਸਿੱਧੂ ਨੇ ਦੱਸਿਆ ਕਿ ਐਸ.ਏ.ਐਸ.ਨਗਰ ਦੇ 1.10 ਲੱਖ ਪਰਿਵਾਰਾਂ ਦੇ 4 ਲੱਖ ਤੋਂ ਵੱਧ ਵਿਅਕਤੀਆਂ ਨੂੰ ਸਮਾਰਟ ਰਾਸ਼ਨ ਕਾਰਡਾਂ ਦਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਸਮਾਰਟ ਰਾਸ਼ਨ ਕਾਰਡਾਂ ਨੇ ਸੂਬੇ ਵਿਚ ਅਨਾਜ ਦੀ ਵੰਡ `ਚ ਪਾਰਦਰਸ਼ਤਾ ਦੇ ਦੌਰ ਦੀ ਸ਼ੁਰੂਆਤ ਕੀਤੀ ਹੈ। ਬਾਇਓ-ਮੈਟ੍ਰਿਕ ਤਸਦੀਕ ਅਸਲ ਲਾਭਪਾਤਰੀਆਂ ਨੂੰ ਅਨਾਜ ਦੀ ਵੰਡ ਯਕੀਨੀ ਬਣਾਉਂਦੀ ਹੈ। ਬਲਬੀਰ ਸਿੱਧੂ ਨੇ ਕਿਹਾ ਕਿ ਸਮੁੱਚੀ ਪ੍ਰਕਿਰਿਆ ਦਾ ਪੂਰੀ ਤਰ੍ਹਾਂ ਕੰਪਿਊਟਰੀਕਰਨ ਅਤੇ ਡਿਜੀਟਾਈਜੇਸ਼ਨ ਅਨਾਜ ਦੀ ਚੋਰੀ ਅਤੇ ਹੋਰ ਪਾਸੇ ਵੰਡ `ਤੇ ਲਗਾਮ ਲਗਾਉਂਦੀ ਹੈ।ਇਸਦੇ ਨਾਲ ਹੀ ਕਾਰਡ ਦੀ ਇੰਟਰਾ-ਸਟੇਟ ਪੋਰਟੇਬਿਲਟੀ ਵਿਸ਼ੇਸ਼ਤਾ ਲਾਭਪਾਤਰੀ ਨੂੰ ਆਪਣੀ ਪਸੰਦ ਦੇ ਰਾਸ਼ਨ ਡੀਪੂ ਤੋਂ ਰਾਸ਼ਨ ਲੈਣ ਦਾ ਅਧਿਕਾਰ ਦਿੰਦੀ ਹੈ ਸਿੱਟੇ ਵਜੋਂ ਡੀਪੂ ਹੋਲਡਰ ਦੀ ਲੰਬੇ ਸਮੇਂ ਦੀ ਅਜਾਰੇਦਾਰੀ ਨੂੰ ਖ਼ਤਮ ਕਰਦੀ ਹੈ।ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਮੇਸ਼ਾ ਲੋਕਾਂ ਦੀਆਂ ਅਨਾਜ ਲੋੜਾਂ ਨੂੰ ਪੂਰਾ ਕੀਤਾ ਹੈ। ਤਾਲਾਬੰਦੀ ਦੌਰਾਨ ਪ੍ਰਵਾਸੀਆਂ ਅਤੇ ਲੋੜਵੰਦਾਂ ਨੂੰ ਲੰਗਰ, ਰਾਸ਼ਨ ਵੰਡ ਅਤੇ ਅਨਾਜ ਦੀ ਵੰਡ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਯਤਨਾਂ ਦੀ ਗਵਾਹੀ ਭਰਦੇ ਹਨ। ਨੋਵਲ ਕੋਰੋਨਾ ਵਾਇਰਸ ਦੇ ਫੈਲਾਅ ਨਾਲ ਪੈਦਾ ਹੋਈ ਚੁਣੌਤੀ ਦਾ ਸਾਹਮਣਾ ਕਰਨ ਲਈ ਪੰਜਾਬ ਵੱਲੋਂ  ਹਾਲੇ ਤੱਕ ਕੌਮੀ ਪੱਧਰ `ਤੇ ਅਨਾਜ ਦੀ ਨਿਰੰਤਰ ਸਪਲਾਈ ਕੀਤੀ ਜਾ ਰਹੀ ਹੈ। ਬਲਬੀਰ ਸਿੰਘ ਸਿੱਧੂ ਵੱਲੋਂ ਜਿਲ੍ਹਾ ਪੱਧਰ ਤੇ ਸਕੀਮ ਦੀ ਸ਼ੁਰੂਆਤ ਕਰਨ ਦੇ ਨਾਲ ਹੀ ਇਹ ਸਕੀਮ ਉਸੇ ਸਮੇਂ ਬਲਾਕ ਪੱਧਰ `ਤੇ ਵੀ ਸ਼ੁਰੂ ਹੋ ਗਈ ਹੈ।ਗੌਰਤਲਬ ਹੈ ਕਿ ਸਮਾਰਟ ਰਾਸ਼ਨ ਕਾਰਡ ਦੀ ਵਰਤੋਂ ਬਿਨਾਂ ਕਿਸੇ ਵਾਧੂ ਦਸਤਾਵੇਜ਼ ਨਾਲ ਲਿਜਾਏ ਈ-ਪੀਓਐਸ ਮਸ਼ੀਨਾਂ ਰਾਹੀਂ ਰਾਸ਼ਨ ਡੀਪੂਆਂ (ਐਫਪੀਐਸ) ਤੋਂ ਅਨਾਜ ਲੈਣ ਲਈ ਕੀਤੀ ਜਾ ਸਕਦੀ ਹੈ।ਪਰਿਵਾਰ ਦੇ ਵੇਰਵੇ ਲੈਣ ਲਈ ਸਮਾਰਟ ਰਾਸ਼ਨ ਕਾਰਡ ਈ-ਪੀ.ਓ.ਐਸ. ਮਸ਼ੀਨ `ਤੇ ਸਵਾਈਪ ਕੀਤਾ ਜਾਵੇਗਾ ਜਿਸ ਤੋਂ ਬਾਅਦ ਅਨਾਜ ਲੈਣ ਲਈ ਪਰਿਵਾਰ ਦੇ ਮੈਂਬਰ ਦੀ ਬਾਇਓ-ਮੀਟ੍ਰਿਕ ਤਸਦੀਕ ਕੀਤੀ ਜਾਵੇਗੀ।ਸ. ਸਿੱਧੂ ਨੇ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਦੀਆਂ ਸੁਰੱਖਿਆ ਵਿਸ਼ੇਸ਼ਤਾਵਾਂ ਅਜਿਹੀਆਂ ਹਨ ਕਿ ਚਿੱਪ ਵਿੱਚ ਮੌਜੂਦ ਲਾਭਪਾਤਰੀਆਂ ਦੇ ਵੇਰਵੇ ਪੂਰੀ ਤਰ੍ਹਾਂ ਸੁਰੱਖਿਅਤ ਰਹਿੰਦੇ ਹਨ ਅਤੇ ਸਿਰਫ਼ ਪ੍ਰਮਾਣਿਤ ਈ-ਪੀ.ਓ.ਐਸ. ਰਾਹੀਂ ਹੀ ਪੜ੍ਹੇ ਜਾ ਸਕਦੇ ਹਨ। ਕਾਰਡਾਂ ਵਿੱਚ ਮਾਈਕਰੋ ਟੈਕਸਟ ਟੈਕਨੋਲੋਜੀ ਵਰਗੀਆਂ ਸੁਰੱਖਿਆ ਵਿਸ਼ੇਸ਼ਤਾਵਾਂ ਹਨ ਜੋ ਅੱਖਾਂ ਨਾਲ ਨਹੀਂ ਵੇਖੀਆਂ ਜਾ ਸਕਦੀਆਂ

 

Tags: Balbir Singh Sidhu , Health and Family Welfare Minister , Punjab , Punjab Pradesh Congress Committee , Congress , Chandigarh , S.A.S.Nagar , Punjab Congress , Punjab Government , Government of Punjab , Fair Price Shops , FPS , National Food Security Act , NFSA , Smart Ration Card Scheme , Smart Ration Card

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD