Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ 'ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ' ਸੇਵਾ ਲਾਗੂ

ਜ਼ਿਲ੍ਹਾ ਪਠਾਨਕੋਟ ਵਿੱਚ ਅਰੂਣਾ ਚੋਧਰੀ ਸਮਾਜਿੱਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਕੀਤੀ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ

Web Admin

Web Admin

5 Dariya News

ਪਠਾਨਕੋਟ , 12 Sep 2020

Last updated on: Sep 12, 2020, 00:00 IST

ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ 'ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ' ਸੇਵਾ ਨੂੰ ਲਾਗੂ ਕਰਦੇ ਹੋਏ ਅੱਜ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਸਮਾਰਟ ਰਾਸ਼ਨ ਕਾਰਡਾਂ ਨੂੰ ਵੰਡਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ । ਚੰਡੀਗੜ੍ਹ ਵਿੱਚ ਇਸ ਸੇਵਾ ਦੀ ਸ਼ੁਰੂਆਤ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਪੰਜਾਬ ਵੱਲੋਂ ਕੀਤੀ ਗਈ ਜਦਕਿ ਸੂਬਾ ਭਰ ਵਿੱਚ ਜ਼ਿਲ੍ਹਾ ਪੱਧਰੀ ਸਮਾਗਮਾਂ ਦੌਰਾਨ ਮੰਤਰੀ ਸਾਹਿਬਾਨ ਅਤੇ ਲੋਕਲ ਐਮ.ਐਲ.ਏਜ਼ ਵੱਲੋਂ ਇਨ੍ਹਾਂ ਸਮਾਰਟ ਕਾਰਡਾਂ ਨੂੰ ਵੰਡਣ ਦੀ ਸ਼ੁਰੂਆਤ ਕੀਤੀ ਗਈ । ਜ਼ਿਲ੍ਹਾ ਪਠਾਨਕੋਟ ਵਿੱਚ ਸਮਾਰਟ ਰਾਸ਼ਨ ਕਾਰਡ ਯੋਜਨਾ ਨੂੰ ਲਾਂਚ ਕਰਨ ਲਈ ਸ੍ਰੀਮਤੀ ਅਰੂਣਾ ਚੋਧਰੀ ਸਮਾਜਿੱਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਵੱਲੋਂ ਸਮਾਗਮ ਦੀ ਪ੍ਰਧਾਨਗੀ ਕੀਤੀ ਗਈ ।ਸਮਾਰਟ ਰਾਸ਼ਨ ਕਾਰਡ ਯੋਜਨਾ ਨੂੰ ਲਾਂਚ ਕੀਤੇ ਜਾਣ ਤੋਂ ਬਾਅਦ ਅਰੂਣਾ ਚੋਧਰੀ ਸਮਾਜਿੱਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਦੱਸਿਆ ਕਿ ਹੁਣ ਇਸ ਨਵੀਂ ਯੋਜਨਾ ਦੇ ਤਹਿਤ ਲਾਭਪਾਤਰੀ ਪੰਜਾਬ ਦੇ ਕਿਸੇ ਵੀ ਜ਼ਿਲ੍ਹੇ ਜਾਂ ਦੇਸ਼ ਦੇ ਕਿਸੇ ਵੀ ਸੂਬੇ ਵਿੱਚ ਸਥਿਤ ਡਿਪੂ ਤੋਂ ਆਪਣਾ ਬਣਦਾ ਅਨਾਜ ਦਾ ਕੋਟਾ ਲੈ ਸਕਣਗੇ।ਅੱਜ ਦੇ ਇਸ ਸਮਾਗਮ ਵਿਚ ਉਨ੍ਹਾਂ ਨਾਲ ਸਰਵਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸ਼ਨਰ ਪਠਾਨਕੋਟ, ਗੁਲਨੀਤ ਸਿੰਘ ਖੁਰਾਣਾ ਐਸ.ਐਸ.ਪੀ. ਪਠਾਨਕੋਟ, ਅਨਿਲ ਦਾਰਾ ਚੇਅਰਮੈਨ ਜਿਲ੍ਹਾ ਪਲਾਨਿੰਗ ਬੋਰਡ ਪਠਾਨਕੋਟ, ਵਿਭੂਤੀ ਸਰਮਾ ਚੇਅਰਮੈਨ ਇੰਪਰੂਵਮੈਂਟ ਟਰਸਟ, ਸੰਜੀਵ ਬੈਂਸ ਜਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਪਠਾਨਕੋਟ, ਜਸਬੀਰ ਸਿੰਘ ਚੇਅਰਮੈਨ ਜਿਲ੍ਹਾ ਪਰਿਸਦ, ਪਰਮਪਾਲ ਸਿੰਘ ਜਿਲ੍ਹਾ ਵਿਕਾਸ ਤੇ ਪੰਚਾਇਤ ਅਫਸ਼ਰ ਪਠਾਨਕੋਟ, ਰਾਕੇਸ ਬੱਬਲੀ, ਅਜੈ ਕੁਮਾਰ, ਨਿਤਨ ਲਾਡੀ, ਸਾਹਿਬ ਸਿੰਘ ਸਾਬਾ, ਪੰਨਾ ਲਾਲ ਭਾਟੀਆ, ਗੋਰਬ ਬਡੇਹਰਾ ਆਦਿ ਪਾਰਟੀ ਕਾਰਜਕਰਤਾ ਵੀ ਮੌਜੂਦ ਸਨ।ਇਸ ਮੋਕੇ ਤੇ ਸੰਬੋਧਨ ਕਰਦਿਆਂ ਸ੍ਰੀਮਤੀ ਅਰੂਣਾ ਚੋਧਰੀ ਸਮਾਜਿੱਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਜਿਲ੍ਹਾ ਪਠਾਨਕੋਟ ਵਿੱਚ ਇਸ ਸਮੇਂ ਕੁੱਲ 516 ਡੀਪੂ ਹਨ ਅਤੇ 86 ਹਜਾਰ 593 ਕਾਰਡ ਹੋਲਡਰ ਹਨ ਜਦਕਿ ਇਸ ਸਮੇਂ 3 ਲੱਖ 43 ਹਜਾਰ ਲਾਭਪਾਤਰੀ ਹਨ। ਉਨ੍ਹਾਂ ਦੱਸਿਆ ਕਿ ਪੂਰੇ ਪੰਜਾਬ ਅੰਦਰ ਇੱਕ ਕਰੋੜ 41 ਲੱਖ ਲਾਭਪਾਤਰੀ ਹਨ ਅਤੇ 35 ਲੱਖ ਕਾਰਡ ਬਣਾਏ ਗਏ ਹਨ। 

ਉਨ੍ਹਾਂ ਕਿਹਾ ਕਿ ਅੱਜ ਖੁਸੀ ਦੀ ਗੱਲ ਇਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਜਿਵੈਂ ਅੱਜ ਕਿਹਾ ਕਿ ਕਰੀਬ 9 ਲੱਖ ਪਰਿਵਾਰ ਅਜਿਹੇ ਸਨ ਜੋ ਇਸ ਸਕੀਮ ਅੰਦਰ ਕਵਰ ਹੁੰਦੇ ਸੀ ਪਰ ਉਹ ਸਰਕਾਰ ਦੇ ਕੋਟੇ ਅੰਦਰ ਕਵਰ ਨਹੀਂ ਹੁੰਦੇ ਸਨ ਪਰ ਹੁਣ ਉਨ੍ਹਾਂ 9 ਲੱਖ ਪਰਿਵਾਰਾਂ ਨੂੰ ਵੀ ਇਸ ਕਾਰਡ ਸਕੀਮ ਵਿੱਚ ਸਾਮਲ ਕੀਤਾ ਜਾਵੇਗਾ।ਉਨ੍ਹਾ ਦੱਸਿਆ ਕਿ  ਇਸ ਸਕੀਮ ਤਹਿਤ ਏ.ਏ.ਵਾਈ. ਕਾਰਡ ਧਾਰਕਾਂ ਨੂੰ 35 ਕਿਲੋ ਕਣਕ ਪ੍ਰਤੀ ਮਹੀਨਾ ਪ੍ਰਤੀ ਪਰਿਵਾਰ ਦਿੱਤੀ ਜਾ ਰਹੀ ਹੈ ਅਤੇ ਪੀ.ਐਚ.ਐਚ. ਕਾਰਡ ਧਾਰਕਾਂ ਨੂੰ 5 ਕਿਲੋ ਕਣਕ ਪ੍ਰਤੀ ਮਹੀਨਾ ਪ੍ਰਤੀ ਮੈਂਬਰ ਦਿੱਤੀ ਜਾ ਰਹੀ ਹੈ।ਉਨ੍ਹਾ ਕਿਹਾ ਕਿ  ਇਸ ਸਕੀਮ ਤਹਿਤ 6 ਮਹੀਨੇ ਦੀ ਕਣਕ ਇਕੱਠੀ ਦਿੱਤੀ ਜਾਂਦੀ ਹੈ। ਇਹ ਕਣਕ ਦੀ ਵੰਡ ਈ-ਪੋਜ ਮਸ਼ੀਨਾਂ ਰਾਹੀ ਕੀਤੀ ਜਾਂਦੀ ਹੈ ਤਾਂ ਜੋ ਕਿਸੇ ਵੀ ਕਿਸਮ ਦੀ ਹੇਰਾ-ਫੇਰੀ ਨਾ ਕੀਤੀ ਜਾ ਸਕੇ।ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਇਕ ਨਵੈਂ ਇਨਕਲਾਬ ਦੀ ਸ਼ੁਰੁਆਤ ਹੈ ਕਿਉਕਿ ਭਾਂਵੇ ਵੈਲਫੇਅਰ ਸਟੇਟ ਦੀ ਸ਼ੁਰੁਆਤ ਵੇਲੇ ਤੋਂ ਸਰਕਾਰਾਂ ਵਲੋਂ ਲੋੜਵੰਦ ਲੋਕਾਂ ਨੂੰ ਸਸਤਾ ਰਾਸ਼ਨ ਮੁਹੱਈਆ ਕਰਵਾਉਣ ਲਈ ਜਨਤਕ ਵੰਡ ਪ੍ਰਣਾਲੀ ਅਧੀਨ ਰਾਸ਼ਨ ਦਿੱਤਾ ਜਾਂਦਾ ਰਿਹਾ, ਪਰ ਉਸ ਪ੍ਰਣਾਲੀ ਵਿਚ ਕਈ ਕਮੀਆਂ ਸਨ । ਉਨ੍ਹਾਂ ਦੱਸਿਆ ਕਿ ਡਿਪੂ ਹੋਲਡਰ ਕਈ ਵਾਰ ਗਰੀਬਾਂ ਨੂੰ ਵੰਡੇ ਜਾਣ ਵਾਲੇ ਰਾਸ਼ਨ ਨੂੰ ਨਾ ਵੰਡ ਕੇ ,ਖਾਤਿਆਂ ਵਿਚ ਗਲਤ ਐਂਟਰੀ ਕਰ ਦਿੰਦੇ ਸਨ ਅਤੇ ਰਾਸ਼ਨ ਨੂੰ ਬਲੈਕ ਮਾਰਕਿਟ ਵਿਚ ਵੇਚ ਦਿੰਦੇ ਸਨ। ਉਨ੍ਹਾ ਕਿਹਾ ਕਿ ਇਸ ਬਿਮਾਰੀ ਦਾ  ਇਲਾਜ ਕਰਨ ਵਾਸਤੇ ਮੁੱਖ  ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਅੱਜ ਇਸ ਨਵੇਂ ਇਨਕਲਾਬ ਦੀ ਸ਼ੁਰੂਆਤ ਹੋਈ ਹੈ।  ਉਨ੍ਹਾਂ ਕਿਹਾ ਕਿ ਹੁਣ ਡਿਪੂ  ਹੋਲਡਰਾਂ ਵੱਲੋਂ ਕੀਤੇ ਜਾਣ ਵਾਲੇ ਹੇਰ ਫੇਰ ਦੀ ਕੋਈ ਗੁੰਜਾਇਸ਼ ਨਹੀਂ ਹੈ। ਉਨ੍ਹਾਂ ਜਨਤਾ ਨੂੰ ਇਹ ਅਪੀਲ ਵੀ ਕੀਤੀ ਕਿ ਸਮਾਰਟ ਰਾਸ਼ਨ ਕਾਰਡ ਛੇਤੀ ਹੀ ਉਨ੍ਹਾ ਤੱਕ ਪਹੁੰਚ ਜਾਣਗੇ ਅਤੇ ਜੇਕਰ ਅਜੇ ਵੀ ਕੋਈ ਰਾਸ਼ਨ ਕਾਰਡ ਬਣਾਉਣ  ਤੋਂ  ਵਾਂਝਾ ਰਹਿ ਗਿਆ ਹੈ ਤਾਂ ਉਹ ਅਧਿਕਾਰੀਆਂ ਨਾਲ ਸੰਪਰਕ ਕਰਕੇ ਆਪਣਾ ਕਾਰਡ ਬਣਵਾ ਸਕਦਾ ਹੈ।ਉਨ੍ਹਾ ਕਿਹਾ ਕਿ  ਇਸ ਸਮਾਰਟ ਰਾਸ਼ਨ ਕਾਰਡ ਦੀ ਮੱਦਦ ਨਾਲ ਕੋਈ ਵੀ ਲਾਭਪਾਤਰੀ ਪਰਿਵਾਰ ਕਿਸੇ ਵੀ ਰਾਜ, ਜਿਲ੍ਹੇ ਜਾਂ ਕਿਸੇ ਵੀ ਡਿਪੂ ਹੋਲਡਰ ਤੋਂ ਆਪਣਾ ਬਣਦਾ ਕਣਕ ਦਾ ਕੋਟਾ ਲੈ ਸਕਦਾ ਹੈ। ਜਿਵੇਂ ਸਾਡੇ ਬੈਂਕ ਦਾ ਏ.ਟੀ.ਐਮ. ਕਾਰਡ ਹੁੰਦਾ ਹੈ, ਉਸ ਤਰਾਂ ਹੀ ਆਕਾਰ ਵਿੱਚ ਛੋਟਾ ਹੁਂਦਾ ਹੈ।ਉਨ੍ਹਾ ਕਿਹਾ ਕਿ ਇਸ ਤਰ੍ਹਾਂ ਇਹ ਕਾਰਡ ਦੀ ਸੰਭਾਲ ਕਰਨੀ ਵੀ ਬਹੁਤ ਸੌਖੀ ਹੈ। ਲਾਭਪਾਤਰੀ ਆਪਣੀ ਜੇਬ ਵਿੱਚ ਹੀ ਪਾ ਕੇ ਇਸ ਨੂੰ ਰੱਖ ਸਕਦਾ ਹੈ ਅਤੇ ਲੋੜ ਪੈਣ ਤੇ ਵਰਤ ਸਕਦਾ ਹੈ।

 

Tags: Aruna Chaudhary , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Punjab Social Security , Women and Child Development , Fair Price Shops , FPS , National Food Security Act , NFSA , Smart Ration Card Scheme , Smart Ration Card

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD