Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹੇ ਦੇ 35 ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡ ਕੇ ਸਮਾਰਟ ਰਾਸ਼ਨ ਕਾਰਡ ਸਕੀਮ ਕੀਤੀ ਗਈ ਲਾਂਚ

152121 ਲਾਭਪਾਤਰੀਆਂ ਦੇ 581797 ਮੈਂਬਰਾਂ ਨੂੰ ਮਿਲਣਗੇ ਸਮਾਰਟ ਰਾਸ਼ਨ ਕਾਰਡ

Web Admin

Web Admin

5 Dariya News

ਫਿਰੋਜ਼ਪੁਰ , 12 Sep 2020

Last updated on: Sep 12, 2020, 00:00 IST

ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਸਮਾਰਟ ਰਾਸ਼ਨ ਕਾਰਡਾਂ 'ਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਨੂੰ ਪੂਰੇ ਪੰਜਾਬ ਵਿੱਚ ਸਮਾਰਟ ਰਾਸ਼ਨ ਕਾਰਡ ਸਕੀਮ ਲਾਂਚ ਕੀਤੀ ਗਈ ਹੈ।  ਡਿਪਟੀ ਕਮਿਸ਼ਨਰ ਸ੍ਰ; ਗੁਰਪਾਲ ਸਿੰਘ ਚਾਹਲ ਵੱਲੋਂ 35 ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡ ਕੇ ਇਸ ਸਕੀਮ ਨੂੰ ਜ਼ਿਲ੍ਹੇ ਵਿੱਚ ਲਾਂਚ ਕੀਤਾ ਗਿਆ। ਇਸ ਮੌਕੇ ਵਿਧਾਇਕ ਫਿਰੋਜ਼ਪੁਰ ਦਿਹਾਤੀ ਸਤਕਾਰ ਕੌਰ ਗਹਿਰੀ, ਐਸਡੀਐਮ ਅਮਿੱਤ ਗੁਪਤਾ, ਕਾਂਗਰਸੀ ਆਗੂ ਹਰਿੰਦਰ ਖੋਸਾ, ਗੁਰਚਰਨ ਨਾਹਰ, ਚੇਅਰਮੈਨ ਮਾਰਕਿਟ ਕਮੇਟੀ ਸ੍ਰ: ਸੁਖਵਿੰਦਰ ਸਿੰਘ ਅਟਾਰੀ ਵੀ ਹਾਜ਼ਰ ਸਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਹੁਣ ਲਾਭਪਾਤਰੀ ਪੰਜਾਬ ਵਿੱਚ ਕਿਸੇ ਵੀ ਰਾਸ਼ਨ ਡਿਪੂ ਤੋਂ ਅਨਾਜ ਪ੍ਰਾਪਤ ਕਰ ਸਕਨਗੇ। ਉਨਾ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਸਕੀਮ ਨਾਲ ਲਾਭਪਾਤਰੀਆਂ ਨੂੰ ਰਾਸ਼ਨ ਵੰਡਣ ਵਿੱਚ ਪਾਰਦਰਸ਼ਤਾ ਵੀ ਆਏਗੀ ਅਤੇ ਸਮੇਂ ਦੀ ਵੀ ਬਚਤ ਹੋਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਜੋ ਗਲਤ ਰਾਸ਼ਨ ਕਾਰਡ ਬਣਨ ਜਾਂ ਸਹੀ ਲਾਭਪਾਤਰੀ ਨੂੰ ਰਾਸ਼ਨ ਨਾ ਮਿਲਣ ਦੀਆਂ ਸ਼ਿਕਾਇਤਾਂ ਪ੍ਰਾਪਤ ਹੁੰਦੀਆਂ ਸਨ, ਹੁਣ ਸਮਾਰਟ ਰਾਸ਼ਨ ਕਾਰਡ ਬਨਣ ਨਾਲ ਇਸ ਸਮੱਸਿਆ ਦਾ ਹੱਲ ਵੀ ਹੋ ਗਿਆ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਜੋ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਕੀਤੀ ਜਾਵੇਗੀ ਉਹ ਇਸੇ ਸਮਾਰਟ ਰਾਸ਼ਨ ਕਾਰਡ ਤਹਿਤ ਹੀ ਕੀਤੀ ਜਾਵੇਗੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਖੁਰਾਕ ਸਪਲਾਈ ਵਿਭਾਗ ਡਵੀਜ਼ਨ ਫਿਰੋਜ਼ਪੁਰ ਮੰਗਲ ਦਾਸ ਨੇ ਦੱਸਿਆ ਕਿ ਜ਼ਿਲੇ ਦੇ 152131 ਰਾਸ਼ਨ ਕਾਰਡ ਹਨ ਜਿੰਨਾਂ ਦੇ 5 ਲੱਖ 81 ਹਜ਼ਾਰ 797 ਮੈਂਬਰ ਹਨ ਨੂੰ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਕੀਤੀ ਜਾਵੇਗੀ। ਉਨਾਂ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਤਹਿਤ ਇਨਾਂ ਸਮਾਰਟ ਕਾਰਡਾਂ 'ਤੇ ਅਪ੍ਰੈਲ 2020 ਤੋਂ ਸਤੰਬਰ 2020 ਤੱਕ ਕੁੱਲ ਛੇ ਮਹੀਨਿਆਂ ਦੀ ਕਣਕ ਦੀ ਵੰਡ ਕੀਤੀ ਜਾਵੇਗੀ।

 

Tags: DC Ferozpur , Fair Price Shops , FPS , National Food Security Act , NFSA , Smart Ration Card Scheme , Smart Ration Card , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD