Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ ਵਿਚ ਸਮਾਰਟ ਰਾਸ਼ਨ ਕਾਰਡ ਯੋਜਨਾ ਦਾ ਆਗਾਜ਼

ਜ਼ਿਲੇ ਵਿਚ 297948 ਲਾਭਪਾਤਰੀਆਂ ਨੂੰ ਮਿਲੇਗਾ ਸਸਤੀਆਂ ਦਰਾਂ ’ਤੇ ਮਿਆਰੀ ਰਾਸ਼ਨ-ਡਾ. ਸ਼ੇਨਾ ਅਗਰਵਾਲ

Web Admin

Web Admin

5 Dariya News

ਨਵਾਂਸ਼ਹਿਰ , 12 Sep 2020

Last updated on: Sep 12, 2020, 00:00 IST

ਸੂਬੇ ਦੇ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ ਤਹਿਤ ਰਜਿਸਟਰਡ ਪਰਿਵਾਰਾਂ ਨੂੰ ਪੂਰੀ ਪਾਰਦਰਸ਼ਤਾ ਨਾਲ ਰਾਸ਼ਨ ਪਹੁੰਚਾਉਣ ਦੇ ਮਕਸਦ ਨਾਲ ਪੰਜਾਬ ਸਰਕਾਰ ਵੱਲੋਂ ਅੱਜ ਸੂਬੇ ਭਰ ਵਿਚ ਸਮਾਰਟ ਰਾਸ਼ਨ ਕਾਰਡ ਯੋਜਨਾ ਦੀ ਸ਼ੁਰੂਆਤ ਕੀਤੀ ਗਈ। ਇਸ ਯੋਜਨਾ ਦਾ ਆਗਾਜ਼ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵੀਡੀਓ ਕਾਨਫਰੰਸਿੰਗ ਰਾਹੀਂ ਚੰਡੀਗੜ ਤੋਂ ਕੀਤਾ ਗਿਆ, ਜਦਕਿ ਜ਼ਿਲਾ ਪੱਧਰੀ ਸਮਾਗਮ ਸਥਾਨਕ ਜ਼ਿਲਾ ਪਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਕੀਤਾ ਗਿਆ। ਇਸ ਦੌਰਾਨ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਵੱਲੋਂ ਜ਼ਿਲੇ ਵਿਚ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਰਸਮੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ 297948 ਲਾਭਪਾਤਰੀਆਂ ਨੂੰ 78815 ਸਮਾਰਟ ਰਾਸ਼ਨ ਵਾਰਡ ਵੰਡੇ ਜਾਣਗੇ। ਉਨਾਂ ਦੱਸਿਆ ਕਿ ਇਹ ਲਾਭਪਾਤਰੀ ਡਿਪੂਆਂ ਤੋਂ ਰਿਆਇਤੀ ਦਰਾਂ ’ਤੇ ਮਿਆਰੀ ਰਾਸ਼ਨ ਪ੍ਰਾਪਤ ਕਰ ਸਕਣਗੇ। ਉਨਾਂ ਕਿਹਾ ਕਿ ਇਨਾਂ ਕਾਰਡਾਂ ਦੀ ਖਾਸੀਅਤ ਇਹ ਹੈ ਕਿ ਇਹ ਸੂਬੇ ਦੇ ਕਿਸੇ ਵੀ ਡਿਪੂ ’ਤੇ ਵਰਤੇ ਜਾ ਸਕਦੇ ਹਨ। ਉਨਾਂ ਕਿਹਾ ਕਿ ਇਸ ਯੋਜਨਾ ਨਾਲ ਜਿਥੇ ਯੋਗ ਪਰਿਵਾਰਾਂ ਨੂੰ ਹੱਕੀ ਲਾਭ ਮਿਲਣਾ ਯਕੀਨੀ ਬਣੇਗਾ, ਉਥੇ ਸਰਕਾਰ ਨੂੰ ਸੇਵਾਵਾਂ ਪ੍ਰਭਾਵਸ਼ਾਲੀ ਅਤੇ ਪਾਰਦਰਸਤਾ ਨਾਲ ਮੁਹੱਈਆ ਕਰਵਾਉਣ ਵਿਚ ਵੀ ਸਹਾਇਤਾ ਮਿਲੇਗੀ।ਉਨਾਂ ਦੱਸਿਆ ਕਿ ਰਾਸ਼ਨ ਵੰਡ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਉਣ ਅਤੇ ਕਿਸੇ ਵੀ ਤਰਾਂ ਦੀ ਚੋਰੀ ਜਾਂ ਘਪਲੇ ਨੂੰ ਰੋਕਣ ਲਈ ਟੀ. ਪੀ. ਡੀ. ਐਸ ਦੇ ਕੰਮ ਦਾ ਕੰਪਿਊਟਰੀਕਰਨ ਕੀਤਾ ਗਿਆ ਹੈ। ਉਨਾਂ ਕਿਹਾ ਕਿ ਜਿਹੜੇ ਵੀ ਪਰਿਵਾਰਾਂ ਦੀ ਸਾਲਾਨਾ ਆਮਦਨ 60 ਹਜ਼ਾਰ ਰੁਪਏ ਤੋਂ ਘੱਟ ਹੈ, ਉਹ ਪਰਿਵਾਰ ਛੇ ਮਹੀਨੇ ਲਈ ਪ੍ਰਤੀ ਜੀਅ 2 ਰੁਪਏ ਕਿਲੋ ਦੇ ਹਿਸਾਬ ਨਾਲ 30 ਕਿਲੋਗ੍ਰਾਮ ਕਣਕ ਪ੍ਰਾਪਤ ਕਰ ਸਕਦੇ ਹਨ। ਇਸ ਤੋਂ ਇਲਾਵਾ ਅੰਤੋਦਿਆ ਕਾਰਡ ਧਾਰਕਾਂ ਨੂੰ 2 ਰੁਪਏ ਪ੍ਰਤੀ ਕਿਲੋ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਰਾਸ਼ਨ ਮਿਲੇਗਾ।ਉਨਾਂ ਕਿਹਾ ਕਿ ਇਸ ਕਾਰਡ ਦੀ ਵਰਤੋਂ ਕਰ ਕੇ ਲਾਭਪਾਤਰੀ ਬਿਨਾਂ ਕਿਸੇ ਵਾਧੂ ਦਸਤਾਵੇਜ਼ਾਂ ਨੂੰ ਨਾਲ ਲਿਆਏ ਈ-ਪੋਜ਼ ਮਸ਼ੀਨ ਰਾਹੀਂ ਸਰਕਾਰੀ ਡਿਪੂਆਂ ਤੋਂ ਅਨਾਜ ਲੈ ਸਕਦੇ ਹਨ। ਉਨਾਂ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਪਰਿਵਾਰ ਦੇ ਵੇਰਵੇ ਹਾਸਲ ਕਰਨ ਲਈ ਈ-ਪੋਜ਼ ਮਸ਼ੀਨ ’ਤੇ ਸਵਾਇਪ ਕੀਤਾ ਜਾਵੇਗਾ, ਜਿਸ ਤੋਂ ਬਾਅਦ ਪਰਿਵਾਰ ਦੇ ਮੈਂਬਰ ਦੀ ਬਾਇਚਮੈਟਿ੍ਰਕ ਪ੍ਰਮਾਣਿਕਤਾ ਅਨਾਜ ਦੇਣ ਲਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਸਮਾਰਟ ਰਾਸ਼ਨ ਕਾਰਡ ਦੀ ਸੁਰੱਖਿਆ ਅਤੇ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਕਿਹਾ ਕਿ ਚਿੱਪ ਵਿਚ ਏਕੀਿਤ ਲਾਭਪਾਤਰੀਆਂ ਦੇ ਵੇਰਵਿਆਂ ਨੂੰ ਲਾਕ ਕਰ ਦਿੱਤਾ ਗਿਆ ਹੈ, ਜੋ ਕਿ ਪ੍ਰਮਾਣਿਤ ਯੰਤਰਾਂ ਤੋਂ ਹੀ ਪੜੇ ਜਾਣਗੇ। ਫਾਈਲ ਦਾ ਢਾਂਚਾ ਇਸ ਤਰੀਕੇ ਨਾਲ ਡਿਜ਼ਾਈਨ ਕੀਤਾ ਗਿਆ ਹੈ ਕਿ ਇਹ ਕੇਵਲ ਪ੍ਰਮਾਣਿਤ ਈ-ਪੋਜ਼ ਮਸ਼ੀਨਾਂ ਦੁਆਰਾ ਹੀ ਚਲਾਇਆ ਜਾ ਸਕੇਗਾ। ਇਸ ਦੌਰਾਨ ਜ਼ਿਲੇ ਦੀਆਂ ਸਬ-ਡਵੀਜ਼ਨਾਂ ਵਿਚ ਵੀ ਸਮਾਰਟ ਕਾਰਡ ਵੰਡਣ ਦੀ ਸ਼ੁਰੂਆਤ ਕੀਤੀ ਗਈ।ਇਸ ਮੌਕੇ ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਜ਼ਿਲਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਰਾਕੇਸ਼ ਭਾਸਕਰ, ਲਲਿਤ ਮੋਹਨ ਪਾਠਕ ਬੱਲੂ, ਜੋਗਿੰਦਰ ਸਿੰਘ ਬਗੌਰਾ, ਜ਼ਿਲਾ ਯੂਥ ਪ੍ਰਧਾਨ ਹੀਰਾ ਖੇਪੜ, ਰਾਕੇਸ਼ ਕੁਮਾਰ ਵਿੱਕੀ, ਰੈੱਡ ਕਰਾਸ ਸੁਸਾਇਟੀ ਦੇ ਇੰਚਾਰਜ ਹਰਪਾਲ ਸਿੰਘ, ਏ. ਐਫ. ਐਸ. ਓ ਹਰੀਸ਼ ਕੁਮਾਰ, ਜਤਿੰਦਰ ਸਿੰਘ, ਖ਼ੁਰਾਕ ਸਪਲਾਈ ਇੰਸਪੈਕਟਰ ਸੁਰਿੰਦਰਜੀਤ ਸਿੰਘ, ਇਤਬਾਰ ਕੌਰ, ਵਰਿੰਦਰ ਕੁਮਾਰ ਤੇ ਅਰੁਣ ਕੁਮਾਰ ਤੋਂ ਇਲਾਵਾ ਡਿਪੂ ਹੋਲਡਰ ਅਤੇ ਲਾਭਪਾਤਰੀ ਹਾਜ਼ਰ ਸਨ। 

 

Tags: DC SBS Nagar , Fair Price Shops , FPS , National Food Security Act , NFSA , Smart Ration Card Scheme , Smart Ration Card , SBS Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD