Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਫਾਜ਼ਿਲਕਾ ਜ਼ਿਲੇ ਵਿਚ ਸਮਾਰਟ ਰਾਸ਼ਨ ਕਾਰਡ ਸਕੀਮ ਲਾਂਚ, ਹੁਣ ਰਾਜ ਦੇ ਕਿਸੇ ਵੀ ਡੀਪੂ ਤੋਂ ਲਿਆ ਜਾ ਸਕੇਗਾ ਰਾਸ਼ਨ

ਮੁੱਖ ਮੰਤਰੀ ਨੇ ਚੰਡੀਗੜ ਤੋਂ ਆਨਲਾਈਨ ਕੀਤੀ ਸਕੀਮ ਦੀ ਸ਼ੁਰੂਆਤ, ਫਾਜ਼ਿਲਕਾ ਜ਼ਿਲੇ ਦੇ 5.99 ਲੱਖ ਲਾਪਭਾਤਰੀਆਂ ਨੂੰ ਹੋਵੇਗਾ ਲਾਭ

Web Admin

Web Admin

5 Dariya News

ਫਾਜ਼ਿਲਕਾ , 12 Sep 2020

Last updated on: Sep 12, 2020, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਚੰਡੀਗੜ ਤੋਂ ਆਨਲਾਈਨ ਪੰਜਾਬ ਦੇ ਸਾਰੇ ਜ਼ਿਲਿਆਂ ਵਿਚ ਹੋਏ ਸਮਾਗਮਾਂ ਦੇ ਸਮਾਂਤਰ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕਰਵਾਈ ਹੈ। ਇਸ ਸਬੰਧੀ ਫਾਜ਼ਿਲਕਾ ਦੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਤੋਂ ਜ਼ਿਲੇ ਦੇ ਵਿਧਾਇਕਾਂ ਸ੍ਰੀ ਨੱਥੂ ਰਾਮ ਅਤੇ ਸ: ਦਵਿੰਦਰ ਸਿੰਘ ਘੁਬਾਇਆ, ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਅਤੇ ਹੋਰ ਪਤਵੰਤਿਆਂ ਅਤੇ ਲਾਭਪਾਤਰੀਆਂ ਨੇ ਕੋਵਿਡ ਕਾਰਨ ਕਰਵਾਏ ਸਾਦੇ ਸਮਾਗਮ ਵਿਚ ਸ਼ਿਰਕਤ ਕੀਤੀ।ਇਸ ਮੌਕੇ ਆਨਲਾਈਨ ਸੰਬੋਧਨ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਉਨਾਂ 9 ਲੱਖ ਲਾਭਪਾਤਰੀਆਂ ਨੂੰ ਵੀ ਜਨਤਕ ਵੰਡ ਪ੍ਰਣਾਲੀ ਦੇ ਘੇਰੇ ਵਿਚ ਲਿਆਂਦਾ ਜਾਵੇਗਾ ਜੋ ਕਿ ਕੇਂਦਰ ਸਰਕਾਰ ਦੀ ਭੋਜਨ ਸੁਰੱਖਿਆ ਕਾਨੂੰਨ ਸਕੀਮ ਦੇ ਦਾਇਰੇ ਵਿਚ ਨਹੀਂ ਆਉਂਦੇ ਹਨ। ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਇਕ ਕ੍ਰਾਂਤੀਕਾਰੀ ਕਦਮ ਹੈ ਜੋ ਲੋੜਵੰਦ ਲੋਕਾਂ ਤੱਕ ਅਨਾਜ ਦੀ ਪਹੁੰਚ ਯਕੀਨੀ ਬਣਾਏਗਾ।ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਸ: ਮਨਮੋਹਨ ਸਿੰਘ ਦੀ ਸਰਕਾਰ ਨੇ ਦੇਸ਼ ਦੇ ਕਰੋੜਾਂ ਲੋਕਾਂ ਲਈ ਭੋਜਨ ਸੁਰੱਖਿਆ ਯਕੀਨੀ ਬਣਾਉਣ ਲਈ ਕਾਨੂੰਨ ਲਿਆਂਦਾ ਸੀ, ਜਿਸ ਲਈ ਦੇਸ਼ ਦੇ ਲੋਕ ਹਮੇਸਾ ਉਨਾਂ ਨੂੰ ਯਾਦ ਰੱਖਣਗੇ।ਫੂਡ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸੂ ਨੇ ਕਿਹਾ ਕਿ ਇਸ ਸਮਾਰਟ ਕਾਰਡ ਸਕੀਮ ਤਹਿਤ ਹੁਣ ਲਾਭਪਾਤਰੀਆਂ ਦੇ ਹੱਕਾਂ ਦੀ ਰਾਖੀ ਹੋ ਸਕੇਗੀ। ਵਿੱਤ ਮੰਤਰੀ ਸ: ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਇਹ ਸਕੀਮ ਸ਼ੁਰੂ ਕਰਕੇ ਪੰਜਾਬ ਸਰਕਾਰ ਨੇ ਆਪਣੀ ਜਿੰਮੇਵਾਰੀ ਨਿਭਾਈ ਹੈ।

ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ: ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲੇ ਵਿਚ 1.58 ਲੱਖ ਰਾਸ਼ਨ ਕਾਰਡ ਧਾਰਕ ਪਰਿਵਾਰ ਦਰਜ ਹਨ ਜਦ ਕਿ ਕੁੱਲ ਲਾਭਪਾਤਰੀਆਂ ਦੀ ਗਿਣਤੀ 5.99 ਲੱਖ ਹੈ। ਉਨਾਂ ਨੇ ਕਿਹਾ ਕਿ 578 ਡਿਪੂਆਂ ਰਾਹੀਂ ਇੰਨਾਂ ਨੂੰ ਰਾਸ਼ਨ ਦੀ ਸਪਲਾਈ ਦਿੱਤੀ ਜਾਂਦੀ ਹੈ। ਇੰਨਾਂ ਵਿਚੋਂ 10648 ਅੰਤੋਦਿਆ ਅੰਨ ਯੋਜਨਾ ਕਾਰਡ ਧਾਰਕ ਹਨ ਜਿੰਨਾਂ ਨੂੰ ਪ੍ਰਤੀ ਪਰਿਵਾਰ 35 ਕਿਲੋ ਕਣਕ ਪ੍ਰਤੀ ਮਹੀਨਾ ਦਿੱਤੀ ਜਾਂਦੀ ਹੈ ਜਦ ਕਿ ਬਾਕੀ ਕਾਰਡ ਧਾਰਕਾਂ ਨੂੰ 5 ਕਿਲੋ ਕਣਕ ਪ੍ਰਤੀ ਜੀਅ ਪ੍ਰਤੀ ਮਹੀਨਾ 2 ਰੁਪਏ ਪ੍ਰਤੀ ਕਿਲੋ ਦੀ ਦਰ ਤੇ ਸਰਕਾਰ ਤੋਂ ਮੁਹਈਆ ਕਰਵਾਈ ਜਾਂਦੀ ਹੈ।ਵਿਧਾਇਕ ਸ੍ਰੀ ਨੱਥੂ ਰਾਮ ਨੇ ਕਿਹਾ ਕਿ ਇਸ ਸਕੀਮ ਨਾਲ ਹੁਣ ਲਾਭਪਾਤਰੀ ਪੰਜਾਬ ਵਿਚ ਕਿਸੇ ਵੀ ਡਿਪੂ ਤੋਂ ਰਾਸ਼ਨ ਲੈ ਸਕੇਗਾ। ਵਿਧਾਇਕ ਸ: ਦਵਿੰਦਰ ਸਿੰਘ ਘੁਬਾਇਆ ਨੇ ਕਿਹਾ ਕਿ ਪਹਿਲਾਂ ਕੰਮਕਾਜੀ ਲੋਕ ਜਦ ਕੰਮ ਦੀ ਭਾਲ ਵਿਚ ਦੁਸਰੇ ਸ਼ਹਿਰ ਚੱਲੇ ਜਾਂਦੇ ਸਨ ਤਾਂ ਉਨਾਂ ਨੂੰ ਰਾਸ਼ਨ ਨਹੀਂ ਸੀ ਮਿਲਦਾ ਪਰ ਹੁਣ ਇੰਨਾਂ ਸਮਾਰਟ ਕਾਰਡ ਨਾਲ ਉਨਾਂ ਨੂੰ ਵੀ ਉਨਾਂ ਦਾ ਹੱਕ ਮਿਲ ਸਕੇਗਾ।ਇਸ ਮੌਕੇ ਚੇਅਰਮੈਨ ਜ਼ਿਲਾ ਯੋਜਨਾ ਬੋਰਡ ਸ੍ਰੀ ਹੰਸ ਰਾਜ ਜੋਸਨ, ਜ਼ਿਲਾ ਕਾਂਗਰਸ ਪ੍ਰਧਾਨ ਸ੍ਰੀ ਰੰਜਮ ਕਾਮਰਾ,  ਚੇਅਰਮੈਨ ਸ: ਸੁਖਵੰਤ ਸਿੰਘ ਬਰਾੜ, ਯੂਥ ਕਾਂਗਰਸ ਪ੍ਰਧਾਨ ਸ੍ਰੀ ਰੁੱਬੀ ਗਿੱਲ, ਸ੍ਰੀ ਕਾਕਾ ਕੰਬੋਜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਨਵਲ ਕੁਮਾਰ, ਡੀਐਫਐਸਸੀ ਸ: ਗੁਰਪ੍ਰੀਤ ਸਿੰਘ ਕੰਗ ਵੀ ਹਾਜਰ ਸਨ।

 

Tags: Davinder Singh Ghubaya , Punjab Pradesh Congress Committee , Congress , Punjab Congress , Government of Punjab , Punjab Government , Punjab , Fair Price Shops , FPS , National Food Security Act , NFSA , Smart Ration Card Scheme , Smart Ration Card , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD