Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਾਰਾਗੜ੍ਹੀ ਸ਼ਹੀਦਾਂ ਦੀ ਯਾਦ ਵਿੱਚ ਗੁਰਦੁਆਰਾ ਸਾਰਾਗੜ੍ਹੀ ਵਿੱਖੇ ਸ੍ਰੀ ਆਖੰਡ ਪਾਠ ਦੇ ਭੋਗ ਪਏ, ਸ਼ਹੀਦਾਂ ਦੇ ਪਰਿਵਾਰਾਂ ਨੂੰ ਵੀ ਕੀਤਾ ਗਿਆ ਸਨਮਾਨਿਤ

ਡਿਪਟੀ ਕਮਿਸ਼ਨਰ, ਵਿਧਾਇਕ ਜ਼ੀਰਾ ਸਮੇਤ ਹੋਰ ਸਖਸੀਅਤਾਂ ਨੇ ਮੱਥਾ ਟੇਕ ਕੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

Web Admin

Web Admin

5 Dariya News

ਫਿਰੋਜ਼ਪੁਰ , 12 Sep 2020

Last updated on: Sep 12, 2020, 00:00 IST

ਸਾਰਾਗੜ੍ਹੀ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ ਗੁਰੂਦੁਆਰਾ ਸਾਰਾਗੜ੍ਹੀ ਵਿਖੇ ਆਰੰਭ ਹੋਏ ਸ੍ਰੀ ਆਖੰਡ ਪਾਠ ਦੇ ਭੋਗ ਸ਼ਨੀਵਾਰ ਨੂੰ ਪਏ, ਇਸ ਮੌਕੇ ਡਿਪਟੀ ਕਮਿਸ਼ਨਰ ਸ. ਗੁਰਪਾਲ ਸਿੰਘ ਚਾਹਲ, ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਐਸ.ਡੀ.ਐਮ. ਅਮਿੱਤ ਗੁਪਤਾ ਨੇ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਵਿਖੇ ਪਹੁੰਚ ਕੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਾਹਲ ਅਤੇ ਵਿਧਾਇਕ ਕੁਲਬੀਰ ਸਿਘ ਜ਼ੀਰਾ  ਨੇ ਦੱਸਿਆ ਕਿ ਸਾਰਾਗੜੀ ਜੰਗ ਦੇ ਸ਼ਹੀਦਾਂ ਦੀ ਯਾਦ ਵਿੱਚ 12 ਸਤੰਬਰ ਨੂੰ ਹਰ ਸਾਲ ਸਾਰਾਗੜ੍ਹੀ ਦਿਵਸ ਦਾ ਸਮਾਗਮ ਬੜੀ ਧੂਮਧਾਮ ਨਾਲ ਮਨਾਇਆ ਜਾਂਦਾ ਹੈ, ਜਦਕਿ ਇਸ ਵਾਰ ਕੋਵਿਡ19 ਦੇ ਪ੍ਰਭਾਵ ਨੂੰ ਦੇਖਦੇ ਹੋਏ ਇਹ ਪ੍ਰੋਗਰਾਮ ਬਹੁਤ ਹੀ ਸਾਦੇ ਢੰਗ ਨਾਲ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਕਿਸੇ ਤਰ੍ਹਾਂ ਦਾ ਵੀ ਕੋਈ ਇਕੱਠ ਨਹੀਂ ਕੀਤਾ ਗਿਆ ਅਤੇ ਕਰੋਨਾ ਵਾਇਰਸ ਸਬੰਧੀ ਜਾਰੀ ਸਿਹਤ ਵਿਭਾਗ ਦੀਆ ਹਦਾਇਤਾਂ ਦਾ ਪਾਲਣ ਕਰਦੇ ਹੋਏ ਸਾਦੇ ਢੰਗ ਨਾਲ ਇਹ ਸਮਾਗਮ ਕਰਵਾਇਆ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀਆਂ ਦਸ ਸਭ ਤੋਂ ਮਹੱਤਵਪੂਰਨ ਲੜਾਈਆਂ ਵਿਚ ਸ਼ਾਮਿਲ ਸਾਰਾਗੜ੍ਹੀ ਦੀ ਲੜਾਈ ਵਿੱਚ ਸ਼ਹੀਦ ਹੋਣ ਵਾਲੇ ਸਿੱਖ ਰੈਜੀਮੈਂਟ ਦੇ ਬਹਾਦਰ ਸੂਰਬੀਰਾਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ, ਜਿਨ੍ਹਾਂ ਦੀ ਯਾਦ ਵਿੱਚ ਹੀ ਗੁਰੂਦਆਰਾ ਸਾਰਾਗੜ੍ਹੀ ਵਿੱਖੇ ਸ਼੍ਰੀ ਆਖੰਡ ਪਾਠ ਰਖਾਏ ਗਏ ਸਨ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਦੀ ਲੜਾਈ ਮੌਕੇ 21 ਸਿੱਖ ਜਵਾਨਾਂ ਨੇ ਭਾਰੀ ਗਿਣਤੀ ਵਿਚ ਦੁਸ਼ਮਣ ਦੀਆਂ ਫੌਜਾਂ ਦਾ ਸਾਹਮਣਾ ਕੀਤਾ ਸੀ ਅਤੇ ਪੂਰੀ ਬਹਾਦਰੀ ਨਾਲ ਲੜਦਿਆਂ ਸ਼ਹੀਦੀਆਂ ਪ੍ਰਾਪਤ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਇਹ ਕੁਰਬਾਨੀ ਸਾਡੇ ਬੱਚਿਆਂ ਨੂੰ ਦੇਸ਼ ਸੇਵਾ ਲਈ ਅੱਗੇ ਆਉਣ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ।  ਇਸ ਮੌਕੇ ਡਿਪਟੀ ਕਮਿਸ਼ਨਰ ਸ੍: ਗੁਰਪਾਲ ਸਿੰਘ ਚਾਹਲ ਅਤੇ ਵਿਧਾਇਕ ਕੁਲਬੀਰ ਜ਼ੀਰਾ ਨੇ ਸ਼ਹੀਦ ਗੁਰਮੁੱਖ ਸਿੰਘ ਅਤੇ ਸ਼ਹੀਦ ਸਾਹਿਬ ਸਿੰਘ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ।ਇਸ ਮੌਕੇ ਗੁਰਚਰਨ ਸਿੰਘ ਸੈਨਿਕ ਵੈਲਫੇਅਰ ਦਫਤਰ ਵੀ ਹਾਜ਼ਰ ਸਨ।

 

Tags: DC Ferozpur , Battle of Saragarhi , Saragarhi , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD