Thursday, 16 May 2024

 

 

ਖ਼ਾਸ ਖਬਰਾਂ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ

 

ਡਿਪਟੀ ਸਪੀਕਰ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਰਟ ਕਾਰਡ ਸਕੀਮ ਦੀ ਸ਼ੁਰੂਆਤ

ਕਿਹਾ ਗਰੀਬਾਂ ਨੂੰ ਰਾਸ਼ਨ ਮੁਹੱਇਆ ਕਰਵਾਉਣ ਵਿੱਚ ਇਹ ਸਕੀਮ ਹੋਵੇਗੀ ਸਹਾਈ ਸਿੱਧ

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 12 Sep 2020

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਵੰਡ ਸਕੀਮ ਦਾ ਆਗਾਜ਼ ਕੀਤਾ ।ਇਸ ਮੌਕੇ ਜਿ਼ਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਨਰਿੰਦਰ ਕਾੳਣੀ ਅਤੇ ਚੇਅਰਮੈਨ ਜਿ਼ਲ੍ਹਾ  ਪਲੈਨਿੰਗ ਬੋਰਡ ਸ੍ਰੀ ਸੁਭਾਸ਼ ਕੁਮਾਰ,ਡਿਪਟੀ ਕਮਿਸ਼ਨਰ ਸ਼੍ਰੀ ਐਮ.ਕੇ. ਅਰਾਵਿੰਦ ਕੁਮਾਰ, ਸ੍ਰੀ ਦੀਵਾਨ ਚੰਦ ਸ਼ਰਮਾ ਜਿ਼ਲ੍ਹਾ ਫੂਡ ਅਤੇ ਸਪਲਾਈ ਕੰਟਰੋਲਰ ਦੀ ਹਾਜ਼ਰੀ ਵਿੱਚ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਉਨ੍ਹਾਂ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਲਾਭ ਮਿਲੇਗਾ ਜਿਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਮੁਫਤ ਰਾਸ਼ਨ ਮੁਹੱਇਆ ਕਰਵਾਇਆ ਜਾਂਦਾ ਹੈ ।ਪੰਜਾਬ ਸਰਕਾਰ ਵੱਲੋਂ ਸ਼੍ਰੁਰੂ ਕੀਤੀ ਗਈ ਇਸ ਨਵੀਂ ਸਕੀਮ ਬਾਰੇ ਚਾਨਣਾ ਪਾੳਂਦਿਆਂ ਉਨ੍ਹਾਂ ਦੱਸਿਆ ਕਿ ਗਰੀਬ ਵਰਗ ਦੀ ਖੱਜਲ ਖੁਆਰੀ ਨੂੰ ਘਟਾਉਣ ਦੇ ਮੰਤਵ ਨਾਲ ਸਰਕਾਰ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ ।ਉਨ੍ਹਾਂ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਵਿਖੇ 1.42 ਲੱਖ ਲਾਭਪਾਤਰੀ ਇਸ ਸਕੀਮ ਦਾ ਲਾਭ ਲੈ ਸਕਣਗੇ ਅਤੇ ਸਮਾਰਟ ਕਾਰਡ ਵਿੱਚ ਲੱਗੀ ਚਿੱਪ ਦੀ ਸਹਾਇਤਾ ਨਾਲ ਲਾਭਪਾਤਰੀ ਪੰਜਾਬ ਦੇ ਕਿਸੇ ਵੀ ਕੋਨੇ ਵਿੱਚ ਜਾ ਕੇ ਰਾਸ਼ਨ ਪ੍ਰਾਪਤ ਕਰ ਸਕਣਗੇ ।ਉਨ੍ਹਾਂ ਇਹ ਜਾਣਕਾਰੀ ਦਿੱਤੀ ਕਿ ਕਾਰਡ ਧਾਰਕ ਵਿਅਕਤੀ ਦੇ ਪ੍ਰਤੀ ਮੈਂਬਰ (ਪ੍ਰਤੀ ਮਹੀਨਾ) ਨੂੰ 5 ਕਿੱਲੋ ਕਣਕ ਅਤੇ 1 ਕਿੱਲੋ ਦਾਲ (ਪ੍ਰਤੀ ਮਹੀਨਾ, ਪ੍ਰਤੀ ਕਾਰਡ) ਤਿੰਨ ਮਹੀਨਿਆਂ ਦਾ ਇਕੱਠਾ ਦਿੱਤਾ ਜਾਵੇਗਾ ਅਤੇ ਸਰਕਾਰ ਵੱਲੋਂ ਐਨ ਐਫ ਐਸ ਏ (ਨੈਸ਼ਨਲ ਫੂਡ ਸਿਕਿਉਰਟੀ ਐਕਟ) ਦੇ ਅਧੀਨ ਹੁਣ ਅਪ੍ਰੈਲ 20 ਤੋਂ ਸਤੰਬਰ 20 ਦੀ ਕਣਕ ਵੰਡੀ ਜਾ ਰਹੀ ਹੈ । ਇਸ ਤੋਂ ਬਾਆਦ 5 ਮਹੀਨਿਆਂ ਦੀ 5 ਕਿੱਲੋ ਕਣਕ ਪ੍ਰਤੀ ਜੀ ਪ੍ਰਤੀ ਮਹੀਨਾ ਅਤੇ 1 ਕਿੱਲੋ ਦਾਲ ਪ੍ਰਤੀ ਮਹੀਨਾ 5 ਮਹੀਨਿਆਂ ਦੀ ਮੁਫਤ ਦਿੱਤੀ ਜਾਵੇਗੀ ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ ਮਹਾਮਾਰੀ ਦੇ ਚਲਦਿਆਂ ਭਾਰੀ ਮਾਤਰਾ  ਵਿੱਚ ਪਹਿਲਾਂ ਵੀ ਜਿਲ੍ਰੇ ਵਿੱਚ ਮੁਫਤ ਰਾਸ਼ਨ ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ ਅਤੇ ਇਸ ਨਵੀਂ ਸਕੀਮ ਦੀ ਸ਼ੁਰੂਆਤ ਨਾਲ ਆਕਥਿਕ ਤੌਰ ਤੇ ਕਮਜੋ਼ਰ ਵਰਗ ਨੂੰ ਮਜਬੂਤ ਕਰਨ ਵਿੱਚ ਹੋਰ ਸਹਾਈ ਹੋਵੇਗੀ ।ਇਸ ਮੌਕੇ ਤੇ ਯੋਗ ਲਾਭਪਾਤਰੀਆਂ ਨੂੰ ਰਾਸ਼ਨ ਦੀਆਂ ਕਿੱਟਾਂ ਵੀ ਵੰਡੀਆ ਗਈਆਂ।ਨੈਸ਼ਨਲ ਫੂਡ ਸਿਕਿਉਰਟੀ ਐਕਟ ਤਹਿਤ ਸ.ਅਮਰਿੰਦਰ ਸਿੰਘ ਰਾਜਾ ਵੜਿੰਗ ਐਮ.ਐਲ.ਏ ਗਿੱਦੜਬਾਹਾ  ਅਤੇ ਸ੍ਰੀ ਓਮ ਪ੍ਰਕਾਸ਼ ਐਸ.ਡੀ.ਐਮ ਗਿੱਦੜਬਾਹਾ ਨੇ ਯੋਗ ਲਾਭਪਾਤਰੀਆਂ ਨੂੰ ਵੀ ਮੁਫਤ ਰਾਸ਼ਨ ਪ੍ਰਾਪਤ ਕਰਨ ਲਈ ਸਮਾਰਟ ਕਾਰਡ ਦੀ ਸ਼ੁਰੂਆਤ ਕੀਤੀ ਗਈ। 

 

Tags: Ajaib Singh Bhatti , Punjab Pradesh Congress Committee , Congress , Punjab Congress , Government of Punjab , Punjab Government , Punjab , Fair Price Shops , FPS , National Food Security Act , NFSA , Smart Ration Card Scheme , Smart Ration Card , Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD