Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

ਭਾਰਤ ਭੂਸ਼ਣ ਆਸ਼ੂ ਵੱਲੋਂ ਸਿਵਲ ਹਸਪਤਾਲ ਤੇ ਡੀ.ਐਮ.ਸੀ. ਲੁਧਿਆਣਾ ਵਿਖੇ ਕੋਵਿਡ-19 ਮਰੀਜ਼ਾਂ ਲਈ ਸਹੂਲਤਾਂ ਦਾ ਲਿਆ ਜਾਇਜਾ

Web Admin

Web Admin

5 Dariya News

ਲੁਧਿਆਣਾ , 12 Sep 2020

Last updated on: Sep 12, 2020, 00:00 IST

ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਸ਼ਨੀਵਾਰ ਨੂੰ ਸਿਵਲ ਹਸਪਤਾਲ ਲੁਧਿਆਣਾ ਅਤੇ ਦਯਾਨੰਦ ਮੈਡੀਕਲ ਕਾਲਜ (ਡੀ.ਐਮ.ਸੀ.) ਹਸਪਤਾਲ ਦਾ ਦੌਰਾ ਕੀਤਾ ਅਤੇ ਦੋਵਾਂ ਹਸਪਤਾਲਾਂ ਵਿੱਚ ਕੋਵਿਡ-19 ਦੇ ਮਰੀਜ਼ਾਂ ਦੀਆਂ ਸਹੂਲਤਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਕੈਪਟਨ ਸੰਦੀਪ ਸਿੰਘ ਸੰਧੂ, ਮੇਅਰ ਬਲਕਾਰ ਸਿੰਘ ਸੰਧੂ ਅਤੇ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵੀ ਹਾਜ਼ਰ ਸਨ।ਸ੍ਰੀ ਆਸ਼ੂ਼ ਨੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਆਪਣੇ ਨਾਗਰਿਕਾਂ ਦੀ ਸੁਰੱਖਿਆ ਪ੍ਰਤੀ ਚਿੰਤਤ ਹੈ ਅਤੇ ਜਾਗਰੂਕਤਾ ਪੈਦਾ ਕਰਕੇ ਕੋਵਿਡ-19 ਮਹਾਂਮਾਰੀ ਦੇ ਫੈਲਣ ਨੂੰ ਰੋਕਣ ਲਈ ਸਾਰੇ ਯਤਨ ਕਰ ਰਹੀ ਹੈ ਅਤੇ ਨਾਲ ਹੀ ਸ਼ੁਰੂਆਤੀ ਪੜਾਅ 'ਤੇ ਮਰੀਜ਼ਾਂ ਦੀ ਪਛਾਣ ਕਰਕੇ ਲੋੜੀਂਦਾ ਇਲਾਜ ਵੀ ਮੁਹੱਈਆ ਕਰਵਾਇਆ ਜਾ ਰਿਹਾ ਹੈ।ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਨੋਡਲ ਅਫ਼ਸਰ ਕੋਵਿਡ-19 ਸ੍ਰੀ ਸੰਦੀਪ ਕੁਮਾਰ ਵੱਲੋ ਕੈਬਨਿਟ ਮੰਤਰੀ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਦੇ ਇਲਾਜ ਲਈ 150 ਬੈਡ ਲੈਵਲ -2 ਉਪਲਬਧ ਹਨ, ਜਿਨ੍ਹਾਂ ਵਿਚੋਂ 28 ਬੈਡ ਲੈਵਲ-2 ਦੀ ਸਹੂਲਤ ਤੋਂ ਵੀ ਜ਼ਿਆਦਾ ਹਨ। ਉਨ੍ਹਾਂ ਦੱਸਿਆ ਕਿ ਇਸ ਸਮੇਂ ਸਿਵਲ ਹਸਪਤਾਲ ਵਿਖੇ 68 ਕੋਵਿਡ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ ਜਿਨ੍ਹਾਂ ਵਿੱਚੋਂ 31 ਮਰੀਜ਼ ਆਕਸੀਜਨ 'ਤੇ ਹਨ ਜਦਕਿ ਬਾਕੀਆਂ ਦੀ ਹਾਲਤ ਸਥਿਰ ਹੈ।ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਸਿਵਲ ਹਸਪਤਾਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਹਸਪਤਾਲ ਵਿੱਚ ਸਵੱਛਤਾ ਨੂੰ ਯਕੀਨੀ ਬਣਾਉਣ ਅਤੇ ਮਰੀਜ਼ਾਂ ਨੂੰ ਸਵੱਛ ਭੋਜਨ ਮੁਹੱਈਆ ਕਰਵਾਉਣ ਦੇ ਨਾਲ-ਨਾਲ ਵਧੀਆ ਇਲਾਜ ਦੇਣ।ਕੈਬਨਿਟ ਮੰਤਰੀ ਨੇ ਡੀ.ਐਮ.ਸੀ. ਹਸਪਤਾਲ ਦਾ ਦੌਰਾ ਵੀ ਕੀਤਾ ਜਿਥੇ ਡਾ: ਬਿਸ਼ਵ ਮੋਹਨ, ਡਾ ਸੰਦੀਪ ਪੁਰੀ ਅਤੇ ਡਾ ਰਾਜੇਸ਼ ਮਹਾਜਨ ਨੇ ਦੱਸਿਆ ਕਿ ਇਸ ਸਮੇਂ 241 ਕੋਵਿਡ ਮਰੀਜ਼ ਦਾਖਲ ਹਨ ਜਿਨ੍ਹਾਂ ਵਿੱਚ  144 ਲੈਵਲ-3, 84 ਲੈਵਲ-2 ਅਤੇ 13 ਲੈਵਲ-1 ਦੇ ਮਰੀਜ਼ ਇਲਾਜ ਅਧੀਨ ਹਨ। ਉਨ੍ਹਾਂ ਕਿਹਾ ਕਿ ਡੀ.ਐਮ.ਸੀ. ਇਕੱਲੀ ਅਜਿਹੀ ਸੰਸਥਾ ਹੈ ਜੋ ਸਰਕਾਰ ਦੁਆਰਾ ਨਿਰਧਾਰਤ ਰੇਟਾਂ ਅਨੁਸਾਰ ਮਰੀਜ਼ਾਂ ਦਾ ਇਲਾਜ਼ ਕਰਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਡੀ.ਐਮ.ਸੀ. ਹਸਪਤਾਲ ਵਿੱਚ ਕੋਵਿਡ ਅਤੇ ਨਾਨ-ਕੋਵੀਡ ਮਰੀਜ਼ਾਂ ਲਈ ਵੱਖਰੇ ਵਾਰਡ ਹਨ।ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਸਿਵਲ ਹਸਪਤਾਲ ਅਤੇ ਡੀ.ਐਮ.ਸੀ. ਹਸਪਤਾਲ ਵਿੱਚ ਪ੍ਰਬੰਧਾਂ 'ਤੇ ਤਸੱਲੀ ਪ੍ਰਗਟਾਈ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਤੋਂ ਗੁਰੇਜ਼ ਕਰਨ ਅਤੇ ਕੋਵਿਡ ਦੇ ਲੱਛਣ ਪਾਏ ਜਾਣ ਤੇ ਤੁਰੰਤ ਨੇੜਲੇ ਹਸਪਤਾਲ ਜਾ ਕੇ ਆਪਣਾ ਕੋਵਿਡ ਟੈਸਟ ਕਰਵਾਉਣ। ਇਹ ਟੈਸਟ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤੇ ਜਾਂਦੇ ਹਨ।

 

Tags: Bharat Bhushan Ashu , Congress , Chandigarh , Punjab Congress , Government of Punjab , Punjab Government , Punjab , Ludhiana , Varinder Kumar Sharma , Punjab Fights Corona , Coronavirus , COVID 19 , Novel Coronavirus , India Fights Corona , Dayanand Medical College , DMC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD