Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ `ਇੱਕ ਰਾਸ਼ਟਰ, ਇੱਕ ਰਾਸ਼ਨ ਕਾਰਡ` ਸੇਵਾ ਲਾਗੂ

ਜ਼ਿਲ੍ਹਾ ਰੂਪਨਗਰ ਵਿੱਚ ਰਾਣਾ ਕੇ.ਪੀ.ਸਿੰਘ ਨੇ ਕੀਤੀ ਸਮਾਰਟ ਰਾਸ਼ਨ ਕਾਰਡ ਵੰਡਣ ਦੀ ਸ਼ੁਰੂਆਤ

Web Admin

Web Admin

5 Dariya News

ਰੂਪਨਗਰ , 12 Sep 2020

ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ `ਇੱਕ ਰਾਸ਼ਟਰ ਇੱਕ ਰਾਸ਼ਨ ਕਾਰਡ` ਸੇਵਾ ਨੂੰ ਲਾਗੂ ਕਰਦੇ ਹੋਏ ਅੱਜ ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਸਮਾਰਟ ਰਾਸ਼ਨ ਕਾਰਡਾਂ ਨੂੰ ਵੰਡਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ।ਚੰਡੀਗੜ੍ਹ ਵਿੱਚ ਇਸ ਸੇਵਾ ਦੀ ਸ਼ੁਰੂਆਤ ਕੈਪਟਨ ਅਮਰਿੰਦਰ ਸਿੰਘ, ਮੁੱਖ ਮੰਤਰੀ ਪੰਜਾਬ ਵੱਲੋਂ ਕੀਤੀ ਗਈ ਜਦਕਿ ਸੂਬਾ ਭਰ ਵਿੱਚ ਜਿ਼ਲ੍ਹਾ ਪੱਧਰੀ ਸਮਾਗਮਾਂ ਦੌਰਾਨ ਮੰਤਰੀ ਸਾਹਿਬਾਨ ਅਤੇ ਲੋਕਲ ਐਮ.ਐਲ.ਏਜ਼ ਵੱਲੋਂ ਇਨ੍ਹਾਂ ਸਮਾਰਟ ਕਾਰਡਾਂ ਨੂੰ ਵੰਡਣ ਦੀ ਸ਼ੁਰੂਆਤ ਕੀਤੀ ਗਈ ।ਜ਼ਿਲ੍ਹਾ ਰੂਪਨਗਰ ਵਿੱਚ ਸਮਾਰਟ ਰਾਸ਼ਨ ਕਾਰਡ ਯੋਜਨਾ ਨੂੰ ਲਾਂਚ ਕਰਨ ਲਈ ਰਾਣਾ ਕੇ.ਪੀ.ਸਿੰਘ ਵੱਲੋਂ ਸਮਾਗਮ ਦੀ ਪ੍ਰਧਾਨਗੀ ਕੀਤੀ ਗਈ ।ਸਮਾਰਟ ਰਾਸ਼ਨ ਕਾਰਡ ਯੋਜਨਾ ਨੂੰ ਲਾਂਚ ਕੀਤੇ ਜਾਣ ਤੋਂ ਬਾਅਦ ਰਾਣਾ ਕੇ.ਪੀ.ਸਿੰਘ ਨੇ ਦੱਸਿਆ ਕਿ ਹੁਣ ਇਸ ਨਵੀਂ ਯੋਜਨਾ ਦੇ ਤਹਿਤ ਲਾਭਪਾਤਰੀ ਪੰਜਾਬ ਦੇ ਕਿਸੇ ਵੀ ਜਿ਼ਲ੍ਹੇ ਜਾਂ ਦੇਸ਼ ਦੇ ਕਿਸੇ ਵੀ ਸੂਬੇ ਵਿੱਚ ਸਥਿਤ ਡਿਪੂ ਤੋਂ ਆਪਣਾ ਬਣਦਾ ਅਨਾਜ ਦਾ ਕੋਟਾ ਲੈ ਸਕਣਗੇ।ਅੱਜ ਦੇ ਇਸ ਸਮਾਗਮ ਵਿਚ ਉਨ੍ਹਾਂ ਨਾਲ ਸ੍ਰੀਮਤੀ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਰੂਪਨਗਰ,ਸ. ਸੁਖਵਿੰਦਰ ਸਿਘ ਵਿਸਕੀ, ਚੇਅਰਮੈਨ ਇੰਪਰੂਵਮੈਂਟ ਟਰਸਟ ਅਤੇ ਸ੍ਰੀਮਤੀ ਕ੍ਰਿਸ਼ਨਾ ਬੈਂਸ ਚੇਅਰਮੈਨ ਜ੍ਰਿਲ੍ਹਾ ਪਰਿਸ਼ਦ ਰੂਪਨਗਰ ਵੀ ਮੌਜੂਦ ਸਨ।ਅਪਣੇ ਸੰਬੋਧਨ ਵਿਚ ਰਾਣਾ ਕੇ.ਪੀ.ਸਿੰਘ ਨੇ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ ਜਿਲ੍ਹਾ ਰੂਪਨਗਰ ਵਿੱਚ ਇਸ ਸਮੇਂ ਕੁੱਲ 95219 ਪਰਿਵਾਰ ਪੰਜਾਬ ਸਰਕਾਰ ਵੱਲੋਂ ਦਿੱਤੇ ਜਾ ਰਹੇ ਲਾਭ ਪ੍ਰਾਪਤ ਕਰ ਰਹੇ ਹਨ।ਉਨ੍ਹਾ ਦੱਸਿਆ ਕਿ ਇਸ ਸਕੀਮ ਤਹਿਤ ਏ.ਏ.ਵਾਈ. ਕਾਰਡ ਧਾਰਕਾਂ ਨੂੰ 35 ਕਿਲੋ ਕਣਕ ਪ੍ਰਤੀ ਮਹੀਨਾ ਪ੍ਰਤੀ ਪਰਿਵਾਰ ਦਿੱਤੀ ਜਾ ਰਹੀ ਹੈ ਅਤੇ ਪੀ.ਐਚ.ਐਚ. ਕਾਰਡ ਧਾਰਕਾਂ ਨੂੰ 5 ਕਿਲੋ ਕਣਕ ਪ੍ਰਤੀ ਮਹੀਨਾ ਪ੍ਰਤੀ ਮੈਂਬਰ ਦਿੱਤੀ ਜਾ ਰਹੀ ਹੈ।

ਉਨ੍ਹਾ ਕਿਹਾ ਕਿ ਇਸ ਸਕੀਮ ਤਹਿਤ 6 ਮਹੀਨੇ ਦੀ ਕਣਕ ਇਕੱਠੀ ਦਿੱਤੀ ਜਾਂਦੀ ਹੈ। ਇਹ ਕਣਕ ਦੀ ਵੰਡ ਈ-ਪੋਜ ਮਸ਼ੀਨਾਂ ਰਾਹੀ ਕੀਤੀ ਜਾਂਦੀ ਹੈ ਤਾਂ ਜੋ ਕਿਸੇ ਵੀ ਕਿਸਮ ਦੀ ਹੇਰਾ-ਫੇਰੀ ਨਾ ਕੀਤੀ ਜਾ ਸਕੇ।ਉਨ੍ਹਾਂ ਕਿਹਾ ਕਿ ਅੱਜ ਦਾ ਦਿਨ ਇਕ ਨਵੇਂ  ਇਨਕਲਾਬ ਦੀ ਸ਼ੁਰੁਆਤ ਹੈ ਕਿਉਕਿ ਭਾਂਵੇ ਵੈਲਫੇਅਰ ਸਟੇਟ ਦੀ ਸ਼ੁਰੁਆਤ ਵੇਲੇ ਤੋਂ ਸਰਕਾਰਾਂ ਵਲੋਂ ਲੋੜਵੰਦ ਲੋਕਾਂ ਨੂੰ ਸਸਤਾ ਰਾਸ਼ਨ ਮੁਹੱਈਆ ਕਰਵਾਉਣ ਲਈ ਜਨਤਕ ਵੰਡ ਪ੍ਰਣਾਲੀ ਅਧੀਨ ਰਾਸ਼ਨ ਦਿੱਤਾ ਜਾਂਦਾ ਰਿਹਾ, ਪਰ ਉਸ ਪ੍ਰਣਾਲੀ ਵਿਚ ਕਈ ਕਮੀਆਂ ਸਨ । ਉਨ੍ਹਾਂ ਦੱਸਿਆ ਕਿ ਡਿਪੂ ਹੋਲਡਰ ਕਈ ਵਾਰ ਗਰੀਬਾਂ ਨੂੰ ਵੰਡੇ ਜਾਣ ਵਾਲੇ ਰਾਸ਼ਨ ਨੂੰ ਨਾ ਵੰਡ ਕੇ ,ਖਾਤਿਆਂ ਵਿਚ ਗਲਤ ਐਂਟਰੀ ਕਰ ਦਿੰਦੇ ਸਨ ਅਤੇ ਰਾਸ਼ਨ ਨੂੰ ਬਲੈਕ ਮਾਰਕਿਟ ਵਿਚ ਵੇਚ ਦਿੰਦੇ ਸਨ। ਉਨ੍ਹਾ ਕਿਹਾ ਕਿ ਇਸ ਬਿਮਾਰੀ ਦਾ ਇਲਾਜ ਕਰਨ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਅੱਜ ਇਸ ਨਵੇਂ ਇਨਕਲਾਬ ਦੀ ਸ਼ੁਰੂਆਤ ਹੋਈ ਹੈl  ਉਨ੍ਹਾਂ ਕਿਹਾ ਕਿ ਹੁਣ ਡਿਪੂ ਹੋਲਡਰਾਂ ਵੱਲੋਂ ਕੀਤੇ ਜਾਣ ਵਾਲੇ ਹੇਰ ਫੇਰ ਦੀ ਕੋਈ ਗੁੰਜਾਇਸ਼ ਨਹੀਂ ਹੈ। ਉਨ੍ਹਾਂ ਜਨਤਾ ਨੂੰ ਇਹ ਅਪੀਲ ਵੀ ਕੀਤੀ ਕਿ ਸਮਾਰਟ ਰਾਸ਼ਨ ਕਾਰਡ ਛੇਤੀ ਹੀ ਉਨ੍ਹਾ ਤੱਕ ਪਹੁੰਚ ਜਾਣਗੇ ਅਤੇ ਜੇਕਰ ਅਜੇ ਵੀ ਕੋਈ ਰਾਸ਼ਨ ਕਾਰਡ ਬਣਾਉਣ ਤੋ ਵਾਂਝਾ ਰਹਿ ਗਿਆ ਹੈ ਤਾਂ ਉਹ ਅਧਿਕਾਰੀਆਂ ਨਾਲ ਸੰਪਰਕ ਕਰਕੇ ਆਪਣਾ ਕਾਰਡ ਬਣਵਾ ਸਕਦਾ ਹੈ।ਉਨ੍ਹਾ ਕਿਹਾ ਕਿ ਇਸ ਸਮਾਰਟ ਰਾਸ਼ਨ ਕਾਰਡ ਦੀ ਮੱਦਦ ਨਾਲ ਕੋਈ ਵੀ ਲਾਭਪਾਤਰੀ ਪਰਿਵਾਰ ਕਿਸੇ ਵੀ ਰਾਜ, ਜਿਲ੍ਹੇ ਜਾਂ ਕਿਸੇ ਵੀ ਡਿਪੂ ਹੋਲਡਰ ਤੋਂ ਆਪਣਾ ਬਣਦਾ ਕਣਕ ਦਾ ਕੋਟਾ ਲੈ ਸਕਦਾ ਹੈ। ਜਿਵੇਂ ਸਾਡੇ ਬੈਂਕ ਦਾ ਏ.ਟੀ.ਐਮ. ਕਾਰਡ ਹੁੰਦਾ ਹੈ, ਉਸ ਤਰਾਂ ਹੀ ਆਕਾਰ ਵਿੱਚ ਛੋਟਾ ਹੁਂਦਾ ਹੈ।ਉਨ੍ਹਾ ਕਿਹਾ ਕਿ ਇਸ ਤਰ੍ਹਾਂ ਇਹ ਕਾਰਡ ਦੀ ਸੰਭਾਲ ਕਰਨੀ ਵੀ ਬਹੁਤ ਸੌਖੀ ਹੈ। ਲਾਭਪਾਤਰੀ ਆਪਣੀ ਜੇਬ ਵਿੱਚ ਹੀ ਪਾ ਕੇ ਇਸ ਨੂੰ ਰੱਖ ਸਕਦਾ ਹੈ ਅਤੇ ਲੋੜ ਪੈਣ ਤੇ ਵਰਤ ਸਕਦਾ ਹੈ।

 

Tags: Rana K.P. Singh , Rana Kanwarpal Singh , Speaker Punjab Vidhan Sabha , Punjab Pradesh Congress Committee , Congress , Punjab Congress , Government of Punjab , Punjab Government , Punjab , Ropar , Rupnagar , Fair Price Shops , FPS , National Food Security Act , NFSA , Smart Ration Card Scheme , Smart Ration Card

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD