Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਵੱਲੋਂ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ

ਪਾਜ਼ੀਟਿਵ ਮਰੀਜ਼ਾਂ ਲਈ ਭੋਜਨ ਅਤੇ ਸਾਫ਼ ਸਫ਼ਾਈ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

Web Admin

Web Admin

5 Dariya News

ਮਾਨਸਾ , 12 Sep 2020

Last updated on: Sep 12, 2020, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਅੱਜ ਮਾਨਸਾ ਦੇ ਸਰਕਾਰੀ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ ਅਤੇ ਉਥੇ ਸਥਾਪਤ ਕੋਵਿਡ ਆਈਸੋਲੇਸ਼ਨ ਸੈਂਟਰ ਲੈਵਲ 2 ਵਿਖੇ ਜੇਰੇ ਇਲਾਜ ਮਰੀਜ਼ਾਂ ਦੀ ਸਿਹਤ ਸਬੰਧੀ ਸਿਵਲ ਸਰਜਨ ਅਤੇ ਡਾਕਟਰੀ ਸਟਾਫ਼ ਤੋਂ ਜਾਇਜ਼ਾ ਲਿਆ। ਕੈਬਨਿਟ ਮੰਤਰੀ ਸ਼੍ਰੀ ਕਾਂਗੜ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਵਿਸ਼ੇਸ਼ ਤੌਰ ’ਤੇ ਇਹ ਨਿਰਦੇਸ਼ ਦਿੱਤੇ ਗਏ ਹਨ ਕਿ ਜ਼ਿਲਿ੍ਹਆਂ ਵਿੱਚ ਕੋਵਿਡ ਦੇ ਪਾਸਾਰ ਨੂੰ ਰੋਕਣ ਲਈ ਜਿਥੇ ਪ੍ਰਸ਼ਾਸਨਿਕ ਪੱਧਰ ’ਤੇ ਪੂਰੀ ਨਿਗਰਾਨੀ ਰੱਖੀ ਜਾਵੇ ਉਥੇ ਹੀ ਜੇਰੇ ਇਲਾਜ ਮਰੀਜ਼ਾਂ ਨਾਲ ਮੋਬਾਇਲ ’ਤੇ ਗੱਲਬਾਤ ਕਰਕੇ ਸਮੇਂ ਸਮੇਂ ’ਤੇ ਉਨ੍ਹਾਂ ਦਾ ਮਨੋਬਲ ਵੀ ਉੱਚਾ ਚੁੱਕਿਆ ਜਾਵੇ। ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ ਆਈਸੋਲੇਸ਼ਨ ਸੈਂਟਰ ਵਿਖੇ ਜੇਰੇ ਇਲਾਜ ਮਰੀਜ਼ਾਂ ਦੇ ਖਾਣੇ ਦੇ ਪ੍ਰਬੰਧਾਂ ਅਤੇ ਸਾਫ਼ ਸਫ਼ਾਈ ਵਿਵਸਥਾ ਬਾਰੇ ਉਥੇ ਤਾਇਨਾਤ ਡਾਕਟਰੀ ਸਟਾਫ਼ ਤੋਂ ਸਾਰਾ ਜਾਇਜ਼ਾ ਲਿਆ ।ਕੈਬਨਿਟ ਮੰਤਰੀ ਸ਼੍ਰੀ ਕਾਂਗੜ ਨੇ ਸਿਵਲ ਹਸਪਤਾਲ ਦੇ ਕੋਵਿਡ ਵਾਰਡ ਵਿਖੇ ਜੇਰੇ ਇਲਾਜ ਸ਼੍ਰੀ ਮਨਪ੍ਰੀਤ ਸਿੰਘ ਨਾਲ ਮੋਬਾਇਲ ’ਤੇ ਗੱਲਬਾਤ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੋਬਾਇਲ ਰਾਹੀਂ ਗੱਲਬਾਤ ਕਰਦਿਆਂ ਪਾਜ਼ੀਟਿਵ ਮਰੀਜ਼ਾਂ ਨੂੰ ਦੱਸਿਆ ਕਿ ਉਹ ਹਸਪਤਾਲ ਵਿਖੇ ਹੀ ਮੌਜੂਦ ਹਨ ਅਤੇ ਜੇ ਕਿਸੇ ਨੂੰ ਵੀ ਕਿਸੇ ਕਿਸਮ ਦੀ ਕੋਈ ਸਮੱਸਿਆ ਹੈ ਤਾਂ ਉਹ ਤੁਰੰਤ ਸਮੱਸਿਆ ਨੂੰ ਦੂਰ ਕਰਵਾ ਸਕਦੇ ਹਨ। ਕੈਬਨਿਟ ਮੰਤਰੀ ਨਾਲ ਗੱਲਬਾਤ ਕਰਦਿਆਂ ਵੱਖ ਵੱਖ ਮਰੀਜ਼ਾਂ ਨੇ ਕਿਹਾ ਕਿ ਖਾਣੇ, ਸਾਫ਼ ਸਫਾਈ ਜਾਂ ਇਲਾਜ ਸਬੰਧੀ ਉਨ੍ਹਾਂ ਨੂੰ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਪ੍ਰਬੰਧਾਂ ’ਤੇ ਤਸੱਲੀ ਪ੍ਰਗਟਾਈ ਅਤੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਕੋਵਿਡ ਪਾਜ਼ੀਟਿਵ ਮਰੀਜ਼ਾਂ ਦੀ ਸੁਚੱਜੀ ਦੇਖਭਾਲ ਅਤੇ ਛੇਤੀ ਸਿਹਤਯਾਬੀ ਲਈ ਦ੍ਰਿੜ ਹੈ ਅਤੇ ਮਰੀਜ਼ਾਂ ਨੂੰ ਵੀ ਆਪਣੀ ਇੱਛਾ ਸ਼ਕਤੀ ਨੂੰ ਸਾਕਾਰਾਤਮਕ ਰੱਖਣਾ ਚਾਹੀਦਾ ਹੈ ਤਾਂ ਜੋ ਉਹ ਛੇਤੀ ਤੰਦਰੁਸਤ ਹੋ ਸਕਣ।  ਇਸ ਦੌਰਾਨ ਕੈਬਨਿਟ ਮੰਤਰੀ ਨੇ ਘਰਾਂ ਵਿੱਚ ਇਕਾਂਤਵਾਸ ਪਾਜ਼ੀਟਿਵ ਮਰੀਜ਼ਾਂ ਨਾਲ ਵੀ ਮੋਬਾਇਲ ’ਤੇ ਗੱਲਬਾਤ ਕੀਤੀ ਅਤੇ ਅਪੀਲ ਕੀਤੀ ਕਿ ਇਕਾਂਤਵਾਸ ਸਬੰਧੀ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਮੁਕੰਮਲ ਪਾਲਣਾ ਕੀਤੀ ਜਾਵੇ ਕਿਉਂ ਜੋ ਕੋਰੋਨਾ ਵਾਇਰਸ ਤੇਜ਼ੀ ਨਾਲ ਇੱਕ ਤੋਂ ਦੂਜੇ ਵਿਅਕਤੀ ਤੱਕ ਫੈਲਦਾ ਹੈ। ਇਸ ਮੌਕੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਚੇਅਰਮੈਨ ਜ਼ਿਲ੍ਹਾ ਪਰਿਸ਼ਦ ਬਿਕਰਮ ਮੋਫ਼ਰ, ਪ੍ਰਧਾਨ ਯੂਥ ਕਾਂਗਰਸ ਕਮੇਟੀ ਚੁਸ਼ਪਿੰਦਰਬੀਰ ਸਿੰਘ ਚਹਿਲ, ਵਾਈਸ ਪ੍ਰਧਾਨ ਸਫਾਈ ਕਰਮਚਾਰੀ ਕਮਿਸ਼ਨ ਰਾਮ ਸਿੰਘ, ਡਾ. ਮੰਜੂ ਬਾਂਸਲ, ਮਾਈਕਲ ਗਾਗੋਵਾਲ, ਡਿਪਟੀ ਕਮਿਸ਼ਨਰ ਮਹਿੰਦਰਪਾਲ, ਐਸ.ਐਸ.ਪੀ ਸੁਰੇਂਦਰ ਲਾਂਬਾ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ, ਐਸ.ਐਮ.ਓ ਡਾ. ਹਰਚੰਦ ਸਿੰਘ, ਡਾ. ਰਣਜੀਤ ਰਾਏ ਸਮੇਤ ਹੋਰ ਅਧਿਕਾਰੀ ਤੇ ਆਗੂ ਵੀ ਹਾਜ਼ਰ ਸਨ। 

 

Tags: Gurpreet Singh Kangar , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD