Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਸਰਕਾਰ ਵਲੋਂ ਸਮਾਰਟ ਰਾਸ਼ਨ ਕਾਰਡ ਸਕੀਮ ਲਾਂਚ

ਤਿ੍ਰਪਤ ਬਾਜਵਾ ਤੇ ਵਿਧਾਇਕ ਲਾਡੀ ਨੇ ਬਟਾਲਾ ਵਿੱਚ ਲਾਭਪਾਤਰੀਆਂ ਨੂੰ ਵੰਡੇ ਸਮਾਰਟ ਕਾਰਡ

Web Admin

Web Admin

5 Dariya News

ਬਟਾਲਾ , 12 Sep 2020

Last updated on: Sep 12, 2020, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਚੰਡੀਗੜ ਤੋਂ ਆਨਲਾਈਨ ਪੰਜਾਬ ਦੇ ਸਾਰੇ ਜ਼ਿਲਿਆਂ ਵਿਚ ਹੋਏ ਸਮਾਗਮਾਂ ਦੇ ਸਮਾਂਤਰ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕਰਵਾਈ ਹੈ। ਇਸ ਸਬੰਧੀ ਅੱਜ ਸਥਾਨਕ ਬਟਾਲਾ ਕਲੱਬ ਵਿਖੇ ਕਰਵਾਏ ਇੱਕ ਵਿਸ਼ੇਸ਼ ਸਮਾਗਮ ਵਿੱਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਉਚੇਰੀ ਸਿੱਖਿਆ ਅਤੇ ਭਾਸ਼ਾ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਅਤੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਲਾਭਪਾਤਰੀਆਂ ਨੂੰ ਸਮਾਰਟ ਕਾਡਰ ਤਕਸੀਮ ਕੀਤੇ। ਇਸ ਮੌਕੇ ਉਨਾਂ ਨਾਲ ਏ.ਡੀ.ਸੀ. (ਜਨਰਲ) ਸ. ਤਜਿੰਦਰਪਾਲ ਸਿੰਘ ਸੰਧੂ, ਐੱਸ.ਐੱਸ.ਪੀ. ਬਟਾਲਾ ਸ. ਰਛਪਾਲ ਸਿੰਘ, ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ, ਡੀ.ਐੱਫ.ਐੱਸ.ਓ. ਮੈਡਮ ਸੰਯੋਗਤਾ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।ਇਸ ਮੌਕੇ ਆਨਲਾਈਨ ਸੰਬੋਧਨ ਵਿਚ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਉਨਾਂ 9 ਲੱਖ ਹੋਰ ਲਾਭਪਾਤਰੀਆਂ ਨੂੰ ਵੀ ਜਨਤਕ ਵੰਡ ਪ੍ਰਣਾਲੀ ਦੇ ਘੇਰੇ ਵਿਚ ਲਿਆਂਦਾ ਜਾਵੇਗਾ ਜੋ ਕਿ ਕੇਂਦਰ ਸਰਕਾਰ ਦੀ ਭੋਜਨ ਸੁਰੱਖਿਆ ਕਾਨੂੰਨ ਸਕੀਮ ਦੇ ਦਾਇਰੇ ਵਿਚ ਨਹੀਂ ਆਉਂਦੇ ਹਨ। ਉਨਾਂ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਇਕ ਕ੍ਰਾਂਤੀਕਾਰੀ ਕਦਮ ਹੈ ਜੋ ਲੋੜਵੰਦ ਲੋਕਾਂ ਤੱਕ ਅਨਾਜ ਦੀ ਪਹੁੰਚ ਯਕੀਨੀ ਬਣਾਏਗਾ।ਇਸੇ ਦੌਰਾਨ ਬਟਾਲਾ ਵਿਖੇ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕਰਦਿਆਂ ਕੈਬਨਿਟ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਮੁੱਖ ਮੰਤਰੀ ਪੰਜਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਰਾਸ਼ਨ ਵੰਡ ਪ੍ਰਣਾਲੀ ਨੂੰ ਪੂਰੀ ਤਰਾਂ ਪਾਰਦਰਸ਼ੀ ਕਰ ਦਿੱਤਾ ਹੈ। 

ਉਨਾਂ ਕਿਹਾ ਕਿ ਸੂਬੇ ਦੇ 9 ਲੱਖ ਹੋਰ ਲਾਭਪਾਤਰੀਆਂ ਨੂੰ ਜਨਤਕ ਵੰਡ ਪ੍ਰਣਾਲੀ ਦੇ ਘੇਰੇ ਵਿਚ ਲਿਆਉਣ ਨਾਲ ਹੁਣ ਕੋਈ ਗਰੀਬ ਤੇ ਲੋੜਵੰਦ ਵਿਅਕਤੀ ਸਸਤੇ ਅਨਾਜ ਦੀ ਯੋਜਨਾ ਤੋਂ ਵਾਂਝਾ ਨਹੀਂ ਰਹੇਗਾ।ਕੈਬਨਿਟ ਮੰਤਰੀ ਸ. ਬਾਜਵਾ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਸ: ਮਨਮੋਹਨ ਸਿੰਘ ਦੀ ਸਰਕਾਰ ਨੇ ਦੇਸ਼ ਦੇ ਕਰੋੜਾਂ ਲੋਕਾਂ ਲਈ ਭੋਜਨ ਸੁਰੱਖਿਆ ਯਕੀਨੀ ਬਣਾਉਣ ਲਈ ਕਾਨੂੰਨ ਲਿਆਂਦਾ ਸੀ, ਜਿਸ ਲਈ ਦੇਸ਼ ਦੇ ਲੋਕ ਹਮੇਸਾ ਉਨਾਂ ਨੂੰ ਯਾਦ ਰੱਖਣਗੇ। ਉਨਾਂ ਕਿਹਾ ਕਿ ਇਸ ਸਮਾਰਟ ਕਾਰਡ ਸਕੀਮ ਤਹਿਤ ਹੁਣ ਲਾਭਪਾਤਰੀਆਂ ਦੇ ਹੱਕਾਂ ਦੀ ਰਾਖੀ ਹੋ ਸਕੇਗੀ ਅਤੇ ਇਹ ਸਕੀਮ ਸ਼ੁਰੂ ਕਰਕੇ ਪੰਜਾਬ ਸਰਕਾਰ ਨੇ ਆਪਣੀ ਜਿੰਮੇਵਾਰੀ ਨਿਭਾਈ ਹੈ।ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਇਸ ਸਕੀਮ ਨਾਲ ਹੁਣ ਲਾਭਪਾਤਰੀ ਪੰਜਾਬ ਵਿਚ ਕਿਸੇ ਵੀ ਡਿਪੂ ਤੋਂ ਰਾਸ਼ਨ ਲੈ ਸਕੇਗਾ। ਉਨਾਂ ਕਿਹਾ ਕਿ ਪਹਿਲਾਂ ਕੰਮਕਾਜੀ ਲੋਕ ਜਦ ਕੰਮ ਦੀ ਭਾਲ ਵਿਚ ਦੂਸਰੇ ਸ਼ਹਿਰਾਂ ਵਿੱਚ ਚੱਲੇ ਜਾਂਦੇ ਸਨ ਤਾਂ ਉਨਾਂ ਨੂੰ ਰਾਸ਼ਨ ਨਹੀਂ ਸੀ ਮਿਲਦਾ ਪਰ ਹੁਣ ਇੰਨਾਂ ਸਮਾਰਟ ਕਾਰਡਾਂ ਨਾਲ ਉਨਾਂ ਨੂੰ ਵੀ ਉਨਾਂ ਦਾ ਹੱਕ ਮਿਲ ਸਕੇਗਾ।ਇਸ ਮੌਕੇ ਕੈਬਨਿਟ ਮੰਤਰੀ ਸ. ਤਿ੍ਰਪਤ ਰਜਿੰਦਰ ਸਿੰਘ ਬਾਜਵਾ ਤੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਹਲਕਾ ਫ਼ਤਹਿਗੜ ਚੂੜੀਆਂ, ਬਟਾਲਾ ਤੇ ਸ੍ਰੀ ਹਰਗੋਬਿੰਦਪੁਰ ਦੇ ਲਾਭਪਾਤਰੀਆਂ ਨੂੰ ਸਮਾਰਟ ਕਾਰਡ ਤਕਸੀਮ ਕੀਤੇ। ਇਸ ਮੌਕੇ ਨਗਰ ਸੁਧਾਰ ਟਰੱਸਟ ਬਟਾਲਾ ਚੇਅਰਮੈਨ ਕਸਤੂਰੀ ਲਾਲ ਸੇਠ, ਸੁਖਦੀਪ ਸਿੰਘ ਤੇਜਾ, ਗੌਤਮ ਸੇਠ ਗੁੱਡੂ ਸਮੇਤ ਹੋਰ ਵੀ ਮੋਹਤਬਰ ਹਾਜ਼ਰ ਸਨ।

 

Tags: Tript Rajinder Singh Bajwa , Batala , Punjab Pradesh Congress Committee , Congress , Punjab Congress , Government of Punjab , Punjab Government , Punjab , Fair Price Shops , FPS , National Food Security Act , NFSA , Smart Ration Card Scheme , Smart Ration Card

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD