Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੁੰਦਰ ਸ਼ਾਮ ਅਰੋੜਾ ਵਲੋਂ ਹੁਸ਼ਿਆਰਪੁਰ ’ਚ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

ਸਮਾਰਟ ਰਾਸ਼ਨ ਕਾਰਡ ਨਾਲ 5 ਲੱਖ ਰੁਪਏ ਦਾ ਸਿਹਤ ਬੀਮਾ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ : ਡਾ. ਰਾਜ ਕੁਮਾਰ ਚੱਬੇਵਾਲ

Web Admin

Web Admin

5 Dariya News

ਹੁਸ਼ਿਆਰਪੁਰ , 12 Sep 2020

Last updated on: Sep 12, 2020, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸੂਬੇ ਵਿੱਚ ਸਮਾਰਟ ਰਾਸ਼ਨ ਕਾਰਡ ਲਾਂਚ ਕਰਨ ਉਪਰੰਤ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਅੱਜ ਇਥੇ 10 ਲਾਭਪਾਤਰੀਆਂ ਨੂੰ ਖੁਦ ਸਮਾਰਟ ਰਾਸ਼ਨ ਕਾਰਡ ਸੌਂਪਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਇਸ ਸਕੀਮ ਦੀ ਸ਼ੁਰੂਆਤ ਕੀਤੀ।ਸਥਾਨਕ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿੱਚ ਰੱਖੇ ਸਮਾਗਮ ਦੌਰਾਨ ਵੱਖ-ਵੱਖ ਖੇਤਰਾਂ ਤੋਂ ਆਏ ਲਾਭਪਾਤਰੀਆਂ ਨੂੰ ਸਮਾਰਟ ਰਾਸ਼ਨ ਕਾਰਡ ਸੌਂਪਦਿਆਂ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤਾ ਇਕ ਹੋਰ ਅਹਿਮ ਵਾਅਦਾ ਪੂਰਾ ਕਰ ਦਿੱਤਾ ਹੈ ਜੋ ਕਿ ਯੋਗ ਲਾਭਪਾਤਰੀਆਂ ਨੂੰ ਕਣਕ ਦੀ ਵੰਡ ਕਰਨ ਲਈ ਇਕ ਕ੍ਰਾਂਤੀਕਾਰੀ ਕਦਮ ਹੈ। ਉਨ੍ਹਾਂ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਕਣਕ ਦੀ ਵੰਡ ਦੇ ਸਿਸਟਮ ਵਿੱਚ ਪੂਰਨ ਤੌਰ ’ਤੇ ਪਾਰਦਰਸ਼ਤਾ ਲਿਆਵੇਗੀ ਅਤੇ ਹੁਣ ਇਨ੍ਹਾਂ ਕਾਰਡਾਂ ਰਾਹੀਂ ਲਾਭਪਾਤਰੀ ਰਾਜ ਦੇ ਕਿਸੇ ਵੀ ਮਨਜੂਰਸ਼ੁਦਾ ਡਿਪੂ ਤੋਂ ਆਪਣੀ ਬਣਦੀ ਕਣਕ ਪ੍ਰਾਪਤ ਕਰ ਸਕੇਗਾ।ਉਦਯੋਗ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 1,97,771 ਸਮਾਰਟ ਰਾਸ਼ਨ ਕਾਰਡ ਲਾਭਪਾਤਰੀਆਂ ਨੂੰ ਸੌਂਪੇ ਜਾਣਗੇ ਜਿਸ ਦੇ ਘੇਰੇ ਵਿੱਚ ਇਨ੍ਹਾਂ ਪਰਿਵਾਰਾਂ ਦੇ ਕੁੱਲ 7,49,298 ਮੈਂਬਰਾਂ ਨੂੰ ਲਾਭ ਪਹੁੰਚਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 35 ਹਜ਼ਾਰ ਤੋਂ ਵੱਧ ਸਮਾਰਟ ਰਾਸ਼ਨ ਕਾਰਡ ਪ੍ਰਾਪਤ ਕੀਤੇ ਜਾ ਚੁੱਕੇ ਹਨ ਅਤੇ ਰਹਿੰਦੇ ਕਾਰਡ ਵੀ ਜਲਦ ਹੀ ਪ੍ਰਾਪਤ ਕਰਕੇ ਯੋਗ ਲਾਭਪਾਤਰੀਆਂ ਵਿੱਚ ਵੰਡ ਦਿੱਤੇ ਜਾਣਗੇ।ਸਮਾਰਟ ਰਾਸ਼ਨ ਕਾਰਡਾਂ ਬਾਰੇ ਜਾਣਕਾਰੀ ਦਿੰਦਿਆਂ ਸੁੰਦਰ ਸ਼ਾਮ ਅਰੋੜਾ ਨੇ ਦੱਸਿਆ ਕਿ ਇਨ੍ਹਾਂ ਕਾਰਡਾਂ ਵਿੱਚ ਵਿਸ਼ੇਸ਼ ਕਿਸਮ ਦੀ ਚਿਪ ਲੱਗੀ ਹੋਈ ਹੈ ਜੋ ਕਿ ਡਿਪੂ ਹੋਲਡਰਾਂ ਕੋਲ ਮੌਜੂਦ ਈਪੋਸ ਮਸ਼ੀਨਾਂ ਨਾਲ ਲੰਕ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਲਾਭਪਾਤਰੀ ਨੂੰ ਕਣਕ ਲੈਣ ਲਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਦੱਸਿਆ ਕਿ ਇਸ ਕਾਰਡ ਦੀ ਵਰਤੋਂ ਰਾਹੀਂ ਯੋਗ ਲਾਭਪਾਤਰੀ ਜਾਂ ਉਸ ਦੇ ਪਰਿਵਾਰ ਦਾ ਮੈਂਬਰ, ਜਿਸ ਦਾ ਵੇਰਵਾ ਕਾਰਡ ਵਿੱਚ ਦਰਜ ਹੋਵੇਗਾ, ਪੰਜਾਬ ਵਿੱਚ ਕਿਸੇ ਵੀ ਥਾਂ ਤੋਂ ਆਪਣੀ ਬਣਦੀ ਕਣਕ ਪ੍ਰਾਪਤ ਕਰ ਸਕੇਗਾ। ਉਨ੍ਹਾਂ ਦੱਸਿਆ ਕਿ ਇਹ ਸਮਾਰਟ ਕਾਰਡ ਸਿਰਫ ਪ੍ਰਮਾਣਿਤ ਈਪੋਸ ਮਸ਼ੀਨਾਂ ’ਤੇ ਹੀ ਵਰਤੋਂਯੋਗ ਹੋਵੇਗਾ।ਇਸ ਮੌਕੇ ਉਦਯੋਗ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਯੋਗ ਲਾਭਪਾਤਰੀ ਦਾ ਕਾਰਡ ਬਣਾਇਆ ਹੈ ਤਾਂ ਜੋ ਸਰਕਾਰ ਵਲੋਂ ਸਸਤੇ ਭਾਅ ’ਤੇ ਦਿੱਤੀ ਜਾਣ ਵਾਲੀ ਕਣਕ ਯੋਗ ਲੋਕਾਂ ਨੂੰ ਆਸਾਨ ਢੰਗ ਨਾਲ ਮਿਲ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਇਸ ਸਕੀਮ ਦਾ ਲਾਭ 37 ਲੱਖ ਪਰਿਵਾਰਾਂ ਦੇ 1.41 ਕਰੋੜ ਮੈਂਬਰਾਂ ਨੂੰ ਪਹੁੰਚੇਗਾ ਅਤੇ ਸਮਾਰਟ ਕਾਰਡ ਦੀ ਸ਼ੁਰੂਆਤ ਨਾਲ ਲਾਭਪਾਤਰੀ ਨੂੰ ਕਾਰਡ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦਾ ਦਸਤਾਵੇਜ ਡਿਪੂ ’ਤੇ ਲੈ ਕੇ ਜਾਣ ਦੀ ਲੋੜ ਨਹੀਂ ਪਵੇਗੀ।ਇਸ ਮੌਕੇ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ.ਰਾਜ ਕੁਮਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਸ ਉਪਰਾਲੇ ਲਈ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨੂੰ ਸਿਰਫ ਸਮਾਰਟ ਰਾਸ਼ਨ ਕਾਰਡ ਹੀ ਨਹੀਂ ਮੁਹੱਈਆ ਕਰਵਾਏ ਸਗੋਂ ਪ੍ਰਤੀ ਕਾਰਡਧਾਰਕ ਦਾ 5 ਲੱਖ ਰੁਪਏ ਦਾ ਸਿਹਤ ਬੀਮਾ ਵੀ ਕਰਵਾਇਆ ਗਿਆ ਹੈ ਜੋ ਕਿ ਗਰੀਬ ਵਰਗ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵਲੋਂ 9 ਲੱਖ ਹੋਰ ਕਾਰਡ ਬਣਾਉਣ ਦੇ ਐਲਾਨ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ 14 ਹਜ਼ਾਰ ਨਵੇਂ ਸਮਾਰਟ ਕਾਰਡ ਬਣਾਏ ਜਾਣਗੇ। ਡਾ. ਰਾਜ ਕੁਮਾਰ ਨੇ ਕਿਹਾ ਕਿ ਇਸ ਫੈਸਲੇ ਨਾਲ ਸਮਾਰਟ ਕਾਰਡ ਬਣਾਉਣ ਤੋਂ ਵਾਂਝੇ ਰਹਿ ਗਏ ਯੋਗ ਉਮੀਦਵਾਰ ਵੀ ਆਪਣਾ ਕਾਰਡ ਬਣਵਾ ਸਕਣਗੇ।ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਸਮਾਗਮ ਦੌਰਾਨ ਲਾਭਪਾਤਰੀ ਅਮਰੀਕ ਕੌਰ, ਨਰਗਿਸ, ਨਰਿੰਦਰ ਕੌਰ, ਜਸਪ੍ਰੀਤ ਸਿੰਘ, ਸੁਰਜੀਤ ਕੌਰ, ਜੀਵਨ ਕੁਮਾਰੀ, ਕਸਤੂਰੀ ਲਾਲ, ਸੀਤਾ ਦੇਵੀ, ਸੁਦੇਸ਼ ਰਾਣੀ ਅਤੇ ਸੈਂਚਲਾ ਨੂੰ ਸਮਾਰਟ ਰਾਸ਼ਨ ਕਾਰਡ ਸੌਂਪੇ।ਇਸ ਮੌਕੇ ਹਲਕਾ ਸ਼ਾਮਚੁਰਾਸੀ ਤੋਂ ਵਿਧਾਇਕ ਪਵਨ ਕੁਮਾਰ ਆਦੀਆ, ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਿਤ ਕੁਮਾਰ ਪੰਚਾਲ ਆਦਿ ਵੀ ਮੌਜੂਦ ਸਨ।

 

Tags: Sunder Sham Arora , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab , Hoshiarpur , Fair Price Shops , FPS , National Food Security Act , NFSA , Smart Ration Card Scheme , Smart Ration Card

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD