Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਭਰ ਵਿੱਚ 1.41 ਕਰੋੜ ਐਨ.ਐਫ.ਐਸ.ਏ. ਲਾਭਪਾਤਰੀਆਂ ਨੂੰ ਦਾਇਰੇ ਹੇਠ ਲਿਆਉਦੀ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ

ਐਨ.ਐਫ.ਐਸ.ਏ. ਤਹਿਤ ਨਾ ਕਵਰ ਹੋਣ ਵਾਲੇ 9 ਲੱਖ ਲਾਭਪਾਤਰੀਆਂ ਲਈ ਵੱਖਰੀ ਸਕੀਮ ਦਾ ਐਲਾਨ, ਫੰਡ ਸੂਬਾ ਸਰਕਾਰ ਦੇਵੇਗੀ

Web Admin

Web Admin

5 Dariya News

ਚੰਡੀਗੜ , 12 Sep 2020

Last updated on: Sep 12, 2020, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਸੂਬੇ ਭਰ ਵਿੱਚ 1.41 ਕਰੋੜ ਲਾਭਪਾਤਰੀਆਂ ਨੂੰ ਫਾਇਦਾ ਪਹੁੰਚਾਣ ਵਾਲੀ ਸਮਾਰਟ ਰਾਸ਼ਨ ਕਾਰਡ ਦੀ ਸ਼ੁਰੂਆਤ ਕੀਤੀ ਅਤੇ ਇਸ ਦੇ ਨਾਲ ਹੀ ਇਕ ਵੱਖਰੀ ਸਕੀਮ ਦਾ ਐਲਾਨ ਵੀ ਕੀਤਾ ਜਿਸ ਤਹਿਤ ਕੌਮੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਹੇਠ ਕਵਰ ਨਾ ਹੋਣ ਵਾਲੇ 9 ਲੱਖ ਲਾਭਪਾਤਰੀਆਂ ਨੂੰ ਸਬਸਿਡੀ ਉਤੇ ਰਾਸ਼ਨ ਮੁਹੱਈਆ ਕਰਵਾਇਆ ਜਾਵੇਗਾ ਜਿਸ ਲਈ ਫੰਡ ਸੂਬਾ ਸਰਕਾਰ ਦੇਵੇਗੀ।ਮੁੱਖ ਮੰਤਰੀ ਨੇ ਇਹ ਐਲਾਨ ਕੀਤਾ ਕਿ ਇਸ ਨਾਲ ਸੂਬੇ ਵਿਚਲੇ ਲਾਭਪਾਤਰੀਆਂ ਦੀ ਕੁੱਲ ਗਿਣਤੀ 1.5 ਕਰੋੜ ਤੱਕ ਪਹੁੰਚ ਜਾਵੇਗੀ ਅਤੇ ਸਮਾਰਟ ਰਾਸ਼ਨ ਕਾਰਡ ਸਕੀਮ ਤਹਿਤ 37.5 ਲੱਖ ਕਾਰਡ ਯੋਗ ਲਾਭਪਾਤਰੀਆਂ ਨੂੰ ਇਸ ਮਹੀਨੇ ਵੰਡੇ ਜਾਣਗੇ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲਾਭਪਾਤਰੀਆਂ ਦੀ ਗਿਣਤੀ ਦੀ ਹੱਦ 1.41 ਕਰੋੜ ਤੈਅ ਕਰ ਦਿੱਤੀ ਸੀ ਅਤੇ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਐਨ.ਐਫ.ਐਸ.ਏ. ਤਹਿਤ ਕਵਰ ਨਾ ਹੋਣ ਵਾਲੇ 9 ਲੱਖ ਯੋਗ ਲੋਕਾਂ ਨੂੰ ਸਬਸਿਡੀ ਉਤੇ ਰਾਸ਼ਨ ਮੁਹੱਈਆ ਕਰਨ ਨਾਲ ਸਹਿਮਤੀ ਨਹੀਂ ਪ੍ਰਗਟਾਈ ਸੀ। ਇਸ ਕਰਕੇ ਵਾਂਝੇ ਰਹਿ ਗਏ ਅਜਿਹੇ ਸਾਰੇ ਯੋਗ ਵਿਅਕਤੀਆਂ ਨੂੰ ਸੂਬਾ ਸਰਕਾਰ ਦੁਆਰਾ ਫੰਡ ਕੀਤੀ ਇਕ ਸਕੀਮ ਤਹਿਤ ਲਿਆਉਣ ਦਾ ਫੈਸਲਾ ਕੀਤਾ ਗਿਆ ਜਿਸ ਦੇ ਵੇਰਵੇ ਛੇਤੀ ਹੀ ਦੱਸੇ ਜਾਣਗੇ।ਸੂਬੇ ਵਿੱਚ 100 ਵੱਖੋ-ਵੱਖਰੀਆਂ ਥਾਵਾਂ ਉਤੇ ਵਰਚੁਅਲ ਢੰਗ (ਵੀਡਿਓ ਕਾਨਫਰੰਸ) ਨਾਲ ਸਮਾਰਟ ਰਾਸ਼ਨ ਕਾਰਡ ਸਕੀਮ ਦੀ ਸ਼ੁਰੂਆਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਨਾਲ ਭਿ੍ਰਸ਼ਟਾਚਾਰ ਨੂੰ ਨੱਥ ਪਵੇਗੀ ਅਤੇ ਲਾਭਪਾਤਰੀਆਂ ਨੂੰ ਕਿਸੇ ਵੀ ਡਿਪੂ ਤੋਂ ਰਾਸ਼ਨ ਦੀ ਖਰੀਦ ਕਰਮ ਦੀ ਖੁੱਲ ਹੋਵੇਗੀ। ਲਾਭਪਾਤਰੀਆਂ ਦੇ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਇਸ ਨੂੰ ਇਕ ਵੱਡੀ ਪੁਲਾਂਘ ਦੱਸਦਿਆਂ ਉਨਾਂ ਕਿਹਾ ਕਿ ਇਸ ਕਦਮ ਨਾਲ ਰਾਸ਼ਨ ਡਿਪੂ ਹੋਲਡਰਾਂ ਵੱਲੋਂ ਲਾਭਪਾਤਰੀਆਂ ਦਾ ਕੀਤਾ ਜਾਂਦਾ ਸੋਸ਼ਣ ਬੰਦ ਹੋਵੇਗਾ। ਸਮਾਰਟ ਰਾਸ਼ਨ ਕਾਰਡ ਇਕ ਲਾਭਪਾਤਰੀ ਨੂੰ ਇਹ ਅਧਿਕਾਰ ਦਿੰਦਾ ਹੈ ਕਿ ਉਹ ਆਪਣੇ ਹਿੱਸੇ ਦੀ ਖੁਰਾਕ ਪੰਜਾਬ ਭਰ ਵਿੱਚ ਕਿਸੇ ਵੀ ਰਾਸ਼ਨ ਡਿਪੂ ਤੋਂ ਹਾਸਲ ਕਰ ਸਕੇ।ਮੁੱਖ ਮੰਤਰੀ ਨੇ ਖੇਤੀਬਾੜੀ ਆਰਡੀਨੈਂਸਾਂ ਰਾਹੀਂ ਪੰਜਾਬ ਦੇ ਕਿਸਾਨਾਂ ਦਾ ਹੌਸਲਾ ਤੋੜਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਉਤੇ ਵਰਦਿਆਂ ਕਿਹਾ ਕਿ ਕਿਸਾਨਾਂ ਨੇ ਸੂਬੇ ਅਤੇ ਦੇਸ਼ ਦਾ ਸਖਤ ਘਾਲਣਾ ਘਾਲ ਕੇ ਢਿੱਡ ਭਰਿਆ ਹੈ ਅਤੇ ਇਹ ਆਰਡੀਨੈਂਸ ਜੋ ਕਿ ਘੱਟ-ਘੱਟ ਸਮਰਥਨ ਮੁੱਲ ਦੇ ਖਾਤਮੇ ਦਾ ਮੁੱਢ ਬੰਨਦੇ ਹਨ, ਕਿਸਾਨਾਂ ਲਈ ਵਿਨਾਸ਼ਕਾਰੀ ਸਾਬਤ ਹੋਣਗੇ।ਸਤਲੁਜ ਯਮਨਾ ਲਿੰਕ (ਐਸ.ਵਾਈ.ਐਲ.) ਨਹਿਰ ਮੁੱਦੇ ਦਾ ਜ਼ਿਕਰ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਇਕ ਹੋਰ ਸਮੱਸਿਆ ਹੈ ਜਿਸ ਦਾ ਸਾਹਮਣਾ ਪੰਜਾਬ ਨੂੰ ਕਰਨਾ ਪੈ ਰਿਹਾ ਹੈ। ਹਾਲਾਂਕਿ ਉਨਾਂ ਨੇ ਹਾਲ ਹੀ ਵਿੱਚ ਕੇਂਦਰੀ ਜਲ ਸਰੋਤ ਮੰਤਰੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਲ ਇਕ ਮੀਟਿੰਗ ਕੀਤੀ ਹੈ ਪਰ ਇਹ ਸਮੱਸਿਆ ਸੂਬੇ ਦਾ ਪਿੱਛਾ ਨਹੀਂ ਛੱਡ ਰਹੀ।ਪਿਘਲ ਰਹੇ ਗਲੇਸ਼ੀਅਰਾਂ ਅਤੇ ਸੂਬੇ ਵਿੱਚ ਪਾਣੀ ਦੇ ਲਗਾਤਾਰ ਡਿੱਗਦੇ ਜਾ ਰਹੇ ਪੱਧਰ ਦਾ ਹਵਾਲਾ ਦਿੰਦਿਆਂ ਉਨਾਂ ਕਿਹਾ ਕਿ ਸਥਿਤੀ ਨਾਜ਼ੁਕ ਹੈ ਅਤੇ ਸੂਬਾ ਕਿਸੇ ਵੀ ਹੋਰ ਕਿਸੇ ਵੀ ਸੂਬੇ ਨੂੰ ਪਾਣੀ ਦੀ ਹਾਲਤ ਵਿੱਚ ਬਿਲਕੁਲ ਨਹੀਂ ਹੈ।ਇਕ ਸੰਕੇਤਕ ਰਸਮ ਵਜੋਂ ਮੁੱਖ ਮੰਤਰੀ ਨੇ ਚਾਰ ਲਾਭਪਾਤਰੀਆਂ ਨੂੰ ਪੰਜਾਬ ਸਿਵਲ ਸਕੱਤਰੇਤ ਵਿਖੇ ਸਮਾਰਟ ਰਾਸ਼ਨ ਕਾਰਡ ਵੰਡੇ ਜਿਸ ਤੋਂ ਮਗਰੋਂ ਸਮੂਹ ਮੰਤਰੀਆਂ ਅਤੇ ਵਿਧਾਇਕਾਂ ਨੇ ਆਪੋ-ਆਪਣੇ ਜ਼ਿਲਿਆਂ ਤੇ ਹਲਕਿਆਂ ਵਿੱਚ ਇਨਾਂ ਕਾਰਡਾਂ ਦੀ ਵੰਡ ਕੀਤੀ।

ਇਸ ਤੋਂ ਪਹਿਲਾਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਉਪਭੋਗਤਾ ਮਾਮਲੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਸੂਬਾ ਸਰਕਾਰ ਨੇ ਪ੍ਰਣਾਲੀ ਨੂੰ ਪਾਰਦਰਸ਼ੀ ਬਣਾਉਣ ਦੇ ਆਪਣੇ ਵਾਅਦੇ ਦੀ ਦਿਸ਼ਾ ਵਿੱਚ ਠੋਸ ਕਦਮ ਚੁੱਕਦਿਆਂ ਪਹਿਲਾਂ ਹੀ ਈ-ਪੋਸ ਪ੍ਰਣਾਲੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਅੰਨ ਦੀ ਚੋਰੀ ਨੂੰ ਠੱਲ ਪੈ ਸਕੇ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਨਕਲੀ ਲਾਭਪਾਤਰੀਆਂ ਅਤੇ ਅਯੋਗ ਲੋਕਾਂ, ਜਿਨਾਂ ਨੂੰ ਬੀਤੀ ਅਕਾਲੀ-ਭਾਜਪਾ ਸਰਕਾਰ ਵੱਲੋਂ ਅਸਲ ਲਾਭਪਾਤਰੀਆਂ ਨੂੰ ਅਣਗੌਲਿਆ ਕਰਕੇ ਰਾਸ਼ਨ ਦੀ ਵੰਡ ਕੀਤੀ ਜਾ ਰਹੀ ਸੀ, ਨੂੰ ਇਸ ਸਕੀਮ ਦੇ ਦਾਇਰੇ ਤੋਂ ਬਾਹਰ ਕਰ ਦਿੱਤਾ ਹੈ।ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਅੱਗੇ ਕਿਹਾ ਕਿ ਇਨਾਂ ਸਮਾਰਟ ਕਾਰਡਾਂ ਕਰਕੇ ਲਾਭਪਾਤਰੀਆਂ ਨੂੰ ਕਿਸੇ ਵੀ ਦੁਕਾਨ ਤੋਂ ਰਾਸ਼ਨ ਲੈਣ ਵਿੱਚ ਮੱਦਦ ਮਿਲੇਗੀ ਅਤੇ ਇਸ ਨਾਲ ਰਾਸ਼ਨ ਡਿਪੂਆਂ ਦਾ ਏਕਾਧਿਕਾਰ ਖਤਮ ਹੋਵੇਗਾ। ਕਾਰਡਧਾਰਕ ਦੇ ਬਾਇਓਮੀਟਰਕ ਦੀ ਪਛਾਣ ਸਮਾਰਟ ਰਾਸ਼ਨ ਕਾਰਡ ਵਿਚਲੇ ਚਿੱਪ ਵਿੱਚ ਸਟੋਰ ਕੀਤੇ ਅੰਕੜਿਆਂ ਨਾਲ ਕੀਤੀ ਜਾਵੇਗੀ ਤਾਂ ਜੋ ਰਾਸ਼ਨ ਦੀ ਗੈਰ-ਵਾਜਬ ਤਬਦੀਲੀ ਨਾ ਹੋ ਸਕੇ। ਭਾਰਤ ਭੂਸ਼ਣ ਆਸ਼ੂ ਵੱਲੋਂ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਖੇਤੀਬਾੜੀ ਆਰਡੀਨੈਂਸਾਂ ਨੂੰ ਮੁੱਖ ਮੰਤਰੀ ਵੱਲੋਂ ਰੱਦ ਕੀਤੇ ਜਾਣ ਦੀ ਸ਼ਲਾਘਾ ਕੀਤੀ ਗਈ ਅਤੇ ਕਿਹਾ ਕਿ ਇਸ ਕਦਮ ਨੇ ਪਾਣੀਆਂ ਦੇ ਰਾਖੇ ਤੋਂ ਇਲਾਵਾ ਮੁੱਖ ਮੰਤਰੀ ਨੂੰ ਕਿਸਾਨਾਂ ਦਾ ਰਾਖਾ ਵੀ ਬਣਾ ਦਿੱਤਾ ਹੈ।ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਹ ਕਾਰਡ ਲਾਂਚ ਕੀਤੇ ਜਾਣ ਨੂੰ ਸੂਬਾ ਸਰਕਾਰ ਵੱਲੋਂ ਇਕ ਹੋਰ ਜ਼ਿੰਮੇਵਾਰੀ ਨਿਭਾਉਣਾ ਅਤੇ ਇਕ ਹੋਰ ਵਾਅਦਾ ਪੂਰਾ ਕਰਨਾ ਕਰਾਰ ਦਿੱਤਾ ਗਿਆ ਬਾਵਜੂਦ ਇਸ ਦੇ ਕਿ ਸੂਬਾ ਸਰਕਾਰ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਹੈ ਅਤੇ ਪੰਜਾਬ ਨੂੰ ਅੰਦਰੂਨੀ ਅਤੇ ਬਾਹਰੀ ਕਈ ਖਤਰੇ ਦਰਪੇਸ਼ ਹਨ। ਉਨਾਂ ਕਿਹਾ ਕਿ ਸੂਬਾ ਐਸ.ਵਾਈ.ਐਲ. ਤੋਂ ਲੈ ਕੇ ਖੇਤੀਬਾੜੀ ਆਰਡੀਨੈਂਸ ਅਤੇ ਜੀ.ਐਸ.ਟੀ. ਦੀਆਂ ਸਮੱਸਿਆਵਾਂ ਨਾਲ ਜੂਝ ਰਿਹਾ ਹੈ ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਵਿਕਾਸ ਦੇ ਕੰਮ ਨਿਰੰਤਰ ਬੇਰੋਕ ਜਾਰੀ ਹਨ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਪਾਰਦਰਸ਼ੀ ਤਰੀਕੇ ਨਾਲ ਜਨਤਕ ਰਾਸ਼ਨ ਵੰਡਣ ਦੀ ਸਕੀਮ ਨੂੰ ਲਾਗੂ ਕਰਨਾ ਇਕ ਔਖਾ ਸਫਰ ਰਿਹਾ ਹੈ ਕਿਉ ਜੋ ਪਿਛਲੀ ਸਰਕਾਰ ਵੱਲੋਂ ਇਸ ਮਾਮਲੇ ਵਿੱਚ ਭਿ੍ਰਸ਼ਟਾਚਾਰ ਤੇ ਏਕਾਧਿਕਾਰ ਪ੍ਰਣਾਲੀ ਚਲਾਈ ਜਾਂਦੀ ਸੀ। ਕੇਂਦਰ ਵੱਲੋਂ ਪੰਜਾਬ ਨਾਲ ਕੀਤੇ ਜਾਂਦੇ ਮਤਰੇਏ ਸਲੂਕ ਕਾਰਨ ਅਕਾਲੀ-ਭਾਜਪਾ ਵੱਲੋਂ ਸੂਬੇ ਉਤੇ 31000 ਕਰੋੜ ਸੀ.ਸੀ.ਐਸ.ਕਰਜ਼ੇ ਦਾ ਬੋਝ ਸੂਬੇ ਉਤੇ ਪਾਇਆ ਗਿਆ ਜਿਸ ਦਾ ਹਾਲੇ ਤੱਕ ਨਹੀਂ ਹੱਲ ਨਹੀਂ ਹੋਇਆ। ਉਨਾਂ ਕਿਸੇ ਵੀ ਕੀਮਤ ’ਤੇ ਕਿਸਾਨਾਂ ਦੀ ਰੱਖਿਆ ਕਰਨ ਦਾ ਸੱਦਾ ਦਿੱਤਾ। ਉਨਾਂ ਕਿਹਾ, ‘‘ਸਾਨੂੰ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਸਾਰੇ ਯੋਗ ਲੋਕਾਂ ਨੂੰ ਸਕੀਮ ਦਾ ਫਾਇਦਾ ਮਿਲੇ ਚਾਹੇ ਉਹ ਕਿਸੇ ਵੀ ਪਾਰਟੀ ਨਾਲ ਸਬੰਧਤ ਹੋਣ।’’ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਨੇ ਮੰਗ ਕੀਤੀ ਕਿ ਪਿਛਲੀ ਸਰਕਾਰ ਸਮੇਂ ਅਯੋਗ ਲਾਭਪਾਤਰੀਆਂ ਨੂੰ ਫਾਇਦਾ ਦੇਣ ਲਈ ਕੀਤੀ ਜਾਂਦੀ ਭਲਾਈ ਸਕੀਮਾਂ ਦੀ ਦੁਰਵਰਤੋਂ ਦੇ ਮਾਮਲੇ ਵਿੱਚ ਜਾਂਚ ਕੀਤੀ ਜਾਵੇ।

 

Tags: Captain Amarinder Singh , Amarinder Singh , Punjab Pradesh Congress Committee , Congress , Punjab Congress , Chandigarh , Chief Minister of Punjab , Punjab Government , Government of Punjab , Punjab , Fair Price Shops , FPS , National Food Security Act , NFSA , Smart Ration Card Scheme , Smart Ration Card

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD