Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪਿੰਡਾਂ ਦਾ ਕਰਵਾਇਆ ਜਾ ਰਿਹੈ ਸਰਵਪੱਖੀ ਵਿਕਾਸ : ਕੁਲਜੀਤ ਸਿੰਘ ਨਾਗਰਾ

ਪਿੰਡਾਂ ਦੇ ਲੋਕਾਂ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 13 Sep 2020

Last updated on: Sep 13, 2020, 00:00 IST

ਮੁੱਖ ਮੰਤਰੀ, ਪੰਜਾਬ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਪਿੰਡ ਚਨਾਰਥਲ ਕਲਾਂ ਵਿਖੇ ਚਨਾਰਥਲ ਕਲਾਂ-ਸਰਹਿੰਦ ਰੋਡ ਤੋਂ ਕਬਰਸਤਾਨ ਨੂੰ ਜਾਂਦੇ 01 ਕਿਲੋਮੀਟਰ ਕੱਚੇ ਰਸਤੇ ਉਤੇ ਕਰੀਬ 14 ਲੱਖ ਰੁਪਏ ਦੀ ਲਾਗਤ ਨਾਲ ਇੱਟਾਂ ਲਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕੀਤਾ।ਸ. ਨਾਗਰਾ ਨੇ ਕਿਹਾ ਕਿ ਇਸ ਰਸਤੇ ਉਤੇ ਕਈ ਮਕਾਨ  ਹਨ ਤੇ ਖੇਤ ਵੀ ਹਨ। ਰਸਤਾ ਕੱਚਾ ਹੋਣ ਕਾਰਨ ਲੋਕਾਂ ਨੂੰ ਮੁਸਕਲਾਂ ਦਰਪੇਸ਼ ਸਨ, ਜੋ ਹੁਣ ਦੂਰ ਹੋ ਜਾਣਗੀਆਂ।ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੋ ਵਾਅਦੇ ਸਰਕਾਰ ਬਣਨ ਤੋਂ ਪਹਿਲਾਂ ਕੀਤੇ ਗਏ ਸਨ, ਉਹ ਵਾਅਦੇ ਇੱਕ-ਇੱਕ ਕਰਕੇ ਪੂਰੇ ਕੀਤੇ ਜਾ ਰਹੇ ਹਨ।ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਗਲੀਆਂ ਨਾਲੀਆਂ ਪੱਕੀਆਂ ਕਰਨ, ਲਾਈਟਾਂ ਲਗਵਾਉਣ ਤੇ ਸੀਵਰੇਜ ਪਾਉਣ ਦਾ ਕੰਮ ਕਰਵਾਇਆ ਜਾ ਰਿਹਾ ਹੈ, ਜਿਨ੍ਹਾਂ ਦਾ ਸਮੇਂ-ਸਮੇਂ 'ਤੇ ਨਰੀਖਣ ਵੀ ਕੀਤਾ ਜਾਂਦਾ ਹੈ ਤਾਂ ਜੋ ਵਿਕਾਸ ਕਾਰਜਾਂ ਵਿੱਚ ਕਿਸੇ ਕਿਸਮ ਦੀ ਕੋਈ ਖੜੋਤ ਨਾ ਆਵੇ।ਸ. ਨਾਗਰਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡਾਂ ਵਿੱਚ ਹੋਰ ਨਵੇਂ ਵਿਕਾਸ ਕਾਰਜ ਸ਼ੁਰੂ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਇਸ ਹਲਕੇ ਨੂੰ ਪੰਜਾਬ ਦਾ ਅੱਵਲ ਹਲਕਾ ਬਨਾਉਣ ਲਈ ਦਿਨ ਰਾਤ ਇਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੌਰਾਨ ਕੋਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ।ਇਸ ਮੌਕੇ ਸਾਬਕਾ ਚੇਅਰਮੈਨ ਪਰਮਪਾਲ ਸਿੰਘ, ਮਾਰਕਿਟ ਕਮੇਟੀ ਦੇ ਵਾਈਸ ਚੇਅਰਮੈਨ ਇੰਦਰਪਾਲ ਸਿੰਘ,ਬਲਾਕ ਸੰਮਤੀ ਮੈਂਬਰ ਲਖਵਿੰਦਰ ਸਿੰਘ ਲੱਖੀ,ਸਰਪੰਚ ਜਗਦੀਪ ਸਿੰਘ ਨੰਬਰਦਾਰ,ਪਰਮਵੀਰ ਸਿੰਘ ਟਿਵਾਣਾ,ਗੁਰਪ੍ਰੀਤ ਸਿੰਘ ਬਾਵਾ,ਪਰਮਜੀਤ ਸਿੰਘ,ਗੁਰਸੇਵਕ ਸਿੰਘ,ਕਰਮਜੀਤ ਸਿੰਘ ਸਾਰੇ ਪੰਚ,ਗੁਰਕ੍ਰਿਪਾਲ ਸਿੰਘ,ਕ੍ਰਿਸ਼ਨ ਲਾਲ,ਜਸਵਿੰਦਰ ਸਿੰਘ,ਮਨਪ੍ਰੀਤ ਸਿੰਘ,ਜਸਵਿੰਦਰ ਸਿੰਘ ਕੰਗ,ਦਿਲਬਾਗ ਸਿੰਘ ਨੀਟਾ,ਸੁਰਜੀਤ ਸਿੰਘ,ਪਰਮਿੰਦਰ ਸਿੰਘ,ਕੁਲਵੰਤ ਸਿੰਘ ਬਿਰੂ,ਨਿਰਪਾਲ ਸਿੰਘ,ਗੁਰਤੇਜ ਸਿੰਘ,ਦਵਿੰਦਰ ਸਿੰਘ,ਗੁਰਪ੍ਰੀਤ ਸਿੰਘ ਜੱਗੀ ਹਾਜ਼ਰ ਸਨ।

 

Tags: Kuljit Singh Nagra , Punjab Pradesh Congress Committee , Congress , Punjab Congress , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD