Friday, 05 June 2026

 

 

ਖ਼ਾਸ ਖਬਰਾਂ ਅਮਰਪ੍ਰੀਤ ਕੌਰ ਸੰਧੂ ਵੱਲੋਂ ਸੈਂਸਜ-2027 ਸਬੰਧੀ ਸੈਂਸਜ ਅਫਸਰਾਂ ਤੇ ਚਾਰਜ ਅਫਸਰਾਂ ਨਾਲ ਬੈਠਕ ਰਾਹੁਲ ਚਾਬਾ ਨੇ ਨੀਟ ਪ੍ਰੀਖਿਆ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨਸ਼ਿਆਂ ਦਾ ਖਾਤਮਾ ਕਰਕੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾਵੇਗਾ - ਗੁਰਦਿੱਤ ਸਿੰਘ ਸੇਖੋਂ ਰਣਬੀਰ ਭੁੱਲਰ ਵੱਲੋਂ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਜਾ ਰਹੇ ਨਵੇਂ ਸਮਾਰਟ ਰਾਸ਼ਨ ਕਾਰਡਾਂ ਦੀ ਵੰਡ ਦਾ ਸ਼ੁਭ ਆਰੰਭ ਨਸ਼ਿਆਂ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹੇਗਾ ਯੁੱਧ ਨਸ਼ਿਆਂ ਵਿਰੁੱਧ : ਕੁਲਤਾਰ ਸਿੰਘ ਸੰਧਵਾਂ ਆਰਬੀਯੂ ਨੇ 'ਏਕ ਪੇੜ ਮਾਂ ਕੇ ਨਾਮ' ਰੁੱਖ ਲਗਾਉਣ ਦੀ ਮੁਹਿੰਮ ਨਾਲ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਿੰਗਾਰਾ ਸਿੰਘ ਸਲਾਣਾ ਅਤੇ ਵਾਈਸ ਚੇਅਰਮੈਨ ਗੁਰਵਿੰਦਰ ਸਿੰਘ ਨੇ ਅਹੁੱਦਾ ਸੰਭਾਲਿਆ ਲਖਵੀਰ ਸਿੰਘ ਰਾਏ ਵੱਲੋਂ ਪਿੰਡ ਝਾਂਮਪੁਰ ਵਿਖੇ 42 ਲੱਖ ਤੋਂ ਵਧੇਰੇ ਦੀ ਲਾਗਤ ਨਾਲ ਬਣ ਕੇ ਤਿਆਰ ਹੋਏ ਖੇਡ ਸਟੇਡੀਅਮ ਦਾ ਕੀਤਾ ਉਦਘਾਟਨ ਡਾ. ਬਲਜੀਤ ਕੌਰ ਨੇ ਮੰਡੀ ਲੱਖੇਵਾਲੀ ਵਿਖੇ 2.50 ਕਰੋੜ ਰੁਪਏ ਦੀ ਲਾਗਤ ਨਾਲ ਬਨਣ ਵਾਲੀ ਨਵੀਂ ਅਨਾਜ ਮੰਡੀ ਦਾ ਨੀਂਹ ਪੱਥਰ ਰੱਖਿਆ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ

 

ਓ ਪੀ ਸੋਨੀ ਨੇ ਹਲਕੇ ਵਿਚ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਤੋਂ ਬਚਾਓ ਪ੍ਰਤੀ ਕੀਤਾ ਜਾਗਰੂਕ

ਪਾਰਕਾਂ ਵਿਚ ਚੱਲ ਰਹੇ ਕੰਮਾਂ ਦਾ ਵੀ ਲਿਆ ਜਾਇਜ਼ਾ

Web Admin

Web Admin

5 Dariya News

ਅੰਮਿ੍ਰਤਸਰ , 13 Sep 2020

Last updated on: Sep 13, 2020, 00:00 IST

ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ ਪੀ ਸੋਨੀ ਨੇ ਅੱਜ ਆਪਣੇ ਹਲਕੇ ਵਿਚ ਪਹੁੰਚ ਕੇ ਕੋਰੋਨਾ ਮਹਾਂਮਾਰੀ ਤੋਂ ਲੋਕਾਂ ਨੂੰ ਦਰਪੇਸ਼ ਮੁਸ਼ਿਕਲਾਂ ਸੁਣੀਆਂ ਅਤੇ ਇਸ ਤੋਂ ਬਚਾਅ ਲਈ ਜਾਗਰੂਕ ਕਰਦੇ ਹੋਏ ਲੋਕਾਂ ਨੂੰ ਸਮੇਂ ਨਾਲ ਟੈਸਟ ਕਰਵਾਉਣ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਲਈ ਪ੍ਰੇਰਿਆ। ਉਨਾਂ ਆਪਣੇ ਅੰਮਿ੍ਰਤਸਰ ਕੇਂਦਰੀ ਹਲਕੇ ਦੀਆਂ ਵਾਰਡ ਨੰਬਰ 60 ਅਤੇ 61 ਵਿੱਚ ਚਲ ਰਹੇ ਵਿਕਾਸ ਦੇ ਕੰਮਾਂ ਦਾ ਵੀ ਜਾਇਜ਼ਾ ਲਿਆ। ਇਸ ਸਮੇਂ ਦੌਰਾਨ ਬਹੁਤੇ ਲੋਕ ਕਰੋਨਾ ਕਾਲ ਸਮੇਂ ਪੇਸ਼ ਆ ਰਹੀਆਂ ਮੁਸ਼ਕਿਲਾਂ ਲੈ ਕੇ ਵੀ ਸ੍ਰੀ ਸੋਨੀ ਨੂੰ ਮਿਲੇ, ਉਨਾਂ ਨੇ ਇਹ ਸਾਰੇ ਮਸਲੇ ਸੁਣੇ ਅਤੇ ਉਨ੍ਹਾਂ ਵਿਚੋਂ ਕੁੱਝ ਦਾ ਮੌਕੇ ਉਤੇ ਹੱਲ਼ ਵੀ ਕਰਵਾਇਆ।ਸ੍ਰੀ ਸੋਨੀ ਨੇ ਵਾਰਡ 60 ਅਤੇ 61 ਵਿੱਚ ਪਾਰਕ ਵਿੱਚ ਅੰਮ੍ਰਿਤ ਪ੍ਰੋਜੈਕਟ ਤਹਿਤ ਚਲ ਰਹੇ ਕਮਾਂ ਦਾ ਜਾਇਜ਼ਾ ਲਿਆ ਅਤੇ ਇਸ ਸਬੰਧ ਅਧਿਕਾਰੀ ਨੂੰ ਵਧੀਆ ਕੰਮ ਕਰਨ ਦੇ ਦਿਸ਼ਾ ਨਿਰਦੇਸ਼ ਜਾਰੀ ਦਿੱਤੇ। ਉਨਾਂ ਕਾਰਪੋਰੇਸ਼ਨ ਅਤੇ ਹੋਰ ਵਿਭਾਗਾਂ ਦੇ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਕੰਮ ਦੌਰਾਨ ਮਿਲਦੇ ਲੋਕਾਂ ਤੱਕ ਨੂੰ ਵੀ ਕੋਰੋਨਾ ਵਾਇਰਸ ਦੇ ਬਚਾਓ ਪ੍ਰਤੀ  ਜਾਗਰੂਕ ਕਰਨ। ਉਨਾਂ ਕਿਹਾ ਕਿ ਭਾਵੇਂ ਪੰਜਾਬ ਸਰਕਾਰ ਨੇ ਇਸ ਲਈ ਵਿਸ਼ੇਸ਼ ਡਿਊਟੀਆਂ ਵੀ ਲਗਾਈਆਂ ਹਨ, ਪਰ ਜੇਕਰ ਆਪਾਂ ਸਾਰੇ ਆਪਣੇ-ਆਪਣੇ ਸਰਕਲ ਦੇ ਲੋਕਾਂ ਤੱਕ ਹੀ ਇਸ ਮਹਾਂਮਾਰੀ ਤੋਂ ਬਚਣ ਦੀ ਗੱਲ ਕਰਾਂਗੇ ਤਾਂ ਇਹ ਸੰਦੇਸ਼ ਲੋਕਾਂ ਉਤੇ ਜ਼ਿਆਦਾ ਪ੍ਰਭਾਵ ਪਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਾਰ-ਵਾਰ ਹੱਥ ਧੋਣ, ਮਾਸਕ ਪਾਉਣ, ਸਮਾਜਿਕ ਦੂਰੀ ਬਣਾ ਕੇ ਰੱਖਣ ਆਦਿ ਸਾਵਧਾਨੀਆਂ ਬਾਰੇ ਜਾਗਰੂਕ ਕਰੋ, ਤਾਂ ਜੋ ਕੋਰੋਨਾ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਜੇਕਰ ਕਿਸੇ ਨੂੰ ਕੋਵਿਡ19 ਦੇ ਲੱਛਣ ਹਨ ਤਾਂ ਉਹ ਕੋਰੋਨਾ ਵਾਇਰਸ ਸਬੰਧੀ ਟੈਸਟ ਜ਼ਰੂਰ ਕਰਵਾਏ ਅਤੇ ਇਹ ਟੈਸਟ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੁਫਤ ਕੀਤਾ ਜਾਂਦਾ ਹੈ।ਇਸ ਮੌਕੇ ਤੇ ਕੌਂਸਲਰ ਸ੍ਰੀ ਵਿਕਾਸ ਸੋਨੀ, ਕੌਂਸਲਰ ਸ੍ਰੀ ਗੁਰਦੇਵ ਸਿੰਘ ਦਾਰਾ, ਕੌਂਸਲਰ ਸ੍ਰੀ ਮਹੇਸ਼ ਖੰਨਾ,  ਸ੍ਰੀ ਪਰਮੋਦ ਮਹਿਰਾ, ਸ੍ਰੀ ਕਪਿਲ ਮਹਾਜਨ, ਸ੍ਰੀ ਹਰਿੰਦਰ ਸੂਦ, ਸ੍ਰੀ ਵਿਨੇ ਪਾਠਕ, ਸ੍ਰੀ ਸਚਿਨ ਅਰੋੜਾ, ਸ੍ਰੀ ਹਰਦੇਵ ਸਿੰਘ ਬਿੱਲੂ, ਸ੍ਰੀ ਗੋਰੀ ਸ਼ੰਕਰ, ਸ੍ਰੀ ਟੀਟੂ ਪ੍ਰਧਾਨ ਸਮੇਤ ਇਲਾਕੇ ਦੇ ਹੋਲ ਲੋਕ ਵੀ ਹਾਜਰ ਸਨ।

 

Tags: O P Soni , Om Parkash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD