Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰੋਨਾ ਬਿਮਾਰੀ ਬਾਰੇ ਜਾਗਰੂਕਤਾ ਮੁਹਿੰਮ ਸ਼ੁਰੁ

ਸਮੂਹ ਯੂਥ ਕਲੱਬਾਂ,ਕੌਮੀ ਸੇਵਾ ਯੋਜਨਾ ਇਕਾਈਆਂ ਅਤੇ ਰੈਡ ਰਿੱਬਨ ਕਲੱਬਾਂ ਦੇ ਵਲੰਟੀਅਰਾਂ ਵੱਲੋਂ ਘਰ ਘਰ ਜਾ ਕੇ ਵਿਸ਼ੇਸ ਮੁਹਿੰਮ ਚਲਾਈ ਜਾਵੇਗੀ

Web Admin

Web Admin

5 Dariya News

ਰੂਪਨਗਰ , 14 Sep 2020

Last updated on: Sep 14, 2020, 00:00 IST

ਯੁਵਕ ਸੇਵਾਵਾਂ ਵਿਭਾਗ ਵਲੋਂ ਲੋਕਾਂ ਨੂੰ ਕੋਰਾਨਾ ਮਹਾਂਮਾਰੀ ਸਬੰਧੀ ਜਾਗਰੂਕ ਕਰਨ ਲਈ ਇਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਅੱਜ ਸ਼ੁਰੂ ਕਰ ਦਿੱਤੀ ਗਈ। ਇਸ ਜਾਗਰੂਕਤਾ ਮੁਹਿੰਮ ਦੋਰਾਨ ਸਮੂਹ ਯੂਥ ਕਲੱਬਾਂ,ਕੌਮੀ ਸੇਵਾ ਯੋਜਨਾ ਇਕਾਈਆਂ ਅਤੇ ਰੈਡ ਰਿਬਨ ਕਲੱਬਾਂ ਦੇ ਵਲੰਟੀਅਰਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਕਰੋਨਾ ਬਾਰੇ ਜਾਗਰੂਕ ਕਰਨ ਦੇ ਨਾਲ ਨਾਲ ਇਸ ਬਾਰੇ ਫੈਲੀਆਂ ਅਫਵਾਹਾਂ ਤੋਂ ਸੁਚੇਤ ਰਹਿਣ ਬਾਰੇ ਵੀ ਪ੍ਰਚਾਰ ਕੀਤਾ ਜਾਵੇਗਾ। ਇਸ ਜਾਗਰੂਕਤਾ ਮੁਹਿੰਮ ਲਈ ਅੱਜ ਡਿਪਟੀ ਕਮਿਸ਼ਨਰ ਰੁਪਨਗਰ ਸ੍ਰੀਮਤੀ ਸੋਨਾਲੀ ਗਿਰੀ ਵਲੋਂ ਪੋਸਟਰ ਜਾਰੀ ਕੀਤਾ ਗਿਆ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ. ਮਨਤੇਜ ਸਿੰਘ ਚੀਮਾ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਲੋਂ ਦਸਿਆ ਗਿਆ ਕਿ ਇਹ ਵਿਸ਼ੇਸ਼ ਜਾਗਰੂਕਤਾ ਮੁਹਿੰਮ 14 ਸਤੰਬਰ ਤੋਂ 20 ਸਤੰਬਰ ਤੱਕ ਜ਼ਿਲ੍ਹੇ ਦੇ ਹਰ ਪਿੰਡ ਅਤੇ ਕਸਬੇ ਵਿਚ ਚਲਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਲਈ ਵਿਸ਼ੇਸ਼ ਪ੍ਰਚਾਰ ਸਮੱਗਰੀ ਤਿਆਰ ਕੀਤੀ ਗਈ ਹੈ ਤਾਂ ਜ਼ੋ ਸਰਕਾਰ ਦਾ ਸਹੀ ਸੁਨੇਹਾ ਘਰ ਘਰ ਤਕ ਪਹੁੰਚਾਇਆ  ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਜਾਗਰੂਕਤਾ ਮੁਹਿੰਮ ਦੌਰਾਨ  ਕਰੋਨਾ ਤੋਂ ਬਚਾਅ ਕਰਨ ਦੇ ਤਰੀਕੇ ਅਤੇ ਸੋ਼ਸਲ ਮੀਡੀਆ  ਆਦਿ ਰਾਹੀਂ ਕਰੋਨਾ ਬਿਮਾਰੀ ਬਾਰੇ ਅਫਵਾਹਾਂ ਸਬੰਧੀ ਸੁਚੇਤ ਕਰਨ ਲਈ ਸਮੂਹ ਯੂਥ ਕਲੱਬਾਂ,ਕੌਮੀ ਸੇਵਾ ਯੋਜਨਾ ਇਕਾਈਆਂ ਅਤੇ ਰੈਡ ਰਿਬਨ ਕਲੱਬਾਂ ਦੇ ਵਲੰਟੀਅਰਾਂ ਵੱਲੋਂ ਘਰ ਘਰ ਜਾ ਕੇ ਵਿਸ਼ੇਸ ਮੁਹਿੰਮ ਚਲਾਈ ਜਾਵੇਗੀ।ਇਸ ਜਾਗਰੂਕਤਾ ਮੁਹਿੰਮ ਦਾ ਪੋਸਟਰ ਜਾਰੀ ਕਰਨ ਤੋਂ ਬਾਅਦ ਸ੍ਰੀਮਤੀ ਸੋਨਾਲੀ ਗਿਰੀ ਨੇ ਇਹ ਅਪੀਲ ਵੀ ਕੀਤੀ ਕਿ ਨੌਜਵਾਨਾ ਨੂੰ ਸੰਵੇਦਨਸ਼ੀਲ ਇਲਾਕਿਆ ਵਿੱਚ ਵੀ ਲੋਕਾਂ ਨੂੰ ਮਾਸਕ ਪਹਿਨਣ ਅਤੇ ਸਾਵਧਾਨੀਆਂ ਵਰਤਣ ਲਈ ਵੱਧ ਤੋਂ ਵੱਧ ਸੁਚੇਤ ਕਰਨ ਲਈ ਆਪਣਾ ਵੱਧ ਤੋਂ ਵੱਧ ਯੋਗਦਾਨ ਦੇਣਾ ਚਾਹੀਦਾ ਹੈ।ਸ. ਮਨਤੇਜ ਸਿੰਘ ਚੀਮਾ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਨੇ ਦੱਸਿਆ ਕਿ ਜਿਲੇ ਅੰਦਰ ਕੰਮ ਕਰ ਰਹੇ ਸਮੂਹ ਐਕਟਿਵ ਕਲੱਬ,ਕੌਮੀ ਸੇਵਾ ਯੋਜਨਾ ਇਕਾਈਆਂ ਦੇ ਵਲੰਟੀਅਰ ਅਤੇ ਰੈਡ ਰਿੱਬਨ ਕਲੱਬਾਂ ਦੇ ਵਲੰਟੀਅਰ ਪੜਾਅਵਾਰ ਇਸ ਮੁਹਿੰਮ ਵਿਚ ਹਿੱਸਾ ਲੈਣਗੇ ਅਤੇ ਲੋਕਾਂ ਨੂੰ ਕਰੋਨਾ ਤੋਂ ਬਚਾਅ ਕਰਨ ਦੇ ਤਰੀਕੇ ਅਤੇ ਸੋ਼ਸਲ ਮੀਡੀਆ  ਆਦਿ ਰਾਹੀਂ ਕਰੋਨਾ ਬਿਮਾਰੀ ਬਾਰੇ ਅਫਵਾਹਾਂ ਸਬੰਧੀ ਸੁਚੇਤ ਕਰਨ ਲਈ ਸਮੂਹ ਯੂਥ ਕਲੱਬਾਂ,ਕੌਮੀ ਸੇਵਾ ਯੋਜਨਾ ਇਕਾਈਆਂ ਅਤੇ ਰੈਡ ਰਿੱਬਨ ਕਲੱਬਾਂ ਦੇ ਤਹਿਤ ਵਲੰਟੀਅਰਾਂ ਵੱਲੋਂ ਘਰ ਘਰ ਜਾ ਕੇ ਵਿਸ਼ੇਸ ਮੁਹਿੰਮ ਤਹਿਤ ਜਾਗਰੂਕ ਕਰਨਗੇ।ਪੋਸਟਰ ਰੀਲੀਜ਼ ਕਰਨ ਮੌਕੇ ਸ. ਸਤਨਾਮ ਸਿੰਘ ਪ੍ਰਧਾਨ ਪੰਜਾਬ ਯੂਥ ਕਲੱਬ ਬੇਲਾ ਵੀ ਹਾਜ਼ਰ ਸਨ।

 

Tags: DC Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD