Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੋੜਵੰਦਾਂ ਨੂੰ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਵੰਡੇ ਚੈੱਕ

ਆਮ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

Web Admin

Web Admin

5 Dariya News

ਬਠਿੰਡਾ , 14 Sep 2020

Last updated on: Sep 14, 2020, 00:00 IST

ਬਠਿੰਡਾ ਜ਼ਿਲੇ ਅਧੀਨ ਪੈਂਦੇ ਦਿਆਲਪੁਰਾ ਭਾਈਕਾ ਦੇ ਰੈਸਟ ਹਾਊਸ ਵਿਖੇ ਮਾਲ, ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ  ਗੁਰਪ੍ਰੀਤ ਸਿੰਘ ਕਾਂਗੜ ਨੇ ਸੰਗਤ ਦਰਸ਼ਨ ਕੀਤਾ। ਇਸ ਦੌਰਾਨ ਸ. ਕਾਂਗੜ ਵਲੋਂ ਰਾਮਪੁਰਾ ਤੋਂ ਇਲਾਵਾ ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਸੰਭਵ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਕੀਤਾ। ਰਹਿੰਦੀਆ ਜਾਇਜ਼ ਸਮੱਸਿਆਵਾਂ ਦੇ ਹੱਲ ਲਈ ਉਨਾਂ ਮੌਕੇ 'ਤੇ ਹੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।ਲੋਕਾਂ ਦੀਆਂ ਸਮੱਸਿਆਵਾਂ ਸੁਨਣ ਤੋਂ ਬਾਅਦ ਕੈਬਨਿਟ ਮੰਤਰੀ ਸ. ਗੁਰਪ੍ਰੀਤ ਸਿੰਘ ਕਾਂਗੜ ਨੇ ਪਿੰਡ ਕੋਠਾ ਗੁਰੂ ਦੇ 11 ਗ਼ਰੀਬ ਪਰਿਵਾਰਾਂ ਨੂੰ ਮਕਾਨ ਬਣਾਉਣ ਦੇ ਲਈ 25-25 ਹਜ਼ਾਰ ਰੁਪਏ ਦੇ ਚੈਕ ਭੇਂਟ ਕੀਤੇ ਜਦਕਿ ਸ. ਕਾਂਗੜ ਵਲੋਂ ਇਨਾਂ ਲੋੜਵੰਦ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੇ ਚੈਕ ਪਹਿਲਾਂ ਮੁਹੱਈਆ ਕਰਵਾਏ ਜਾ ਚੁੱਕੇ ਹਨ। ਇਸ ਦੌਰਾਨ ਭਗਤਾ ਭਾਈਕਾ ਦੇ 33 ਗ਼ਰੀਬ ਲੋੜਵੰਦ ਪਰਿਵਾਰਾਂ ਨੂੰ ਮਕਾਨ ਬਣਾਉਣ 50-50 ਹਜ਼ਾਰ ਰੁਪਏ ਦੇ ਚੈਕ ਭੇਂਟ ਕਰਕੇ ਪਹਿਲੀ ਕਿਸ਼ਤ ਜਾਰੀ ਕੀਤੀ ਗਈ। ਇਸ ਮੌਕੇ ਸ. ਗੁਰਪ੍ਰੀਤ ਸਿੰਘ ਕਾਂਗੜ ਵਲੋਂ ਪਿੰਡ ਕਾਂਗੜ ਦੇ ਵਿਕਾਸ ਕਾਰਜਾਂ ਲਈ 1 ਕਰੋੜ ਰੁਪਏ ਜਾਰੀ ਕੀਤਾ ਗਿਆ।ਕਰੋਨਾ ਦੇ ਦਿਨ ਪ੍ਰਤੀ ਦਿਨ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਸ. ਕਾਂਗੜ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵਲੋਂ ਦਿੱਤੀਆਂ ਜਾਣ ਵਾਲੀਆਂ ਹਦਾਇਤਾਂ ਦੀ ਇਨ-ਬਿਨ ਪਾਲਣਾ ਕੀਤੀ ਜਾਵੇ। ਇਹ ਹਦਾਇਤਾਂ ਸਰਕਾਰ ਵਲੋਂ ਲੋਕ ਹਿੱਤਾਂ ਨੂੰ ਧਿਆਨ ਵਿਚ ਰੱਖ ਕੇ ਹੀ ਕੀਤੀਆਂ ਜਾ ਰਹੀਆਂ ਹਨ। ਕਰੋਨਾ ਨੂੰ ਹਰਾਉਣ ਦੇ ਲਈ ਹਮੇਸ਼ਾ ਆਪਣੇ ਮੂੰਹ 'ਤੇ ਮਾਸਕ ਲਗਾ ਕੇ ਰੱਖਿਆ ਜਾਵੇ ਅਤੇ ਸਮਾਜਿਕ ਦੂਰੀ ਨੂੰ ਬਰਕਰਾਰ ਰੱਖਿਆ ਜਾਵੇ।ਇਸ ਮੌਕੇ ਵੱਖ-ਵੱਖ਼ ਵਿਭਾਗਾਂ ਦੇ ਅਧਿਕਾਰੀਆਂ ਤੋਂ ਇਲਾਵਾ ਪਿੰਡਾਂ ਤੋਂ ਆਈਆਂ ਪੰਚਾਇਤਾਂ ਤੇ ਆਮ ਲੋਕ ਹਾਜ਼ਰ ਸਨ। 

 

Tags: Gurpreet Singh Kangar , Punjab Pradesh Congress Committee , Congress , Chandigarh , Punjab Congress , Government of Punjab , Punjab Government , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD