Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਿਸ਼ਨ ਫਤਿਹ : ਕੋਰੋਨਾ ਵਾਇਰਸ ਸਬੰਧੀ ਅਫਵਾਹਾਂ ਤੋਂ ਬਚਿਆ ਜਾਵੇ : ਸੁਖਵਿੰਦਰ ਸਿੰਘ ਬਿੰਦਰਾ

ਮਿਸ਼ਨ ਫਤਿਹ ਤਹਿਤ ਚੇਅਰਮੈਨ ਪੰਜਾਬ ਯੂਥ ਡਵੈਲਪਮੈਂਟ ਬੋਰਡ ਵੱਲੋਂ ਕੋਰੋਨਾ ਵਾਇਰਸ ਸਬੰਧੀ ਅਫਵਾਹਾਂ ਤੋਂ ਬਚਣ ਸਬੰਧੀ ਜਾਰੀ ਕੀਤਾ ਗਿਆ ਪੋਸਟਰ

Web Admin

Web Admin

5 Dariya News

ਲੁਧਿਆਣਾ , 15 Sep 2020

Last updated on: Sep 15, 2020, 00:00 IST

ਮਿਸ਼ਨ ਫਤਿਹ ਅਧੀਨ ਮਾਣਯੋਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 14.9.2020 ਤੋਂ 20.9.2020 ਤੱਕ ਚਲਾਈ ਜਾ ਰਹੀ ਮੁਹਿੰਮ ਤਹਿਤ ਦਫਤਰ ਡਿਪਟੀ ਕਮਿਸ਼ਨਰ, ਮਿੰਨੀ ਸਕੱਤਰੇਤ, ਲੁਧਿਆਣਾ ਵਿਖੇ ਸੁਖਵਿੰਦਰ ਸਿੰਘ ਬਿੰਦਰਾ, ਚੇਅਰਮੈਨ, ਪੰਜਾਬ ਯੂਥ ਡਵੈਲਪਮੈਂਟ ਬੋਰਡ (ਪੰਜਾਬ ਸਰਕਾਰ) ਵੱਲੋਂ ਰਾਜ ਦੇ ਵਸਨੀਕਾਂ ਨੂੰ ਕੋਰੋਨਾ ਮਹਾਂਮਾਰੀ ਸਬੰਧੀ ਫੈਲ ਰਹੀਆਂ ਅਫਵਾਹਾਂ ਤੋਂ ਸੁਚੇਤ ਕਰਨ ਹਿੱਤ ਇੱਕ ਪੋਸਟਰ ਜਾਰੀ ਕੀਤਾ ਗਿਆ। ਇਸ ਮੌਕੇ ਚੇਅਰਮੈਨ ਜੀ ਨਾਲ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ, ਡਿਪਟੀ ਕਮਿਸ਼ਨਰ ਲੁਧਿਆਣਾ ਵੀ ਉਚੇਚੇ ਤੌਰ ਤੇ ਹਾਜ਼ਰ ਸਨ। ਇਸ ਮੌਕੇ ਬੋਲਦਿਆਂ ਸ਼੍ਰੀ ਬਿੰਦਰਾ ਨੇ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਦੁਆਰਾ ਸੂਬੇ ਦੇ ਵਸਨੀਕਾਂ ਵਿੱਚ ਕੋਵਿਡ-19 ਸਬੰਧੀ ਗਲਤ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਜਿਸਦਾ ਮਾਣਯੋਗ ਮੁੱਖ ਮੰਤਰੀ, ਪੰਜਾਬ ਵੱਲੋਂ ਵੀ ਬਹੁਤ ਸਖ਼ਤ ਨੋਟਿਸ ਲਿਆ ਗਿਆ ਅਤੇ ਰਾਜ ਦੇ ਸਮੂਹ ਡਿਪਟੀ ਕਮਿਸ਼ਨਰ ਸਾਹਿਬਾਨ ਨੂੰ ਆਪਣੇ ਸਬੰਧਿਤ ਜਿਲ੍ਹਿਆਂ ਵਿੱਚ ਇਸ ਸਬੰਧੀ ਲੋਕਾਂ ਨੂੰ ਸੁਚੇਤ ਕਰਨ ਹਿੱਤ ਮਿਸ਼ਨ ਫਤਿਹ ਅਧੀਨ ਪੋਸਟਰ ਜਾਰੀ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਹਨ। ਚੇਅਰਮੈਨ ਸਾਹਿਬ ਨੇ ਅੱਗੇ ਕਿਹਾ ਕਿ ਜਿੱਥੇ ਰਾਜ ਦਾ ਪੁਲਿਸ ਪ੍ਰਸ਼ਾਸ਼ਨ ਲੋਕਾਂ ਦੀ ਸਿਹਤ ਸਬੰਧੀ ਪੂਰੀ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ ਉਥੇ ਲੋਕਾਂ ਦਾ ਵੀ ਫ਼ਰਜ਼ ਬਣਦਾ ਹੈ ਕਿ ਉਹ ਪੁਲਿਸ ਨੂੰ ਸਹਿਯੋਗ ਕਰਨ ਅਤੇ ਅਜਿਹੇ ਸ਼ਰਾਰਤੀ ਅਨਸਰਾਂ ਸਬੰਧੀ ਪੁਲਿਸ ਨੂੰ ਸੂਚਿਤ ਕਰਨ। ਉਹਨਾਂ ਰਾਜ ਦੇ ਵਸਨੀਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਅਜਿਹੇ ਸ਼ਰਾਰਤੀ ਲੋਕਾਂ ਪ੍ਰਤੀ ਸੁਚੇਤ ਰਹਿਣ ਅਤੇ ਕੋਵਿਡ-19 ਸਬੰਧੀ ਸਾਵਧਾਨੀਆਂ ਵਰਤ ਕੇ ਆਪਣੇ ਪਰਿਵਾਰ ਅਤੇ ਗੁਆਂਢ ਨੂੰ ਸੁਰੱਖਿਅਤ ਰੱਖਣ ਵਿੱਚ ਸਹਿਯੋਗ ਕਰਨ। ਪੰਜਾਬ ਯੂਥ ਡਵੈਲਪਮੈਂਟ ਬੋਰਡ ਕੈਪਟਨ ਅਮਰਿੰਦਰ ਸਿੰਘ, ਮਾਣਯੋਗ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਵਿੱਚ ਰਾਜ ਦੇ ਨੌਜਵਾਨਾਂ ਅਤੇ ਜਨਤਾ ਦੀ ਭਲਾਈ ਅਤੇ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਹਨਾਂ ਰਾਜ ਦੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹਨ ਕੋਵਿਡ-19 ਲਈ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਕੇ ਸਰਕਾਰ ਨੂੰ ਸਹਿਯੋਗ ਕਰਨ।       

 

Tags: Mission Fateh , Sukhwinder Singh Bindra , Punjab Youth Development Board , Punjab Pradesh Congress Committee , Ludhiana , Congress , Punjab Congress , Punjab , Punjab Government , Government of Punjab , Varinder Sharma , Varinder Kumar Sharma , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD