Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਮਾਸਕ ਦੀ ਵਰਤੋਂ ਨਾਲ ਹੀ ਪਾਈ ਜਾ ਸਕਦੀ ਹੈ ਕੋਰੋਨਾ 'ਤੇ ਜਿੱਤ -ਜ਼ਿਲਾ ਪ੍ਰੋਗਰਾਮ ਅਫ਼ਸਰ

ਆਂਗਣਵਾੜੀ ਵਰਕਰਾਂ ਨੂੰ ਘਰ ਘਰ ਜਾ ਕੇ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ

Web Admin

Web Admin

5 Dariya News

ਅੰਮ੍ਰਿਤਸਰ , 15 Sep 2020

Last updated on: Sep 15, 2020, 00:00 IST

ਪੰਜਾਬ ਸਰਕਾਰ ਵਲੋਂ ਕੋਵਿਡ 19 ਦੇ ਮੁਫ਼ਤ ਟੈਸਟ ਕੀਤੇ ਜਾ ਰਹੇ ਹਨ ਅਤੇ ਹਰੇਕ ਮੁਹੱਲੇ ਵਿੱਚ ਮੋਬਾਇਲ ਟੈਸਟਿੰਗ ਵੈਨਾਂ ਜਾ ਕੇ ਲੋਕਾਂ ਦੇ ਟੈਸਟ ਕਰ ਰਹੀਆਂ ਹਨ। ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਟੈਸਟ ਕਰਵਾਉਣ ਲਈ ਅੱਗੇ ਆਉਣ ਜਿਸ ਨਾਲ ਉਹ ਆਪਣੇ ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਸੁਰੱਖਿਅਤ ਰੱਖ ਸਕਦੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲਾ ਪ੍ਰੋਗਰਾਮ ਅਫ਼ਸਰ ਸ੍ਰੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਮਿਸ਼ਨ ਫਤਿਹ ਤਹਿਤ ਬਾਲ ਵਿਕਾਸ ਅਧਿਕਾਰੀ ਅਤੇ ਆਂਗਣਵਾੜੀ ਵਰਕਰਾਂ ਵਲੋਂ ਘਰ ਘਰ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਂਮਾਰੀ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।  ਉਨਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ਤਹਿਤ ਅੱਜ ਵਾਰਡ ਨੰ: 37 ਅਧੀਨ ਪੈਂਦੇ ਇਲਾਕੇ ਸ੍ਰੀ ਉਧਮ ਸਿੰਘ ਨਗਰ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਅਭਿਆਨ ਚਲਾਇਆ ਗਿਆ ਜਿਸ ਤਹਿਤ ਬਾਲ ਵਿਕਾਸ ਅਫ਼ਸਰ ਅਧਿਕਾਰੀ ਅਤੇ ਆਂਗਣਵਾੜੀ ਵਰਕਰਾਂ ਵਲੋਂ ਇਲਾਕਾ ਨਿਵਾਸੀਆਂ ਨੂੰ ਕੋਰੋਨਾ ਬਿਮਾਰੀ ਤੋਂ ਬਚਾਓ ਅਤੇ ਟੈਸਟਿੰਗ ਲਈ ਸੁਚੇਤ ਕੀਤਾ ਗਿਆ। ਜ਼ਿਲਾ ਪ੍ਰੋਗਰਾਮ ਅਫ਼ਸਰ ਨੇ ਦੱਸਿਆ ਕਿ ਮਾਸਕ ਦੀ ਵਰਤੋਂ ਨਾਲ ਹੀ ਅਸੀਂ 80 ਫੀਸਦੀ ਤੋਂ ਜਿਆਦਾ ਕੋਰੋਨਾ ਮਹਾਂਮਾਰੀ ਤੋਂ ਬੱਚ ਸਕਦੇ ਹਾਂ ਅਤੇ ਲੋਕਾਂ ਨੂੰ ਵੀ ਚਾਹੀਦਾ ਹੈ ਕਿ ਉਹ ਘਰੋਂ ਬਾਹਰ ਨਿਕਲਣ ਸਮੇਂ ਮਾਸਕ ਦੀ ਵਰਤੋਂ ਜ਼ਰੂਰ ਕਰਨ। ਉਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਦਿੱਤੀ ਗਈ ਹਦਾਇਤਾਂ ਦੀ ਪਾਲਣਾ ਕਰਕੇ ਹੀ ਇਸ ਮਹਾਂਮਾਰੀ ਤੇ ਜਿੱਤ ਪਾਈ ਜਾ ਸਕਦੀ ਹੈ।

ਸ: ਮਨਜਿੰਦਰ ਸਿੰਘ ਨੇ ਦੱਸਿਆ ਕਿ ਇਸ ਦੇ ਨਾਲ ਨਾਲ ਹੀ 30 ਸਤੰਬਰ ਤੱਕ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਪੋਸ਼ਣ ਮਾਹ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਰੋਜ਼ਾਨਾ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਉਨਾਂ ਦੱਸਿਆ ਕਿ ਪੋਸ਼ਣ ਮਾਹ ਦੇ ਤਹਿਤ ਜਿਸ ਵਿਚ ਵਿਸ਼ੇਸ ਤੋਰ ਤੇ ਦੋ ਟੀਚੇ ਮਿਥੇ ਗਏ ਹਨ ਜਿੰਨਾਂ ਵਿੱਚ ਅਤਿ ਕੁਪੋਸ਼ਿਤ ਬਚਿਆ ਦੀ ਪਹਿਚਾਣ ਅਤੇ ਨਿਗਰਾਨੀ ਕਰਨੀ,  ਨਿਉਟਰੀ/ਪੋਸ਼ਣ ਬਗੀਚਿਆ ਨੂੰ ਪ੍ਰੋਤਸਾਹਿਤ ਕਰਨਾ ਸ਼ਾਮਲ ਹੈ।   ਜ਼ਿਲਾ ਪ੍ਰੋਗਰਾਮ ਅਫ਼ਸਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ 2018 ਵਿੱਚ ਪੋਸ਼ਣ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਸੀ ਜਿਸ ਦਾ ਮੰਤਵ 0-6 ਸਾਲ ਦੇ ਬੱਚੇ, ਗਰਭਵਤੀ ਅਤੇ ਦੁਧ ਪਿਲਾਉਣ ਵਾਲੀਆ ਮਾਂਵਾਂ ਅਤੇ 11 ਤੋ 15 ਸਾਲ ਤੱਕ ਦੀਆ ਕਿਸ਼ੋਰੀਆ ਵਿਚ ਕੁਪੋਸ਼ਨ, ਅਨੀਮਿਆ, ਬੋਣਾਪਨ, ਦੁਬਲਾਪਨ ਅਤੇ ਜਨਮ ਸਮੇ ਘੱਟ ਭਾਰ ਵਾਲੇ ਬੱਚਿਆ ਦੀ ਗਿਣਤੀ ਨੂੰ ਘਟਾਉਣ ਆਦਿ। ਭਾਰਤ ਸਰਕਾਰ ਵਲੋ ਸਾਲ 2020 ਦੋਰਾਨ ਮਹੀਨਾ ਸਤੰਬਰ ਨੂੰ ਪੋਸ਼ਣ ਮਾਹ ਵਜੋ ਮਨਾਇਆ ਜਾ ਰਿਹਾ ਹੈ।  ਇਸ ਮੌਕੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ੍ਰੀਮਤੀ ਪ੍ਰੋਮੀਲਾ ਕੰਵਰ ਤੇ ਸ੍ਰੀਮਤੀ ਮੀਨਾ ਦੇਵੀ , ਇਲਾਕਾ ਕੌਂਸਲਰ ਸ੍ਰੀਮਤੀ ਸੁਖਰਾਜ ਕੌਰ, ਸ: ਬਲਵਿੰਦਰ ਸਿੰਘ, ਸ: ਜਸਬੀਰ ਸਿੰਘ ,ਸ: ਸੁਰਜੀਤ ਸਿੰਘ ਵੀ ਹਾਜ਼ਰ ਸਨ।

 

Tags: Punjab Fights Corona , Coronavirus , COVID 19 , Novel Coronavirus , India Fights Corona , Fight Against Corona , Stay Home Stay Safe , Stay Home , Corona Virus Updates , Social Distancing , Coronavirus Epidemic , Coronavirus Pandemic , Corona virus threat , Corona Outbreak , Covid-19 pandemic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD